ਆਈ ਤਾਜ਼ਾ ਵੱਡੀ ਖਬਰ
ਸਿਆਸੀ ਮਾਹੌਲ ਦੇ ਕਾਰਨ ਜਿੱਥੇ ਬਹੁਤ ਸਾਰੇ ਵਿਧਾਇਕਾਂ ਅਤੇ ਪਾਰਟੀ ਵਰਕਰਾਂ ਵੱਲੋਂ ਆਪਣੀ ਪਾਰਟੀ ਨੂੰ ਛੱਡ ਕੇ ਦੂਸਰੀ ਪਾਰਟੀ ਵਿੱਚ ਜਾਣ ਦਾ ਸਿਲਸਿਲਾ ਲਗਾਤਾਰ ਜਾਰੀ ਹੈ। ਉਥੇ ਹੀ ਆਏ ਦਿਨ ਰਾਜਨੀਤੀ ਨਾਲ ਜੁੜੀਆਂ ਹੋਈਆਂ ਬਹੁਤ ਸਾਰੀਆਂ ਅਜਿਹੀਆਂ ਘਟਨਾਵਾਂ ਸਾਹਮਣੇ ਆ ਰਹੀਆਂ ਹਨ ਜੋ ਸਭ ਨੂੰ ਹੈਰਾਨ ਕਰ ਲਿਆ ਹੈ। ਇਸ ਸਮੇਂ ਜਿਥੇ ਸਿਆਸੀ ਪਾਰਟੀਆਂ ਵੱਲੋਂ ਇਕ-ਦੂਸਰੇ ਉਪਰ ਸ਼ਬਦੀ ਹਮਲੇ ਕੀਤੇ ਜਾ ਰਹੇ ਹਨ ਉਥੇ ਹੀ ਕਈ ਵਿਧਾਇਕਾਂ ਨੂੰ ਵੀ ਲੰਮੇ ਹੱਥੀਂ ਲਿਆ ਜਾ ਰਿਹਾ ਹੈ। ਸ਼੍ਰੋਮਣੀ ਅਕਾਲੀ ਦਲ ਦੇ ਸਾਬਕਾ ਵਿਧਾਇਕ ਬਿਕਰਮ ਸਿੰਘ ਮਜੀਠੀਆ ਨੂੰ ਲੈ ਕੇ ਜਿੱਥੇ ਡਰੱਗ ਮਾਮਲੇ ਵਿੱਚ ਕੇਸ ਦਰਜ ਕੀਤਾ ਗਿਆ ਸੀ। ਉੱਥੇ ਹੀ ਉਸ ਦੀ ਗ੍ਰਿਫ਼ਤਾਰੀ ਲਈ ਵੀ ਪੁਲਸ ਪ੍ਰਸ਼ਾਸਨ ਵੱਲੋਂ ਆਦੇਸ਼ ਜਾਰੀ ਕੀਤੇ ਗਏ ਸਨ ਅਤੇ ਪੁਲਿਸ ਵੱਲੋਂ ਕਈ ਜਗਹਾ ਤੇ ਛਾਪੇਮਾਰੀ ਵੀ ਕੀਤੀ ਜਾ ਚੁੱਕੀ ਹੈ ਪਰ ਅਜੇ ਤੱਕ ਬਿਕਰਮ ਸਿੰਘ ਮਜੀਠੀਆ ਪੁਲਸ ਦੇ ਹੱਥ ਨਹੀਂ ਲੱਗਿਆ ਹੈ।
ਇਸ ਲਈ ਪੁਲੀਸ ਵੱਲੋਂ ਹਵਾਈ ਅੱਡਿਆਂ ਅਤੇ ਬੰਦਰਗਾਹ ਉਪਰ ਵੀ ਹਾਈ ਅ-ਲ-ਰ-ਟ ਜਾਰੀ ਕੀਤਾ ਗਿਆ ਸੀ ਤਾਂ ਜੋ ਉਹ ਬਾਹਰ ਨਾ ਜਾ ਸਕੇ ਅਤੇ ਉਸ ਸਮੇਂ ਕਾਬੂ ਕੀਤਾ ਜਾ ਸਕੇ। ਉਸ ਵੱਲੋਂ ਜਿੱਥੇ ਪਹਿਲਾਂ ਜ਼ਿਲ੍ਹਾ ਅਦਾਲਤ ਵਿੱਚ ਅਗਾਊਂ ਜ਼ਮਾਨਤ ਦੀ ਅਰਜ਼ੀ ਦਾਇਰ ਕੀਤੀ ਗਈ ਸੀ। ਉਥੇ ਹੀ ਜ਼ਿਲ੍ਹਾ ਅਦਾਲਤ ਵੱਲੋਂ ਉਸ ਦੀ ਪਟੀਸ਼ਨ ਨੂੰ ਖਾਰਜ ਕਰ ਦਿੱਤਾ ਗਿਆ ਸੀ। ਹੁਣ ਕਈ ਦਿਨਾਂ ਤੋਂ ਪੁਲੀਸ ਤੋਂ ਛੁਪ ਰਹੇ ਬਿਕਰਮ ਸਿੰਘ ਮਜੀਠੀਆ ਬਾਰੇ ਇਹ ਵੱਡੀ ਖਬਰ ਸਾਹਮਣੇ ਆਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਸ਼੍ਰੋਮਣੀ ਅਕਾਲੀ ਦਲ ਦੇ ਸਾਬਕਾ ਵਿਧਾਇਕ ਬਿਕਰਮ ਸਿੰਘ ਮਜੀਠੀਆ ਜੋ ਇਸ ਸਮੇਂ ਮਾਮਲੇ ਵਿੱਚ ਫਸੇ ਹੋਏ ਹਨ ਅਤੇ ਜਿਨ੍ਹਾਂ ਨੂੰ ਹੁਣ ਪੰਜਾਬ ਹਰਿਆਣਾ ਹਾਈ ਕੋਰਟ ਵੱਲੋਂ ਰਾਹਤ ਨਹੀਂ ਦਿੱਤੀ ਗਈ ਹੈ।
ਜਿੱਥੇ ਅੱਜ ਉਸ ਦੀ ਅਗਾਊ ਜਮਾਨਤ ਉੱਪਰ ਬੁਧਵਾਰ ਨੂੰ ਅਦਾਲਤ ਵਿੱਚ ਸੁਣਵਾਈ ਕੀਤੀ ਗਈ ਹੈ। ਉਥੇ ਹੀ ਪੰਜਾਬ ਸਰਕਾਰ ਨੂੰ ਵੀ ਇਸ ਬਾਰੇ ਅਦਾਲਤ ਵੱਲੋਂ ਨੋਟਿਸ ਜਾਰੀ ਕੀਤਾ ਗਿਆ ਹੈ। ਅਦਾਲਤ ਵੱਲੋਂ ਜਾਰੀ ਕੀਤੇ ਗਏ ਇਸ ਨੋਟਿਸ ਦਾ ਜਵਾਬ ਹੁਣ 8 ਜਨਵਰੀ ਤੱਕ ਪੰਜਾਬ ਸਰਕਾਰ ਨੂੰ ਅਦਾਲਤ ਵਿੱਚ ਦੇਣਾ ਹੋਵੇਗਾ।
ਜਿਸ ਤੋਂ ਬਾਅਦ 10 ਜਨਵਰੀ ਨੂੰ ਇਸ ਮਾਮਲੇ ਉਪਰ ਸੁਣਵਾਈ ਅਦਾਲਤ ਵੱਲੋਂ ਕੀਤੀ ਜਾਣੀ ਤੈਅ ਕੀਤੀ ਗਈ ਹੈ। ਬਿਕਰਮ ਸਿੰਘ ਮਜੀਠੀਆ ਨੂੰ ਜਿੱਥੇ ਅਗਾਊਂ ਜ਼ਮਾਨਤ ਦੀ ਪਟੀਸ਼ਨ ਦਰਜ਼ ਕੀਤੇ ਜਾਣ ਉਪਰੰਤ ਵੀ ਕੋਈ ਰਾਹਤ ਨਹੀਂ ਮਿਲੀ ਹੈ ਉਥੇ ਹੀ ਉਸਦੀ ਮੁਸ਼ਕਿਲ ਬਣੀ ਹੋਈ ਹੈ।
Previous Postਵਾਪਰਿਆ ਭਿਆਨਕ ਹਾਦਸਾ ਮੌਕੇ ਤੇ ਹੀ ਹੋਈ 7 ਲੋਕਾਂ ਦੀ ਮੌਤ , ਛਾਈ ਸੋਗ ਦੀ ਲਹਿਰ – ਤਾਜਾ ਵੱਡੀ ਖਬਰ
Next Postਹੁਣੇ ਹੁਣੇ ਚੰਨੀ ਨੇ ਇਹਨਾਂ ਵਿਦਿਆਰਥੀਆਂ ਨੂੰ ਅਗਲੇ 2-3 ਦਿਨਾਂ ਚ 2000 – 2000 ਰੁਪਏ ਦੇਣ ਦਾ ਕਰਤਾ ਐਲਾਨ