ਕਨੇਡਾ ਜਾਣ ਦੇ ਚੱਕਰ ਚ ਹੁਣ ਇਥੇ ਪਿਆ ਇਹ ਸਿਆਪਾ – ਆਈ ਤਾਜਾ ਵੱਡੀ ਖਬਰ

ਆਈ ਤਾਜ਼ਾ ਵੱਡੀ ਖਬਰ 

ਅੱਜਕਲ੍ਹ ਦੇਸ਼ ਅੰਦਰ ਵਾਪਰਣ ਵਾਲੀਆਂ ਧੋਖਾਧੜੀ, ਚੋਰੀ, ਠੱਗੀ ਦੀਆ ਘਟਾਨਾਵਾਂ ਵਿੱਚ ਵੀ ਲਗਾਤਾਰ ਵਾਧਾ ਹੋ ਰਿਹਾ ਹੈ। ਜਿਸ ਦਾ ਬਹੁਤ ਸਾਰੇ ਲੋਕ ਸ਼ਿਕਾਰ ਹੋ ਰਹੇ ਹਨ। ਸਰਕਾਰ ਅਤੇ ਪੁਲਸ ਪ੍ਰਸ਼ਾਸਨ ਵੱਲੋਂ ਜਿਥੇ ਸਮੇਂ-ਸਮੇਂ ਤੇ ਲੋਕਾਂ ਨੂੰ ਅਜਿਹੀਆਂ ਘਟਨਾਵਾਂ ਤੋਂ ਬਚਾਅ ਬਾਰੇ ਸਾਵਧਾਨ ਕੀਤਾ ਜਾਂਦਾ ਹੈ। ਉੱਥੇ ਹੀ ਅਜਿਹੇ ਗੈਰ ਸਮਾਜਿਕ ਅਨਸਰਾਂ ਵੱਲੋਂ ਲੋਕਾਂ ਨੂੰ ਆਪਣੀ ਲੁੱਟ ਖੋਹ ਅਤੇ ਚੋਰੀ ਦੀਆਂ ਘਟਨਾਵਾਂ ਦਾ ਸ਼ਿਕਾਰ ਬਣਾ ਲਿਆ ਜਾਂਦਾ ਹੈ। ਪੰਜਾਬ ਵਿੱਚ ਤਿਉਹਾਰਾਂ ਦੇ ਸੀਜ਼ਨ ਨੂੰ ਦੇਖਦੇ ਹੋਏ ਜਿੱਥੇ ਪੰਜਾਬ ਸਰਕਾਰ ਅਤੇ ਜ਼ਿਲਾ ਅਧਿਕਾਰੀਆਂ ਵੱਲੋਂ ਅਜਿਹੀਆਂ ਘਟਨਾਵਾਂ ਨੂੰ ਠੱਲ੍ਹ ਪਾਉਣ ਲਈ ਯਤਨ ਕੀਤੇ ਜਾਂਦੇ ਹਨ।

ਉਥੇ ਹੀ ਅਜਿਹੀਆਂ ਘਟਨਾਵਾਂ ਨੂੰ ਅੰਜ਼ਾਮ ਦੇਣ ਵਾਲੇ ਲੋਕਾਂ ਵੱਲੋਂ ਕੋਈ ਨਾ ਕੋਈ ਰਸਤਾ ਅਪਣਾ ਲਿਆ ਜਾਂਦਾ ਹੈ ਅਤੇ ਲੋਕਾਂ ਨੂੰ ਆਪਣਾ ਸ਼ਿਕਾਰ ਬਣਾਇਆ ਜਾਂਦਾ ਹੈ। ਹੁਣ ਕੈਨੇਡਾ ਜਾਣ ਦੇ ਚੱਕਰ ਵਿੱਚ ਇੱਥੇ ਇਹ ਸਿਆਪਾ ਪੈ ਗਿਆ ਹੈ ਜਿਸ ਬਾਰੇ ਤਾਜਾ ਵੱਡੀ ਖਬਰ ਸਾਹਮਣੇ ਆਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਇਹ ਘਟਨਾ ਟਾਂਡਾ ਉੜਮੁੜ ਤੋਂ ਸਾਹਮਣੇ ਆਈ ਹੈ। ਜਿੱਥੇ ਵਿਦੇਸ਼ ਭੇਜਣ ਦੇ ਨਾਮ ਉਪਰ ਠੱਗੀ ਮਾਰੀ ਗਈ ਹੈ। ਜਿਸ ਬਾਰੇ ਪੁਲਿਸ ਨੂੰ ਇਸ ਦੀ ਜਾਣਕਾਰੀ ਦਿੰਦੇ ਹੋਏ ਮਾਮਲਾ ਦਰਜ ਕਰਵਾਇਆ ਗਿਆ ਹੈ।

ਮੰਗਲ ਸਿੰਘ ਪੁੱਤਰ ਲਛਮਣ ਸਿੰਘ ਵਾਸੀ ਕਲਿਆਣਪੁਰ ਵੱਲੋਂ ਪੁਲਿਸ ਨੂੰ ਇੱਕ ਵਿਅਕਤੀ ਦੇ ਖਿਲਾਫ ਸ਼ਿਕਾਇਤ ਦਰਜ ਕਰਵਾਈ ਗਈ ਹੈ ਜਿਸ ਵਿੱਚ ਦੱਸਿਆ ਗਿਆ ਹੈ ਕਿ ਉਨ੍ਹਾਂ ਨੂੰ ਵਿਦੇਸ਼ ਭੇਜਣ ਦੇ ਨਾਮ ਤੇ ਲੱਖਾਂ ਰੁਪਏ ਦੀ ਠੱਗੀ ਮਾਰੀ ਗਈ ਹੈ। ਇਸ ਦੀ ਜਾਣਕਾਰੀ ਦਿੰਦੇ ਹੋਏ ਪੁਲਿਸ ਇੰਸਪੈਕਟਰ ਬਿਕਰਮ ਸਿੰਘ ਵੱਲੋਂ ਦੱਸਿਆ ਗਿਆ ਹੈ ਕਿ ਮੰਗਲ ਸਿੰਘ ਵੱਲੋਂ ਆਪਣੇ ਦੌਹਤਰੇ ਗੁਰਦੀਪ ਸਿੰਘ ਪੁੱਤਰ ਸੋਹਣ ਸਿੰਘ ਵਾਸੀ ਡਾਲਾ ਭੁਲੱਥ ਨੂੰ ਕੈਨੇਡਾ ਭੇਜਣ ਦੇ ਚੱਕਰ ਵਿਚ ਜਤਿੰਦਰ ਸਿੰਘ ਪੁੱਤਰ ਕਰਮ ਚੰਦ ਵਾਸੀ ਸੈਂਟ ਸੋਲਜਰ ਕਲੋਨੀ ਭੋਗਪੁਰ ਨੂੰ 4 ਲੱਖ 20 ਹਜ਼ਾਰ ਰੁਪਏ ਦਾ ਭੁਗਤਾਨ ਕੀਤਾ ਗਿਆ ਸੀ।

ਤਾਂ ਜੋ ਉਨ੍ਹਾਂ ਦੇ ਦੋਹਤਰੇ ਨੂੰ ਕੈਨੇਡਾ ਭੇਜਿਆ ਜਾ ਸਕੇ। ਇਸ ਲਈ ਉਹ ਜਤਿੰਦਰ ਸਿੰਘ ਦੇ ਝਾਂਸੇ ਵਿੱਚ ਆ ਗਏ ਅਤੇ ਉਸਨੂੰ ਇੰਨੀ ਵੱਡੀ ਰਕਮ ਦੇ ਬੈਠੇ, ਪਰ ਉਸ ਵੱਲੋਂ ਨਾ ਉਹਨਾਂ ਦੇ ਦੋਹਤਰੇ ਨੂੰ ਵਿਦੇਸ਼ ਭੇਜਿਆ ਗਿਆ ਤੇ ਨਾ ਹੀ ਉਨ੍ਹਾਂ ਦੇ ਪੈਸੇ ਵਾਪਸ ਕੀਤੇ ਜਾ ਰਹੇ ਹਨ। ਜਿਸ ਕਾਰਨ ਉਨ੍ਹਾਂ ਵੱਲੋਂ ਹੁਣ ਮਾਮਲਾ ਦਰਜ ਕਰਵਾਇਆ ਗਿਆ ਹੈ। ਪੁਲਿਸ ਵੱਲੋਂ ਇਸ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।