ਆਈ ਤਾਜਾ ਵੱਡੀ ਖਬਰ
ਵਿਸ਼ਵ ਅੰਦਰ ਜਦੋਂ ਤੋਂ ਕਰੋਨਾ ਨੇ ਪੈਰ ਪਸਾਰੇ ਹਨ। ਇਸ ਨੇ ਸਭ ਦੇਸ਼ਾਂ ਨੂੰ ਆਪਣੀ ਲਪੇਟ ਵਿੱਚ ਲਿਆ ਹੋਇਆ ਹੈ। ਸਭ ਦੇਸ਼ਾਂ ਵਿੱਚ ਕਰੋਨਾ ਕੇਸਾਂ ਵਿਚ ਮੁੜ ਤੋਂ ਵਾਧਾ ਹੋਣਾ ਸ਼ੂਰੂ ਹੋ ਚੁੱਕਾ ਹੈ। ਕੁਝ ਦੇਸ਼ਾਂ ਅੰਦਰ ਕਰੋਨਾ ਦੀ ਦੂਜੀ ਲਹਿਰ ਦੇ ਸ਼ੁਰੂ ਹੋਣ ਨਾਲ ਕੁਝ ਦੇਸ਼ਾ ਅੰਦਰ ਫਿਰ ਤੋਂ ਤਾਲਾਬੰਦੀ ਕੀਤੀ ਜਾ ਰਹੀ ਹੈ। ਬਹੁਤ ਸਾਰੇ ਦੇਸ਼ਾਂ ਵੱਲੋਂ ਕਰੋਨਾ ਦੀ ਰੋਕਥਾਮ ਲਈ ਵੈਕਸਿਨ ਦੇ ਟਰਾਇਲ ਵੀ ਚੱਲ ਰਹੇ ਹਨ। ਜਿਨ੍ਹਾਂ ਵਿੱਚ ਬਹੁਤ ਸਾਰੇ ਦੇਸ਼ਾਂ ਵੱਲੋ ਕਾਫੀ ਹੱਦ ਤੱਕ ਕਾਮਯਾਬ ਹੋਣ ਦੀਆਂ ਖ਼ਬਰਾਂ ਵੀ ਸਾਹਮਣੇ ਆਈਆਂ ਹਨ।
ਉੱਥੇ ਹੀ ਹੁਣ ਕਰੋਨਾ ਕੇਸਾਂ ਵਿਚ ਫਿਰ ਤੋਂ ਵਾਧਾ ਹੋਣ ਦੀਆਂ ਖਬਰਾਂ ਸਾਹਮਣੇ ਆ ਰਹੀਆਂ ਹਨ। ਸਭ ਸਰਕਾਰਾਂ ਵੱਲੋਂ ਲੋਕਾਂ ਨੂੰ ਕਰੋਨਾ ਸਬੰਧੀ ਜਾਰੀ ਕੀਤੀਆਂ ਗਈਆਂ ਹਦਾਇਤਾਂ ਦੀ ਪਾਲਣਾ ਕਰਨ ਦੀ ਵੀ ਸਖਤ ਅਪੀਲ ਕੀਤੀ ਜਾ ਰਹੀ ਹੈ। ਹੁਣ ਕੈਨੇਡਾ ਅਮਰੀਕਾ ਵਾਲਿਆਂ ਨੇ ਵੀ ਇਕ ਵੱਡੀ ਖਬਰ ਸਾਹਮਣੇ ਆਈ ਹੈ। ਕਰੋਨਾ ਦੇ ਵਧ ਰਹੇ ਪ੍ਰਭਾਵ ਕਾਰਨ ਕੈਨੇਡਾ ਸਰਕਾਰ ਵੱਲੋਂ ਇਕ ਹੋਰ ਐਲਾਨ ਕੀਤਾ ਗਿਆ ਹੈ।
ਸਭ ਦੇਸ਼ਾਂ ਵੱਲੋ ਕਰੋਨਾ ਦੇ ਵਧ ਰਹੇ ਪ੍ਰਭਾਵ ਨੂੰ ਮੱਦੇਨਜ਼ਰ ਰੱਖਦੇ ਹੋਏ ਫੈਸਲੇ ਲਏ ਜਾ ਰਹੇ ਹਨ। ਕੈਨੇਡਾ ਦੀ ਜਸਟਿਨ ਟਰੂਡੋ ਸਰਕਾਰ ਨੇ ਕੈਨੇਡਾ-ਅਮਰੀਕਾ ਸਰਹੱਦ ਰਾਹੀਂ ਗ਼ੈਰ-ਜ਼ਰੂਰੀ ਯਾਤਰਾ ਤੇ ਲਾਈ ਪਾਬੰਦੀ ਨੂੰ ਹੋਰ ਅੱਗੇ ਵਧਾ ਦਿੱਤਾ ਹੈ। ਹੁਣ ਇਸ ਸਬੰਧੀ 21 ਦਸੰਬਰ ਤੱਕ ਜਾਰੀ ਰਹੇਗੀ। ਕਰੋਨਾ ਦੇ ਚਲਦੇ ਹੋਏ ਅਮਰੀਕਾ ਤੇ ਕੈਨੇਡਾ ਦੀ ਸਰਹੱਦ ਉੱਤੇ 18 ਮਾਰਚ ਨੂੰ ਪਾਬੰਦੀ ਲਾਈ ਗਈ ਸੀ।
ਜੋ ਹੌਲੀ-ਹੌਲੀ ਅੱਗੇ ਵੱਧਦੀ ਗਈ। ਅਮਰੀਕਾ ਤੇ ਕੈਨੇਡਾ ਵਿਚਕਾਰ ਸਫਰ ਕਰਨ ਵਾਲੇ ਲੋਕ ਇਸ ਪਾਬੰਦੀ ਦੇ ਹੱਟਣ ਦਾ ਇੰਤਜ਼ਾਰ ਕਰ ਰਹੇ ਸਨ। ਉਥੇ ਹੀ ਉਨ੍ਹਾਂ ਨੂੰ ਹੁਣ ਹੋਰ ਲੰਮਾ ਸਮਾਂ ਇੰਤਜ਼ਾਰ ਕਰਨਾ ਪਵੇਗਾ। ਇਹ ਪਾਬੰਦੀ ਸ਼ਨੀਵਾਰ ਨੂੰ ਸਮਾਪਤ ਹੋਣ ਵਾਲੀ ਸੀ। ਪਰ ਹੁਣ ਇਸ ਨੂੰ ਵਧਾ ਦਿੱਤਾ ਗਿਆ ਹੈ ,ਜਿਸ ਬਾਰੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਵੱਲੋਂ ਟਵੀਟ ਕਰਕੇ ਜਾਣਕਾਰੀ ਦਿੱਤੀ ਗਈ।
ਕੈਨੇਡਾ ਵਿੱਚ ਆਉਣ ਵਾਲੇ ਯਾਤਰੀਆਂ ਲਈ ਕੁੱਝ ਸ਼ਰਤਾਂ ਲਾਗੂ ਕੀਤੀਆਂ ਗਈਆਂ ਹਨ। ਜਿਨ੍ਹਾਂ ਦੇ ਤਹਿਤ ਸਿਹਤ ਸੰਭਾਲ ਵਰਗੇ ਸਿਰਫ਼ ਜਰੂਰੀ ਕਾਮੇ ਹੀ ਕੈਨੇਡਾ ਵਿੱਚ ਦਾਖਲ ਹੋ ਸਕਦੇ ਹਨ। ਉਸਤੋਂ ਬਿਨਾਂ ਕਨੇਡੀਅਨ ਨਾਗਰਿਕ ,ਪੱਕੇ ਨਿਵਾਸੀ ਉਹਨਾਂ ਦੀ ਰਿਪੋਰਟ ਨੈਗਟਿਵ ਹੋਵੇ, ਉਹ ਵੀ ਆ ਸਕਦੇ ਹਨ। ਅਕਤੂਬਰ ਵਿਚ ਕੁਝ ਢਿੱਲ ਦਿੱਤੀ ਗਈ ਸੀ। ਜਿਸ ਦੇ ਤਹਿਤ ਕੈਨੇਡੀਅਨ ਪਤੀ-ਪਤਨੀ ,ਬੱਚੇ, ਪੋਤੇ-ਪੋਤੀਆਂ ਨੂੰ ਕਨੇਡਾ ਆਉਣ ਦੀ ਖੁੱਲ੍ਹ ਦਿੱਤੀ ਗਈ ਸੀ। ਕਰੋਨਾ ਟੈਸਟ ਦਾ ਹੋਣਾ ਲਾਜ਼ਮੀ ਕੀਤਾ ਗਿਆ ਸੀ।
Previous Postਆਈ ਮਾੜੀ ਖਬਰ ਇੰਟਰਨੈਸ਼ਨਲ ਫਲਾਈਟਾਂ ਬਾਰੇ, ਭਾਰਤ ਦੀਆਂ ਉਡਾਣਾਂ ਤੇ ਇਥੇ ਲੱਗੀ 3 ਦਸੰਬਰ ਤੱਕ ਪਾਬੰਦੀ
Next Postਅਜੀਬ ਮਾਮਲਾ-ਮੁੰਡਾ 18 ਮਹੀਨਿਆਂ ਤੋਂ ਟਾਇਲਟ ਨਹੀਂ ਗਿਆ ਹਰ ਰੋਜ ਖਾਂਦਾ 20 ਰੋਟੀਆਂ ਡਾਕਟਰ ਹੈਰਾਨ,ਦੇਖੋ ਪੂਰਾ ਮਾਮਲਾ