ਕਨੇਡਾ ਚ ਵਾਪਰਿਆ ਕਹਿਰ ਮਾਪਿਆਂ ਦੇ ਇਕਲੋਤੇ ਪੁੱਤ ਨੂੰ ਮਿਲੀ ਇਸ ਤਰਾਂ ਮੌਤ , ਪੰਜਾਬ ਚ ਛਾਇਆ ਸੋਗ

ਆਈ ਤਾਜ਼ਾ ਵੱਡੀ ਖਬਰ 

ਪੰਜਾਬ ਵਿਚ ਫੈਲੇ ਨਸ਼ਿਆਂ ਦੇ ਛੇਵੇਂ ਦਰਿਆ ਦਾ ਕਹਿਰ ਦੇਖਏ ਹੋਏ ਅਤੇ ਬੇਰੋਜ਼ਗਾਰੀ ਦੇ ਚਲਦੇ ਹੋਏ ਬਹੁਤ ਸਾਰੇ ਮਾਪਿਆਂ ਵੱਲੋਂ ਆਪਣੇ ਬੱਚਿਆਂ ਨੂੰ ਵਿਦੇਸ਼ ਭੇਜਣ ਲਈ ਆਪਣੀ ਜ਼ਿੰਦਗੀ ਦੀ ਸਾਰੀ ਜਮ੍ਹਾਂ ਪੂੰਜੀ ਵੀ ਲਗਾ ਦਿੱਤੀ ਜਾਂਦੀ ਹੈ, ਤਾਂ ਜੋ ਉਨ੍ਹਾਂ ਦੇ ਬੱਚਿਆਂ ਦਾ ਭਵਿੱਖ ਬਿਹਤਰ ਬਣ ਸਕੇ। ਪੰਜਾਬ ਦੇ ਬਹੁਤ ਸਾਰੇ ਨੌਜਵਾਨ ਆਪਣੇ ਸੁਪਨਿਆਂ ਨੂੰ ਲੈ ਕੇ ਵਿਦੇਸ਼ ਦੀ ਧਰਤੀ ਦਾ ਰੁੱਖ ਕਰਦੇ ਹਨ। ਉੱਥੇ ਹੀ ਬਹੁਤ ਸਾਰੇ ਨੌਜਵਾਨਾਂ ਵੱਲੋਂ ਕੈਨੇਡਾ ਜਾਣ ਨੂੰ ਪਹਿਲ ਦਿੱਤੀ ਜਾਂਦੀ ਹੈ ਪਰ ਕੁਝ ਸਮੇਂ ਤੋਂ ਲਗਾਤਾਰ ਅੰਤਰਰਾਸ਼ਟਰੀ ਵਿਦਿਆਰਥੀਆਂ ਨਾਲ ਵਾਪਰਨ ਵਾਲੀਆਂ ਘਟਨਾਵਾਂ ਨੇ ਮਾਪਿਆਂ ਦੇ ਦਿਲ ਵਿੱਚ ਇਕ ਡਰ ਪੈਦਾ ਕਰ ਦਿੱਤਾ ਹੈ। ਵਿਦੇਸ਼ਾਂ ਵਿੱਚ ਸਾਹਮਣੇ ਆਉਣ ਵਾਲੀਆਂ ਅਜਿਹੀਆਂ ਦੁਖਦਾਈ ਘਟਨਾਵਾਂ ਸਭ ਨੂੰ ਝੰਜੋੜ ਕੇ ਰੱਖ ਦਿੰਦੀਆਂ ਹਨ।

ਹੁਣ ਕੈਨੇਡਾ ਵਿਚ ਕਹਿਰ ਵਾਪਰਿਆ ਹੈ ਜਿਥੇ ਮਾਪਿਆਂ ਦੇ ਇਕਲੌਤੇ ਪੁੱਤਰ ਦੀ ਇਸ ਤਰ੍ਹਾਂ ਮੌਤ ਹੋਈ ਹੈ ਜਿਸ ਕਾਰਨ ਪੰਜਾਬ ਵਿੱਚ ਸੋਗ ਦੀ ਲਹਿਰ ਫੈਲ ਗਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਇਹ ਘਟਨਾ ਕੈਨੇਡਾ ਤੋਂ ਸਾਹਮਣੇ ਆਈ ਹੈ ਜਿੱਥੇ ਕੈਨੇਡਾ ਦੇ ਸ਼ਹਿਰ ਬਰੈਂਪਟਨ ਵਿਖੇ ਇੱਕ ਪੰਜਾਬੀ ਨੌਜਵਾਨ , ਜੋ ਕੇ ਇੱਕ ਅੰਤਰਰਾਸ਼ਟਰੀ ਵਿਦਿਆਰਥੀ ਸੀ।

ਜਿਸ ਦੀ ਬੀਤੀ ਰਾਤ ਸਵਾ ਨੌਂ ਵਜੇ ਦੇ ਕਰੀਬ ਬਰੈਂਪਟਨ ਵਿੱਚ ਵਾਪਰੇ ਇਕ ਸੜਕ ਹਾਦਸੇ ਦੀ ਚਪੇਟ ਵਿੱਚ ਆਉਣ ਕਾਰਨ ਮੌਤ ਹੋ ਗਈ ਹੈ। ਇਸ ਨੌਜਵਾਨ ਦੀ ਮੌਤ ਦੀ ਖ਼ਬਰ ਉਸ ਦੇ ਪੰਜਾਬ ਵਸਦੇ ਪਰਿਵਾਰ ਨੂੰ ਮਿਲਦੇ ਹੀ ਸੋਗ ਦੀ ਲਹਿਰ ਫੈਲ ਗਈ ਹੈ। ਸੁਮੀਤ ਕਟਾਰੀਆ ਨਾਮ ਦਾ ਮ੍ਰਿਤਕ ਨੌਜਵਾਨ ਪੰਜਾਬ ਦੇ ਫਰੀਦਕੋਟ ਜਿਲ੍ਹੇ ਦੇ ਨਾਲ ਸਬੰਧਤ ਸੀ। ਦੱਸਿਆ ਗਿਆ ਹੈ ਕਿ ਇਹ ਵਿਦਿਆਰਥੀ ਦੇ ਤੌਰ ਤੇ ਉੱਚ ਵਿਦਿਆ ਹਾਸਲ ਕਰਨ ਲਈ 2018 ਵਿੱਚ ਕੈਨੇਡਾ ਗਿਆ ਸੀ। ਜਿਥੇ ਵਾਪਰੇ ਇਸ ਭਿਆਨਕ ਸੜਕ ਹਾਦਸੇ ਵਿੱਚ ਇਹ ਨੌਜਵਾਨ ਆਪਣੇ ਮਾਪਿਆਂ ਤੋਂ ਹਮੇਸ਼ਾ ਲਈ ਦੂਰ ਹੋ ਗਿਆ ਹੈ।

ਇਹ ਨੌਜਵਾਨ ਆਪਣੇ ਮਾਪਿਆਂ ਦਾ ਇਕਲੌਤਾ ਪੁੱਤਰ ਸੀ ਜੋ ਕੈਨੇਡਾ ਚ ਇਕ ਅੰਤਰਰਾਸ਼ਟਰੀ ਵਿਦਿਆਰਥੀ ਦੇ ਤੌਰ ਤੇ ਗਿਆ ਸੀ। ਪੰਜਾਬੀ ਨੌਜਵਾਨਾਂ ਨਾਲ ਵਾਪਰਨ ਵਾਲੀਆਂ ਅਜਿਹੀਆਂ ਘਟਨਾਵਾਂ ਨੂੰ ਲੈ ਕੇ ਕੈਨੇਡਾ ਵਿੱਚ ਪੰਜਾਬੀ ਭਾਈਚਾਰਾ ਵੀ ਚਿੰਤਾ ਵਿੱਚ ਹੈ।