ਕਨੇਡਾ ਵਲੋਂ ਕਿਸਾਨਾਂ ਦੀ ਹਮਾਇਤ ਮਗਰੋਂ ਇੰਡੀਆ ਦਾ ਕਨੇਡਾ ਦੇ ਖਿਲਾਫ ਸਖਤ ਐਕਸ਼ , ਕੀਤਾ ਫੋਰਨ ਇਹ ਕੰਮ

ਆਈ ਤਾਜਾ ਵੱਡੀ ਖਬਰ

ਭਾਰਤ ਵਿੱਚ ਖੇਤੀ ਕਾਨੂੰਨਾਂ ਨੂੰ ਲੈ ਕੇ ਕੀਤਾ ਜਾ ਰਿਹਾ ਪ੍ਰਦਰਸ਼ਨ ਹੋਰ ਤੇਜ਼ ਹੁੰਦਾ ਜਾ ਰਿਹਾ ਹੈ। ਉਥੇ ਹੀ ਵਿਦੇਸ਼ਾਂ ਤੋਂ ਵੀ ਇਸ ਸੰਘਰਸ਼ ਸਬੰਧੀ ਖ਼ਬਰਾਂ ਸਾਹਮਣੇ ਆਈਆਂ ਹਨ। ਦਿੱਲੀ ਵਿੱਚ ਕੀਤਾ ਜਾ ਰਿਹਾ ਇਹ ਸੰਘਰਸ਼ 8ਵੇਂ ਦਿਨ ਵਿੱਚ ਤਬਦੀਲ ਹੋ ਚੁੱਕਿਆ ਹੈ, ਬੇਸਿੱਟਾ ਮੀਟਿੰਗਾਂ ਤੋਂ ਬਾਅਦ ਇਹ ਸੰਘਰਸ਼ ਹੋਰ ਤੇਜ਼ ਹੁੰਦਾ ਨਜ਼ਰ ਆ ਰਿਹਾ ਹੈ। ਕੈਨੇਡਾ ਵਿਚ ਵਸਦੇ ਭਾਰਤੀਆਂ ਵੱਲੋਂ ਵੀ ਭਰਪੂਰ ਸਮਰਥਨ ਦਿੱਤਾ ਜਾ ਰਿਹਾ ਹੈ। ਭਾਰਤ ਵਿੱਚ ਰਹਿੰਦੇ ਵੱਖ-ਵੱਖ ਭਾਈਚਾਰੇ ਦੇ ਲੋਕ ਵਿਦੇਸ਼ਾਂ ਵਿਚ ਜਾ ਵਸੇ ਹੋਏ ਹਨ।

ਕੈਨੇਡਾ ਦੇ ਵਿੱਚ ਅੰਦੋਲਨ ਕਾਰੀ ਕਿਸਾਨਾਂ ਮਜ਼ਦੂਰਾਂ ਵਾਸਤੇ ਭਰਪੂਰ ਸਮਰਥਨ ਕੀਤਾ ਜਾ ਰਿਹਾ ਹੈ। ਇਸ ਖਬਰ ਤਹਿਤ ਕੈਨੇਡਾ ਦੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਕਿਸਾਨਾਂ ਦਾ ਸਮਰਥਨ ਕਰਦੇ ਹੋਏ ਨਜ਼ਰ ਆ ਰਹੇ ਹਨ। ਕਿਸਾਨਾਂ ਦੇ ਇਸ ਦਿੱਲੀ ਰੈਲੀ ਅੰਦੋਲਨ ਉਪਰ ਹਿਮਾਇਤ ਕਰਨ ਤੋਂ ਬਾਅਦ ਜਸਟਿਨ ਟਰੂਡੋ ਨੇ ਭਾਰਤ ਦੀ ਕੇਂਦਰ ਸਰਕਾਰ ਦੇ ਉੱਪਰ ਇਤਰਾਜ਼ ਜਤਾਉਂਦੇ ਹੋਏ ਇਸ ਸਮੇਂ ਭਾਰਤ ਦੇਸ਼ ਅੰਦਰ ਹੋ ਰਹੀਆਂ ਘਟਨਾਵਾਂ ਨੂੰ ਮੰਦਭਾਗਾ ਦੱਸਿਆ। ਪ੍ਰਧਾਨ ਮੰਤਰੀ ਜਸਟਿਨ ਟਰੂਡੋ ਨੇ ਕਿਹਾ ਸੀ ਕਿ ਕੈਨੇਡਾ ਹਮੇਸ਼ਾ ਸ਼ਾਂਤਮਈ ਪ੍ਰਦਰਸ਼ਨਾਂ ਦੇ ਅਧਿਕਾਰ ਦੀ ਰਾਖੀ ਲਈ ਖੜਾ ਰਹੇਗਾ।

ਕੈਨੇਡਾ ਵੱਲੋਂ ਕਿਸਾਨਾਂ ਦੀ ਹਮਾਇਤ ਕਰਨ ਤੋਂ ਬਾਅਦ ਹੁਣ ਭਾਰਤ ਵਲੋ ਕੈਨੇਡਾ ਦੇ ਖਿਲਾਫ ਸਖਤ ਐਕਸ਼ਨ ਲਿਆ ਗਿਆ ਹੈ, ਤੇ ਫ਼ੌਰਨ ਇਹ ਕੰਮ ਕਰ ਦਿੱਤਾ ਗਿਆ ਹੈ। ਕਿਸਾਨਾਂ ਨਾਲ ਹੋ ਰਹੀ ਵਧੀਕੀ ਤੇ ਟਿਪਣੀ ਕਰਨ ਤੇ ਕੈਨੇਡਾ ਖ਼ਿਲਾਫ਼ ਭਾਰਤ ਕਾਫੀ ਸ-ਖ- ਤ ਹੋ ਗਿਆ ਹੈ। ਇਸ ਦੇ ਸਬੰਧ ਵਿੱਚ ਭਾਰਤੀ ਵਿਦੇਸ਼ ਮੰਤਰਾਲੇ ਵੱਲੋਂ ਇਸ ਦਾ ਜਵਾਬ ਸਿੱਧੇ ਅਤੇ ਸਾਫ ਸ਼ਬਦਾਂ ਵਿੱਚ ਦਿੱਤਾ ਗਿਆ ਹੈ। ਨਵੀਂ ਦਿੱਲੀ ਵਿਚ ਸਥਿਤ ਕੈਨੇਡੀਅਨ ਹਾਈ ਕਮਿਸ਼ਨਰ ਨੂੰ ਵਿਦੇਸ਼ ਮੰਤਰਾਲੇ ਵੱਲੋਂ ਤਲਬ ਕਰ ਦਿੱਤਾ ਗਿਆ ਹੈ ।

ਵਿਦੇਸ਼ ਮੰਤਰਾਲੇ ਨੇ ਕਿਹਾ ਹੈ ਕਿ ਅਜਿਹੀਆਂ ਟਿੱਪਣੀਆਂ ਜਾਰੀ ਰਹਿੰਦੀਆਂ ਹਨ ਤਾਂ ਇਸਦਾ ਅਸਰ ਭਾਰਤ ਕੈਨੇਡਾ ਦੇ ਸਬੰਧਾਂ ਲਈ ਨੁਕਸਾਨਦੇਹ ਹੋਵੇਗਾ। ਵਿਦੇਸ਼ ਮੰਤਰਾਲੇ ਨੇ ਹਾਈ ਕਮਿਸ਼ਨ ਨੂੰ ਕਿਹਾ ਕਿ ਕੈਨੇਡਾ ਦੇ ਪ੍ਰਧਾਨ ਮੰਤਰੀ ਅਤੇ ਕੈਬਨਿਟ ਮੰਤਰੀਆਂ ਤੇ ਸੰਸਦ ਮੈਂਬਰਾਂ ਵੱਲੋਂ ਕਿਸਾਨਾਂ ਨਾਲ ਜੁੜੇ ਮੁੱਦਿਆਂ ਤੇ ਕੀਤੀਆ ਗਈਆਂ ਟਿੱਪਣੀਆਂ ਭਾਰਤ ਦੇ ਅੰਦਰੂਨੀ ਮਾਮਲਿਆਂ ਵਿਚ ਦਖਲ ਅੰਦਾਜੀ ਹਨ। ਉਸ ਨੂੰ ਕਦੇ ਵੀ ਸਹਿਣ ਨਹੀਂ ਕੀਤਾ ਜਾ ਸਕਦਾ।