ਆਈ ਤਾਜਾ ਵੱਡੀ ਖਬਰ
ਚੀਨ ਤੋਂ ਸ਼ੁਰੂ ਹੋਣ ਵਾਲੀ ਕਰੋਨਾ ਨੇ ਜਿੱਥੇ ਬਹੁਤ ਸਾਰੇ ਦੇਸ਼ਾਂ ਵਿੱਚ ਅਜੇ ਵੀ ਆਪਣਾ ਪ੍ਰਭਾਵ ਬਣਾਇਆ ਹੋਇਆ ਹੈ। ਉੱਥੇ ਹੀ ਬਹੁਤ ਸਾਰੇ ਦੇਸ਼ਾਂ ਵਿੱਚ ਇਸ ਕਰੋਨਾ ਉਪਰ ਕਾਫੀ ਹੱਦ ਤੱਕ ਕਾਬੂ ਪਾ ਲਿਆ ਗਿਆ ਹੈ। ਜਿੱਥੇ ਸਾਰੇ ਦੇਸ਼ਾਂ ਵਿੱਚ ਕਰੋਨਾ ਦਾ ਟੀਕਾਕਰਣ ਸ਼ੁਰੂ ਕਰ ਦਿੱਤਾ ਗਿਆ ਹੈ ਜਿਸ ਦੇ ਜ਼ਰੀਏ ਲੋਕਾਂ ਨੂੰ ਸੁਰੱਖਿਅਤ ਰੱਖਿਆ ਜਾ ਸਕੇ ਅਤੇ ਇਸਦੀ ਅਗਲੀ ਲਹਿਰ ਨੂੰ ਰੋਕਿਆ ਜਾ ਸਕੇ। ਉੱਥੇ ਹੀ ਬਹੁਤ ਸਾਰੇ ਦੇਸ਼ਾਂ ਵਿੱਚ ਹੋਣ ਵਾਲੀਆਂ ਚੋਣਾਂ ਨੂੰ ਲੈ ਕੇ ਵੀ ਸਥਿਤੀ ਗੰਭੀਰ ਬਣੀ ਹੋਈ ਹੈ। ਜਿੱਥੇ ਲੋਕਾਂ ਦੀ ਸੁਰੱਖਿਆ ਨੂੰ ਵੀ ਯਕੀਨੀ ਬਣਾਇਆ ਜਾ ਰਿਹਾ ਹੈ।
ਹੁਣ ਕੈਨੇਡਾ ਤੋਂ ਇੱਕ ਵੱਡੀ ਤਾਜਾ ਖਬਰ ਸਾਹਮਣੇ ਆਈ ਹੈ ਜਿੱਥੇ ਸਾਰੇ ਪਾਸੇ ਚਰਚਾ ਹੋ ਰਹੀ ਹੈ। ਕੈਨੇਡਾ ਸਰਕਾਰ ਵੱਲੋਂ ਜਿਥੇ ਦੇਸ਼ ਵਿੱਚ ਲੋਕਾਂ ਨੂੰ ਸੁਰੱਖਿਅਤ ਰੱਖਣ ਲਈ ਆਪਣੀਆਂ ਸਰਹੱਦਾਂ ਉਤੇ ਪਾਬੰਦੀਆਂ ਨੂੰ ਵਧਾ ਦਿੱਤਾ ਗਿਆ ਸੀ। ਜਿਸ ਸਦਕਾ ਕਰੋਨਾ ਦੀ ਚੌਥੀ ਲਹਿਰ ਨੂੰ ਰੋਕਿਆ ਜਾ ਸਕੇ। ਕੈਨੇਡਾ ਤੋਂ ਹੁਣ ਸਾਹਮਣੇ ਆਈ ਜਾਣਕਾਰੀ ਮੁਤਾਬਕ ਕੈਨੇਡਾ ਦੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਸੰਸਦ ਨੂੰ ਭੰਗ ਕਰਕੇ ਅਗਲੀਆਂ ਚੋਣਾਂ ਦਾ ਐਲਾਨ ਕਰ ਸਕਦੇ ਹਨ। ਟਰੂਡੋ ਸਰਕਾਰ ਵੱਲੋਂ ਜਿਥੇ ਕਰੋਨਾ ਦੇ ਦੌਰ ਵਿੱਚ ਲੋਕਾਂ ਨੂੰ ਸੁਰੱਖਿਅਤ ਰੱਖਦੇ ਹੋਏ ਕਈ ਤਰ੍ਹਾਂ ਦੀਆਂ ਸੁਵਿਧਾਵਾਂ ਮੁਹਈਆ ਕਰਵਾਈਆਂ ਗਈਆਂ ।
ਉਥੇ ਹੀ ਹੁਣ ਚੋਣਾਂ ਨੂੰ ਵੀ ਸੁਰੱਖਿਅਤ ਢੰਗ ਨਾਲ ਕੀਤੇ ਜਾਣ ਲਈ ਯੋਜਨਾ ਬਣਾ ਰਹੇ ਹਨ। ਪ੍ਰਾਪਤ ਜਾਣਕਾਰੀ ਅਨੁਸਾਰ 20 ਸਤੰਬਰ ਨੂੰ ਫੈਡਰਲ ਚੋਣਾਂ ਹੋ ਸਕਦੀਆਂ ਹਨ। ਇਸ ਲਈ ਹੀ ਦੇਸ਼ ਵਿੱਚ ਕਰੋਨਾ ਟੀਕਾ ਕਰਨ ਦੀ ਮੁਹਿੰਮ ਨੂੰ ਤੇਜ਼ ਕਰ ਦਿੱਤਾ ਗਿਆ ਹੈ। ਕਿਉਂਕਿ ਉਨ੍ਹਾਂ ਵੱਲੋਂ ਦੇਸ਼ ਅੰਦਰ ਪੂਰੀ ਖੁਰਾਕ ਮੁਹਈਆ ਕਰਵਾਈ ਜਾ ਰਹੀ ਹੈ ਤਾਂ ਜੋ ਲੋਕਾਂ ਦਾ ਟੀਕਾਕਰਨ ਕੀਤਾ ਜਾ ਸਕੇ। ਵਿਸ਼ਵ ਵਿੱਚ ਟੀਕਾ ਕਰਨ ਦੇ ਲਈ ਕੈਨੇਡਾ ਦੀ ਗਿਣਤੀ ਸਭ ਤੋਂ ਉਪਰ ਹੁੰਦੀ ਹੈ ਜਿੱਥੇ ਪੂਰਨ ਤੌਰ ਤੇ ਲੋਕਾਂ ਦਾ ਟੀਕਾਕਰਣ ਕਰਵਾਇਆ ਜਾ ਰਿਹਾ ਹੈ।
ਉੱਥੇ ਹੀ ਵਿਰੋਧੀ ਧਿਰ ਵੱਲੋਂ ਇਨ੍ਹਾਂ ਚੋਣਾਂ ਨੂੰ ਰੋਕਣ ਦਾ ਆਖਿਆ ਜਾ ਰਿਹਾ ਹੈ। ਕਿਉਂਕਿ ਵਿਰੋਧੀ ਧਿਰ ਵੱਲੋਂ ਇਹ ਗੱਲ ਆਖੀ ਗਈ ਹੈ ਕਿ ਕਰੋਨਾ ਦੇ ਵਾਧੇ ਨੂੰ ਰੋਕਣ ਲਈ ਚੋਣਾਂ ਨਹੀਂ ਕਰਵਾਈਆਂ ਜਾਣੀਆਂ ਚਾਹੀਦੀਆਂ। ਕਿਉਂਕਿ ਇਸ ਸਮੇਂ ਕੈਨੇਡਾ ਵਿੱਚ ਕਰੋਨਾ ਦੀ ਚੌਥੀ ਲਹਿਰ ਦਾ ਖ਼ਤਰਾ ਮੰਡਰਾ ਰਿਹਾ ਹੈ।
Previous Postਮਸ਼ਹੂਰ ਸਿੱਖ ਲੀਡਰ ਜਗਮੀਤ ਸਿੰਘ ਲਈ ਆ ਰਹੀ ਵੱਡੀ ਖੁਸ਼ਖਬਰੀ – ਖੁਦ ਦਿੱਤੀ ਇਹ ਜਾਣਕਾਰੀ
Next Postਹੁਣ ਇਸ ਦੇਸ਼ ਨੇ ਭਾਰਤ ਸਮੇਤ ਇਹਨਾਂ ਦੇਸ਼ਾਂ ਲਈ ਇਸ ਤਰੀਕ ਤੱਕ ਦਰਵਾਜੇ ਕਰਤੇ ਬੰਦ – ਤਾਜਾ ਵੱਡੀ ਖਬਰ