ਕਨੇਡਾ ਤੋਂ ਆਈ ਮਾੜੀ ਖਬਰ ਵਾਪਰਿਆ ਇਹ ਕਹਿਰ , ਪੰਜਾਬ ਚ ਛਾਈ ਸੋਗ ਦੀ ਲਹਿਰ

ਆਈ ਤਾਜਾ ਵੱਡੀ ਖਬਰ

ਬਹੁਤ ਸਾਰੇ ਲੋਕ ਘਰ ਦੀਆਂ ਤੰਗੀਆਂ-ਤੁਰਸ਼ੀਆਂ ਦੇ ਕਾਰਨ ਵਿਦੇਸ਼ਾਂ ਦਾ ਰੁੱਖ ਕਰਦੇ ਹਨ ਜਿਥੇ ਜਾ ਕੇ ਉਹ ਆਪਣੇ ਪਰਿਵਾਰ ਦੇ ਸੁਪਨਿਆਂ ਨੂੰ ਸਾਕਾਰ ਕਰ ਸਕਣ। ਬਹੁਤ ਸਾਰੇ ਪੰਜਾਬੀਆਂ ਵੱਲੋਂ ਵਿਦੇਸ਼ਾਂ ਵਿਚ ਜਾ ਕੇ ਆਪਣੀ ਮਿਹਨਤ ਅਤੇ ਕਾਮਯਾਬੀ ਸਦਕਾ ਸਫਲਤਾ ਦੇ ਝੰਡੇ ਗੱਡੇ ਗਏ ਹਨ ਅਤੇ ਅਜਿਹੇ ਲੋਕ ਬਹੁਤ ਸਾਰੇ ਲੋਕਾਂ ਲਈ ਪ੍ਰੇਰਨਾ-ਸਰੋਤ ਬਣ ਜਾਂਦੇ ਹਨ। ਵਿਦੇਸ਼ਾਂ ਵਿੱਚ ਗਏ ਹੋਏ ਨੌਜਵਾਨਾਂ ਦੇ ਪਰਿਵਾਰਕ ਮੈਂਬਰਾਂ ਵੱਲੋਂ ਜਿੱਥੇ ਉਨ੍ਹਾਂ ਦੀ ਸੁੱਖ-ਸ਼ਾਂਤੀ ਲਈ ਹਰ ਵੇਲੇ ਅਰਦਾਸ ਕੀਤੀ ਜਾਂਦੀ ਹੈ। ਉੱਥੇ ਹੀ ਨੌਜਵਾਨਾਂ ਨਾਲ ਹੋਏ ਹਾਦਸੇ ਸਾਹਮਣੇ ਆ ਜਾਂਦੇ ਹਨ ਜੋ ਲੋਕਾਂ ਨੂੰ ਝੰ-ਜੋ-ੜ ਕੇ ਰੱਖ ਦਿੰਦੇ ਹਨ।

ਪਿਛਲੇ ਕੁਝ ਸਮੇਂ ਤੋਂ ਕੈਨੇਡਾ ਵਿੱਚ ਹੋਣ ਵਾਲੀਆ ਨੌਜਵਾਨਾਂ ਦੀਆਂ ਮੌਤਾਂ ਦੀਆਂ ਖਬਰਾਂ ਨੇ ਲੋਕਾਂ ਵਿਚ ਡਰ ਦਾ ਮਾਹੌਲ ਪੈਦਾ ਕਰ ਦਿੱਤਾ ਹੈ। ਹੁਣ ਕੈਨੇਡਾ ਤੋਂ ਇਕ ਮਾੜੀ ਖਬਰ ਸਾਹਮਣੇ ਆਈ ਹੈ, ਜਿੱਥੇ ਇਹ ਕਹਿਰ ਵਾਪਰਿਆ ਹੈ ਜਿਸ ਕਾਰਨ ਪੰਜਾਬ ਵਿੱਚ ਸੋਗ ਦੀ ਲਹਿਰ ਫ਼ੈਲ ਗਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਇਹ ਘਟਨਾ ਬਰਨਾਲਾ ਜ਼ਿਲੇ ਦੇ ਅਧੀਨ ਆਉਂਦੇ ਪਿੰਡ ਕਲਾਲਾ ਤੋਂ ਸਾਹਮਣੇ ਆਈ ਹੈ। ਜਿੱਥੇ ਇਸ ਪਿੰਡ ਵਿੱਚ ਵਸਣ ਵਾਲਾ ਇੱਕ ਸਿੱਧੂ ਪਰਿਵਾਰ 1991-92 ਦੌਰਾਨ ਆਪਣੇ ਪਿੰਡ ਕਲਾਲਾ ਤੋਂ ਕੈਨੇਡਾ ਚਲਾ ਗਿਆ ਸੀ।

ਉੱਥੇ ਜਾ ਕੇ ਹੀ ਇਸ ਪਰਵਾਰ ਵਿੱਚ ਇੱਕ ਬੱਚੇ ਨੇ ਜਨਮ ਲਿਆ ਸੀ ਅਮਰਪਾਲ ਸਿੰਘ ਸਿੱਧੂ, ਜੋ ਇਸ ਸਮੇਂ 28 ਸਾਲਾਂ ਦਾ ਹੋ ਚੁੱਕਾ ਸੀ। ਇਸ ਸਮੇਂ ਅਮਰਪਾਲ ਸਿੰਘ ਸਿੱਧੂ ਪੁੱਤਰ ਜਰਨੈਲ ਸਿੰਘ ਸਿੱਧੂ ਵਾਸੀ ਕਲਾਲਾ ਕੈਨੇਡਾ ਵਿੱਚ ਵਾਪਰੇ ਇੱਕ ਸੜਕ ਹਾਦਸੇ ਦਾ ਸ਼ਿਕਾਰ ਹੋ ਗਿਆ ਹੈ। ਇਸ ਨੌਜਵਾਨ ਦੀ ਮੌਤ ਦੀ ਖਬਰ ਪਿੰਡ ਪਹੁੰਚ ਦੇ ਹੀ ਪਿੰਡ ਵਿਚ ਸੋਗ ਦੀ ਲਹਿਰ ਫੈਲ ਗਈ ਹੈ।

ਅਮਰਪਾਲ ਸਿੰਘ ਦਾ ਜਨਮ ਜਿੱਥੇ ਕੈਨੇਡਾ ਵਿੱਚ ਹੀ ਹੋਇਆ ਸੀ ਉਥੇ ਹੀ ਪਿੰਡ ਦੇ ਸਰਪੰਚ ਰਣਜੀਤ ਸਿੰਘ ਅਤੇ ਹੋਰ ਪਿੰਡ ਦੇ ਕਈ ਪਤਵੰਤੇ ਮੈਂਬਰਾਂ ਵੱਲੋਂ ਅਮਰਪਾਲ ਸਿੰਘ ਦੀ ਬੇਵਕਤੀ ਮੌਤ ਤੇ ਪ੍ਰਵਾਰ ਨਾਲ ਹਮਦਰਦੀ ਜ਼ਾਹਰ ਕੀਤੀ ਗਈ ਹੈ। ਕੈਨੇਡਾ ਵਿੱਚ ਵਾਪਰਨ ਵਾਲੇ ਹਾਦਸਿਆਂ ਵਿਚ ਬਹੁਤ ਸਾਰੇ ਨੌਜਵਾਨ ਸ਼ਾਮਲ ਹਨ ਜੋ ਪੰਜਾਬ ਨਾਲ ਸਬੰਧਤ ਹਨ। ਇਸ ਨੌਜਵਾਨ ਦੀ ਮੌਤ ਨਾਲ ਇਲਾਕੇ ਵਿਚ ਸੋਗ ਦੀ ਲਹਿਰ ਫੈਲ ਗਈ ਹੈ।