ਕਈ ਦਿਨਾਂ ਤੋਂ ਪੁਲਸ ਦੇ ਹੱਥ ਨਾ ਆਉਣ ਵਾਲੇ ਬਿਕਰਮ ਮਜੀਠੀਆ ਬਾਰੇ ਆਈ ਇਹ ਵੱਡੀ ਖਬਰ

ਆਈ ਤਾਜਾ ਵੱਡੀ ਖਬਰ 

ਪੰਜਾਬ ਵਿਚ ਜਿੱਥੇ ਵਿਧਾਨ ਸਭਾ ਚੋਣਾਂ ਹੋਣ ਵਿਚ ਕੁਝ ਸਮਾਂ ਬਾਕੀ ਬਚਿਆ ਹੈ ਉਥੇ ਹੀ ਸਾਰੀਆਂ ਸਿਆਸੀ ਪਾਰਟੀਆਂ ਵੱਲੋਂ ਚੋਣਾਂ ਦੀਆਂ ਤਿਆਰੀਆਂ ਜ਼ੋਰ-ਸ਼ੋਰ ਨਾਲ ਕੀਤੀਆਂ ਜਾ ਰਹੀਆਂ ਹਨ ਅਤੇ ਪਾਰਟੀਆਂ ਵੱਲੋਂ ਵੱਖ-ਵੱਖ ਚੋਣ ਹਲਕਿਆਂ ਵਿੱਚ ਆਪਣੇ ਉਮੀਦਵਾਰਾਂ ਦੇ ਨਾਮ ਵੀ ਐਲਾਨ ਕੀਤੇ ਜਾ ਰਹੇ ਹਨ ਅਤੇ ਬਹੁਤ ਸਾਰੇ ਨਵੇਂ ਚਿਹਰਿਆਂ ਨੂੰ ਵੀ ਰਾਜਨੀਤੀ ਵਿੱਚ ਲਿਆਂਦਾ ਗਿਆ ਹੈ। ਜਿੱਥੇ ਸਿਆਸੀ ਪਾਰਟੀਆਂ ਵੱਲੋਂ ਇੱਕ-ਦੂਜੇ ਵਿਰੋਧੀ ਪਾਰਟੀਆਂ ਉਪਰ ਕਈ ਤਰ੍ਹਾਂ ਦੇ ਸ਼ਬਦੀ ਹਮਲੇ ਕੀਤੇ ਜਾ ਰਹੇ ਹਨ,ਅਤੇ ਉੱਥੇ ਹੀ ਤੰਜ ਕੱਸੇ ਜਾ ਰਹੇ ਹਨ। ਪੰਜਾਬ ਕਾਂਗਰਸ ਪ੍ਰਧਾਨ ਨਵਜੋਤ ਸਿੱਧੂ ਵੱਲੋਂ ਜਿਥੇ ਕੁਝ ਮਾਮਲਿਆਂ ਨੂੰ ਲੈ ਕੇ ਚੋਣਾਂ ਤੋਂ ਪਹਿਲਾਂ ਹੱਲ ਕੀਤੇ ਜਾਣ ਦੀ ਮੰਗ ਕੀਤੀ ਜਾ ਰਹੀ ਹੈ। ਉੱਥੇ ਹੀ ਨਸ਼ਿਆਂ ਦੇ ਮਾਮਲੇ ਵਿਚ ਸਾਬਕਾ ਵਿਧਾਇਕ ਬਿਕਰਮ ਸਿੰਘ ਮਜੀਠੀਆ ਨੂੰ ਵੀ ਲੰਮੇ ਹੱਥੀਂ ਲਿਆ ਗਿਆ ਹੈ।

ਹੁਣ ਕਈ ਦਿਨਾਂ ਤੋਂ ਪੁਲੀਸ ਦੇ ਹੱਥ ਨਾ ਹੋਣ ਵਾਲੇ ਬਿਕਰਮ ਸਿੰਘ ਮਜੀਠੀਆ ਬਾਰੇ ਇਹ ਤਾਜ਼ਾ ਵੱਡੀ ਖ਼ਬਰ ਸਾਹਮਣੇ ਆਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ 20 ਦਿਸੰਬਰ ਨੂੰ ਜਿੱਥੇ ਸ਼੍ਰੋਮਣੀ ਅਕਾਲੀ ਦਲ ਦੇ ਸਾਬਕਾ ਵਿਧਾਇਕ ਬਿਕਰਮ ਸਿੰਘ ਮਜੀਠੀਆ ਉਪਰ ਤਸਕਰੀ ਨੂੰ ਲੈ ਕੇ ਮਾਮਲਾ ਦਰਜ ਕੀਤਾ ਗਿਆ ਸੀ। ਉੱਥੇ ਹੀ ਉਨ੍ਹਾਂ ਦੀ ਗ੍ਰਿਫਤਾਰੀ ਲਈ ਪੁਲਿਸ ਵੱਲੋਂ ਕਈ ਜਗਾਹ ਤੇ ਛਾਪੇਮਾਰੀ ਵੀ ਕੀਤੀ ਗਈ ਹੈ। ਹਵਾਈ ਅੱਡੇ ਅਤੇ ਬੰਦਰਗਾਹ ਉੱਪਰ ਵੀ ਹਾਈ ਅਲਰਟ ਜਾਰੀ ਕਰ ਦਿੱਤਾ ਗਿਆ ਸੀ ਤਾਂ ਜੋ ਉਸ ਨੂੰ ਬਾਹਰ ਜਾਂਦੇ ਸਮੇਂ ਕਾਬੂ ਕੀਤਾ ਜਾ ਸਕੇ।

ਬਿਕਰਮ ਸਿੰਘ ਮਜੀਠੀਆ ਵੱਲੋਂ ਆਪਣੀ ਅਗਾਊਂ ਜ਼ਮਾਨਤ ਦੀ ਅਰਜ਼ੀ ਵਿਦਾ ਕੀਤੀ ਗਈ ਸੀ ਜਿਸ ਨੂੰ ਅਦਾਲਤ ਵੱਲੋਂ ਖਾਰਜ ਕਰ ਦਿੱਤਾ ਗਿਆ ਸੀ। ਉੱਥੇ ਹੀ ਹੁਣ ਨਵੇਂ ਸਾਲ ਦੇ ਮੌਕੇ ਤੇ ਅਕਾਲੀ ਨੇਤਾ ਬਿਕਰਮ ਸਿੰਘ ਮਜੀਠੀਆ ਵੱਲੋਂ ਸੋਸ਼ਲ ਮੀਡੀਆ ਤਸਵੀਰਾਂ ਸਾਂਝੀਆਂ ਕੀਤੀਆਂ ਗਈਆਂ ਹਨ। ਜਾਰੀ ਕੀਤੀਆਂ ਗਈਆਂ ਇਨ੍ਹਾਂ ਤਸਵੀਰਾਂ ਦੀ ਜਿਥੇ ਹੋਰ ਬਰੀਕੀ ਨਾਲ ਜਾਂਚ ਕਰਨ ਦੇ ਆਦੇਸ਼ ਪੁਲਿਸ ਵਿਭਾਗ ਨੂੰ ਉਪ-ਮੁੱਖ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਵੱਲੋਂ ਦਿੱਤੇ ਗਏ ਹਨ। ਉਥੇ ਹੀ ਸਿਆਸੀ ਹਲਚਲ ਤੇਜ਼ ਹੋ ਗਈ ਹੈ।

ਜਾਰੀ ਕੀਤੀਆਂ ਗਈਆਂ ਤਸਵੀਰਾਂ ਵਿਚ ਬਿਕਰਮ ਸਿੰਘ ਮਜੀਠੀਆ ਇਸ ਸਾਲ ਦੀ ਸ਼ੁਰੁਆਤ ਵਿਚ ਪਹਿਲੇ ਦਿਨ ਕਿਸੇ ਧਾਰਮਿਕ ਅਸਥਾਨ ਤੇ ਮੱਥਾ ਟੇਕਣ ਗਏ ਹੋਏ ਸਨ ਜਿਸ ਦੀਆਂ ਤਸਵੀਰਾਂ ਸਾਂਝੀਆਂ ਕੀਤੀਆਂ ਗਈਆਂ ਹਨ ਉਥੇ ਹੀ ਇਸ ਗੱਲ ਦਾ ਪਤਾ ਲਗਾਉਣ ਦੇ ਆਦੇਸ਼ ਦਿੱਤੇ ਗਏ ਹਨ ਕਿ ਇਹ ਤਸਵੀਰਾਂ ਹੁਣ ਦੀਆਂ ਹਨ ਜਾਂ ਪੁਰਾਣੀਆਂ। ਕਿਉਂਕਿ ਪੁਲਿਸ ਵੱਲੋਂ ਜਿਥੇ ਬਿਕਰਮ ਸਿੰਘ ਮਜੀਠੀਆ ਨੂੰ ਗ੍ਰਿਫ਼ਤਾਰ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ ਉਥੇ ਹੀ ਉਹ ਅਜੇ ਤੱਕ ਪੁਲਸ ਦੇ ਹੱਥ ਨਹੀਂ ਲੱਗੇ।