ਆਈ ਤਾਜਾ ਵੱਡੀ ਖਬਰ
ਵੱਖ-ਵੱਖ ਕਿਸਾਨ ਜਥੇਬੰਦੀਆਂ ਵੱਲੋਂ ਕੇਂਦਰ ਸਰਕਾਰ ਵੱਲੋਂ ਪਾਸ ਕੀਤੇ ਗਏ ਕਾਨੂੰਨਾਂ ਵਿਰੁੱਧ ਧਰਨੇ ਦਿੱਤੇ ਜਾ ਰਹੇ ਹਨ। ਬੀਤੇ ਤਕਰੀਬਨ ਇਕ ਮਹੀਨੇ ਤੋਂ ਵੀ ਜ਼ਿਆਦਾ ਸਮੇਂ ਤੋਂ ਕਿਸਾਨ ਆਪਣੇ ਘਰਾਂ ਤੋਂ ਬਾਹਰ ਆ ਕੇ ਇਸ ਕਾਲੇ ਕਾਨੂੰਨ ਵਿਰੁੱਧ ਸੜਕਾਂ ‘ਤੇ ਧਰਨਾ ਪ੍ਰਦਰਸ਼ਨ ਕਰਨ ਨੂੰ ਮਜ਼ਬੂਰ ਨੇ। ਕਿਸਾਨਾਂ ਵੱਲੋਂ ਸੜਕ ਮਾਰਗ ਜਾਮ ਕਰਨ ਦੇ ਨਾਲ-ਨਾਲ ਪੈਟਰੋਲ ਪੰਪਾਂ ਅੱਗੇ ਧਰਨਾ, ਰੇਲ ਰੋਕੋ ਮਾਰਗ ਅਤੇ ਟੋਲ ਪਲਾਜ਼ਿਆਂ ਨੂੰ ਜਾਮ ਕਰਕੇ ਆਪਣੇ ਗੁੱਸੇ ਦਾ ਇਜ਼ਹਾਰ ਕੀਤਾ ਜਾ ਰਿਹਾ ਹੈ। ਇਸ ਵਿੱਚ ਕਿਸਾਨਾਂ ਨੂੰ ਵੱਖ ਵੱਖ ਜਥੇਬੰਦੀਆ ਦਾ ਸਾਥ ਪ੍ਰਾਪਤ ਹੋਇਆ ਹੈ।
ਕਿਸਾਨਾਂ ਵੱਲੋਂ ਸ਼ੁਰੂ ਕੀਤੇ ਗਏ ਇਸ ਮੋਰਚੇ ਵਿੱਚ ਅਨੇਕਾਂ ਲੋਕ ਸ਼ਾਮਲ ਹੋਏ ਹਨ। ਕਿਸਾਨਾਂ ਵੱਲੋਂ ਪੰਜਾਬ ਵਿੱਚ ਬੀ.ਜੇ.ਪੀ. ਪਾਰਟੀ ਦੇ ਨੇਤਾਵਾਂ ਦਾ ਘਿਰਾਓ ਕੀਤਾ ਜਾ ਰਿਹਾ ਹੈ। ਉੱਥੇ ਹੀ ਇਸ ਸਬੰਧੀ ਕਾਂਗਰਸੀ ਨੇਤਾਵਾਂ ਨੂੰ ਵੀ ਨਹੀਂ ਬਖਸ਼ਿਆ ਜਾ ਰਿਹਾ। ਇਸੇ ਸੰਬੰਧ ਵਿੱਚ ਕਿਸਾਨ ਜਥੇਬੰਦੀਆਂ ਨੇ ਕਾਂਗਰਸ ਦੇ ਮੈਂਬਰ ਪਾਰਲੀਮੈਂਟ ਮੁਹੰਮਦ ਸਦੀਕ ਦਾ ਸੰਗਰੂਰ-ਧੂਰੀ ਮਾਰਗ ‘ਤੇ ਜੰਮ ਕੇ ਵਿਰੋਧ ਕੀਤਾ। ਮਿਲੀ ਜਾਣਕਾਰੀ ਮੁਤਾਬਕ ਕਾਂਗਰਸ ਦੇ ਸੰਸਦ ਮੈਂਬਰ ਮੁਹੰਮਦ ਸਦੀਕ ਸੰਗਰੂਰ ਧੂਰੀ ਮਾਰਗ ਤੋਂ ਕਿਤੇ ਜਾ ਰਹੇ ਸਨ ਅਤੇ ਰਸਤੇ ਵਿੱਚ ਪਿੰਡ ਬੇਨੜਾ ਨੇੜੇ ਕਿਸਾਨਾਂ ਵੱਲੋਂ ਖੇਤੀ ਕਾਨੂੰਨਾ ਵਿਰੁੱਧ ਧਰਨਾ ਪ੍ਰਦਰਸ਼ਨ ਕੀਤਾ ਜਾ ਰਿਹਾ ਸੀ ਜਿੱਥੇ ਲੋਕਾਂ ਵੱਲੋਂ ਉਨ੍ਹਾਂ ਨੂੰ ਰੋਕ ਲਿਆ ਗਿਆ।
ਸੰਸਦ ਮੈਂਬਰ ਦੀ ਗੱਡੀ ਅੱਗੇ ਲੋਕਾਂ ਨੇ ਜੰਮ ਕੇ ਨਾਅਰੇਬਾਜ਼ੀ ਕੀਤੀ ਅਤੇ ਕਿਹਾ ਕਿ ਇਹ ਸਾਡਾ ਕਿਹੋ ਜਿਹਾ ਨੁਮਾਇੰਦਾ ਹੈ ਜੋ ਸੰਸਦ ਵਿਚ ਕਿਸਾਨਾਂ ਦਾ ਪੱਖ ਹੀ ਨਹੀਂ ਰੱਖ ਰਿਹਾ। ਇਸ ਦੌਰਾਨ ਕਿਸਾਨ ਲੰਮਾ ਸਮਾਂ ਮੁਹੰਮਦ ਸਦੀਕ ਨਾਲ ਇਸ ਗੱਲ ਉਪਰ ਬਹਿਸ ਕਰਦੇ ਰਹੇ। ਹਾਲਾਂ ਕਿ ਮੁਹੰਮਦ ਸਦੀਕ ਕਿਸਾਨਾਂ ਦੇ ਸਾਰੇ ਸਵਾਲਾਂ ਦਾ ਜਵਾਬ ਦਿੰਦੇ ਰਹੇ ਪਰ ਕਿਸਾਨ ਉਨ੍ਹਾਂ ਦੇ ਜਵਾਬਾਂ ਤੋਂ ਤਸੱਲੀਬਖਸ਼ ਨਹੀਂ ਨਜ਼ਰ ਆਏ।
ਗੁੱਸੇ ਵਿੱਚ ਆਏ ਹੋਏ ਕਿਸਾਨਾਂ ਨੇ ਮੈਂਬਰ ਪਾਰਲੀਮੈਂਟ ਉੱਪਰ ਬਹੁਤ ਸਾਰੇ ਸਵਾਲਾਂ ਦੀ ਝੜੀ ਲਗਾ ਦਿੱਤੀ। ਇਸ ਦੇ ਨਾਲ ਹੀ ਉਨ੍ਹਾਂ ਨੇ ਆਪਣੇ ਗੁੱਸੇ ਨੂੰ ਪ੍ਰਗਟ ਕਰਦਿਆਂ ਕਿਹਾ ਕਿ ਉਹ ਦੋਗਲੀ ਰਾਜਨੀਤੀ ਖੇਡ ਰਹੇ ਹਨ। ਜੇਕਰ ਅਜਿਹਾ ਨਾ ਹੁੰਦਾ ਤਾਂ ਉਹ ਪੰਜਾਬ ਦੇ ਕਿਸਾਨਾਂ ਦੇ ਨਾਲ ਖੜਦੇ ਅਤੇ ਉਨ੍ਹਾਂ ਦੀ ਆਵਾਜ਼ ਨੂੰ ਸੰਸਦ ਤੱਕ ਜਰੂਰ ਪਹੁੰਚਾਉਂਦੇ। ਧੂਰੀ ਪੁਲਿਸ ਦੀ ਭਾਰੀ ਮੁਸ਼ੱਕਤ ਤੋਂ ਬਾਅਦ ਮੈਂਬਰ ਪਾਰਲੀਮੈਂਟ ਮੁਹੰਮਦ ਸਦੀਕ ਦੀ ਗੱਡੀ ਨੂੰ ਭੀੜ ਵਿੱਚੋਂ ਬਾਹਰ ਕੱਢ ਕੇ ਅੱਗੇ ਰਵਾਨਾ ਕੀਤਾ ਗਿਆ।
Previous Postਹੁਣ ਕਿਸਾਨਾਂ ਹੱਕ ਚ ਆਈ ਅਧਿਆਪਕ ਯੂਨੀਅਨ, ਸੰਘਰਸ਼ ਲਈ ਦਿੱਤੇ ਏਨੇ ਲੱਖ ਰੁਪਏ ਸਭ ਹੋ ਗਏ ਹੈਰਾਨ
Next Postਅੱਜ ਪੰਜਾਬ ਚ ਆਏ ਏਨੇ ਕੋਰੋਨਾ ਪੌਜੇਟਿਵ ਅਤੇ ਹੋਈਆਂ 13 ਮੌਤਾਂ