ਆਈ ਤਾਜ਼ਾ ਵੱਡੀ ਖਬਰ
ਪੰਜਾਬ ਦੀ ਸਿਆਸਤ ਵਿੱਚ ਕਾਫੀ ਉਥਲ-ਪੁਥਲ ਵੇਖੀ ਜਾ ਰਿਹਾ। ਜਿੱਥੇ ਆਮ ਆਦਮੀ ਪਾਰਟੀ ਦੇ ਮੁੱਖ ਮੰਤਰੀ ਦਾ ਚਿਹਰਾ ਅਜੇ ਤਕ ਸਾਫ਼ ਨਹੀਂ ਹੋਇਆ ਹੈ। ਸ਼੍ਰੋਮਣੀ ਅਕਾਲੀ ਦਲ ਵੱਲੋਂ ਆਪਣੇ ਚੋਣ ਹਲਕਿਆਂ ਤੋਂ ਆਪਣੇ ਉਮੀਦਵਾਰਾਂ ਦੇ ਨਾਂ ਦਾ ਐਲਾਨ ਕੀਤੇ ਜਾ ਰਹੇ ਹਨ। ਕਾਂਗਰਸ ਪਾਰਟੀ ਵਿਚ ਚਲਿਆ ਆ ਰਿਹਾ ਕਾਟੋ-ਕਲੇਸ਼ ਅਜੇ ਤੱਕ ਖ਼ਤਮ ਹੋਣ ਦਾ ਨਾਮ ਨਹੀਂ ਲੈ ਰਿਹਾ ਅਤੇ ਨਿ-ਰੰ-ਤ-ਰ ਜਾਰੀ ਹੈ। ਜਿੱਥੇ ਕੈਪਟਨ ਅਮਰਿੰਦਰ ਸਿੰਘ ਵੱਲੋਂ ਆਪਣੇ ਮੁੱਖ ਮੰਤਰੀ ਦੇ ਅਹੁਦੇ ਤੋਂ ਅਸਤੀਫ਼ਾ ਦੇ ਦਿੱਤਾ ਗਿਆ ਸੀ। ਉੱਥੇ ਹੀ ਕਾਂਗਰਸ ਦਾ ਸਾਥ ਛੱਡਦੇ ਹੋਏ ਉਨ੍ਹਾਂ ਵੱਲੋਂ ਆਪਣੀ ਵੱਖਰੀ ਪਾਰਟੀ ਦਾ ਗਠਨ ਕੀਤੇ ਜਾਣ ਦਾ ਐਲਾਨ ਵੀ ਬੀਤੇ ਦਿਨੀਂ ਕੀਤਾ ਗਿਆ ਸੀ। ਜਿੱਥੇ ਉਨ੍ਹਾਂ ਵੱਲੋਂ ਆਪਣੇ ਮੁੱਖ ਮੰਤਰੀ ਦੇ ਅਹੁਦੇ ਤੋਂ ਅਸਤੀਫਾ ਦੇਣ ਤੋਂ ਬਾਅਦ ਤਿੰਨ ਚਾਰ ਵਾਰ ਦਿੱਲੀ ਦੀ ਫੇਰੀ ਵੀ ਲਗਾਈ ਗਈ ਹੈ।
ਜਿਨ੍ਹਾਂ ਵੱਲੋਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਅਮਿਤ ਸ਼ਾਹ ਦੇ ਨਾਲ ਵੀ ਗੱਲਬਾਤ ਕੀਤੀ ਗਈ ਹੈ। ਜਿਸ ਸਦਕਾ ਉਨ੍ਹਾਂ ਵੱਲੋਂ ਖੇਤੀ ਕਾਨੂੰਨਾਂ ਨੂੰ ਰੱਦ ਕਰਵਾਏ ਜਾਣ ਦੀਆਂ ਕੋਸ਼ਿਸ਼ਾਂ ਕੀਤੀਆਂ ਜਾ ਰਹੀਆਂ ਹਨ। ਹੁਣ ਕੈਪਟਨ ਅਮਰਿੰਦਰ ਸਿੰਘ ਨੂੰ ਵੱਡਾ ਝਟਕਾ ਲਗਾ ਹੈ ਜਿਥੇ ਉਨ੍ਹਾਂ ਬਾਰੇ ਇਹ ਖਬਰ ਸਾਹਮਣੇ ਆਈ ਹੈ। ਜਿੱਥੇ ਕਿਆਸ ਅਰਾਈਆਂ ਲਗਾਈਆਂ ਜਾ ਰਹੀਆਂ ਸਨ ਕਿ ਕੈਪਟਨ ਅਮਰਿੰਦਰ ਸਿੰਘ ਦੀ ਨਵੀਂ ਪਾਰਟੀ ਬਣਾਏ ਜਾਣ ਤੇ ਬਹੁਤ ਸਾਰੇ ਵਿਧਾਇਕ ਉਨ੍ਹਾਂ ਦੀ ਪਾਰਟੀ ਵਿੱਚ ਸ਼ਾਮਲ ਹੋ ਸਕਦੇ ਹਨ।
ਉਥੇ ਹੀ ਕੱਲ ਕੈਪਟਨ ਅਮਰਿੰਦਰ ਸਿੰਘ ਵੱਲੋਂ ਬੁੱਧਵਾਰ ਨੂੰ ਚੰਡੀਗੜ੍ਹ ਵਿਖੇ ਇਕ ਪ੍ਰੈਸ ਕਾਨਫਰੰਸ ਵੀ ਕੀਤੀ ਗਈ ਸੀ। ਪਰ ਅੱਜ ਉਨ੍ਹਾਂ ਦੇ ਕਰੀਬੀ ਰਹੇ ਸਾਬਕਾ ਖੇਡ ਮੰਤਰੀ, ਅਤੇ ਉਨ੍ਹਾਂ ਦੇ ਆਪਣੇ ਜਿਲ੍ਹੇ ਦੇ ਸਾਬਕਾ ਕੈਬਨਿਟ ਮੰਤਰੀ ਅਤੇ ਨਾਭਾ ਤੋਂ ਵਿਧਾਇਕ ਸਾਧੂ ਸਿੰਘ ਧਰਮਸੋਤ ਵੱਲੋਂ ਅੱਜ ਕਾਂਗਰਸ ਦੇ ਆਲ ਇੰਡੀਆ ਕਾਂਗਰਸ ਦੇ ਸਾਬਕਾ ਪ੍ਰਧਾਨ ਰਾਹੁਲ ਗਾਂਧੀ ਨਾਲ ਮੁਲਾਕਾਤ ਕੀਤੀ ਗਈ ਹੈ। ਜਿੱਥੇ ਉਨ੍ਹਾਂ ਵੱਲੋਂ ਪੂਰੀ ਤਰ੍ਹਾਂ ਪਾਰਟੀ ਪ੍ਰਤੀ ਵਫਾਦਾਰ ਹੁੰਦੇ ਹੋਏ ਆਖਿਆ ਗਿਆ ਹੈ ਕਿ ਪੰਜਾਬ ਵਿਚ ਫਿਰ ਤੋਂ ਅਗਲੇ ਸਾਲ ਹੋਣ ਵਾਲੀਆਂ ਚੋਣਾਂ ਵਿੱਚ ਕਾਂਗਰਸ ਦੀ ਸਰਕਾਰ ਬਣੇਗੀ।
ਉਥੇ ਹੀ ਦੋਵੇਂ ਸਾਬਕਾ ਮੰਤਰੀਆਂ ਦਾ ਇਸ ਸਮੇਂ ਰਾਹੁਲ ਗਾਂਧੀ ਨਾਲ ਮਿਲਣ ਦਾ ਇਕ ਵੱਡਾ ਸਿਆਸੀ ਸੰਕੇਤ ਨਜ਼ਰ ਆ ਰਿਹਾ ਹੈ। ਅੱਜ ਦੀ ਹੋਈ ਇਸ ਮੁਲਾਕਾਤ ਨੇ ਕੈਪਟਨ ਅਮਰਿੰਦਰ ਸਿੰਘ ਦੀਆਂ ਆਸਾਂ ਉਪਰ ਪਾਣੀ ਫੇਰ ਦਿੱਤਾ। ਇਹ ਉਹ ਸਾਬਕਾ ਮੰਤਰੀ ਹਨ ਜਿਨ੍ਹਾਂ ਵੱਲੋਂ ਨਵਜੋਤ ਸਿੰਘ ਦੇ ਪ੍ਰਧਾਨ ਬਣਾਏ ਜਾਣ ਉਪਰ ਕੈਪਟਨ ਅਮਰਿੰਦਰ ਸਿੰਘ ਦੇ ਹੱਕ ਵਿੱਚ ਸ਼ਕਤੀ ਪ੍ਰਦਰਸ਼ਨ ਕਰਨ ਲਈ ਇੱਕ ਵਿਸ਼ੇਸ਼ ਮੀਟਿੰਗ ਬੁਲਾਈ ਗਈ ਸੀ।
Previous Postਹੁਣੇ ਹੁਣੇ ਮੁੱਖ ਮੰਤਰੀ ਚੰਨੀ ਨੇ ਇਹਨਾਂ ਪ੍ਰੀਵਾਰਾਂ ਨੂੰ 5-5 ਲੱਖ ਰੁਪਏ ਦੇਣ ਦਾ ਕਰਤਾ ਵੱਡਾ ਐਲਾਨ
Next Postਪੰਜਾਬ ਚ ਇਥੇ 3 ਸਾਲਾਂ ਦੇ ਬਚੇ ਨੂੰ ਮਿਲੀ ਇਸ ਤਰਾਂ ਦਰਦਨਾਕ ਮੌਤ , ਛਾਇਆ ਸੋਗ