ਕਨੇਡਾ ਜਾਣ ਵਾਲਿਆਂ ਲਈ ਆਈ ਚੰਗੀ ਖਬਰ – ਟਰੂਡੋ ਸਰਕਾਰ ਨੇ ਇੰਡੀਆ ਵਾਲਿਆਂ ਲਈ ਕਰਤਾ ਹੁਣ ਇਹ ਵੱਡਾ ਐਲਾਨ

ਆਈ ਤਾਜ਼ਾ ਵੱਡੀ ਖਬਰ 

ਸੱਭ ਦੇਸ਼ਾ ਵੱਲੋਂ ਜਿੱਥੇ ਕਰੋਨਾ ਟੀਕਾਕਰਨ ਲਾਜ਼ਮੀ ਕੀਤਾ ਗਿਆ ਹੈ ਉਥੇ ਹੀ ਪਾਬੰਦੀਆਂ ਵੀ ਜਾਰੀ ਕੀਤੀਆਂ ਗਈਆਂ ਹਨ। ਲੋਕਾਂ ਨੂੰ ਇਨ੍ਹਾਂ ਪਾਬੰਦੀਆਂ ਦੇ ਕਾਰਨ ਬਹੁਤ ਸਾਰੀਆਂ ਮੁਸ਼ਕਲਾਂ ਦਰਪੇਸ਼ ਆ ਰਹੀਆਂ ਹਨ ਉਥੇ ਹਵਾਈ ਉਡਾਨਾਂ ਦੇ ਵਿੱਚ ਆਉਣ-ਜਾਣ ਵਾਲੇ ਯਾਤਰੀਆਂ ਦੇ ਕਰੋਨਾ ਟੈਸਟ ਲਾਜ਼ਮੀ ਕੀਤਾ ਗਿਆ ਹੈ ਉਥੇ ਕੁਝ ਦੇਸ਼ਾਂ ਵੱਲੋਂ ਇਹ ਆਦੇਸ਼ ਵੀ ਜਾਰੀ ਕੀਤੇ ਗਏ ਹਨ ਕਿ ਇਹ ਕਰੋਨਾ ਟੈਸਟ ਭਾਰਤ ਵਿੱਚ ਦਿੱਲੀ ਦੇ ਹਵਾਈ ਅੱਡੇ ਤੋਂ ਹੀ ਹੋਣਾ ਲਾਜ਼ਮੀ ਕੀਤਾ ਗਿਆ ਹੈ। ਜਿੱਥੇ ਇਹ ਆਦੇਸ਼ ਵੀ ਜਾਰੀ ਕੀਤੇ ਗਏ ਸਨ ਕਿ ਉਡਾਣ ਤੋਂ 72 ਘੰਟੇ ਪਹਿਲਾਂ ਦਾ ਟੈਸਟ ਹੋਣਾ ਲਾਜ਼ਮੀ ਹੋਣਾ ਚਾਹੀਦਾ ਹੈ।

ਹੁਣ ਕੈਨੇਡਾ ਜਾਣ ਵਾਲਿਆਂ ਲਈ ਇਹ ਚੰਗੀ ਖਬਰ ਸਾਹਮਣੇ ਆਈ ਹੈ ਜਿੱਥੇ ਟਰੂਡੋ ਸਰਕਾਰ ਵੱਲੋਂ ਭਾਰਤ ਬਾਰੇ ਐਲਾਨ ਕਰ ਦਿੱਤਾ ਗਿਆ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਟਰੂਡੋ ਸਰਕਾਰ ਵੱਲੋਂ ਭਾਰਤ ਤੋਂ ਕੈਨੇਡਾ ਪਹੁੰਚਣ ਵਾਲੇ ਯਾਤਰੀਆਂ ਲਈ ਇੱਕ ਰਾਹਤ ਦੀ ਖਬਰ ਸਾਹਮਣੇ ਆਈ ਹੈ। ਜਿੱਥੇ ਕੈਨੇਡਾ ਦੀ ਰਾਜਧਾਨੀ ਔਟਵਾ ਤੋਂ ਜਾਰੀ ਕੀਤੇ ਗਏ ਆਦੇਸ਼ ਦੇ ਅਨੁਸਾਰ ਕੈਨੇਡਾ ਆਉਣ ਵਾਲੇ ਯਾਤਰੀਆਂ ਨੂੰ ਬਹੁਤ ਜ਼ਿਆਦਾ ਟੈਸਟਾਂ ਦੀ ਜਰੂਰਤ ਨਹੀਂ ਹੋਵੇਗੀ। ਕਿਉਂਕਿ ਵਧੇਰੇ ਪਾਬੰਦੀਆਂ ਦੇ ਕਾਰਨ ਯਾਤਰੀਆਂ ਨੂੰ ਬਹੁਤ ਸਾਰੀਆਂ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ।

ਉੱਥੇ ਦਿੱਲੀ ਦੇ ਹਵਾਈ ਅੱਡੇ ਤੋਂ ਉਡਾਣ ਤੋਂ ਪਹਿਲਾਂ 18 ਘੰਟੇ ਦੀ ਇੱਕ ਨੈਗਿਟਿਵ ਆਰ ਟੀ ਪੀ ਸੀ ਆਰ ਦੀ ਨੈਗਟਿਵ ਰਿਪੋਰਟ ਲਾਜ਼ਮੀ ਕੀਤੀ ਗਈ ਸੀ। ਇਸ ਪਾਬੰਦੀ ਨੂੰ ਹੁਣ ਕੈਨੇਡਾ ਸਰਕਾਰ ਵੱਲੋਂ ਹਟਾ ਦਿੱਤਾ ਗਿਆ ਹੈ। ਯਾਤਰੀ ਹੁਣ ਉਡਾਣ ਤੋਂ ਪਹਿਲਾਂ 18 ਘੰਟੇ ਕਿਤੇ ਵੀ ਮਾਨਤਾ ਪ੍ਰਾਪਤ ਲੈਬ ਤੋਂ ਆਪਣਾ ਕਰੋਨਾ ਟੈਸਟ ਕਰਾ ਸਕਦੇ ਹਨ ਜਿਸਦੀ ਨੈਗਟਿਵ ਰਿਪੋਰਟ ਹੋਣੀ ਲਾਜ਼ਮੀ ਹੈ।

ਉਥੇ ਹੀ ਮਾਨਤਾ ਪ੍ਰਾਪਤ ਟੀਕਾਕਰਨ ਵੀ ਹੋਇਆ ਹੋਣਾ ਚਾਹੀਦਾ ਹੈ। ਕੈਨੇਡਾ ਸਰਕਾਰ ਵੱਲੋਂ ਅਗਰ ਯਾਤਰੀਆਂ ਨੇ ਕਿਸੇ ਤੀਸਰੇ ਦੇਸ਼ ਵਿਚ ਜਾਣਾ ਹੈ ਤਾਂ ਉਹਨਾਂ ਲਈ ਵੀ ਲਾਗੂ ਕੀਤੀਆਂ ਪਾਬੰਦੀਆਂ ਹਟਾਈਆਂ ਜਾ ਰਹੀਆਂ ਹਨ। ਯਾਤਰੀ ਹੁਣ ਕਿਸੇ ਵੀ ਭਾਰਤੀ ਮੈਡੀਕਲ ਖੋਜ ਪਰਿਸ਼ਦ ਦੁਆਰਾ ਮਾਨਤਾ ਪ੍ਰਾਪਤ ਲੈਬ ਵਿੱਚੋਂ ਆਪਣਾ ਟੈਸਟ ਕਰਵਾ ਸਕਦੇ ਹਨ। ਸਰਕਾਰ ਵੱਲੋਂ ਕੀਤੇ ਗਏ ਇਸ ਐਲਾਨ ਨਾਲ ਬਹੁਤ ਸਾਰੇ ਲੋਕਾਂ ਵਿਚ ਖੁਸ਼ੀ ਦੇਖੀ ਜਾ ਰਹੀ ਹੈ।