ਕਰਲੋ ਘਿਓ ਨੂੰ ਭਾਂਡਾ : ਕੈਪਟਨ ਨੇ ਪਾਰਟੀ ਬਣਾਉਣ ਤੋਂ ਬਾਅਦ ਛੱਡਤੀ ਇਹ ਵੱਡੀ ਹਵਾਈ , ਸਾਰੇ ਰਹਿ ਗਏ ਹੈਰਾਨ

ਆਈ ਤਾਜ਼ਾ ਵੱਡੀ ਖਬਰ 

ਕਾਂਗਰਸ ਪਾਰਟੀ ਵਿਚ ਜਿਥੇ ਪਿਛਲੇ ਕੁਝ ਸਮੇਂ ਤੋਂ ਚੱਲਿਆ ਆ ਰਿਹਾ ਕਾਟੋ ਕਲੇਸ਼ ਲਗਾਤਾਰ ਜਾਰੀ ਹੈ ਉਥੇ ਹੀ ਕਾਂਗਰਸ ਪਾਰਟੀ ਵਿੱਚ ਕੈਪਟਨ ਅਮਰਿੰਦਰ ਸਿੰਘ ਵੱਲੋਂ ਮੁੱਖ ਮੰਤਰੀ ਦੇ ਅਹੁਦੇ ਤੋਂ ਅਸਤੀਫ਼ਾ ਦੇ ਦਿੱਤਾ ਗਿਆ ਸੀ। ਬੀਤੇ ਦਿਨੀਂ ਉਨ੍ਹਾਂ ਨੇ ਕਾਂਗਰਸ ਪਾਰਟੀ ਤੋਂ ਵੀ ਆਪਣਾ 7 ਸਫਿਆਂ ਦਾ ਅਸਤੀਫਾ ਹਾਈਕਮਾਂਡ ਨੁੰ ਭੇਜ ਦਿੱਤਾ ਸੀ। ਜਿਸ ਤੋਂ ਬਾਅਦ ਉਨ੍ਹਾਂ ਵੱਲੋਂ ਆਪਣੀ ਵੱਖਰੀ ਪਾਰਟੀ ਬਣਾਏ ਜਾਣ ਦਾ ਵੀ ਐਲਾਨ ਕੀਤਾ ਗਿਆ ਹੈ। ਜਿਸ ਬਾਰੇ ਉਨ੍ਹਾਂ ਨੇ ਆਖਿਆ ਸੀ ਕਿ ਆਉਣ ਵਾਲੀਆਂ 2022 ਦੀਆਂ ਵਿਧਾਨ ਸਭਾ ਚੋਣਾਂ ਵਿੱਚ ਉਨ੍ਹਾਂ ਵੱਲੋਂ ਬਾਕੀ ਸਾਰੀਆਂ ਪਾਰਟੀਆਂ ਨੂੰ ਮਾਤ ਦਿੱਤੀ ਜਾਵੇਗੀ।

ਹੁਣ ਕੈਪਟਨ ਵੱਲੋਂ ਪਾਰਟੀ ਬਣਾਉਣ ਤੋਂ ਬਾਅਦ ਇਹ ਵੱਡੀ ਖ਼ਬਰ ਆ ਗਈ ਹੈ ਜਿਸ ਨੂੰ ਸੁਣ ਕੇ ਸਾਰੇ ਹੈਰਾਨ ਹਨ। ਕੈਪਟਨ ਅਮਰਿੰਦਰ ਸਿੰਘ ਵੱਲੋਂ ਕਾਂਗਰਸ ਤੋਂ ਵੱਖ ਹੋਣ ਅਤੇ ਆਪਣੀ ਨਵੀਂ ਪਾਰਟੀ ਬਣਾਏ ਜਾਣ ਤੋਂ ਬਾਅਦ ਹੋਰ ਕਾਂਗਰਸ ਦੇ ਕੁਝ ਮੰਤਰੀਆਂ ਉਪਰ ਰੇਤ ਮਾਫੀਆ ਦੇ ਮੁੱਦੇ ਨੂੰ ਲੈ ਕੇ ਤੰਜ਼ ਕੱਸੇ ਗਏ ਹਨ। ਉਨ੍ਹਾਂ ਆਖਿਆ ਹੈ ਕਿ ਉਨ੍ਹਾਂ ਕੋਲ ਉਹਨਾਂ ਸਾਰੇ ਮੰਤਰੀਆਂ ਅਤੇ ਵਿਧਾਇਕਾਂ ਦੀ ਲਿਸਟ ਹੈ ਜਿਨ੍ਹਾਂ ਵੱਲੋਂ ਰੇਤ ਮਾਫੀਆ ਨਾਲ ਜੁੜੇ ਹੋਣ ਦੀ ਜਾਣਕਾਰੀ ਸਾਹਮਣੇ ਆਈ ਸੀ।

ਜਿੱਥੇ ਹੁਣ ਕੈਪਟਨ ਅਮਰਿੰਦਰ ਸਿੰਘ ਪਾਰਟੀ ਤੋਂ ਵੱਖ ਹੋ ਚੁੱਕੇ ਹਨ ਉਥੇ ਹੀ ਉਹ ਕਿਸੇ ਵੀ ਮੰਤਰੀ ਨੂੰ ਬਚਾਉਣ ਲਈ ਮਜਬੂਰ ਨਹੀਂ ਹੋਣਗੇ। ਇਸ ਗੱਲ ਦਾ ਖ਼ੁਲਾਸਾ ਸ਼੍ਰੋਮਣੀ ਅਕਾਲੀ ਦਲ ਵੱਲੋਂ ਕੀਤਾ ਗਿਆ ਹੈ ਜਿਨ੍ਹਾਂ ਵੱਲੋਂ ਹੁਣ ਕੈਪਟਨ ਦੇ ਖਿਲਾਫ਼ ਮੋਰਚਾ ਖੋਲ੍ਹਿਆ ਗਿਆ ਹੈ। ਜਿਸ ਵਿਚ ਸ਼੍ਰੋਮਣੀ ਅਕਾਲੀ ਦਲ ਵੱਲੋਂ ਕੈਪਟਨ ਅਮਰਿੰਦਰ ਸਿੰਘ ਤੇ ਦੋਸ਼ ਲਗਾਉਂਦੇ ਹੋਏ ਆਖਿਆ ਗਿਆ ਹੈ ਕਿ ਜਿਸ ਸਮੇਂ ਉਹ ਖੁਦ ਕਾਂਗਰਸ ਪਾਰਟੀ ਵਿਚ ਸ਼ਾਮਲ ਸਨ ਤਾਂ ਕਾਂਗਰਸੀ ਵਿਧਾਇਕ ਰੇਤ ਮਾਫੀਆ ਨਾਲ ਜੁੜੇ ਹੋਏ ਸਨ।

ਇਸ ਲਈ ਕੈਪਟਨ ਵੱਲੋਂ ਉਨ੍ਹਾਂ ਨੂੰ ਬਚਾਇਆ ਗਿਆ ਅਤੇ ਉਨ੍ਹਾਂ ਦੇ ਖਿਲਾਫ ਕੋਈ ਵੀ ਕਾਰਵਾਈ ਨਹੀਂ ਕੀਤੀ ਗਈ। ਹੁਣ ਅਗਰ ਉਹ ਉਹਨਾਂ ਅਪਰਾਧੀਆਂ ਦੀ ਜਾਣਕਾਰੀ ਜਨਤਕ ਕਰਨਾ ਚਾਹੁੰਦੇ ਹਨ ਤਾਂ ਉਹ ਕਰ ਦੇਣੀ ਚਾਹੀਦੀ ਹੈ। ਜਦ ਕੇ ਇਹ ਫੈਸਲਾ ਪੰਜਾਬ ਅਤੇ ਪੰਜਾਬੀਆਂ ਦੇ ਹਿੱਤ ਵਿੱਚ ਹੋਵੇਗਾ। ਉਹ ਹੁਣ ਕਾਂਗਰਸ ਪਾਰਟੀ ਨਾਲੋਂ ਵੱਖ ਹੋ ਚੁੱਕੇ ਹਨ ਜਿੱਥੇ 2 ਨਵੰਬਰ ਨੂੰ ਉਨ੍ਹਾਂ ਵੱਲੋਂ ਸੱਤ ਪੰਨਿਆਂ ਦਾ ਅਸਤੀਫਾ ਸੋਨੀਆਂ ਗਾਂਧੀ ਨੂੰ ਭੇਜਿਆ ਗਿਆ ਸੀ।