ਕਨੇਡਾ ਤੋਂ ਆਈ ਵੱਡੀ ਖਬਰ – ਲੋਕਾਂ ਦਾ ਘਰਾਂ ਤੋਂ ਨਿਕਲਣਾ ਵੀ ਹੋਇਆ ਔਖਾ ਇਸ ਕਾਰਨ

ਆਈ ਤਾਜਾ ਵੱਡੀ ਖਬਰ 

ਸਾਰੀ ਦੁਨੀਆ ਦੇ ਵਿੱਚ ਫੈਲੀ ਹੋਈ ਕਰੋਨਾ ਦੇ ਕਾਰਨ ਜਿੱਥੇ ਬਹੁਤ ਸਾਰੇ ਦੇਸ਼ਾਂ ਨੂੰ ਕਈ ਤਰ੍ਹਾਂ ਦੀਆਂ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਉੱਥੇ ਹੀ ਬਹੁਤ ਸਾਰੇ ਦੇਸ਼ਾਂ ਨੂੰ ਆਰਥਿਕ ਮੰਦੀ ਦੇ ਦੌਰ ਵਿਚੋਂ ਵੀ ਗੁਜ਼ਰਨਾ ਪੈ ਰਿਹਾ ਹੈ। ਇਕ ਤੋਂ ਬਾਅਦ ਇਕ ਸਾਹਮਣੇ ਆਉਣ ਵਾਲੀਆਂ ਕੁਦਰਤੀ ਆਫ਼ਤਾਂ ਦੇ ਕਾਰਨ ਬਹੁਤ ਸਾਰੇ ਦੇਸ਼ਾਂ ਵਿਚ ਲੋਕਾਂ ਦਾ ਭਾਰੀ ਜਾਨੀ-ਮਾਲੀ ਨੁਕਸਾਨ ਹੋ ਰਿਹਾ ਹੈ। ਜਿੱਥੇ ਲੋਕਾਂ ਨੂੰ ਮੌਸਮ ਦੀ ਤਬਦੀਲੀ ਕਾਰਨ ਬਹੁਤ ਸਾਰੀਆਂ ਸਮੱਸਿਆਵਾਂ ਨਾਲ ਜੂਝਣਾ ਪੈ ਰਿਹਾ ਹੈ। ਉਥੇ ਕੁਦਰਤੀ ਆਫਤਾਂ ਦੇ ਕਾਰਨ ਲੋਕਾਂ ਵਿਚ ਡਰ ਦਾ ਮਾਹੌਲ ਵੀ ਪੈਦਾ ਹੋ ਰਿਹਾ ਹੈ। ਜਿੱਥੇ ਇੱਕ ਤੋਂ ਵੱਧ ਇੱਕ ਕੁਦਰਤੀ ਆਫਤਾਂ ਸਾਹਮਣੇ ਆ ਰਹੀਆਂ ਹਨ।

ਉੱਥੇ ਹੀ ਇਸ ਮੌਸਮ ਦੀ ਭਾਰੀ ਤਬਦੀਲੀ ਕਾਰਨ ਵੀ ਕਈ ਤਰ੍ਹਾਂ ਦੀਆਂ ਸਮੱਸਿਆਵਾਂ ਦਰਪੇਸ਼ ਆ ਰਹੀਆਂ ਹਨ। ਹੁਣ ਕੈਨੇਡਾ ਤੋਂ ਇੱਕ ਵੱਡੀ ਖਬਰ ਸਾਹਮਣੇ ਆਈ ਹੈ ਜਿੱਥੇ ਇਸ ਕਾਰਨ ਲੋਕਾਂ ਦਾ ਘਰਾਂ ਤੋਂ ਨਿਕਲਣਾ ਵੀ ਔਖਾ ਹੋ ਗਿਆ ਹੈ। ਕੈਨੇਡਾ ਵਿੱਚ ਜਿੱਥੇ ਜਲਵਾਯੂ ਤਬਦੀਲੀ ਦੇ ਕਾਰਨ ਲੋਕਾਂ ਨੂੰ ਗਰਮੀ ਦੇ ਮੌਸਮ ਵਿੱਚ ਭਾਰੀ ਗਰਮੀ ਦੇ ਦੌਰ ਵਿਚੋਂ ਗੁਜ਼ਰਨਾ ਪਿਆ ਜਿੱਥੇ ਉਸ ਤਾਪਮਾਨ ਵਿੱਚ ਗਰਮੀ ਵੱਧ ਜਾਣ ਕਾਰਨ ਪਾਰਾ 108 ਡਿਗਰੀ ਫ਼ਾਰਨਹੀਟ ਤੱਕ ਚਲਾ ਗਿਆ ਸੀ। ਉਸ ਸਮੇਂ ਇਸ ਭਿਆਨਕ ਗਰਮੀ ਦੇ ਕਾਰਨ ਬਹੁਤ ਸਾਰੇ ਸਮੁੰਦਰੀ ਜੀਵ ਪਾਣੀ ਦੀ ਗਰਮੀ ਦੇ ਕਾਰਨ ਮਾਰੇ ਗਏ ਸਨ।

ਉੱਥੇ ਹੀ ਹੁਣ ਮੌਜੂਦਾ ਸਮੇਂ ਵਿਚ ਕੈਨੇਡਾ ਵਾਸੀਆਂ ਨੂੰ ਭਾਰੀ ਠੰਡ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਇਸ ਸਰਦੀ ਦੇ ਚੱਲਦੇ ਹੋਏ ਬਾਹਰ ਨਿਕਲਣਾ ਮੁਸ਼ਕਿਲ ਹੋ ਗਿਆ ਹੈ । ਉਥੇ ਹੀ ਲੋਕਾਂ ਦੇ ਬਹੁਤ ਸਾਰੇ ਕਾਰੋਬਾਰ ਵੀ ਪ੍ਰਭਾਵਤ ਹੋਏ ਹਨ।

ਮੌਸਮ ਵਿਭਾਗ ਵੱਲੋਂ ਆਉਣ ਵਾਲੇ ਦਿਨਾਂ ਦੇ ਤਾਪਮਾਨ ਨੂੰ ਲੈ ਕੇ ਵੀ ਚੇਤਾਵਨੀ ਜਾਰੀ ਕੀਤੀ ਗਈ ਹੈ ਜਿੱਥੇ ਪਹਿਲਾਂ ਦੇ ਮੁਕਾਬਲੇ ਵਧੇਰੇ ਠੰਢ ਹੋਣ ਕਾਰਨ ਤਾਪਮਾਨ -40 ਡਿਗਰੀ ਤੋਂ -50 ਡਿਗਰੀ ਤੱਕ ਆ ਸਕਦਾ ਹੈ। ਇਸ ਸਮੇਂ ਕੈਨੇਡਾ ਦੇ ਬਹੁਤ ਸਾਰੇ ਇਲਾਕਿਆਂ ਵਿੱਚ ਪਾਰਾ 0 ਤੋਂ 50 ਡਿਗਰੀ ਸੈਲਸੀਅਸ ਹੇਠਾਂ ਪਹੁੰਚ ਚੁੱਕਿਆ ਹੈ। ਉਥੇ ਹੀ ਹੋਣ ਵਾਲੀ ਬਰਫਬਾਰੀ ਤੇ ਨਾਲ ਵਧੇਰੇ ਠੰਢ ਹੋਵੇਗੀ ਅਤੇ ਤਾਪਮਾਨ ਹੋਰ ਹੇਠਾਂ ਚਲਿਆ ਜਾਵੇਗਾ।