ਕਈਂ ਦਿਨਾਂ ਤੋਂ ਲਾਪਤਾ ਬਿਕਰਮ ਸਿੰਘ ਮਜੀਠੀਆ ਨੂੰ ਲੈ ਕੇ ਹੁਣ ਆਈ ਇਹ ਵੱਡੀ ਤਾਜਾ ਖਬਰ

ਆਈ ਤਾਜ਼ਾ ਵੱਡੀ ਖਬਰ 

ਪੰਜਾਬ ਦੀ ਸਿਆਸਤ ਜਿੱਥੇ ਹੁਣ ਇਸ ਸਮੇਂ ਹੋਣ ਵਾਲੀਆਂ ਚੋਣਾਂ ਨੂੰ ਲੈ ਕੇ ਭਖੀ ਹੋਈ ਹੈ ਅਤੇ ਸਾਰੀਆਂ ਸਿਆਸੀ ਪਾਰਟੀਆਂ ਵੱਲੋਂ ਦੂਜੀਆਂ ਵਿਰੋਧੀ ਪਾਰਟੀਆਂ ਤੇ ਦੋਸ਼ ਲਗਾਏ ਜਾ ਰਹੇ ਹਨ ਅਤੇ ਸ਼ਬਦੀ ਹਮਲੇ ਕੀਤੇ ਜਾ ਰਹੇ ਹਨ। ਉੱਥੇ ਹੀ ਵੱਖ ਵੱਖ ਸਿਆਸੀ ਪਾਰਟੀਆਂ ਅਤੇ ਉਨ੍ਹਾਂ ਦੇ ਵਿਧਾਇਕਾਂ ਅਤੇ ਸਾਬਕਾ ਵਿਧਾਇਕਾਂ ਨੂੰ ਲੈ ਕੇ ਵੀ ਆਉਣ ਵਾਲੀਆਂ ਚੋਣਾਂ ਦੇ ਕਾਰਣ ਵੀ ਬਹੁਤ ਸਾਰੀਆਂ ਖਬਰਾਂ ਸਾਹਮਣੇ ਆ ਰਹੀਆਂ ਹਨ। ਪੰਜਾਬ ਵਿਚ ਜਿਥੇ ਪੰਜਾਬ ਕਾਂਗਰਸ ਪ੍ਰਧਾਨ ਨਵਜੋਤ ਸਿੱਧੂ ਵੱਲੋਂ ਨਸ਼ਿਆਂ ਦੇ ਮਾਮਲੇ ਨੂੰ ਲੈ ਕੇ ਹੀ ਆਪਣੀ ਪਾਰਟੀ ਨੂੰ ਘੇਰਿਆ ਜਾ ਰਿਹਾ ਸੀ। ਉੱਥੇ ਹੀ ਹੁਣ ਇਸ ਮਾਮਲੇ ਵਿੱਚ ਵਿਵਾਦਾਂ ਵਿੱਚ ਘਿਰੇ ਬਿਕਰਮ ਸਿੰਘ ਮਜੀਠੀਆ ਉਪਰ ਵੀ ਪੁਲਿਸ ਵੱਲੋਂ ਸ਼ਿਕੰਜਾ ਕੱਸਿਆ ਜਾ ਰਿਹਾ ਹੈ।

ਅਦਾਲਤ ਵੱਲੋਂ ਜਿਸ ਦੀ ਅਗਾਊਂ ਜ਼ਮਾਨਤ ਦੀ ਅਰਜ਼ੀ ਨੂੰ ਵੀ ਨਾਮਨਜ਼ੂਰ ਕਰ ਦਿੱਤਾ ਗਿਆ ਹੈ। ਹੁਣ ਬਿਕਰਮ ਸਿੰਘ ਮਜੀਠੀਆ ਕਈਂ ਦਿਨਾਂ ਤੋਂ ਲਾਪਤਾ ਨੂੰ ਲੈ ਕੇ ਆਈ ਇਹ ਵੱਡੀ ਤਾਜਾ ਖਬਰ। ਪ੍ਰਾਪਤ ਜਾਣਕਾਰੀ ਅਨੁਸਾਰ ਜਿੱਥੇ ਹੁਣ ਪੁਲੀਸ ਵੱਲੋਂ ਸਾਬਕਾ ਵਿਧਾਇਕ ਅਤੇ ਹਰਸਿਮਰਤ ਕੌਰ ਬਾਦਲ ਦੇ ਭਰਾ ਬਿਕਰਮ ਸਿੰਘ ਮਜੀਠੀਆ ਦੀ ਭਾਲ ‘ਚ ਪੁਲਿਸ ਵਲੋਂ ਕਈ ਜਗ੍ਹਾ ਛਾਪੇਮਾਰੀ ਕੀਤੀ ਗਈ ਹੈ ਅਤੇ ਉਹਨਾਂ ਲੋਕਾਂ ਦੀ ਇੱਕ ਸੂਚੀ ਤਿਆਰ ਕੀਤੀ ਗਈ ਹੈ ਜੋ ਉਸ ਦੇ ਬਿਲਕੁਲ ਨਜ਼ਦੀਕ ਦੱਸੇ ਜਾਂਦੇ ਹਨ। ਜਿਨ੍ਹਾਂ ਤੋਂ ਉਸ ਬਾਰੇ ਪੁੱਛਗਿੱਛ ਕੀਤੀ ਜਾ ਸਕੇ।

ਉੱਥੇ ਹੀ ਹੁਣ ਪੁਲਿਸ ਵੱਲੋਂ ਬਿਕਰਮ ਸਿੰਘ ਮਜੀਠੀਆ ਦੇ ਘਰ ਗਰੀਨ ਐਵਿਨਿਊ ਅੰਮ੍ਰਿਤਸਰ ਅਤੇ ਉਹਨਾਂ ਦੇ ਮਜੀਠਾ ਵਿੱਚ ਸਥਿਤ ਦਫ਼ਤਰ ਵਿੱਚ ਪੁਲਿਸ ਦੀ ਰੇਡ ਪਈ ਹੈ। ਦੱਸਿਆ ਗਿਆ ਹੈ ਕਿ ਜਿਥੇ ਪਿਛਲੇ ਕਈ ਦਿਨਾਂ ਤੋਂ ਪੁਲੀਸ ਵੱਲੋਂ ਬਿਕਰਮ ਸਿੰਘ ਮਜੀਠੀਆ ਦੀ ਭਾਲ ਕੀਤੀ ਜਾ ਰਹੀ ਹੈ। ਉੱਥੇ ਹੀ ਸਰਕਾਰ ਵੱਲੋਂ ਹਵਾਈ ਅੱਡਿਆਂ ਅਤੇ ਬੰਦਰਗਾਹ ਉੱਪਰ ਵੀ ਅਲਰਟ ਜਾਰੀ ਕੀਤਾ ਗਿਆ ਹੈ ਅਤੇ ਚੌਕਸੀ ਵਧਾ ਦਿੱਤਾ ਗਿਆ ਹੈ।

ਜਿਸ ਸਦਕਾ ਉਹ ਇੱਥੋਂ ਬਾਹਰ ਨਾ ਜਾ ਸਕੇ। ਉਸ ਨੂੰ ਕਾਬੂ ਕਰਨ ਵਾਸਤੇ ਹੀ ਪੰਜਾਬ ਪੁਲਸ ਵੱਲੋਂ ਬਿਕਰਮ ਸਿੰਘ ਮਜੀਠੀਆ ਦੀ ਭਾਲ ਵਿਚ ਪੁਲਿਸ ਵਲੋਂ ਉਸ ਦੇ ਘਰ ਗਰੀਨ ਐਵਿਨਿਊ ਅੰਮ੍ਰਿਤਸਰ ਵਿੱਚ ਛਾਪਾ ਮਾਰਿਆ ਗਿਆ ਸੀ ਅਤੇ ਇਸੇ ਤਰ੍ਹਾਂ ਹੀ ਉਨ੍ਹਾਂ ਦੇ ਮਜੀਠਾ ਦਫ਼ਤਰ ਵਿਚ ਵੀ ਛਾਪਾ ਮਾਰਿਆ ਗਿਆ। ਦੱਸਿਆ ਗਿਆ ਹੈ ਕਿ ਪੁਲਸ ਵੱਲੋਂ ਬਿਕਰਮ ਸਿੰਘ ਮਜੀਠੀਆ ਨੂੰ ਕਾਬੂ ਕਰਨ ਲਈ ਇੱਕੋ ਸਮੇਂ ਵਿੱਚ ਅੰਮ੍ਰਿਤਸਰ, ਮਜੀਠਾ, ਤਨੇਲ ਵਿਚ ਰੇਡ ਮਾਰੀ ਗਈ ਹੈ।