ਕਬੱਡੀ ਜਗਤ ਦੀ ਇਸ ਮਸ਼ਹੂਰ ਹਸਤੀ ਦੀ ਹੋਈ ਦਿਲ ਦਾ ਦੌਰਾ ਪੈਣ ਕਾਰਨ ਅਚਾਨਕ ਮੌਤ, ਦੇਸ਼ ਵਿਦੇਸ਼ ਚ ਛਾਈ ਸੋਗ ਦੀ ਲਹਿਰ

ਆਈ ਤਾਜ਼ਾ ਵੱਡੀ ਖਬਰ 

ਇਕ ਤੋਂ ਬਾਅਦ ਇਕ ਦੁਖਦਾਈ ਘਟਨਾਵਾਂ ਦੇ ਆਉਣ ਦਾ ਸਿਲਸਿਲਾ ਲਗਾਤਾਰ ਜਾਰੀ ਹੈ। ਇਸ ਸਾਲ ਦੀ ਸ਼ੁਰੂਆਤ ਤੋਂ ਲੈ ਕੇ ਹੁਣ ਤੱਕ ਜਿੱਥੇ ਵੱਖ ਵੱਖ ਖੇਤਰਾਂ ਦੀਆਂ ਬਹੁਤ ਸਾਰੀਆਂ ਹਸਤੀਆਂ ਵੱਖ ਵੱਖ ਕਾਰਨਾ ਦੇ ਚਲਦਿਆਂ ਹੋਇਆਂ ਇਸ ਦੁਨੀਆ ਨੂੰ ਅਲਵਿਦਾ ਆਖ ਗਈਆਂ ਹਨ। ਉਥੇ ਹੀ ਇਸ ਦੁਨੀਆਂ ਤੋਂ ਜਾਣ ਵਾਲੀਆਂ ਇਹਨਾ ਹਸਤੀਆਂ ਦੀ ਕਮੀ ਉਨ੍ਹਾਂ ਦੇ ਵੱਖ-ਵੱਖ ਖੇਤਰਾਂ ਅਤੇ ਉਨ੍ਹਾਂ ਦੇ ਪਰਿਵਾਰ ਵਿੱਚ ਕਦੇ ਵੀ ਪੂਰੀ ਨਹੀਂ ਹੋ ਸਕਦੀ। ਹੁਣ ਕਬੱਡੀ ਜਗਤ ਦੀ ਇਸ ਮਸ਼ਹੂਰ ਹਸਤੀ ਦੀ ਹੋਈ ਦਿਲ ਦਾ ਦੌਰਾ ਪੈਣ ਕਾਰਨ ਅਚਾਨਕ ਮੌਤ, ਜਿਸ ਨਾਲ ਦੇਸ਼ ਵਿਦੇਸ਼ ਚ ਛਾਈ ਸੋਗ ਦੀ ਲਹਿਰ , ਜਿਸ ਬਾਰੇ ਤਾਜਾ ਵੱਡੀ ਖਬਰ ਸਾਹਮਣੇ ਆਈ ਹੈ।

ਪ੍ਰਾਪਤ ਜਾਣਕਾਰੀ ਅਨੁਸਾਰ ਖੇਡ ਜਗਤ ਵਿੱਚ ਅੱਜ ਇਕ ਵਾਰ ਫਿਰ ਤੋਂ ਉਸ ਸਮੇਂ ਸੋਗ ਦੀ ਲਹਿਰ ਫੈਲ ਗਈ ਜਦੋਂ ਕਬੱਡੀ ਖਿਡਾਰੀ ਦਾਰਾ ਸਿੰਘ ਔਜਲਾ ਦਾ ਦਿਹਾਂਤ ਹੋਣ ਦੀ ਖਬਰ ਸਾਹਮਣੇ ਆਈ। ਜ਼ਿਲ੍ਹਾ ਜਲੰਧਰ ਦੇ ਅਧੀਨ ਆਉਣ ਵਾਲੇ ਪਿੰਡ ਮੁਠੱਡਾ ਕਲਾਂ ਦੇ ਜੰਮਪਲ ਇਕ ਨੌਜਵਾਨ ਵੱਲੋਂ ਜਿੱਥੇ ਵਿਸ਼ਵ ਪੱਧਰ ਤੇ ਕਬੱਡੀ ਦੇ ਖੇਡ ਵਿੱਚ ਵਿਸ਼ੇਸ਼ ਯੋਗਦਾਨ ਪਾਇਆ ਗਿਆ ਸੀ। ਅਤੇ ਵਿਸ਼ਵ ਪੱਧਰ ਤੇ ਉਸ ਵੱਲੋਂ ਆਪਣੇ ਪਿੰਡ ਮੁਠੱਡਾ ਕਲਾਂ ਦਾ ਨਾਮ ਕਬੱਡੀ ਦੇ ਨਾਂ ਨਾਲ ਚਮਕਾਇਆ ਗਿਆ ਸੀ। ਅਤੇ ਇਸ ਸਮੇਂ ਉਹ ਕੈਨੇਡਾ ਵਿੱਚ ਸਨ ਜਿੱਥੇ ਉਨ੍ਹਾਂ ਨੂੰ ਦਿਲ ਦਾ ਦੌਰਾ ਪੈ ਗਿਆ ਅਤੇ ਜਿਸ ਕਾਰਨ ਉਨ੍ਹਾਂ ਦੀ ਮੌਤ ਹੋ ਗਈ।

ਉਨ੍ਹਾਂ ਦੀ ਮੌਤ ਦੀ ਖਬਰ ਸੁਣ ਕੇ ਜਿੱਥੇ ਦੇਸ਼-ਵਿਦੇਸ਼ ਵਿੱਚ ਵੱਸਦੇ ਖੇਡ ਪ੍ਰੇਮੀਆਂ ਦੇ ਦਿਲਾਂ ਵਿੱਚ ਸੋਗ ਦੀ ਲਹਿਰ ਫੈਲ ਗਈ ਹੈ ਉਥੇ ਹੀ ਵੱਖ-ਵੱਖ ਸਖਸ਼ੀਅਤਾਂ ਵੱਲੋਂ ਇਸ ਨੌਜਵਾਨ ਦੀ ਮੌਤ ਉਪਰ ਦੁੱਖ ਦਾ ਇਜ਼ਹਾਰ ਕੀਤਾ ਗਿਆ ਹੈ। ਇਸ ਨੌਜਵਾਨ ਦੀ ਮੌਤ ਦੀ ਖਬਰ ਮਿਲਦੇ ਹੀ ਪੰਜਾਬ ਵਿੱਚ ਉਸਦੇ ਇਲਾਕੇ ਵਿਚ ਸੋਗ ਦੀ ਲਹਿਰ ਹੈ।

ਉੱਥੇ ਹੀ ਕਬੱਡੀ ਖੇਡ ਨਾਲ ਜੁੜੀਆਂ ਹੋਈਆਂ ਬਹੁਤ ਸਾਰੀਆਂ ਹਸਤੀਆਂ ਵੱਲੋਂ ਇਸ ਖਿਡਾਰੀ ਦੀ ਮੌਤ ਨੂੰ ਕਦੇ ਵੀ ਨਾ ਪੂਰਾ ਹੋਣ ਵਾਲਾ ਘਾਟਾ ਦੱਸਿਆ ਗਿਆ ਹੈ। ਕੁਝ ਸਮਾਂ ਪਹਿਲਾਂ ਇਕ ਅੰਤਰਰਾਸ਼ਟਰੀ ਖਿਡਾਰੀ ਸੰਦੀਪ ਸਿੰਘ ਨੰਗਲ ਅੰਬੀਆਂ ਦੀ ਵੀ ਮੌਤ ਹੋ ਗਈ ਸੀ ਜਿਸ ਉਪਰ ਚਲਦੇ ਹੋਏ ਟੂਰਨਾਮੈਂਟ ਦੌਰਾਨ ਕੁਝ ਅਣਪਛਾਤੇ ਵਿਅਕਤੀਆਂ ਵੱਲੋਂ ਹਮਲਾ ਕਰ ਦਿੱਤਾ ਗਿਆ ਸੀ।