ਕਸੂਤੀ ਘਿਰ ਗਈ ਸਰਕਾਰ ; ‘ਗੋਲਡਨ ਹੱਟ’ ਢਾਬੇ ਮਾਮਲੇ ਚ ਸੁੰਯਕਤ ਕਿਸਾਨ ਮੋਰਚਾ ਨੇ ਲਿਆ ਸਖਤ ਸਟੈਂਡ

ਆਈ ਤਾਜਾ ਵੱਡੀ ਖਬਰ

ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਜਿੱਥੇ ਦੇਸ਼ ਦੇ ਕਿਸਾਨਾਂ ਵੱਲੋਂ ਪਿਛਲੇ ਸਾਲ 26 ਨਵੰਬਰ ਤੋਂ ਦਿੱਲੀ ਦੀਆਂ ਸਰਹੱਦਾਂ ਉਪਰ ਲਗਾਤਾਰ ਸੰਘਰਸ਼ ਕੀਤਾ ਜਾ ਰਿਹਾ ਹੈ। ਉਥੇ ਹੀ ਕੇਂਦਰ ਸਰਕਾਰ ਵੱਲੋਂ ਇਨ੍ਹਾਂ ਖੇਤੀ ਕਾਨੂੰਨਾਂ ਨੂੰ ਰੱਦ ਕਰਨ ਤੋਂ ਇਨਕਾਰ ਕੀਤਾ ਜਾ ਰਿਹਾ ਹੈ। ਕੇਂਦਰ ਸਰਕਾਰ ਵੱਲੋਂ ਲਾਗੂ ਕੀਤੇ ਗਏ ਤਿੰਨ ਵਿਵਾਦਤ ਖੇਤੀ ਕਾਨੂੰਨਾਂ ਨੂੰ ਸਿਰੇ ਤੋਂ ਰੱਦ ਕਰਨ ਦੀ ਮੰਗ ਦੇਸ਼ ਦੇ ਸਾਰੇ ਕਿਸਾਨਾਂ ਵੱਲੋਂ ਕੀਤੀ ਜਾ ਰਹੀ ਹੈ। ਦੇਸ਼ ਦੇ ਕਲਾਕਾਰਾ ਅਤੇ ਗਾਇਕਾਂ ਵੱਲੋਂ ਜਿਥੇ ਕਿਸਾਨੀ ਸੰਘਰਸ਼ ਵਿੱਚ ਕਿਸਾਨਾਂ ਦੀ ਹਿਮਾਇਤ ਕੀਤੀ ਜਾ ਰਹੀ ਹੈ। ਉਥੇ ਹੀ ਹੋਰ ਵੀ ਬਹੁਤ ਸਾਰੀਆਂ ਹਸਤੀਆਂ ਵੱਲੋਂ ਅੱਗੇ ਆ ਕੇ ਕਿਸਾਨੀ ਸੰਘਰਸ਼ ਵਿੱਚ ਯੋਗਦਾਨ ਪਾਇਆ ਜਾ ਰਿਹਾ ਹੈ।

ਹੁਣ ਮੋਦੀ ਸਰਕਾਰ ਗੋਲਡਨ ਹਟ ਢਾਬੇ ਮਾਮਲੇ ਦੇ ਵਿੱਚ ਕਸੂਤੀ ਫਸ ਗਈ ਹੈ ਜਿਥੇ ਸੰਯੁਕਤ ਮੋਰਚਾ ਵੱਲੋਂ ਸਖਤ ਸਟੈਂਡ ਲਿਆ ਗਿਆ ਹੈ। ਗੋਲਡਨ ਢਾਬੇ ਦੇ ਮਾਲਕ ਵੱਲੋਂ ਜਿਥੇ ਕਿਸਾਨੀ ਸੰਘਰਸ਼ ਦੀ ਸ਼ੁਰੂਆਤ ਤੋਂ ਲੈ ਕੇ ਹੁਣ ਤੱਕ ਕਿਸਾਨਾਂ ਨੂੰ ਖਾਣਾ,ਦੁੱਧ,ਪਾਣੀ ਅਤੇ ਰਾਸ਼ਨ ਮੁਹਈਆ ਕਰਵਾਇਆ ਜਾ ਰਿਹਾ ਹੈ। ਉੱਥੇ ਹੀ ਕੁਰਕਸ਼ੇਤਰ ਦੇ ਵਿਚ ਉਹਨਾਂ ਦੇ ਦੂਸਰੇ ਹੋਟਲ ਨੂੰ ਕੇਂਦਰ ਸਰਕਾਰ ਵੱਲੋਂ ਬੰਦ ਕਰਵਾਇਆ ਗਿਆ ਹੈ। ਸਰਕਾਰ ਦੇ ਇਸ ਫ਼ੈਸਲੇ ਨੂੰ ਦੇਖ ਕੇ ਸਾਰੀਆ ਕਿਸਾਨ ਜਥੇਬੰਦੀਆਂ ਵੱਲੋਂ ਹੋਟਲ ਦੇ ਮਾਲਕ ਰਾਮ ਸਿੰਘ ਰਾਣਾ ਦਾ ਸਮਰਥਨ ਕਰਨ ਦਾ ਐਲਾਨ ਕੀਤਾ ਗਿਆ ਹੈ।

ਕਿਸਾਨ ਲੀਡਰਾਂ ਨੇ ਇਸ ਦਾ ਸਖਤ ਨੋਟਿਸ ਲੈਂਦਿਆਂ ਹੋਇਆਂ ਕਿਹਾ ਹੈ ਕਿ। ਕਿਸਾਨ ਅੰਦੋਲਨ ਦੀ ਵਧ ਰਹੀ ਤਾਕਤ ਨੂੰ ਵੇਖਦਿਆਂ ਹੋਇਆਂ ਹਰਿਆਣਾ ਸਰਕਾਰ ਵੱਲੋਂ ਗਲਤ ਚਾਲਾ ਚੱਲੀਆਂ ਜਾ ਰਹੀਆਂ ਹਨ। ਜਿਸ ਕਾਰਨ ਕਿਸਾਨਾਂ ਦੇ ਹਮਾਇਤੀਆਂ ਨੂੰ ਤੰਗ ਪ੍ਰੇਸ਼ਾਨ ਕੀਤਾ ਜਾ ਰਿਹਾ ਹੈ। ਪ੍ਰਸ਼ਾਸਨ ਵੱਲੋਂ ਗੋਲਡਨ ਹੱਟ ਢਾਬੇ ਦੇ ਮਾਲਕ ਰਾਮ ਸਿੰਘ ਰਾਣਾ ਦੇ ਹੋਟਲ ਨੂੰ ਜਾਣ ਵਾਲਾ ਰਸਤਾ ਜਾਣ-ਬੁੱਝ ਕੇ ਬੰਦ ਕੀਤਾ ਗਿਆ ਹੈ। ਇਸ ਸਾਰੀ ਘਟਨਾ ਦੀ ਜਾਣਕਾਰੀ ਗੋਲਡਨ ਹਟ ਦੇ ਮਾਲਕ ਰਾਣਾ ਵਲੋ ਸੋਸ਼ਲ ਮੀਡੀਆ ਉਪਰ ਦਿੱਤੀ ਗਈ ਸੀ।

ਉਨ੍ਹਾਂ ਦੀ ਇਹ ਭਾਵੁਕ ਵੀਡੀਓ ਜਾਰੀ ਹੁੰਦੇ ਹੀ ਸਾਰੇ ਲੋਕਾਂ ਵੱਲੋਂ ਭਾਜਪਾ ਸਰਕਾਰ ਦੀ ਕਰੜੀ ਨਿੰਦਾ ਕੀਤੀ ਗਈ। ਉਥੇ ਹੀ ਸਾਰੇ ਲੋਕਾਂ ਵੱਲੋਂ ਸਰਕਾਰ ਦੇ ਖਿਲਾਫ ਵੱਡਾ ਐਕਸ਼ਨ ਲੈਣ ਦੀ ਚਿਤਾਵਨੀ ਵੀ ਦਿੱਤੀ ਗਈ ਹੈ। ਵੱਡੀ ਗਿਣਤੀ ਵਿੱਚ ਲੋਕ ਅਤੇ ਕਿਸਾਨ ਆਗੂ ਕੁਰਕਸ਼ੇਤਰ ਪਹੁੰਚ ਕੇ ਰਾਮ ਸਿੰਘ ਰਾਣਾ ਦਾ ਹੌਸਲਾ ਵਧਾ ਰਹੇ ਹਨ ਅਤੇ ਉਨ੍ਹਾਂ ਦੇ ਨਾਲ ਹੋਣ ਦਾ ਭਰੋਸਾ ਵੀ ਦਿੱਤਾ ਗਿਆ ਹੈ।