ਕਨੇਡਾ ਚ ਵਜਿਆ ਇਹ ਖਤਰੇ ਦਾ ਘੁੱਗੂ -ਸਰਕਾਰ ਪਈ ਫਿਕਰਾਂ ਚ, ਇਸ ਵੇਲੇ ਦੀ ਵੱਡੀ ਖਬਰ

ਆਈ ਤਾਜਾ ਵੱਡੀ ਖਬਰ

ਵਿਸ਼ਵ ਵਿਚ ਫੈਲੀ ਹੋਈ ਕਰੋਨਾ ਨੇ ਸਾਰੀ ਦੁਨੀਆਂ ਨੂੰ ਪ੍ਰਭਾਵਿਤ ਕੀਤਾ ਹੈ। ਇਸ ਦੀ ਮਾਰ ਤੋਂ ਦੁਨੀਆਂ ਅਜੇ ਬਾਹਰ ਨਹੀਂ ਆਈ ਸੀ, ਕਿ ਬ੍ਰਿਟੇਨ ਵਿਚ ਮਿਲੇ ਕਰੋਨਾ ਦੇ ਨਵੇਂ ਸਟਰੇਨ ਨੇ ਮੁੜ ਦੁਨੀਆਂ ਨੂੰ ਚਿੰਤਾ ਵਿਚ ਪਾ ਦਿੱਤਾ ਹੈ। ਪਹਿਲਾਂ ਹੀ ਦੁਨੀਆਂ ਆਰਥਿਕ ਮੰਦੀ ਦੇ ਦੌਰ ਵਿੱਚੋਂ ਗੁਜ਼ਰ ਰਹੀ ਹੈ। ਕਿਉਂਕਿ ਇਸ ਕਰੋਨਾ ਕਾਰਨ ਬਹੁਤ ਸਾਰੇ ਲੋਕਾਂ ਦੀਆਂ ਨੌਕਰੀਆਂ ਚਲੀਆਂ ਗਈਆਂ ਹਨ। ਨਵੇਂ ਕੇਸਾ ਨੂੰ ਦੇਖਦੇ ਹੋਏ ਮੁੜ ਬਹੁਤ ਸਾਰੇ ਦੇਸ਼ਾਂ ਵੱਲੋਂ ਹਵਾਈ ਯਾਤਰਾ ਉਪਰ ਵੀ ਪਾਬੰਦੀ ਲਗਾ ਦਿੱਤੀਆਂ ਗਈਆਂ ਹਨ।

ਕਰੋਨਾ ਦੇ ਵਧ ਰਹੇ ਪ੍ਰਭਾਵ ਨੂੰ ਦੇਖਦੇ ਹੋਏ ਬਹੁਤ ਸਾਰੇ ਦੇਸ਼ਾਂ ਵੱਲੋਂ ਮੁੜ ਤਾਲਾਬੰਦੀ ਕੀਤੀ ਗਈ ਹੈ। ਬ੍ਰਿਟੇਨ ਵਿਚ ਵੀ ਨਵੇਂ ਕੇਸਾਂ ਦੇ ਕਾਰਨ ਤਾਲਾਬੰਦੀ ਕੀਤੀ ਗਈ ਹੈ। ਹੁਣ ਕੈਨੇਡਾ ਵਿੱਚ ਵੀ ਖਤਰੇ ਦਾ ਘੁੱਗੂ ਵੱਜ ਗਿਆ ਹੈ। ਜਿਸ ਕਾਰਨ ਸਰਕਾਰ ਚਿੰਤਾ ਵਿੱਚ ਪੈ ਗਈ ਹੈ। ਬ੍ਰਿਟੇਨ ਵਿਚ ਪਹਿਲਾਂ ਹੀ ਕਰੋਨਾ ਦੇ ਨਵੇਂ ਕੇਸਾਂ ਨੂੰ ਦੇਖਦੇ ਹੋਏ ਕੈਨੇਡਾ ਵੱਲੋਂ ਆਪਣੀ ਸੁਰੱਖਿਆ ਨੂੰ ਵੇਖਦੇ ਹੋਏ ਸਰਹੱਦਾਂ ਉਪਰ ਸੁਰੱਖਿਆ ਵਧਾ ਦਿੱਤੀ ਗਈ ਹੈ। ਹੁਣ ਕੈਨੇਡਾ ਵਿੱਚ ਕਰੋਨਾ ਦੇ ਨਾਲ-ਨਾਲ ਦੱਖਣੀ ਅਫਰੀਕਾ ਦੇ ਸਭ ਤੋਂ ਖ-ਤ-ਰ-ਨਾ-ਕ ਸਟਰੇਨ ਨੇ ਵੀ ਦਸਤਕ ਦਿੱਤੀ ਹੈ।

ਇਹ ਨਵੀਂ ਕਿਸਮ ਬ੍ਰਿਟੇਨ ਵਿਚ ਪਾਏ ਗਏ ਨਵੇ ਸਟਰੇਨ ਦੇ ਮੁਕਾਬਲੇ ਵੱਧ ਖ-ਤ-ਰ-ਨਾ-ਕ ਹੈ। ਜਿਸ ਦਾ ਖੁਲਾਸਾ ਬ੍ਰਿਟੇਨ ਵੱਲੋਂ ਕੀਤਾ ਗਿਆ ਹੈ । ਇਸ ਕੇਸ ਨਾਲ ਪ੍ਰਭਾਵਤ ਵਿਅਕਤੀ ਦੇ ਕੈਨੇਡਾ ਵਿੱਚ ਮਿਲਣ ਤੇ ਚਿੰਤਾ ਵੱਧ ਗਈ ਹੈ। ਇਸ ਕੇਸ ਦੀ ਪੁਸ਼ਟੀ ਹੋਣ ਤੇ ਉਸ ਵਿਅਕਤੀ ਵੱਲੋਂ ਖੁਦ ਨੂੰ ਇਕਾਂਤਵਾਸ ਕਰ ਲਿਆ ਗਿਆ ਹੈ। ਉਸ ਦੇ ਸੰਪਰਕ ਵਿਚ ਆਉਣ ਵਾਲੇ ਹੋਰ ਲੋਕਾਂ ਨੂੰ ਵੀ ਇਕਾਂਤਵਾਸ ਕੀਤਾ ਗਿਆ ਹੈ। ਇਹ ਮਾਮਲਾ ਕੈਨੇਡਾ ਦੇ ਅਲਬਰਟਾ ਸੂਬੇ ਤੋਂ ਸਾਹਮਣੇ ਆਇਆ ਹੈ।

ਜਿੱਥੇ ਦੱਖਣੀ ਅਫਰੀਕਾ ਸਟਰੇਨ ਦੇ ਪਹਿਲੇ ਮਾਮਲੇ ਦੀ ਪੁਸ਼ਟੀ ਹੋਈ ਹੈ। ਇਸ ਸਭ ਬਾਰੇ ਜਾਣਕਾਰੀ ਸੂਬੇ ਦੀ ਚੀਫ਼ ਮੈਡੀਕਲ ਅਫ਼ਸਰ ਡਾਕਟਰ ਡੀਨਾ ਹਿਨਸ਼ੋ ਵੱਲੋਂ ਦਿੱਤੀ ਗਈ ਹੈ। ਉਨ੍ਹਾਂ ਦੱਸਿਆ ਕਿ ਸ਼ੁੱਕਰਵਾਰ ਨੂੰ ਇਸ ਮਾਮਲੇ ਦਾ ਖੁਲਾਸਾ ਹੋਇਆ ਹੈ। ਪੀੜਤ ਵਿਅਕਤੀ ਯਾਤਰਾ ਕਰਨ ਉਪਰੰਤ ਇਸ ਵਾਇਰਸ ਦੀ ਚਪੇਟ ਵਿੱਚ ਆਇਆ ਹੈ। ਯਾਤਰਾ ਕਰਕੇ ਕੈਨੇਡਾ ਪਰਤਿਆ ਸੀ। ਇਸ ਨਵੇਂ ਸਟਰੇਨ ਬਾਰੇ ਮਾਹਿਰਾਂ ਦਾ ਕਹਿਣਾ ਹੈ ਕਿ 70 ਫੀਸਦੀ ਵਧੇਰੇ ਹਾਨੀਕਾਰਕ ਹੈ।