ਆਈ ਤਾਜਾ ਵੱਡੀ ਖਬਰ
ਦੁਨੀਆਂ ਭਰ ਦੇ ਵਿੱਚ ਇਸ ਵੇਲੇ ਕੁਦਰਤ ਦੀ ਕਰੋਪੀ ਵੇਖਣ ਨੂੰ ਮਿਲਦੀ ਪਈ ਹੈ, ਇਸੇ ਵਿਚਾਲੇ ਵੱਡੀ ਖਬਰ ਕੈਨੇਡਾ ਤੋਂ ਸਾਹਮਣੇ ਆਉਂਦੀ ਪਈ ਹੈ ਜਿੱਥੇ ਭੁਚਾਲ ਦੇ ਜ਼ਬਰਦਸਤ ਝਟਕਿਆਂ ਦੇ ਕਾਰਨ ਧਰਤੀ ਕੰਬ ਉੱਠੀ l ਜਿਸ ਕਾਰਨ ਲੋਕਾਂ ਦੇ ਵਿੱਚ ਡਰ ਤੇ ਸਹਿਮ ਦਾ ਮਾਹੌਲ ਦਿਖਾਇਆ ਜਾ ਰਿਹਾ ਹੈ। ਇਨਾ ਹੀ ਨਹੀਂ ਸਗੋਂ, ਸੁਨਾਮੀ ਨੂੰ ਲੈ ਕੇ ਵੀ ਅਪਡੇਟ ਜਾਰੀ ਕਰ ਦਿੱਤਾ ਗਿਆ l ਮਿਲੀ ਜਾਣਕਾਰੀ ਮੁਤਾਬਿਕ ਪਤਾ ਚੱਲਿਆ ਹੈ ਕਿ ਕੈਨੇਡਾ ਦੇ ਬ੍ਰਿਟਿਸ਼ ਕੋਲੰਬੀਆ ‘ਚ ਲੋਕਾਂ ਨੇ ਭੂਚਾਲ ਦੇ ਝਟਕੇ ਮਹਿਸੂਸ ਕੀਤੇ, ਜਿਸ ਤੋਂ ਬਾਅਦ ਹੁਣ ਇਲਾਕੇ ਭਰ ਦੇ ਵਿੱਚ ਦਹਿਸ਼ਤ ਦਾ ਮਾਹੌਲ ਬਣਿਆ ਹੋਇਆ । ਉਥੇ ਹੀ ਸੰਯੁਕਤ ਰਾਜ ਭੂ-ਵਿਗਿਆਨਕ ਸਰਵੇਖਣ ਅਨੁਸਾਰ ਭੂਚਾਲ ਪੋਰਟ ਮੈਕਨੀਲ ਦੇ ਤੱਟ ‘ਤੇ ਆਇਆ। ਰਿਕਟਰ ਪੈਮਾਨੇ ‘ਤੇ ਇਸ ਦੀ ਤੀਬਰਤਾ 6.5 ਮਾਪੀ ਗਈ। ਪਰ ਇਸ ਦੌਰਾਨ ਗਨੀਮਤ ਰਹੀ ਹੈ ਕਿ ਕਿਸੇ ਪ੍ਰਕਾਰ ਦਾ ਕੋਈ ਵੀ ਜਾਨੀ ਤੇ ਮਾਲੀ ਨੁਕਸਾਨ ਨਹੀਂ ਹੋ ਸਕਿਆ l ਪਰ ਇਹਨਾਂ ਝਟਕਿਆਂ ਦੇ ਕਾਰਨ ਲੋਕ ਡਰ ਤੇ ਸਹਿਮ ਦੇ ਮਾਹੌਲ ਵਿੱਚ ਹਨ l ਉਥੇ ਇਹਨਾ ਭੁਚਾਲ ਦੇ ਝਟਕਿਆਂ ਦੇ ਕਾਰਨ ਅਮਰੀਕੀ ਭੂ-ਵਿਗਿਆਨ ਸਰਵੇਖਣ ਨੇ ਜਾਣਕਾਰੀ ਦਿੰਦਿਆਂ ਹੋਇਆਂ ਦੱਸਿਆ ਕਿ ਪਹਿਲੇ ਭੂਚਾਲ ਦੀ ਤੀਬਰਤਾ 6.5 ਮਾਪੀ ਗਈ, ਜੋ ਸਥਾਨਕ ਸਮੇਂ ਅਨੁਸਾਰ ਦੁਪਹਿਰ 3:20 ਵਜੇ ਆਇਆ। ਹਾਲਕਿ ਇਸ ਭੂਚਾਲ ਨੇ ਲੋਕਾਂ ਦੇ ਮਨਾਂ ਵਿੱਚ ਇੱਕ ਡਰ ਪੈਦਾ ਕੀਤਾ ਹੋਇਆ l ਜਿਸ ਤਰੀਕੇ ਨਾਲ ਇਹ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ l ਉਧਰ ਅਮਰੀਕੀ ਸੁਨਾਮੀ ਚਿਤਾਵਨੀ ਕੇਂਦਰ ਨੇ ਸੁਨਾਮੀ ਨੂੰ ਲੈ ਕੇ ਅਪਡੇਟ ਸਾਂਝੀ ਕੀਤੀ ਹੈ ਕਿ ਇਨ੍ਹਾਂ ਭੂਚਾਲਾਂ ਕਾਰਨ ਸੁਨਾਮੀ ਦਾ ਕੋਈ ਖਤਰਾ ਨਹੀਂ ਹੈ ਤੇ ਕਿਸੇ ਤਰ੍ਹਾਂ ਦੇ ਨੁਕਸਾਨ ਦੀ ਕੋਈ ਖਬਰ ਨਹੀਂ ਹੈ। ਜ਼ਿਕਰਯੋਗ ਹੈ ਦੁਨੀਆਂ ਭਰ ਦੇ ਵਿੱਚ ਭੁਚਾਲ ਦੇ ਜਬਰਦਸਤ ਝਟਕੇ ਮਹਿਸੂਸ ਕੀਤੇ ਜਾ ਰਹੇ ਹਨ, ਜਿਸ ਕਾਰਨ ਬਹੁਤ ਜਿਆਦਾ ਮਾਲੀ ਨੁਕਸਾਨ ਹੁੰਦਾ ਪਿਆ ਹੈ l ਇਸੇ ਵਿਚਾਲੇ ਕੈਨੇਡਾ ਦੇ ਨਾਲ ਜੁੜੀ ਹੋਈ ਖਬਰ ਸਾਂਝੀ ਕੀਤੀ ਗਈ l ਪਰ ਗਨਮਤ ਰਹੀ ਹੈ ਕਿ ਇਸ ਦੌਰਾਨ ਕਿਸੇ ਪ੍ਰਕਾਰ ਦਾ ਕੋਈ ਵੀ ਨੁਕਸਾਨ ਨਹੀਂ ਹੋ ਸਕਿਆ l
Previous Postਹੁਣੇ ਹੁਣੇ ਪੰਜਾਬ ਚ ਹੋਇਆ ਵੱਡਾ ਹਾਦਸਾ ਹੋਈਆਂ 4 ਮੌਤਾਂ
Next Postਪੰਜਾਬ ਚ ਇਥੇ ਕੱਲ ਦੀ ਛੁੱਟੀ ਦਾ ਹੋਇਆ ਐਲਾਨ , ਬੰਦ ਰਹਿਣਗੇ ਵਿਦਿਅਕ ਅਦਾਰੇ ਤੇ ਦਫ਼ਤਰ