ਆਈ ਤਾਜਾ ਵੱਡੀ ਖਬਰ
ਜਿੱਥੇ ਪਹਿਲਾਂ ਕਰੋਨਾ ਦੇ ਕਾਰਣ ਸਭ ਦੇਸ਼ ਪ੍ਰਭਾਵਤ ਹੋਏ ਹਨ ਅਤੇ ਤਾਲਾਬੰਦੀ ਲਗਾਏ ਜਾਣ ਕਾਰਨ ਸਾਰੇ ਦੇਸ਼ਾਂ ਨੂੰ ਆਰਥਿਕ ਮੰਦੀ ਦੇ ਦੌਰ ਵਿਚੋਂ ਗੁਜ਼ਰਨਾ ਪਿਆ। ਉੱਥੇ ਹੀ ਟੀਕਾਕਰਨ ਅਤੇ ਪਾਬੰਦੀਆਂ ਲਗਾਈਆਂ ਜਾਣ ਤੋਂ ਬਾਅਦ ਜਿਥੇ ਕਰੋਨਾ ਕੇਸਾਂ ਵਿਚ ਕਮੀ ਦਰਜ ਕੀਤੀ ਗਈ ਸੀ ਅਤੇ ਮੁੜ ਤੋਂ ਜ਼ਿੰਦਗੀ ਨੂੰ ਪੈਰਾਂ ਸਿਰ ਕਰਨ ਦੀਆਂ ਕੋਸ਼ਿਸ਼ਾਂ ਕੀਤੀਆਂ ਗਈਆਂ। ਕਰੋਨਾ ਦੇ ਚਲਦੇ ਹੋਏ ਜਿੱਥੇ ਪਹਿਲਾਂ ਹੀ ਬਹੁਤ ਸਾਰੇ ਦੇਸ਼ਾਂ ਵੱਲੋਂ ਆਪਣੀਆਂ ਸਰਹੱਦਾਂ ਉਪਰ ਪਾਬੰਦੀਆਂ ਨੂੰ ਵਧਾਉਂਦੇ ਹੋਏ ਹਵਾਈ ਉਡਾਣ ਨੂੰ ਵੀ ਬੰਦ ਕਰ ਦਿੱਤਾ ਗਿਆ ਸੀ। ਜਿਸ ਕਾਰਨ ਲੋਕਾਂ ਨੂੰ ਬਹੁਤ ਸਾਰੀਆਂ ਮੁਸੀਬਤਾਂ ਦਾ ਸਾਹਮਣਾ ਕਰਨਾ ਪਿਆ। ਉੱਥੇ ਹੀ ਹੁਣ ਫਿਰ ਤੋਂ ਕਰੋਨਾ ਦੇ ਨਵੇਂ ਰੂਪ ਨੂੰ ਵੇਖਦੇ ਹੋਏ ਚਿੰਤਾ ਵੱਧ ਗਈ ਹੈ ਕਿਉਂਕਿ ਇਸ ਦੇ ਮਾਮਲੇ ਵਿੱਚ ਵਧੇਰੇ ਸਾਹਮਣੇ ਆ ਰਹੇ ਹਨ। ਜਿਸ ਨੂੰ ਦੇਖਦੇ ਹੋਏ ਉਥੋਂ ਦੀਆਂ ਸਰਕਾਰਾਂ ਵੱਲੋਂ ਸਖਤ ਪਾਬੰਦੀਆਂ ਲਗਾਈਆਂ ਜਾ ਰਹੀਆਂ ਹਨ।
ਹੁਣ ਕੈਨੇਡਾ ਤੋਂ ਇੱਕ ਵੱਡੀ ਖਬਰ ਸਾਹਮਣੇ ਆਈ ਹੈ ਜਿੱਥੇ ਇਹ ਕੰਮ ਸ਼ੁਰੂ ਹੋ ਗਿਆ ਹੈ ਜਿਸ ਕਾਰਨ ਲੋਕਾਂ ਵਿਚ ਚਿੰਤਾ ਵੇਖੀ ਜਾ ਰਹੀ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਹੁਣ ਕੈਨੇਡਾ ਦੇ ਕਿਊਬਕ ਸੂਬੇ ਵਿੱਚ ਵੀ ਕਰੋਨਾ ਦੇ ਨਵੇਂ ਵੈਰੀਐਂਟ ਦੇ ਵਧ ਰਹੇ ਕੇਸਾਂ ਨੂੰ ਦੇਖਦੇ ਹੋਏ ਸਰਕਾਰ ਵੱਲੋਂ ਸਖਤ ਕਦਮ ਚੁੱਕੇ ਜਾ ਰਹੇ ਹਨ। ਇੱਥੇ ਹੁਣ ਸੂਬਾ ਸਰਕਾਰ ਵੱਲੋਂ ਪ੍ਰਚੂਨ ਸਟੋਰਾਂ ਨੂੰ ਬੰਦ ਕਰਨ ਦੀ ਆਪਣੀ ਤਿੰਨ ਪੜਾਵੀ ਪ੍ਰਕਿਰਿਆ ਨੂੰ ਪਹਿਲੇ ਪੜਾਅ ਵਿੱਚ ਐਤਵਾਰ ਨੂੰ ਸ਼ੁਰੂ ਕਰ ਦਿੱਤਾ ਹੈ। ਜਿਸ ਸਦਕਾ ਕਰੋਨਾ ਦੇ ਵਾਧੇ ਨੂੰ ਰੋਕਿਆ ਜਾ ਸਕੇ।
ਉੱਥੇ ਹੀ ਦੱਸਿਆ ਗਿਆ ਹੈ ਕਿ ਜਲਦ ਤੋਂ ਜਲਦ ਸਰਕਾਰ ਵੱਲੋਂ ਲਾਗੂ ਕੀਤੀਆਂ ਗਈਆਂ ਇਨ੍ਹਾਂ ਪਾਬੰਦੀਆਂ ਨੂੰ ਹਟਾ ਦਿੱਤਾ ਜਾਵੇਗਾ। ਜਿੱਥੇ ਹੁਣ ਸਾਰੀਆਂ ਦੁਕਾਨਾਂ ਨੂੰ ਸੂਬਾ ਸਰਕਾਰ ਵੱਲੋਂ ਸੂਬੇ ਅੰਦਰ ਬੰਦ ਕੀਤਾ ਜਾ ਰਿਹਾ ਹੈ ਜਿਨ੍ਹਾਂ ਵਿੱਚ ਕਰਿਆਨੇ ਦੀਆਂ ਦੁਕਾਨਾਂ, ਡਿਸਪੈਂਸਰੀਆਂ ਅਤੇ ਗੈਸ ਸਟੇਸ਼ਨ ਨੂੰ ਛੱਡ ਕੇ ਬਾਕੀ ਸਾਰੀਆਂ ਦੁਕਾਨਾਂ ਨੂੰ 3 ਐਤਵਾਰ ਲਈ ਬੰਦ ਕੀਤਾ ਜਾ ਰਿਹਾ ਹੈ।
ਕਿਉਂਕਿ ਸੂਬੇ ਵਿੱਚ ਵਧ ਰਹੀ ਗਿਣਤੀ ਦੇ ਕਾਰਨ ਹੀ ਸੂਬਾ ਸਰਕਾਰ ਵੱਲੋਂ ਇਹ ਫੈਸਲਾ ਲਿਆ ਗਿਆ ਹੈ। ਜਿੱਥੇ ਕੋਰੋਨਾ ਦੇ ਮਾਮਲਿਆਂ ਵਿਚ ਵਾਧਾ ਦਰਜ ਕੀਤਾ ਜਾ ਰਿਹਾ ਹੈ ਉਥੇ ਹੀ ਮੌਤਾਂ ਦੀ ਗਿਣਤੀ ਵੀ ਵਧ ਰਹੀ ਹੈ।
Previous Postਓਮੀਕ੍ਰੋਨ ਦੇ ਕਾਰਨ ਹਵਾਈ ਯਾਤਰੀਆਂ ਲਈ ਆ ਗਈ ਇਹ ਵੱਡੀ ਮਾੜੀ ਖਬਰ
Next Postਮਸ਼ਹੂਰ ਬਾਲੀਵੁੱਡ ਅਦਾਕਾਰ ਜਾਨ ਅਬ੍ਰਾਹਮ ਬਾਰੇ ਆਈ ਇਹ ਮਾੜੀ ਖਬਰ – ਪ੍ਰਸੰਸਕ ਕਰ ਰਹੇ ਦੁਆਵਾਂ