ਕਨੇਡਾ ਤੋਂ ਆਈ ਮਾੜੀ ਖਬਰ ਹੁਣ 12 ਮਈ ਤੱਕ ਲਈ ਹੋ ਗਿਆ ਇਹ ਐਲਾਨ

ਆਈ ਤਾਜਾ ਵੱਡੀ ਖਬਰ

ਕਰੋਨਾ ਦੀ ਅਗਲੀ ਲਹਿਰ ਬਹੁਤ ਸਾਰੇ ਦੇਸ਼ਾਂ ਵਿੱਚ ਫਿਰ ਤੋਂ ਹਾਵੀ ਹੁੰਦੀ ਨਜ਼ਰ ਆ ਰਹੀ ਹੈ। ਚੀਨ ਤੋਂ ਸ਼ੁਰੂ ਹੋਈ ਇਸ ਕਰੋਨਾ ਨਾਲ ਸਭ ਤੋ ਵੱਧ ਪ੍ਰਭਾਵਿਤ ਸ਼ਕਤੀਸ਼ਾਲੀ ਦੇਸ਼ ਅਮਰੀਕਾ ਹੋਇਆ ਹੈ। ਜਿੱਥੇ ਕਰੋਨਾ ਨਾਲ ਪ੍ਰਭਾਵਿਤ ਹੋਣ ਵਾਲੇ ਮਰੀਜ਼ਾਂ ਦੀ ਗਿਣਤੀ ਸਭ ਤੋਂ ਜ਼ਿਆਦਾ ਹੈ। ਹੋਰ ਵੀ ਬਹੁਤ ਸਾਰੇ ਦੇਸ਼ਾਂ ਵਿੱਚ ਤੇਜ਼ੀ ਨਾਲ ਵਧ ਰਹੇ ਹਨ। ਜਿੱਥੇ ਭਾਰਤ ਵਿੱਚ ਕਰੋਨਾ ਦੇ ਕੇਸਾਂ ਵਿੱਚ ਵਾਧਾ ਦਰਜ ਕੀਤਾ ਜਾ ਰਿਹਾ ਹੈ । ਉਥੇ ਹੀ ਕੈਨੇਡਾ ਦੇ ਬਹੁਤ ਸਾਰੇ ਸੂਬਿਆਂ ਵਿਚ ਕਰੋਨਾ ਦੀ ਤੀਜੀ ਲਹਿਰ ਭਿਆਨਕ ਹੁੰਦੀ ਜਾ ਰਹੀ ਹੈ।

ਕਰੋਨਾ ਦੇ ਵਧ ਰਹੇ ਪ੍ਰਭਾਵ ਨੂੰ ਦੇਖਦੇ ਹੋਏ ਬਹੁਤ ਸਾਰੇ ਦੇਸ਼ਾਂ ਵੱਲੋਂ ਜਿਥੇ ਹਵਾਈ ਆਵਾਜਾਈ ਉੱਪਰ ਰੋਕ ਲਗਾਈ ਜਾ ਰਹੀ ਹੈ ਉੱਥੇ ਹੀ ਸਰਹੱਦਾਂ ਉਪਰ ਵੀ ਚੌਕਸੀ ਨੂੰ ਵਧਾ ਦਿੱਤਾ ਗਿਆ ਹੈ।ਕੈਨੇਡਾ ਤੋਂ ਇਕ ਮਾੜੀ ਖਬਰ ਸਾਹਮਣੇ ਆਈ ਹੈ ਜਿੱਥੇ 12 ਮਈ ਤੱਕ ਲਈ ਇਹ ਐਲਾਨ ਹੋ ਗਿਆ ਹੈ। ਕੈਨੇਡਾ ਵਿੱਚ ਵੀ ਵਧ ਰਹੇ ਕਰੋਨਾ ਕੇਸਾਂ ਨੂੰ ਦੇਖਦੇ ਹੋਏ ਕਈ ਸੂਬਿਆਂ ਵਿੱਚ ਬਹੁਤ ਸਾਰੀਆਂ ਪਾਬੰਦੀਆਂ ਲਾਈਆਂ ਜਾ ਰਹੀਆਂ ਹਨ।

ਹੁਣ ਕੈਨੇਡਾ ਦੇ ਸੂਬੇ ਨੋਵਾ ਸਕੋਸ਼ੀਆ ਵਿੱਚ ਵੀ ਸਰਕਾਰ ਵੱਲੋਂ ਦੋ ਹਫਤਿਆਂ ਦੀ ਪੂਰਨ ਤੌਰ ਤੇ ਤਾਲਾਬੰਦੀ ਕਰਨ ਦਾ ਐਲਾਨ ਕਰ ਦਿੱਤਾ ਗਿਆ ਹੈ 12ਮਈ ਤੋਂ ਸਵੇਰੇ 8 ਵਜੇ ਸ਼ੁਰੂ ਹੋ ਜਾਵੇਗਾ।ਇਸ ਲਈ ਸਰਕਾਰ ਵੱਲੋਂ ਸਕੂਲਾਂ ਨੂੰ ਵੀ ਬੰਦ ਕਰ ਦਿੱਤਾ ਗਿਆ ਹੈ।ਕਰੋਨਾ ਟੀਕਾਕਰਨ ਨੂੰ ਵੀ ਵਧਾ ਦਿੱਤਾ ਗਿਆ ਹੈ ਤਾਂ ਜੋ ਲੋਕਾਂ ਨੂੰ ਕਰੋਨਾ ਦੀ ਚਪੇਟ ਵਿੱਚ ਆਉਣ ਤੋਂ ਬਚਾਇਆ ਜਾ ਸਕੇ। ਚੀਫ ਮੈਡੀਕਲ ਅਧਿਕਾਰੀ ਡੀਨਾ ਹਿਨਸ਼ੋਅ ਨੇ ਦੱਸਿਆ ਹੈ ਕਿ ਕਰੋਨਾ ਦੇ ਕੇਸ ਤੇਜ਼ੀ ਨਾਲ ਵਧ ਰਹੇ ਹਨ।

ਇਸ ਲਈ ਹੀ ਸਰਕਾਰ ਵੱਲੋਂ ਸਾਰੇ ਲੋਕਾਂ ਨੂੰ ਟੀਕਾਕਰਨ ਲਈ ਪ੍ਰੇਰਿਤ ਕੀਤਾ ਜਾ ਰਿਹਾ ਹੈ। ਨਾਲ ਹੀ ਸਾਰੇ ਲੋਕਾਂ ਨੂੰ ਇਸ ਕਰੋਨਾ ਤੋਂ ਸਾਵਧਾਨੀ ਨਾਲ ਬਚ ਕੇ ਰਹਿਣ ਲਈ ਵੀ ਆਖਿਆ ਗਿਆ ਹੈ। ਸੂਬੇ ਅੰਦਰ 24 ਘੰਟਿਆਂ ਦੌਰਾਨ 1539 ਨਵੇਂ ਮਾਮਲੇ ਦਰਜ ਕੀਤੇ ਗਏ ਹਨ। ਜਿਨ੍ਹਾਂ ਵਿੱਚੋਂ 812 ਨਵੇਂ ਵੇਰੀਐਂਟ ਨਾਲ ਸਬੰਧਤ ਦੱਸੇ ਜਾ ਰਹੇ ਹਨ। 635 ਮਰੀਜਾਂ ਇਸ ਸਮੇਂ ਹਸਪਤਾਲ ਵਿਚ ਦਾਖਲ ਹਨ ਜਿਨ੍ਹਾਂ ਵਿੱਚੋਂ 143 ਆਈ ਸੀ ਯੂ ਵਿੱਚ ਹਨ।