ਕਨੇਡਾ ਜਾਣ ਵਾਲੇ ਪੰਜਾਬੀਆਂ ਲਈ ਆਈ ਇਹ ਵੱਡੀ ਖਬਰ – ਹੁਣ ਹੋਇਆ ਇਹ ਐਲਾਨ

ਆਈ ਤਾਜਾ ਵੱਡੀ ਖਬਰ

ਚੀਨ ਦੇ ਸ਼ਹਿਰ ਵੁਹਾਨ ਤੋਂ ਸ਼ੁਰੂ ਹੋਣ ਵਾਲੀ ਕਰੋਨਾ ਨੇ ਜਿੱਥੇ ਸਾਰੀ ਦੁਨੀਆਂ ਨੂੰ ਪ੍ਰਭਾਵਿਤ ਕੀਤਾ ਹੈ ਉਥੇ ਹੀ ਹਵਾਈ ਆਵਾਜਾਈ ਉਪਰ ਵੀ ਇਸਦਾ ਗਹਿਰਾ ਅਸਰ ਵੇਖਣ ਨੂੰ ਮਿਲਿਆ ਹੈ। ਕਿਉਂਕਿ ਕਰੋਨਾ ਦੇ ਵਾਧੇ ਨੂੰ ਰੋਕਣ ਲਈ ਬਹੁਤ ਸਾਰੇ ਦੇਸ਼ਾਂ ਵੱਲੋਂ ਆਪਣੀਆਂ ਸਰਹੱਦਾਂ ਤੇ ਚੌਕਸੀ ਨੂੰ ਵਧਾਉਂਦੇ ਹੋਏ ਹਵਾਈ ਉਡਾਨਾਂ ਉਪਰ ਅਣਮਿਥੇ ਸਮੇਂ ਲਈ ਰੋਕ ਲਗਾ ਦਿੱਤੀ ਗਈ ਸੀ। ਉਥੇ ਹੀ ਕਰੋਨਾ ਕੇਸਾਂ ਵਿਚ ਆਈ ਕਮੀ ਨੂੰ ਦੇਖਦੇ ਹੋਏ ਕੁਝ ਖਾਸ ਉਡਾਣਾਂ ਨੂੰ ਸ਼ੁਰੂ ਕੀਤਾ ਗਿਆ ਸੀ ਤਾਂ ਜੋ ਯਾਤਰੀਆਂ ਨੂੰ ਉਨ੍ਹਾਂ ਦੀ ਮੰਜ਼ਲ ਤਕ ਪਹੁੰਚਾਇਆ ਜਾ ਸਕੇ। ਭਾਰਤ ਵਿੱਚ ਕਰੋਨਾ ਦੀ ਦੂਜੀ ਲਹਿਰ ਨੂੰ ਦੇਖਦੇ ਹੋਏ ਬਹੁਤ ਸਾਰੇ ਦੇਸ਼ਾਂ ਵੱਲੋਂ ਭਾਰਤ ਤੋਂ ਆਉਣ ਜਾਣ ਵਾਲੀਆਂ ਉਡਾਣਾਂ ਉੱਪਰ ਅਣਮਿੱਥੇ ਸਮੇਂ ਲਈ ਰੋਕ ਲਗਾ ਦਿੱਤੀ ਗਈ ਸੀ।

ਹੁਣ ਕੈਨੇਡਾ ਜਾਣ ਵਾਲੇ ਪੰਜਾਬੀਆਂ ਲਈ ਇੱਕ ਵੱਡੀ ਖਬਰ ਸਾਹਮਣੇ ਆਈ ਹੈ ਜਿੱਥੇ ਇਹ ਐਲਾਨ ਹੋਇਆ ਹੈ। ਕੈਨੇਡਾ ਸਰਕਾਰ ਵੱਲੋਂ ਜਿਥੇ ਲੋਕਾਂ ਦਾ ਟੀਕਾਕਰਣ ਕੀਤੇ ਜਾਣ ਤੋਂ ਬਾਅਦ ਹਵਾਈ ਸਫ਼ਰ ਕਰ ਸਕਦੇ ਹਨ। ਉੱਥੇ ਹੀ ਕੈਨੇਡਾ ਦੇ ਉਨ੍ਹਾਂ ਲੋਕਾਂ ਨੂੰ ਦੇਸ਼ ਤੋਂ ਬਾਹਰ ਜਾਣ ਦੀ ਇਜ਼ਾਜ਼ਤ ਦਿਤੀ ਜਾ ਰਹੀ ਹੈ, ਜਿਨ੍ਹਾਂ ਦਾ ਟੀਕਾਕਰਨ ਹੋ ਗਿਆ ਹੈ। ਕੈਨੇਡਾ ਸਰਕਾਰ ਨੇ ਭਾਰਤ ਲਈ ਵੀ ਇੱਕ ਗਲੋਬਲ ਟਰੈਵਲ ਐਡਵਾਈਜ਼ਰੀ ਜਾਰੀ ਕੀਤੀ ਹੈ । ਜਿਸ ਵਿੱਚ ਕਿਹਾ ਗਿਆ ਹੈ ਕਿ ਕੈਨੇਡਾ ਆਉਣ ਵਾਲੇ ਯਾਤਰੀਆਂ ਵਿੱਚ ਅਗਰ ਕੋਈ ਵੀ ਕਰੋਨਾ ਨਾਲ ਪ੍ਰਭਾਵਿਤ ਪਾਇਆ ਜਾਂਦਾ ਹੈ ਤਾਂ ਉਸ ਨੂੰ ਅਪਣੀ ਕਰੋਨਾ ਰਿਪੋਰਟ ਦਿਖਾਉਣੀ ਲਾਜ਼ਮੀ ਕੀਤੀ ਗਈ ਹੈ।

ਉੱਥੇ ਹੀ ਉਸ ਨੂੰ 14 ਦਿਨ ਇਕਾਂਤਵਾਸ ਵਿੱਚ ਬਿਤਾਉਣੇ ਪੈਣਗੇ। ਕਰੋਨਾ ਟੈਸਟ ਯਾਤਰਾ ਕਰਨ ਤੋਂ ਪਹਿਲਾਂ 14 ਤੋਂ 90 ਦਿਨ ਵਿੱਚ ਹੋਣਾ ਚਾਹੀਦਾ ਹੈ। ਉਥੇ ਹੀ ਆਖਿਆ ਗਿਆ ਹੈ ਕਿ ਕਰੋਨਾ ਦੀ ਰਿਪੋਰਟ ਤੀਜੇ ਦੇਸ਼ ਦੀ ਹੀ ਹੋਣੀ ਚਾਹੀਦੀ ਹੈ। ਕਿਉਂਕਿ ਕੈਨੇਡਾ ਭਾਰਤ ਰਿਪੋਰਟ ਨੂੰ ਫਿਲਹਾਲ ਮਨਜ਼ੂਰ ਨਹੀਂ ਕਰ ਰਿਹਾ ਹੈ। ਉਥੇ ਹੀ ਕੈਨੇਡਾ ਦੇ ਆਫੀਸ਼ੀਅਲ ਟਰੈਵਲ ਅਡਵਾਈਜ਼ਰ ਨੇ ਵੀ ਆਪਣਾ ਬਿਆਨ ਜਾਰੀ ਕਰਦੇ ਹੋਏ ਕਿਹਾ ਹੈ ਕਿ ਭਾਰਤ ਤੋਂ ਕੈਨੇਡਾ ਜਾਣ ਵਾਲੇ ਲੋਕ ਅਪ੍ਰਤਖ ਰਸਤੇ ਰਾਹੀਂ ਕੈਨੇਡਾ ਜਾ ਸਕਦੇ ਹਨ।

ਇਸ ਦੌਰਾਨ ਉਨ੍ਹਾਂ ਨੂੰ ਕੋਰੋਨਾ ਟੈਸਟ ਕਰਵਾਉਣਾ ਹੋਵੇਗਾ। ਉਸ ਤੋਂ ਬਾਅਦ ਕਰੋਨਾ ਦੀ ਨੈਗਟਿਵ ਰਿਪੋਰਟ ਦੇਖਣ ਉੱਪਰਾਂਤ ਫਲਾਈਟ ਵਿਚ ਬੋਰਡਿੰਗ ਦੀ ਪਰਮਿਸ਼ਨ ਹੋਵੇਗੀ। ਜਿੱਥੇ ਕੈਨੇਡਾ ਸਰਕਾਰ ਵੱਲੋਂ ਭਾਰਤ ਤੋਂ ਆਉਣ ਵਾਲਿਆਂ ਲਈ ਦਰਵਾਜ਼ੇ ਖੋਲ੍ਹੇ ਜਾ ਰਹੇ ਹਨ। ਉਥੇ ਹੀ ਭਾਰਤੀਆਂ ਨੂੰ ਆਪਣੇ ਟੀਕਾਕਰਨ ਤੋਂ ਬਾਅਦ ਜਾਣਾ ਪਵੇਗਾ।