ਆਈ ਤਾਜ਼ਾ ਵੱਡੀ ਖਬਰ
ਇਸ ਸਮੇਂ ਪੰਜਾਬ ਵਿੱਚ ਜਿੱਥੇ ਚੋਣਾਂ ਦੇ ਮਾਹੌਲ ਨੂੰ ਲੈ ਕੇ ਸਿਆਸਤ ਪੂਰੀ ਤਰਾ ਗਰਮਾਈ ਹੋਈ ਹੈ ਅਤੇ ਸਾਰੀਆਂ ਸਿਆਸੀ ਪਾਰਟੀਆਂ ਵੱਲੋਂ ਆਪਣੀ ਪਾਰਟੀ ਦੀ ਮਜ਼ਬੂਤੀ ਲਈ ਬਹੁਤ ਸਾਰੇ ਹੀਲੇ ਵਸੀਲੇ ਕੀਤੇ ਜਾ ਰਹੇ ਹਨ। ਉਥੇ ਹੀ ਸਭ ਪਾਰਟੀਆ ਵੱਲੋਂ ਵੱਖ-ਵੱਖ ਚੋਣ ਹਲਕਿਆਂ ਤੋਂ ਆਪਣੇ ਉਮੀਦਵਾਰਾਂ ਦੇ ਨਾਮ ਐਲਾਨ ਕੀਤੇ ਜਾ ਰਹੇ ਹਨ। ਚੋਣ ਕਮਿਸ਼ਨ ਵੱਲੋਂ ਵੀ ਜਿਥੇ ਕਰੋਨਾ ਦੇ ਦੌਰ ਵਿੱਚ ਸੁਰੱਖਿਅਤ ਚੋਣਾਂ ਕਰਵਾਏ ਜਾਣ ਦਾ ਭਰੋਸਾ ਦਿਵਾਇਆ ਹੈ। ਉਥੇ ਹੀ ਚੋਣ ਕਮਿਸ਼ਨ ਵੱਲੋਂ ਸਭ ਨੂੰ ਕਰੋਨਾ ਸਬੰਧੀ ਲਾਗੂ ਕੀਤੀਆਂ ਗਈਆਂ ਪਾਬੰਦੀਆਂ ਦੀ ਪਾਲਣਾ ਕਰਨ ਦੇ ਆਦੇਸ਼ ਵੀ ਲਾਗੂ ਕੀਤੇ ਜਾ ਰਹੇ ਹਨ ਕਿਉਂਕਿ ਪੰਜਾਬ ਵਿੱਚ ਵੱਖ ਵੱਖ ਖੇਤਰਾਂ ਦੀਆਂ ਬਹੁਤ ਸਾਰੀਆਂ ਹਸਤੀਆਂ ਇਸ ਕਰੋਨਾ ਦੀ ਚਪੇਟ ਵਿੱਚ ਆ ਰਹੀਆਂ ਹਨ। ਹੁਣ ਕਰੋਨਾ ਪੀੜਤ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਬਾਰੇ ਹਸਪਤਾਲ ਵਿੱਚ ਵੱਡੀ ਖਬਰ ਸਾਹਮਣੇ ਆਈ ਹੈ।
ਪ੍ਰਾਪਤ ਜਾਣਕਾਰੀ ਅਨੁਸਾਰ ਪੰਜਾਬ ਦੇ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਨੇ ਬੀਤੇ ਦਿਨ ਕਰੋਨਾ ਦੀ ਚਪੇਟ ਵਿੱਚ ਆਉਣ ਤੇ ਲੁਧਿਆਣਾ ਦੇ ਹਸਪਤਾਲ ਵਿੱਚ ਦਾਖ਼ਲ ਕਰਵਾਇਆ ਗਿਆ ਸੀ। ਉੱਥੇ ਹੀ ਹੁਣ ਉਨ੍ਹਾਂ ਦੀ ਸਿਹਤ ਵਿਚ ਪਹਿਲਾਂ ਦੇ ਮੁਕਾਬਲੇ ਸੁਧਾਰ ਦੱਸਿਆ ਜਾ ਰਿਹਾ ਹੈ। ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦੇ ਬੇਟੇ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਆਪਣੇ ਪਿਤਾ ਦਾ ਹਾਲ ਚਾਲ ਜਾਨਣ ਲਈ ਹਸਪਤਾਲ ਪਹੁੰਚੇ ਹਨ। ਜਿੱਥੇ ਉਨ੍ਹਾਂ ਨੇ ਆਪਣੇ ਪਿਤਾ ਨਾਲ ਗੱਲਬਾਤ ਕਰਨ ਅਤੇ ਡਾਕਟਰਾਂ ਤੋਂ ਉਨ੍ਹਾਂ ਦੀ ਸਿਹਤ ਸਬੰਧੀ ਜਾਣਕਾਰੀ ਲੈਣ ਤੋਂ ਬਾਅਦ ਦੱਸਿਆ ਕਿ ਉਹਨਾਂ ਦੇ ਪਿਤਾ ਜੀ ਦੀ ਸਿਹਤ ਵਿੱਚ ਸੁਧਾਰ ਹੋ ਰਿਹਾ ਹੈ।
ਪਹਿਲਾਂ ਉਨ੍ਹਾਂ ਵੱਲੋਂ ਫੋਨ ਦੇ ਜ਼ਰੀਏ ਹੀ ਆਪਣੇ ਪਿਤਾ ਨਾਲ ਰਾਬਤਾ ਕਾਇਮ ਰੱਖਿਆ ਗਿਆ ਸੀ। ਪ੍ਰਕਾਸ਼ ਸਿੰਘ ਬਾਦਲ ਤੇ ਕਰੋਨਾ ਤੋਂ ਪੀੜਤ ਹੋਣ ਦੀ ਜਾਣਕਾਰੀ ਮਿਲਦੇ ਹੀ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਵੀ ਫੋਨ ਉੱਪਰ ਉਨ੍ਹਾਂ ਨਾਲ ਗੱਲਬਾਤ ਕੀਤੀ ਗਈ ਹੈ ਅਤੇ ਉਨ੍ਹਾਂ ਦੀ ਸਿਹਤ ਬਾਰੇ ਜਾਣਕਾਰੀ ਲਈ ਗਈ ਹੈ।
ਹਸਪਤਾਲ ਦੇ ਡਾਕਟਰਾਂ ਵੱਲੋਂ ਉਨ੍ਹਾਂ ਦੀ ਸਿਹਤ ਸਬੰਧੀ ਜਾਣਕਾਰੀ ਦਿੰਦੇ ਹੋਏ ਦੱਸਿਆ ਗਿਆ ਹੈ ਕਿ ਉਨ੍ਹਾਂ ਦੀ ਸਿਹਤ ਬੀਤੇ ਕਈ ਦਿਨਾਂ ਤੋਂ ਖਰਾਬ ਚੱਲ ਰਹੀ ਸੀ। ਜਿਸ ਪਿੱਛੋਂ ਉਨ੍ਹਾਂ ਦਾ ਕਰੋਨਾ ਟੈਸਟ ਕੀਤੇ ਜਾਣ ਤੇ ਕਰੋਨਾ ਤੋਂ ਪੀੜਤ ਹੋਣ ਦੀ ਪੁਸ਼ਟੀ ਕੀਤੀ ਗਈ ਸੀ ਅਤੇ ਇਲਾਜ ਵਾਸਤੇ ਹਸਪਤਾਲ ਵਿੱਚ ਦਾਖ਼ਲ ਕੀਤਾ ਗਿਆ ਸੀ।
Previous Postਹੁਣੇ ਹੁਣੇ ਪੰਜਾਬ ਚ ਇਥੇ ਮਿਲਿਆ ਏਨੇ ਕਿਲੋ RDX – ਮਚਿਆ ਹੜਕੰਪ , ਪਈਆਂ ਭਾਜੜਾਂ
Next Postਸਾਬਕਾ ਕੇਂਦਰੀ ਮੰਤਰੀ ਬੀਬਾ ਹਰਸਿਮਰਤ ਬਾਦਲ ਨੇ ਚੰਨੀ ਪ੍ਰੀਵਾਰ ਬਾਰੇ ਦਿੱਤਾ ਇਹ ਵੱਡਾ ਬਿਆਨ ਸਾਰੇ ਪਾਸੇ ਹੋ ਗਈ ਚਰਚਾ