ਕਨੇਡੀਅਨ ਪ੍ਰਧਾਨ ਮੰਤਰੀ ਟਰੂਡੋ ਲਈ ਆਈ ਮਾੜੀ ਖਬਰ ਇਸ ਕਾਰਨ ਹੋ ਗਈ ਅਸਤੀਫੇ ਦੀ ਮੰਗ

ਆਈ ਤਾਜਾ ਵੱਡੀ ਖਬਰ 

ਕਰੋਨਾ ਕਾਰਨ ਹਰ ਪਾਸੇ ਜਿੱਥੇ ਬਹੁਤ ਸਾਰੇ ਦੇਸ਼ਾਂ ਵਿੱਚ ਟੀਕਾਕਰਨ ਵਾਸਤੇ ਸਖ਼ਤ ਮਾਪਦੰਡ ਅਪਣਾਏ ਜਾ ਰਹੇ ਹਨ। ਉਥੇ ਹੀ ਲੋਕਾਂ ਨੂੰ ਵਧ ਤੋ ਵਧ ਆਪਣਾ ਟੀਕਾਕਰਨ ਕਰਵਾਏ ਜਾਣ ਵਾਸਤੇ ਪ੍ਰੇਰਿਤ ਕੀਤਾ ਜਾ ਰਿਹਾ ਹੈ। ਇਸ ਟੀਕਾਕਰਨ ਨਾਲ ਹੀ ਬਹੁਤ ਸਾਰੇ ਦੇਸ਼ਾ ਵਿੱਚ ਇਸ ਕਰੋਨਾ ਨੂੰ ਠੱਲ ਪਾਈ ਗਈ ਸੀ ਪਰ ਕਰੋਨਾ ਦੇ ਨਵੇਂ ਰੂਪ ਦੇ ਸਾਹਮਣੇ ਆਉਣ ਕਾਰਨ ਮੁੜ ਤੋਂ ਬਹੁਤ ਸਾਰੇ ਦੇਸ਼ਾਂ ਵਿੱਚ ਕਰੋਨਾ ਦਾ ਪ੍ਰਸਾਰ ਵੇਖਿਆ ਜਾ ਰਿਹਾ ਹੈ। ਕਰੋਨਾ ਦੇ ਵਾਧੇ ਕਾਰਨ ਮੁੜ ਬਹੁਤ ਸਾਰੇ ਦੇਸ਼ਾਂ ਵਿੱਚ ਸਖ਼ਤ ਹਦਾਇਤਾਂ ਲਾਗੂ ਕਰ ਦਿੱਤੀਆਂ ਗਈਆਂ ਹਨ। ਕੈਨੇਡਾ ਵਿੱਚ ਵੀ ਜਿੱਥੇ ਬੂਸਟਰ ਡੋਜ਼ ਵੀ ਸ਼ੁਰੂ ਕਰ ਦਿੱਤੀ ਗਈ ਸੀ ਅਤੇ ਕਾਫੀ ਹੱਦ ਤੱਕ ਲੋਕਾਂ ਨੂੰ ਦਿੱਤੀ ਜਾ ਚੁੱਕੀ ਹੈ। ਉਥੇ ਹੀ ਅਮਰੀਕਾ ਕੈਨੇਡਾ ਆਉਣ ਜਾਣ ਵਾਲੇ ਟਰੱਕ ਡਰਾਈਵਰਾਂ ਲਈ ਵੀ ਕਰੋਨਾ ਟੀਕਾਕਰਨ ਲਾਜ਼ਮੀ ਕੀਤਾ ਗਿਆ ਹੈ।

ਇਸ ਨੂੰ ਲੈ ਕੇ ਬਹੁਤ ਸਖਤ ਸਖਤਾਈ ਜਾਂ ਵੱਲੋਂ ਸਰਕਾਰ ਦੀ ਅਲੋਚਨਾ ਵੀ ਕੀਤੀ ਜਾ ਰਹੀ ਹੈ ਅਤੇ ਇਸੇ ਵਿਰੋਧ ਚਲਦੇ ਹੋਏ ਟਰੱਕ ਡਰਾਈਵਰਾਂ ਅਤੇ ਉਨ੍ਹਾਂ ਦੇ ਸਮਰਥਕਾਂ ਦਾ ਕਾਫਲਾ ਦੇਸ਼ ਦੀ ਰਾਜਧਾਨੀ ਓਟਵਾ ਵਿਖੇ ਪਹੁੰਚ ਗਿਆ ਹੈ। ਹੁਣ ਕੈਨੇਡੀਅਨ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਨੇ ਮਾੜੀ ਖਬਰ ਸਾਹਮਣੇ ਆਈ ਹੈ ,ਜਿੱਥੇ ਇਸ ਕਾਰਨ ਉਨ੍ਹਾਂ ਦੇ ਅਸਤੀਫ਼ੇ ਦੀ ਮੰਗ ਕੀਤੀ ਗਈ ਹੈ।

ਪ੍ਰਾਪਤ ਜਾਣਕਾਰੀ ਅਨੁਸਾਰ ਜਿੱਥੇ ਸਰਕਾਰ ਵੱਲੋਂ ਕੈਨੇਡਾ ਪਾਬੰਦੀਆਂ ਨੂੰ ਸਖਤ ਕੀਤਾ ਜਾ ਰਿਹਾ ਹੈ। ਉੱਥੇ ਹੀ ਟੀਕਾਕਰਨ ਲਾਜ਼ਮੀ ਕੀਤੇ ਜਾਣ ਕਾਰਨ ਕੈਨੇਡਾ ਦੀ ਰਾਜਧਾਨੀ ਓਟਾਵਾ ਵਿੱਚ ਵੀ ਹਜ਼ਾਰਾਂ ਲੋਕਾਂ ਵੱਲੋਂ ਕਰੋਨਾ ਸਬੰਧੀ ਅਤੇ ਟੀਕਾਕਰਨ ਲਾਜ਼ਮੀ ਕੀਤੇ ਜਾਣ ਖਿਲਾਫ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਦੇ ਖਿਲਾਫ ਸਖਤ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ ਅਤੇ ਤਿੱਖੀ ਅਲੋਚਨਾ ਕਰਦਿਆਂ ਉਨ੍ਹਾਂ ਨੂੰ ਨਿਸ਼ਾਨਾ ਬਣਾਇਆ ਜਾ ਰਿਹਾ ਹੈ।

ਲੋਕਾਂ ਵੱਲੋਂ ਜਿੱਥੇ ਉਹਨਾਂ ਦੇ ਖ਼ਿਲਾਫ਼ ਰੋਸ ਪ੍ਰਦਰਸ਼ਨ ਕੀਤੇ ਗਏ ਉਥੇ ਹੀ ਉਨ੍ਹਾਂ ਨੂੰ ਟੀਕਾਕਰਨ ਨੂੰ ਲਾਜ਼ਮੀ ਬਣਾਉਣ ਦੇ ਫੈਸਲੇ ਨੂੰ ਲਾਗੂ ਕੀਤੀਆਂ ਗਈਆਂ ਪਾਬੰਦੀਆਂ ਨੂੰ ਵਾਪਸ ਲੈਣ ਵਾਸਤੇ ਅਤੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਦੇ ਅਸਤੀਫੇ ਦੀ ਮੰਗ ਵੀ ਕੀਤੀ ਗਈ ਹੈ। ਉਥੇ ਹੀ ਇਸ ਟੀਕਾਕਰਨ ਨੂੰ ਲੈ ਕੇ ਮਾਂਟਰੀਅਲ ਤੋਂ ਡੇਵਿਡ ਸੈਂਟੋਸ ਨੇ ਆਖਿਆ ਹੈ ਕਿ ਟੀਕਾਕਰਣ ਨੂੰ ਲਾਜਮੀ ਬਣਾਉਣਾ ਸਿਹਤ ਨਾਲ ਸਬੰਧਤ ਨਹੀਂ ਹੈ ਜੋ ਉਨ੍ਹਾਂ ਵੱਲੋਂ ਸੋਚਿਆ ਜਾ ਰਿਹਾ ਹੈ। ਉਥੇ ਹੀ ਉਨ੍ਹਾਂ ਕਿਹਾ ਕਿ ਸਰਕਾਰ ਦੀ ਇਹ ਇਕ ਚਾਲ ਹੈ।