ਕਪੂਰਥਲਾ ਮਾਮਲੇ ਚ SSP ਨੇ ਕੀਤਾ ਇਹ ਵੱਡਾ ਖੁਲਾਸਾ – ਸੁਣ ਹਰ ਕੋਈ ਰਹਿ ਗਿਆ ਹੈਰਾਨ, ਤਾਜਾ ਵੱਡੀ ਖਬਰ

ਆਈ ਤਾਜ਼ਾ ਵੱਡੀ ਖਬਰ 

ਪੰਜਾਬ ਵਿੱਚ ਲਗਾਤਾਰ ਹੀ ਮਾਹੌਲ ਤਣਾਅ ਪੂਰਨ ਹੁੰਦਾ ਜਾ ਰਿਹਾ ਹੈ ਜਿਥੇ ਬੇਅਦਬੀ ਵਰਗੀਆਂ ਘਟਨਾਵਾਂ ਸਾਹਮਣੇ ਆ ਰਹੀਆਂ ਹਨ। ਉਥੇ ਹੀ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵੱਲੋਂ ਲੋਕਾਂ ਦੀ ਸੁਰੱਖਿਆ ਨੂੰ ਦੇਖਦੇ ਹੋਏ ਅਤੇ ਮਾਹੌਲ ਨੂੰ ਵਿਗੜਨ ਤੋਂ ਰੋਕਣ ਲਈ ਹਾਈ ਅਲਰਟ ਜਾਰੀ ਕੀਤਾ ਹੈ। ਪੁਲਿਸ ਪ੍ਰਸ਼ਾਸਨ ਨੂੰ ਜਿਥੇ ਪਹਿਲਾਂ ਹੀ ਚੌਕਸੀ ਵਰਤਣ ਦੇ ਆਦੇਸ਼ ਦਿੱਤੇ ਗਏ ਹਨ। ਕਿਉਂਕਿ ਚੋਣਾਂ ਦਾ ਮਾਹੌਲ ਹੋਣ ਕਾਰਨ ਵੀ ਬਹੁਤ ਸਾਰੇ ਗ਼ੈਰ-ਸਮਾਜਿਕ ਅਨਸਰਾਂ ਵੱਲੋਂ ਪੰਜਾਬ ਦੇ ਮਾਹੌਲ ਨੂੰ ਵਿਗਾੜਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਕੱਲ੍ਹ ਇੱਥੇ ਸ੍ਰੀ ਹਰਿਮੰਦਰ ਸਾਹਿਬ ਦੇ ਵਿਚ ਇਕ ਨੌਜਵਾਨ ਵੱਲੋਂ ਬੇਅਦਬੀ ਕਰਨ ਦੀ ਕੋਸ਼ਿਸ਼ ਕੀਤੀ ਗਈ ਜਿਸ ਨੂੰ ਬਾਅਦ ਵਿੱਚ ਲੋਕਾਂ ਵੱਲੋਂ ਕੁੱਟ-ਕੁੱਟ ਕੇ ਮਾਰ ਦਿੱਤਾ ਗਿਆ। ਉਥੇ ਹੀ ਅਜਿਹੀ ਘਟਨਾ ਅੱਜ ਕਪੂਰਥਲਾ ਅਧੀਨ ਆਉਂਦੇ ਪਿੰਡ ਨਿਜ਼ਾਮਪੁਰ ਤੋਂ ਵੀ ਸਾਹਮਣੇ ਆਈ।

ਹੁਣ ਕਪੂਰਥਲਾ ਮਾਮਲੇ ਵਿੱਚ ਐਸਐਸਪੀ ਵੱਲੋਂ ਇਕ ਵੱਡਾ ਖੁਲਾਸਾ ਕੀਤਾ ਗਿਆ ਹੈ ਜਿਸ ਨੂੰ ਸੁਣ ਕੇ ਹਰ ਕੋਈ ਹੈਰਾਨ ਹੈ ਜਿਸ ਬਾਰੇ ਤਾਜਾ ਵੱਡੀ ਖਬਰ ਸਾਹਮਣੇ ਆਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਅੱਜ ਸਵੇਰੇ ਕਪੂਰਥਲਾ ਜਿਲੇ ਦੇ ਪਿੰਡ ਨਿਜ਼ਾਮਪੁਰ ਵਿਚ ਵਾਪਰੀ ਘਟਨਾ ਬਾਰੇ ਕਪੂਰਥਲਾ ਦੇ ਐਸ ਐਸ ਪੀ ਵੱਲੋਂ ਖੁਲਾਸਾ ਕੀਤਾ ਗਿਆ ਹੈ ਕਿ ਅੱਜ ਵਾਪਰੀ ਇਸ ਘਟਨਾ ਵਿੱਚ ਨੌਜਵਾਨ ਵੱਲੋਂ ਕੋਈ ਵੀ ਬੇਅਦਬੀ ਨਹੀਂ ਕੀਤੀ ਗਈ ਸਗੋਂ ਉਹ ਚੋਰੀ ਕਰਨ ਦੇ ਮਨਸੂਬੇ ਨਾਲ ਗੁਰਦੁਆਰਾ ਸਾਹਿਬ ਦੇ ਵਿੱਚ ਆਇਆ ਸੀ। ਕਿਉਂਕਿ ਗੁਰੂ ਗ੍ਰੰਥ ਸਾਹਿਬ ਜੀ ਗੁਰਦੁਆਰਾ ਸਾਹਿਬ ਦੇ ਵਿੱਚ ਉਪਰ ਬਣੀ ਮੰਜ਼ਲ ਤੇ ਸੁਸ਼ੋਭਿਤ ਹਨ।

ਉਥੇ ਹੀ ਥੱਲੇ ਕਮਰੇ ਬਣੇ ਹੋਏ ਹਨ। ਇਹ ਨੌਜਵਾਨ ਉੱਪਰ ਤੱਕ ਨਹੀਂ ਗਿਆ ਅਤੇ ਨਾ ਹੀ ਇਸ ਨੌਜਵਾਨ ਵੱਲੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਸਵਰੂਪ ਨਾਲ ਕੋਈ ਵੀ ਛੇੜਛਾੜ ਕੀਤੀ ਗਈ ਹੈ। ਉਥੇ ਹੀ ਉਨ੍ਹਾਂ ਦੱਸਿਆ ਹੈ ਕਿ ਜਿਥੇ ਸਵੇਰ ਦੇ ਸਮੇਂ ਇਸ ਨੌਜਵਾਨ ਨੂੰ ਗੁਰਦੁਆਰਾ ਸਾਹਿਬ ਵਿੱਚ ਵੇਖਿਆ ਗਿਆ ਸੀ ਉੱਥੇ ਹੀ ਗੁਰਦੁਆਰਾ ਸਾਹਿਬ ਵਿਚ ਮੌਜੂਦ ਸੇਵਾਦਾਰਾਂ ਵੱਲੋਂ ਇਸ ਨੂੰ ਚੋਰ ਸਮਝ ਕੇ ਹਿਰਾਸਤ ਵਿਚ ਲਿਆ ਗਿਆ ਸੀ ਜਿਸਦੇ ਸੇਵਾਦਾਰਾਂ ਦੀ ਜੈਕਟ ਚੋਰੀ ਕਰਕੇ ਪਾਈ ਹੋਈ ਸੀ।

ਉਥੇ ਹੀ ਐਸਐਸਪੀ ਖੱਖ ਨੇ ਦੱਸਿਆ ਹੈ ਕਿ ਜਿਹੜੇ ਲੋਕਾਂ ਵੱਲੋਂ ਇਸ ਨੌਜਵਾਨ ਨੂੰ ਕੁੱਟ-ਕੁੱਟ ਕੇ ਮਾਰ ਦਿੱਤਾ ਗਿਆ ਹੈ ਉਨ੍ਹਾਂ ਦੇ ਖਿਲਾਫ ਮਾਮਲਾ ਦਰਜ ਕੀਤਾ ਜਾਵੇਗਾ। ਪੁਲੀਸ ਵੱਲੋਂ ਜਿਥੇ ਲਾਸ਼ ਨੂੰ ਪੋਸਟਮਾਰਟਮ ਲਈ ਭੇਜਿਆ ਗਿਆ ਹੈ ਉਥੇ ਹੀ ਸੋਸ਼ਲ ਮੀਡੀਆ ਉਪਰ ਵਾਇਰਲ ਕੀਤੀਆਂ ਗਈਆਂ ਬਹੁਤ ਸਾਰੀਆਂ ਵੀਡੀਓ ਦੇ ਜ਼ਰੀਏ ਵੀ ਇਸ ਮਾਮਲੇ ਦੀ ਜਾਂਚ ਕੀਤੀ ਜਾਵੇਗੀ। ਉਨ੍ਹਾਂ ਵੱਲੋਂ ਲੋਕਾਂ ਨੂੰ ਸਮਝਾਉਣ ਦੀ ਕੋਸ਼ਿਸ਼ ਕੀਤੀ ਗਈ ਹੈ ਪਰ ਲੋਕ ਗੁੱਸੇ ਵਿੱਚ ਇਸ ਗੱਲ ਨੂੰ ਸਮਝਣ ਤੋਂ ਇਨਕਾਰ ਕਰ ਰਹੇ ਹਨ।