ਆਈ ਤਾਜ਼ਾ ਵੱਡੀ ਖਬਰ
ਆਮ ਆਦਮੀ ਪਾਰਟੀ ਵੱਲੋਂ ਜਿਥੇ ਸੱਤਾ ਵਿੱਚ ਆਉਂਦੇ ਹੀ ਪੰਜਾਬ ਦੇ ਹਿੱਤਾਂ ਨੂੰ ਧਿਆਨ ਵਿੱਚ ਰੱਖਦੇ ਹੋਏ ਬਹੁਤ ਸਾਰੇ ਐਲਾਨ ਕੀਤੇ ਜਾ ਰਹੇ ਹਨ ,ਤੇ ਪੰਜਾਬ ਵਿੱਚ ਵਾਪਰਨ ਵਾਲੀਆਂ ਘਟਨਾਵਾਂ ਨੂੰ ਰੋਕਣ ਵਾਸਤੇ ਵੀ ਐਂਟੀ ਗੈਂਗਸਟਰ ਟਾਸਕ ਫੋਰਸ ਦਾ ਗਠਨ ਕੀਤਾ ਗਿਆ ਹੈ। ਕਿਉਂਕਿ ਬੀਤੇ ਕੁੱਝ ਸਮੇਂ ਤੋਂ ਜਿੱਥੇ ਪੰਜਾਬ ਅੰਦਰ ਅਜਿਹੀਆਂ ਘਟਨਾਵਾਂ ਵਿਚ ਲਗਾਤਾਰ ਵਾਧਾ ਹੋਇਆ ਹੈ ਜਿੱਥੇ ਬਹੁਤ ਸਾਰੀਆਂ ਘਟਨਾਵਾਂ ਵਿੱਚ ਕਈ ਲੋਕਾਂ ਨੂੰ ਗੋਲੀਆਂ ਮਾਰ ਕੇ ਮੌਤ ਦੇ ਘਾਟ ਉਤਾਰ ਦਿੱਤਾ ਜਾਂਦਾ ਹੈ। ਕੁਝ ਲੋਕਾਂ ਨੂੰ ਆਪਸੀ ਵਿਵਾਦ ਦੇ ਚਲਦਿਆਂ ਹੋਇਆਂ ਆਏ ਦਿਨ ਹੀ ਅਜਿਹੀਆਂ ਘਟਨਾਵਾਂ ਨੂੰ ਅੰਜਾਮ ਦਿੱਤਾ ਜਾ ਰਿਹਾ ਹੈ ਜਿਸ ਨਾਲ ਪੰਜਾਬ ਦੇ ਹਲਾਤਾਂ ਤੇ ਵੀ ਗਹਿਰਾ ਅਸਰ ਹੋਇਆ ਹੈ।
ਪੰਜਾਬ ਵਿੱਚ ਵਧ ਰਹੀਆਂ ਅਜਿਹੀਆਂ ਅਪਰਾਧਿਕ ਘਟਨਾਵਾਂ ਅਤੇ ਨਸ਼ਿਆਂ ਤੇ ਬੇਰੁਜ਼ਗਾਰੀ ਦੇ ਚਲਦੇ ਹੋਏ ਮਾਪੇ ਆਪਣੇ ਬੱਚਿਆਂ ਨੂੰ ਵਿਦੇਸ਼ ਭੇਜ ਦਿੱਤਾ ਜਾਂਦਾ ਹੈ। ਉੱਥੇ ਹੀ ਬੱਚਿਆਂ ਦੀ ਹੋਣੀ ਉਹਨਾਂ ਨੂੰ ਵਿਦੇਸ਼ ਤੋਂ ਪੰਜਾਬ ਵੀ ਲੈ ਆਉਦੀ ਹੈ। ਹੁਣ ਕੈਨੇਡਾ ਤੋਂ ਪੰਜਾਬ ਆਏ ਮਾਪਿਆਂ ਦੇ ਇਕਲੋਤੇ ਪੁੱਤਰ ਦੀ ਮੌਤ ਹੋਣ ਨਾਲ ਸੋਗ ਦੀ ਲਹਿਰ ਫੈਲ ਗਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਇਹ ਮਾਮਲਾ ਤਰਨਤਾਰਨ ਦੇ ਅਧੀਨ ਆਉਣ ਵਾਲੇ ਪਿੰਡ ਸੁਹਾਵਾ ਤੋਂ ਸਾਹਮਣੇ ਆਇਆ ਹੈ। ਇਸ ਪਿੰਡ ਦਾ ਰਹਿਣ ਵਾਲਾ ਜਤਿੰਦਰਪਾਲ ਸਿੰਘ ਪੁੱਤਰ ਸੁਖਵਿੰਦਰ ਸਿੰਘ ਕੁਝ ਦਿਨ ਪਹਿਲਾਂ ਹੀ ਕੈਨੇਡਾ ਤੋਂ ਆਪਣੇ ਘਰ ਵਾਪਸ ਪਰਤਿਆ ਸੀ।
ਕੱਲ੍ਹ ਜਦੋਂ ਉਹ ਤਰਨਤਾਰਨ ਸ਼ਹਿਰ ਦੇ ਇਕ ਰੈਸਟੋਰੈਂਟ ਵਿਚ ਆਪਣੇ ਦੋਸਤਾਂ ਦੇ ਨਾਲ ਬੀਤੀ ਰਾਤ ਖਾਣਾ ਖਾਣ ਗਿਆ ਸੀ। ਤਾਂ ਉਸ ਸਮੇਂ ਵੀ ਇਸ ਨੌਜਵਾਨ ਉੱਪਰ ਕਾਰ ਸਵਾਰ ਨੌਜਵਾਨਾਂ ਵੱਲੋਂ ਗੋਲੀਆਂ ਚਲਾ ਕੇ ਹਮਲਾ ਕਰ ਦਿੱਤਾ ਗਿਆ। ਜਿੱਥੇ ਜ਼ਖ਼ਮੀ ਹਾਲਤ ਵਿੱਚ ਲੜਕੇ ਨੂੰ ਹਸਪਤਾਲ ਲਿਜਾਇਆ ਗਿਆ ਜਿੱਥੇ ਡਾਕਟਰਾਂ ਵੱਲੋਂ ਉਸ ਨੂੰ ਮ੍ਰਿਤਕ ਘੋਸ਼ਿਤ ਕਰ ਦਿੱਤਾ ਗਿਆ। ਮ੍ਰਿਤਕ ਨੌਜਵਾਨ ਜਤਿੰਦਰਪਾਲ ਸਿੰਘ ਆਪਣੇ ਮਾਪਿਆਂ ਦਾ ਇਕਲੌਤਾ ਪੁੱਤਰ ਸੀ। ਜਤਿੰਦਰਪਾਲ ਸਿੰਘ ਉਪਰ 4 ਮੋਟਰਸਾਈਕਲ ਸਵਾਰ ਨੌਜਵਾਨਾਂ ਵੱਲੋਂ ਤਰਨ ਤਾਰਨ ਦੀ ਸਥਾਨਕ ਚਾਰ ਖੱਬਾ ਚੌਕ ਦੇ ਨਜ਼ਦੀਕ ਗੋਲੀਆਂ ਚਲਾ ਕੇ ਹਮਲਾ ਕਰ ਦਿੱਤਾ ਗਿਆ ਸੀ।
ਇਸ ਘਟਨਾ ਦੀ ਜਾਣਕਾਰੀ ਮਿਲਦਿਆਂ ਹੀ ਥਾਣਾ ਸਿਟੀ ਮੁਖੀ ਇੰਸਪੈਕਟਰ ਬਲਜੀਤ ਕੌਰ ਵੱਲੋਂ ਆਪਣੀ ਪੁਲਸ ਪਾਰਟੀ ਸਮੇਤ ਘਟਨਾ ਸਥਾਨ ਤੇ ਪਹੁੰਚ ਕੀਤੀ ਗਈ, ਜਿੱਥੇ ਇਸ ਮਾਮਲੇ ਦੀ ਜਾਂਚ ਸ਼ੁਰੂ ਕੀਤੀ ਗਈ ਹੈ ਉਥੇ ਹੀ ਲੜਕੇ ਦੀ ਲਾਸ਼ ਨੂੰ ਪੋਸਟਮਾਰਟਮ ਵਾਸਤੇ ਭੇਜ ਦਿੱਤਾ ਗਿਆ ਹੈ ਅਤੇ ਇਸ ਘਟਨਾ ਦੀ ਜਾਂਚ ਕੀਤੇ ਜਾਣ ਵਾਸਤੇ ਸੀਸੀਟੀਵੀ ਕੈਮਰਿਆਂ ਦੀ ਫੁਟੇਜ ਨੂੰ ਵੀ ਵੇਖਿਆ ਜਾ ਰਿਹਾ ਹੈ।
Home ਤਾਜਾ ਖ਼ਬਰਾਂ ਕਨੇਡਾ ਤੋਂ ਪੰਜਾਬ ਆਏ ਮਾਪਿਆਂ ਦੇ ਇਕਲੋਤੇ ਪੁੱਤ ਨੂੰ ਏਦਾਂ ਦਿੱਤੀ ਗਈ ਮੌਤ ਦੇਖਣ ਵਾਲਿਆਂ ਦੀ ਕੰਬੀ ਰੂਹ
Previous Postਕਬੱਡੀ ਖਿਡਾਰੀ ਸੰਦੀਪ ਨੰਗਲ ਅੰਬੀਆ ਦੇ ਕਤਲ ਮਾਮਲੇ ਚ ਆ ਗਈ ਵੱਡੀ ਖਬਰ, ਹੋਈਆਂ ਗ੍ਰਿਫਤਾਰੀਆਂ
Next Postਇਥੇ ਹੋਇਆ ਵੱਡਾ ਧਮਾਕਾ , ਲੱਗੇ ਲਾਸ਼ਾਂ ਦੇ ਢੇਰ 100 ਤੋਂ ਜਿਆਦਾ ਮੌਤਾਂ , ਬਚਾਅ ਕਾਰਜ ਜੋਰਾਂ ਤੇ ਜਾਰੀ