ਕਨੇਡਾ ਚ ਵਾਪਰਿਆ ਕਹਿਰ ਪੰਜਾਬ ਚ ਵਿਛੇ ਸੱਥਰ – ਇਲਾਕੇ ਚ ਛਾਈ ਸੋਗ ਦੀ ਲਹਿਰ

ਆਈ ਤਾਜਾ ਵੱਡੀ ਖਬਰ

ਅੱਜ ਦੇ ਸਮੇਂ ਵਿਚ ਬਹੁਤ ਸਾਰੇ ਨੌਜਵਾਨ ਵਿਚ ਵਿਦੇਸ਼ ਜਾਣ ਦਾ ਰੁਝਾਨ ਲਗਾਤਾਰ ਵੱਧ ਰਿਹਾ ਹੈ। ਜਿਸ ਦੇ ਚਲਦਿਆਂ ਨੌਜਵਾਨ ਜ਼ਿਆਦਾਤਰ ਪੜਾਈ ਦੇ ਤੌਰ ਤੇ ਵਿਦੇਸ਼ਾਂ ਵਿਚ ਜਾਂਦੇ ਹਨ ਪਰ ਜਦੋਂ ਉਨ੍ਹਾਂ ਨੂੰ ਯੋਗਤਾ ਅਨੁਸਾਰ ਕੰਮ ਜਾਂ ਨੌਕਰੀ ਮਿਲ ਜਾਂਦੀ ਹੈ ਤਾਂ ਉਹ ਉਥੇ ਹੀ ਆਪਣਾ ਰਹਿਣ ਬਸੇਰਾ ਬਣਾ ਲੈਂਦੇ ਹਨ। ਪਰ ਕਈ ਵਾਰੀ ਕੁਝ ਅਜਿਹੀਆਂ ਦੁਰਘਟਨਾ ਵਾਪਰ ਜਾਂਦੀਆਂ ਹਨ ਜਿਨ੍ਹਾਂ ਨਾਲ ਵਿਦਿਆਰਥੀਆਂ ਅਤੇ ਉਨ੍ਹਾਂ ਦੇ ਪਰਿਵਾਰਕ ਮੈਂਬਰਾਂ ਦੇ ਸਜਾਏ ਸੁਪਨੇ ਟੁੱਟ ਜਾਂਦੇ ਹਨ। ਕਈ ਵਾਰੀ ਤਾਂ ਪਰਿਵਾਰ ਜਾਂ ਵਿਦੇਸ਼ਾਂ ਵਿਚ ਵਸਦੇ ਆਖਰੀ ਵਾਰ ਮਿਲਣ ਲਈ ਵੀ ਤਰਸਦੇ ਰਹਿੰਦੇ ਹਨ। ਇਸੇ ਤਰ੍ਹਾਂ ਹੁਣ ਇੱਕ ਹੋਰ ਮੰਦਭਾਗੀ ਖਬਰ ਸਾਹਮਣੇ ਆ ਰਹੀ ਹੈ। ਇਸ ਖਬਰ ਤੋਂ ਬਾਅਦ ਪਿੰਡ ਵਿੱਚ ਸੋਗ ਦੀ ਲਹਿਰ ਫੈਲ ਗਈ।

ਪ੍ਰਾਪਤ ਜਾਣਕਾਰੀ ਅਨੁਸਾਰ ਤਕਰੀਬਨ ਦੋ ਸਾਲ ਪਹਿਲਾਂ ਪੜ੍ਹਾਈ ਦੇ ਤੌਰ ਤੇ ਕਨੇਡਾ ਗਏ ਵਿਦਿਆਰਥੀ ਸੰਬੰਧਿਤ ਅਜਿਹਾ ਹਾਦਸਾ ਵਾਪਰ ਗਿਆ ਕਿ ਉਸ ਦੀ ਮੌਤ ਹੋ ਗਈ। ਪਰਿਵਾਰਕ ਮੈਂਬਰਾਂ ਨੂੰ ਮਿਲੀ ਜਾਣਕਾਰੀ ਅਨੁਸਾਰ ਉਸ ਨੌਜਵਾਨ ਦੀ ਮੌਤ ਹਾਰਟ ਅਟੈਕ ਦੇ ਕਾਰਨ ਹੋਈ ਹੈ। ਮ੍ਰਿਤਕ ਨੌਜਵਾਨਾਂ ਦੀ ਪਹਿਚਾਣ ਸੁਖਦਰਸ਼ਨ ਸਿੰਘ ਨਾਮ ਤੋਂ ਹੋਈ ਹੈ। ਜੋ ਕਿ ਮਾਛੀਕੇ ਪਿੰਡ ਦਾ ਵਾਸੀ ਸੀ।

ਪ੍ਰਸ਼ਾਸਨ ਕੋਲੋਂ ਮੰਗ ਕੀਤੀ ਗਈ ਕਿ ਉਸ ਦੀ ਅੰਤਿਮ ਸੰਸਕਾਰ ਲਈ ਉਸ ਦੀ ਮ੍ਰਿਤਕ ਦੇਹ ਨੂੰ ਪਿੰਡ ਵਿੱਚ ਲਿਆ ਜਾਵੇ ਜਾਂ ਫਿਰ ਇਸ ਪ੍ਰੀੜਤ ਪਰਿਵਾਰ ਦੇ ਮੈਂਬਰਾਂ ਨੂੰ ਕਨੇਡਾ ਉਸ ਕੋਲ ਭੇਜਿਆ ਜਾਵੇ ਤਾਂ ਜੋ ਉਸ ਦੀਆਂ ਅੰਤਿਮ ਰਸਮਾ ਪਰਿਵਾਰ ਵੱਲੋਂ ਕੀਤੀਆਂ ਜਾਣ। ਇਸ ਤੋਂ ਇਲਾਵਾ ਜੇਕਰ ਪੀੜਤ ਪਰਿਵਾਰ ਦੀ ਆਰਥਿਕ ਸਥਿਤੀ ਦੀ ਗੱਲ ਕੀਤੀ ਜਾਵੇ ਤਾਂ ਇਹ ਪਰਿਵਾਰ ਆਰਥਿਕ ਪੱਖੋਂ ਗਰੀਬ ਹੈ ਅਤੇ ਮ੍ਰਿਤਕ ਨੌਜਵਾਨ ਦਾ ਪਿਤਾ ਅਪਾਹਿਜ ਹੈ ਜਿਸ ਕਾਰਨ ਘਰ ਵਿਚ ਆਮਦਨ ਦਾ ਕੋਈ ਸਾਧਨ ਨਹੀਂ ਰਿਹਾ।

ਇਸ ਤੋਂ ਇਲਾਵਾ ਉਸ ਨੇ ਦਾਦੀ ਬਿਮਾਰ ਹਨ ਅਤੇ ਉਸ ਦੀ ਇੱਕ ਛੋਟੀ ਭੈਣ ਅਤੇ ਮਾਂ ਹੈ। ਜਿਸ ਕਾਰਨ ਪਿੰਡ ਵਾਸੀਆਂ ਨੇ ਵੱਲੋਂ ਪੀੜਤ ਪਰਿਵਾਰ ਲਈ ਸਰਕਾਰ ਨੂੰ ਆਰਥਿਕ ਮਦਦ ਦੇਣ ਦੀ ਮੰਗ ਕੀਤੀ ਹੈ। ਇਸ ਤੋਂ ਇਲਾਵਾ ਨੌਜਵਾਨ ਦੀ ਮ੍ਰਿਤਕ ਦੇਹ ਨੂੰ ਪਰਿਵਾਰ ਮੈਂਬਰਾਂ ਨਾਲ ਮਿਲਾਉਣ ਦੀ ਮੰਗ ਕੀਤੀ ਹੈ। ਪਿੰਡ ਵਾਸੀਆਂ ਦਾ ਕਹਿਣਾ ਹੈ ਕਿ ਨੌਜਵਾਨ ਬਹੁਤ ਹੁਸ਼ਿਆਰ ਸੀ।