ਕਰਲੋ ਘਿਓ ਨੂੰ ਭਾਂਡਾ ਆਹੀ ਕਸਰ ਬਾਕੀ ਸੀ ਪੰਜਾਬ ਚ ਏਥੇ ਹਸਪਤਾਲ ਦੇ ਬਾਹਰ ਹੋ ਗਈ ਜੱਗੋਂ ਤੇਰਵੀਂ

ਆਈ ਤਾਜ਼ਾ ਵੱਡੀ ਖਬਰ 

ਪੰਜਾਬ ਵਿੱਚ ਚੋਣਾਂ ਨੂੰ ਵੇਖਦੇ ਹੋਏ ਸਰਕਾਰ ਵੱਲੋਂ ਜਿਥੇ ਬਹੁਤ ਸਾਰੇ ਐਲਾਨ ਕੀਤੇ ਜਾ ਰਹੇ ਹਨ ਉਥੇ ਹੀ ਦੇਸ਼ ਵਿਚ ਵਧ ਰਹੀਆਂ ਚੋਰੀ ਅਤੇ ਲੁਟ-ਖੋਹ ਦੀਆਂ ਘਟਨਾਵਾਂ ਵਿਚ ਲਗਾਤਾਰ ਵਾਧਾ ਹੋ ਰਿਹਾ ਹੈ। ਜਿਨ੍ਹਾਂ ਨੂੰ ਠੱਲ ਪਾਉਣ ਵਾਸਤੇ ਸੂਬਾ ਸਰਕਾਰ ਵੱਲੋਂ ਕਈ ਤਰ੍ਹਾਂ ਦੇ ਜਤਨ ਕੀਤੇ ਜਾ ਰਹੇ ਹਨ ਅਤੇ ਪੁਲਿਸ ਨੂੰ ਵੀ ਚੌਕਸੀ ਵਰਤਣ ਦੇ ਆਦੇਸ਼ ਦਿੱਤੇ ਗਏ ਹਨ। ਜਿਸ ਸਦਕਾ ਅਜਿਹੇ ਚੋਰਾਂ ਨੂੰ ਕਾਬੂ ਕੀਤਾ ਜਾ ਸਕੇ ਜਿਨ੍ਹਾਂ ਵੱਲੋਂ ਵੱਡੀਆਂ ਵੱਡੀਆਂ ਵਾਰਦਾਤਾਂ ਨੂੰ ਅੰਜਾਮ ਦਿੱਤਾ ਜਾ ਰਿਹਾ ਹੈ। ਪੰਜਾਬ ਵਿੱਚ ਲੁੱਟ-ਖੋਹ ਚੋਰੀ ਠਗੀ ਅਤੇ ਅਗਵਾ ਵਰਗੀਆਂ ਘਟਨਾਵਾਂ ਦੇ ਵਾਧੇ ਦੇ ਕਾਰਨ ਲੋਕਾਂ ਵਿਚ ਦਹਿਸ਼ਤ ਦਾ ਮਾਹੌਲ ਪੈਦਾ ਹੋ ਗਿਆ ਹੈ।

ਹੁਣ ਪੰਜਾਬ ਵਿੱਚ ਹਸਪਤਾਲ ਦੇ ਬਾਹਰ ਅਜਿਹੀ ਹਰਕਤ ਹੋਈ ਹੈ ਜਿਸ ਦੀ ਚਰਚਾ ਸਭ ਪਾਸੇ ਹੋ ਰਹੀ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਇਹ ਘਟਨਾ ਜਲੰਧਰ ਤੋਂ ਸਾਹਮਣੇ ਆਈ ਹੈ ਜਿੱਥੇ ਹਸਪਤਾਲ ਦੀ ਪਾਰਕਿੰਗ ਵਿਚੋਂ ਇੱਕ ਕਾਰ ਦੇ ਚਾਰੇ ਟਾਇਰ ਚੋਰੀ ਕਰ ਲਏ ਗਏ ਹਨ। ਇਸ ਘਟਨਾ ਦੀ ਜਾਣਕਾਰੀ ਦਿੰਦੇ ਹੋਏ ਪੀੜਤ ਵਿਅਕਤੀ ਵੱਲੋਂ ਦੱਸਿਆ ਗਿਆ ਹੈ ਕਿ ਉਹ ਪੁਲਿਸ ਅਕੈਡਮੀ ਵਿਚ ਹੈੱਡ ਕਾਂਸਟੇਬਲ ਵਜੋਂ ਨੌਕਰੀ ਕਰਦਾ ਹੈ। ਅਤੇ ਉਸ ਦੀ ਪਤਨੀ ਗਰਭਵਤੀ ਹੋਣ ਤੇ ਉਸ ਨੂੰ ਹਸਪਤਾਲ ਵਿਚ ਦਾਖਲ ਕਰਵਾਇਆ ਗਿਆ ਸੀ।

ਜਿੱਥੇ ਉਹ ਬੀਤੀ ਰਾਤ ਆਪਣੀ ਪਤਨੀ ਨੂੰ ਵੇਖਣ ਲਈ ਪਿਮਸ ਹਸਪਤਾਲ ਆਇਆ ਅਤੇ ਉਸ ਵੱਲੋਂ ਆਪਣੀ ਸਵਿਫਟ ਕਾਰ ਡਾਕਟਰਾਂ ਦੀ ਪਾਰਕਿੰਗ ਵਿੱਚ ਖੜੀ ਕਰ ਦਿੱਤੀ ਗਈ। ਅੱਜ ਸਵੇਰੇ ਜਦੋਂ ਉਹ ਆਪਣੀ ਕਾਰ ਲੈਣ ਲਈ ਗਿਆਰਾਂ ਵਜੇ ਦੇ ਕਰੀਬ ਪਾਰਕਿੰਗ ਵਿੱਚ ਗਿਆ ਤਾਂ ਆਪਣੀ ਕਾਰ ਨੂੰ ਵੇਖ ਕੇ ਉਸ ਦੇ ਹੋਸ਼ ਉੱਡ ਗਏ । ਉਸ ਨੇ ਦੱਸਿਆ ਕਿ ਉਸ ਦੀ ਹੈਰਾਨੀ ਦੀ ਉਸ ਸਮੇਂ ਕੋਈ ਸੀਮਾ ਨਾ ਰਹੀ ਜਦੋਂ ਉਸ ਨੇ ਪਾਰਕਿੰਗ ਵਿੱਚ 4 ਟਾਇਰ ਹੀ ਗਾਇਬ ਦੇਖੇ।

ਇਸ ਸਬੰਧੀ ਜਦੋਂ ਉਸ ਕੋਲੋਂ ਪਾਰਕਿੰਗ ਵਿਚ ਤੈਨਾਤ ਕਰਮਚਾਰੀਆਂ ਤੋਂ ਇਸਦੀ ਜਾਣਕਾਰੀ ਲਈ ਗਈ ਤਾਂ ਉਨ੍ਹਾਂ ਵੱਲੋਂ ਕੋਈ ਵੀ ਜਵਾਬ ਨਾ ਦਿੱਤਾ ਗਿਆ। ਇਸ ਬਾਰੇ ਉਨ੍ਹਾਂ ਵੱਲੋਂ ਥਾਣਾ ਨੰਬਰ 7 ਦੀ ਪੁਲੀਸ ਨੂੰ ਇਸ ਘਟਨਾ ਬਾਰੇ ਸੂਚਿਤ ਕੀਤਾ ਗਿਆ ਹੈ। ਜਿਨ੍ਹਾਂ ਵੱਲੋਂ ਇਸ ਚੋਰੀ ਦੀ ਘਟਨਾ ਦਾ ਪਤਾ ਲਗਾਉਣ ਲਈ ਸੀਸੀਟੀਵੀ ਕੈਮਰਿਆਂ ਦੀ ਫੁਟੇਜ ਨੂੰ ਪੁਲਿਸ ਵੱਲੋਂ ਖੰਗਾਲਿਆ ਜਾ ਰਿਹਾ ਹੈ ਤਾਂ ਜੋ ਚੋਰਾਂ ਨੂੰ ਹਿਰਾਸਤ ਵਿਚ ਲਿਆ ਜਾ ਸਕੇ।