ਆਈ ਤਾਜਾ ਵੱਡੀ ਖਬਰ
ਚੀਨ ਦੇ ਸ਼ਹਿਰ ਵੁਹਾਨ ਤੋਂ ਫੈਲਣ ਵਾਲੀ ਕਰੋਨਾ ਨੇ ਬਹੁਤ ਸਾਰੇ ਸ਼ਕਤੀਸ਼ਾਲੀ ਦੇਸ਼ਾਂ ਨੂੰ ਆਪਣੀ ਚਪੇਟ ਵਿਚ ਲਿਆ ਤੇ ਇਹ ਬਿਮਾਰੀ ਮਹਾਮਾਰੀ ਬਣ ਗਈ ਹੈ, ਜਿਸ ਨੇ ਬਹੁਤ ਸਾਰੇ ਲੋਕਾਂ ਦੀ ਜਾਨ ਲੈ ਲਈ ਹੈ। ਇਸ ਕਰੋਨਾ ਨੇ ਵਿਸ਼ਵ ਦੇ ਸਭ ਤੋਂ ਸ਼ਕਤੀਸ਼ਾਲੀ ਦੇਸ਼ ਅਮਰੀਕਾ ਨੂੰ ਵਧੇਰੇ ਪ੍ਰਭਾਵਤ ਕੀਤਾ ਹੈ। ਜਿੱਥੇ ਕਰੋਨਾ ਨਾਲ ਪ੍ਰਭਾਵਤ ਹੋਣ ਵਾਲੇ ਲੋਕਾਂ ਦੀ ਗਿਣਤੀ ਸਭ ਤੋਂ ਜਿਆਦਾ ਹੈ ਇਸ ਤੋਂ ਬਾਅਦ ਭਾਰਤ ਦੂਜੇ ਨੰਬਰ ਤੇ ਆਉਂਦਾ ਹੈ, ਜਿੱਥੇ ਕਰੋਨਾ ਨਾਲ ਸੰਕ੍ਰਮਿਤ ਹੋਣ ਵਾਲੇ ਲੋਕਾਂ ਦੀ ਗਿਣਤੀ ਦਿਨ-ਬਦਿਨ ਵਧਦੀ ਜਾ ਰਹੀ ਹੈ। ਉੱਥੇ ਹੀ ਭਾਰਤ ਸਰਕਾਰ ਵੱਲੋਂ ਕਰੋਨਾ ਟੈਸਟ ਅਤੇ ਟੀਕਾਕਰਨ ਦੀ ਸਮਰੱਥਾ ਨੂੰ ਵਧਾ ਦਿੱਤਾ ਗਿਆ ਹੈ।
ਪਰ ਕਰੋਨਾ ਕੇਸਾਂ ਵਿੱਚ ਵਾਧਾ ਰੁਕਣ ਦਾ ਨਾਮ ਨਹੀਂ ਲੈ ਰਿਹਾ। ਉੱਥੇ ਹੀ ਭਾਰਤ ਵਿੱਚ ਕਰੋਨਾ ਕੇਸਾਂ ਦੇ ਵਾਧੇ ਨੂੰ ਦੇਖਦੇ ਹੋਏ ਬਹੁਤ ਸਾਰੇ ਦੇਸ਼ਾਂ ਵੱਲੋਂ ਭਾਰਤੀਆਂ ਉਪਰ ਵੀ ਰੋਕ ਲਗਾ ਦਿੱਤੀ ਗਈ ਸੀ। ਹੁਣ ਕੈਨੇਡਾ ਤੋਂ ਇੱਕ ਵੱਡੀ ਖਬਰ ਸਾਹਮਣੇ ਆਈ ਹੈ ਜਿੱਥੇ 5 ਜੁਲਾਈ ਤੋਂ ਇਹ ਵੱਡਾ ਐਲਾਨ ਹੋ ਗਿਆ ਹੈ ਜਿਸ ਨਾਲ ਲੋਕਾਂ ਵਿਚ ਖੁਸ਼ੀ ਦੀ ਲਹਿਰ ਵੇਖੀ ਜਾ ਰਹੀ ਹੈ। ਕੈਨੇਡਾ ਸਰਕਾਰ ਵੱਲੋਂ ਕਰੋਨਾ ਦੇ ਵਾਧੇ ਨੂੰ ਦੇਖਦੇ ਹੋਏ ਅਤੇ ਆਪਣੇ ਦੇਸ਼ ਦੇ ਲੋਕਾਂ ਦੀ ਸੁਰੱਖਿਆ ਨੂੰ ਮੱਦੇਨਜ਼ਰ ਰੱਖਦੇ ਹੋਏ ਆਪਣੇ ਦੇਸ਼ ਦੀਆਂ ਸਰਹੱਦਾਂ ਤੇ ਚੌਕਸੀ ਨੂੰ ਵਧਾਉਂਦੇ ਹੋਏ ਬਹੁਤ ਸਾਰੀਆਂ ਪਾਬੰਦੀਆਂ ਲਗਾਈਆਂ ਗਈਆਂ ਸਨ।
ਉੱਥੇ ਹੀ ਭਾਰਤ ਤੋਂ ਆਉਣ ਜਾਣ ਵਾਲੀਆਂ ਉਡਾਨਾਂ ਉਪਰ ਵੀ ਅਣਮਿਥੇ ਸਮੇਂ ਲਈ ਰੋਕ ਲਗਾ ਦਿੱਤੀ ਗਈ ਸੀ। ਕੈਨੇਡਾ ਸਰਕਾਰ ਵੱਲੋਂ ਸਾਰੇ ਲੋਕਾਂ ਦਾ ਟੀਕਾਕਰਣ ਕੀਤਾ ਜਾ ਰਿਹਾ ਹੈ ਉਥੇ ਹੀ 5 ਜੁਲਾਈ ਤੋਂ ਰਾਤ 12 ਵਜੇ ਤੋਂ ਕੈਨੇਡੀਅਨ ਨਾਗਰਿਕਾਂ ਨੂੰ ਹਵਾਈ ਯਾਤਰਾ ਕਰਨ ਦੀ ਛੋਟ ਦੇ ਦਿੱਤੀ ਗਈ ਹੈ। ਇਹ ਹਵਾਈ ਸਫ਼ਰ ਉਹ ਲੋਕ ਹੀ ਕਰ ਸਕਦੇ ਹਨ ਜਿਨ੍ਹਾਂ ਨੇ ਕਰੋਨਾ ਦਾ ਟੀਕਾਕਰਨ ਕਰਵਾਇਆ ਹੋਵੇ ਅਤੇ ਦੋਨੋਂ ਡੋਜ਼ ਲਈਆਂ ਹੋਣ। ਕੈਨੇਡੀਅਨ ਨਾਗਰਿਕ ਹੁਣ 5 ਜੁਲਾਈ ਤੋਂ ਬਾਅਦ ਟਰੈਵਲ ਕਰ ਸਕਦੇ ਹਨ।
ਉੱਥੇ ਹੀ ਟੀਕਾਕਰਨ ਦੀਆਂ ਦੋਨੋ ਡੋਜ਼ ਲਾਜ਼ਮੀ ਕੀਤੀਆਂ ਗਈਆਂ ਹਨ। ਇਸ ਤੋਂ ਇਲਾਵਾ 72 ਘੰਟੇ ਪੁਰਾਣੀ ਕਰੋਨਾ ਦੀ ਨੈਗਟਿਵ ਰਿਪੋਰਟ ਵਿਖਾਉਣੀ ਵੀ ਲਾਜ਼ਮੀ ਕੀਤੀ ਗਈ ਹੈ। ਇਨ੍ਹਾਂ ਵਿੱਚ ਕੈਨੇਡੀਅਨ ਨਾਗਰਿਕ ਪਰਮਾਨੈਂਟ ਰੈਜੀਡੈਂਟ ਤੇ ਜੋ ਭਾਰਤੀ ਐਕਟ ਦੇ ਅਧੀਨ ਰਜਿਸਟਰਡ ਹਨ ਉਹ ਲੋਕ ਸਫ਼ਰ ਕਰ ਸਕਦੇ ਹਨ।
Previous Postਪੰਜਾਬ ਵਾਲਿਓ ਖਿੱਚੋ ਤਿਆਰੀਆਂ ਮੌਸਮ ਵਿਭਾਗ ਵਲੋਂ ਆਈ ਇਹ ਤਾਜਾ ਵੱਡੀ ਖਬਰ
Next Postਪੰਜਾਬ : 2 ਕ੍ਰਿਕੇਟ ਖਿਡਾਰੀਆਂ ਦੀ ਹੋਈ ਇਸ ਤਰਾਂ ਅਚਾਨਕ ਮੌਤ , ਛਾਈ ਸੋਗ ਦੀ ਲਹਿਰ – ਤਾਜਾ ਵੱਡੀ ਖਬਰ