ਆਈ ਤਾਜ਼ਾ ਵੱਡੀ ਖਬਰ
ਦੁਨੀਆਂ ਵਿਚ ਮੁੜ ਤੋਂ ਕਰੋਨਾ ਕੇਸਾਂ ਦੇ ਵਾਧੇ ਨੂੰ ਦੇਖਦੇ ਹੋਏ ਬਹੁਤ ਸਾਰੇ ਦੇਸ਼ਾਂ ਵੱਲੋਂ ਮੁੜ ਤੋਂ ਕਰੋਨਾ ਪਾਬੰਦੀਆਂ ਲਾਗੂ ਕੀਤੀਆਂ ਜਾ ਰਹੀਆਂ ਹਨ। ਦੱਖਣੀ ਅਫ਼ਰੀਕਾ ਵਿਚ ਸਾਹਮਣੇ ਆਉਣ ਵਾਲੇ ਨਵੇਂ ਵਾਇਰਸ ਨੂੰ ਲੈ ਕੇ ਜਿੱਥੇ ਡਬਲਿਊ ਐੱਚ ਓ ਵੱਲੋਂ ਦੱਸਿਆ ਗਿਆ ਸੀ ਕਿ ਜਿਥੇ ਇਹ ਵਾਇਰਸ ਵਧੇਰੇ ਭਿਆਨਕ ਹੈ ਉਥੇ ਹੀ ਵਧੇਰੇ ਤੇਜ਼ੀ ਨਾਲ ਫੈਲ ਰਿਹਾ ਹੈ। ਜਿਸ ਨੂੰ ਦੇਖਦੇ ਹੋਏ ਬਹੁਤ ਸਾਰੇ ਦੇਸ਼ਾਂ ਵੱਲੋਂ ਦੱਖਣੀ ਅਫਰੀਕਾ ਅਤੇ ਉਸ ਦੇ ਨਾਲ ਲਗਦੇ ਦੇਸ਼ਾਂ ਤੋਂ ਆਉਣ ਵਾਲੀਆਂ ਉਡਾਨਾਂ ਉੱਪਰ ਰੋਕ ਲਗਾ ਦਿਤੀ ਗਈ ਸੀ। ਪਰ ਇਸ ਦੇ ਬਾਵਜੂਦ ਵੀ ਅਮਰੀਕਾ ਕੈਨੇਡਾ ਵਿੱਚ ਲਗਾਤਾਰ ਇਸ ਵਾਇਰਸ ਦੇ ਮਾਮਲਿਆਂ ਵਿਚ ਵਾਧਾ ਦਰਜ ਕੀਤਾ ਜਾ ਰਿਹਾ ਹੈ। ਟੀਕਾਕਰਨ ਅਤੇ ਕਰੋਨਾ ਪਾਬੰਦੀਆਂ ਦੇ ਲਾਗੂ ਕੀਤੇ ਜਾਣ ਤੇ ਵੀ ਕਰੋਨਾ ਦੇ ਮਾਮਲੇ ਲਗਾਤਾਰ ਸਾਹਮਣੇ ਆ ਰਹੇ ਹਨ।
ਕਰੋਨਾ ਦੇ ਵਾਧੇ ਨੂੰ ਦੇਖਦੇ ਹੋਏ ਕਈ ਦੇਸ਼ਾਂ ਵਿੱਚ ਬੂਸਟਰ ਡੋਜ਼ ਦੇਣੀਆਂ ਵੀ ਸ਼ੁਰੂ ਕਰ ਦਿੱਤੀਆਂ ਗਈਆਂ ਹਨ। ਹੁਣ ਕੈਨੇਡਾ ਤੋਂ ਅੰਤਰਰਾਸ਼ਟਰੀ ਫਲਾਈਟ ਬਾਰੇ ਇਹ ਬੜੀ ਮਾੜੀ ਖਬਰ ਸਾਹਮਣੇ ਆਈ ਹੈ ਜਿਸ ਨੂੰ ਸੁਣ ਕੇ ਲੋਕਾਂ ਨੂੰ ਚਿੰਤਾ ਪੈ ਗਈ । ਪ੍ਰਾਪਤ ਜਾਣਕਾਰੀ ਅਨੁਸਾਰ ਕੈਨੇਡਾ ਵਿਚ ਲਗਾਤਾਰ ਵਧ ਰਹੇ ਕਰੋਨਾ ਕੇਸਾਂ ਨੂੰ ਦੇਖਦੇ ਹੋਏ ਹੁਣ ਕੈਨੇਡਾ ਸਰਕਾਰ ਵੱਲੋਂ ਸਖਤ ਕਦਮ ਚੁੱਕੇ ਜਾ ਰਹੇ ਹਨ। ਕੈਨੇਡਾ ਸਰਕਾਰ ਵੱਲੋਂ ਵਧੇਰੇ ਪ੍ਰਭਾਵਤ ਦੇਸ਼ਾਂ ਤੋਂ ਆਉਣ ਵਾਲੀਆਂ ਕਈ ਕੌਮਾਂਤਰੀ ਉਡਾਨਾਂ ਉਪਰ 15 ਅਪ੍ਰੈਲ ਤੱਕ ਰੋਕ ਲਗਾਉਣ ਦੇ ਆਦੇਸ਼ ਦੇ ਦਿਤੇ ਹਨ।
ਕੈਨੇਡਾ ਵਿਚ ਲਗਾਤਾਰ ਵਧ ਰਹੇ ਓਮੀਕਰੋਨ ਦੇ ਕੇਸਾਂ ਨੂੰ ਵੇਖਦੇ ਹੋਏ ਫੈਡਰਲ ਸਰਕਾਰ ਵੱਲੋਂ ਜਿਨ੍ਹਾਂ ਦੇਸ਼ਾਂ ਤੋਂ ਆਉਣ ਜਾਣ ਵਾਲੀਆਂ ਉਡਾਣਾਂ ਰੱਦ ਕੀਤੀਆਂ ਹਨ। ਉਹਨਾਂ ਦੇਸ਼ਾਂ ਦੀ ਸੂਚੀ ਵਿੱਚ ਭਾਰਤ ਦਾ ਨਾਮ ਸ਼ਾਮਲ ਨਹੀਂ ਹੈ। ਭਾਰਤ ਤੋਂ ਆਉਣ ਜਾਣ ਵਾਲੀਆਂ ਉਡਾਣਾਂ ਨੂੰ ਜਾਰੀ ਰੱਖਿਆ ਜਾਵੇਗਾ।
ਉੱਥੇ ਹੀ ਕੈਨੇਡਾ ਸਰਕਾਰ ਵੱਲੋਂ ਉਨ੍ਹਾਂ ਲੋਕਾਂ ਨੂੰ ਵੀ ਸਖਤ ਆਦੇਸ਼ ਜਾਰੀ ਕੀਤੇ ਗਏ ਹਨ ਜੋ ਦੇਸ਼ ਤੋਂ ਬਾਹਰ ਗਏ ਹਨ। ਉਹਨਾਂ ਸਭ ਨੂੰ ਵਾਪਸ ਦੇਸ਼ ਪਰਤਣ ਦੇ ਆਦੇਸ਼ ਲਾਗੂ ਕੀਤੇ ਗਏ ਹਨ ਕਿਉਂਕਿ ਕਰੋਨਾ ਦੇ ਵਧ ਰਹੇ ਕੇਸਾਂ ਨੂੰ ਦੇਖਦੇ ਹੋਏ ਸਰਕਾਰ ਵੱਲੋਂ ਲਾਗੂ ਕੀਤੀਆਂ ਪਾਬੰਦੀਆਂ ਵਿੱਚ ਹੋਰ ਸਖਤੀ ਕੀਤੀ ਜਾ ਸਕਦੀ ਹੈ। ਜਿਸ ਕਾਰਨ ਕੈਨੇਡਾ ਵਾਪਸ ਆਉਣ ਵਾਲੇ ਯਾਤਰੀਆਂ ਨੂੰ ਕਈ ਤਰ੍ਹਾਂ ਦੀਆਂ ਸਮੱਸਿਆਵਾਂ ਦਾ ਸਾਹਮਣਾ ਕਰਨਾ ਪੈ ਸਕਦਾ ਹੈ।
Previous Postਪੰਜਾਬ ਚ ਇਥੇ ਦੁੱਧ ਦੀ ਡੇਅਰੀ ਚ ਵਾਪਰਿਆ ਭਿਆਨਕ ਹਾਦਸਾ ਹੋਈਆਂ ਏਨੀਆਂ ਮੌਤਾਂ – ਇਲਾਕੇ ਚ ਸੋਗ ਦੀ ਲਹਿਰ
Next Postਸਾਵਧਾਨ : ਓਮੀਕ੍ਰੋਨ ਦੇ ਖਤਰੇ ਨੂੰ ਦੇਖਦੇ ਹੋਏ ਪ੍ਰਧਾਨ ਮੰਤਰੀ ਨੇ ਕੀਤੀ ਉੱਚ ਪੱਧਰੀ ਬੈਠਕ ਦਿੱਤੇ ਇਹ ਨਿਰਦੇਸ਼