ਕਾਂਗਰਸ ਦੀ ਪ੍ਰਧਾਨ ਸੋਨੀਆ ਗਾਂਧੀ ਬਾਰੇ ਹਸਪਤਾਲ ਚੋ ਆਈ ਇਹ ਵੱਡੀ ਤਾਜਾ ਖਬਰ

ਆਈ ਤਾਜ਼ਾ ਵੱਡੀ ਖਬਰ 

ਦੁਨੀਆਂ ਵਿੱਚ ਫੈਲੀ ਹੋਈ ਕਰੋਨਾ ਦੇ ਚਲਦਿਆਂ ਹੋਇਆਂ ਜਿੱਥੇ ਸਾਰੇ ਦੇਸ਼ ਪ੍ਰਭਾਵਤ ਹੋਏ ਹਨ ਅਤੇ ਕੋਈ ਵੀ ਦੇਸ਼ ਇਸ ਕਰੋਨਾ ਦੀ ਚਪੇਟ ਵਿੱਚ ਆਉਣ ਤੋਂ ਨਹੀ ਬਚ ਸਕਿਆ। ਸਾਰੇ ਦੇਸ਼ਾਂ ਵਿੱਚ ਜਿੱਥੇ ਆਪਣੀਆਂ ਸਰਹੱਦਾਂ ਉਪਰ ਪਾਬੰਦੀਆਂ ਲਗਾ ਦਿੱਤੀਆਂ ਗਈਆਂ ਸਨ ਅਤੇ ਦੂਜੇ ਦੇਸ਼ਾਂ ਤੋਂ ਆਉਣ ਵਾਲੀ ਜਗ੍ਹਾ ਉਪਰ ਵੀ ਰੋਕ ਲਗਾ ਦਿੱਤੀ ਗਈ ਸੀ। ਸਾਰੇ ਦੇਸ਼ਾਂ ਵੱਲੋਂ ਜਿੱਥੇ ਕਰੋਨਾ ਪਾਬੰਦੀਆਂ ਨੂੰ ਕਾਫ਼ੀ ਲੰਮੇ ਸਮੇਂ ਤੱਕ ਜਾਰੀ ਰੱਖਿਆ ਗਿਆ ਅਤੇ ਟੀਕਾਕਰਨ ਮੁਹਿੰਮ ਦਾ ਆਰੰਭ ਕੀਤਾ ਗਿਆ ਸੀ। ਉਥੇ ਹੀ ਸਾਰੇ ਦੇਸ਼ਾਂ ਵੱਲੋਂ ਇਸ ਕਰੋਨਾ ਉਪਰ ਕਾਬੂ ਪਾ ਲਿਆ ਗਿਆ ਸੀ ਅਤੇ ਮੁੜ ਤੋਂ ਜਿੰਦਗੀ ਨੂੰ ਲੀਹ ਤੇ ਲਿਆਉਣ ਦੀਆਂ ਕੋਸ਼ਿਸ਼ਾਂ ਕੀਤੀਆਂ ਗਈਆਂ।

ਪਰ ਇਕ ਵਾਰ ਫਿਰ ਹੁਣ ਸਾਰੇ ਦੇਸ਼ਾਂ ਵਿੱਚ ਕਰੋਨਾ ਦੇ ਮਾਮਲੇ ਫਿਰ ਤੋਂ ਵਧ ਰਹੇ ਹਨ ਅਤੇ ਭਾਰਤ ਵਿਚ ਵੀ ਲਗਾਤਾਰ ਕਰੋਨਾ ਦੇ ਮਾਮਲੇ ਵਿੱਚ ਵਾਧਾ ਦਰਜ ਕੀਤਾ ਗਿਆ ਹੈ। ਜਿੱਥੇ ਵੱਖ ਵੱਖ ਖੇਤਰਾਂ ਦੀਆਂ ਬਹੁਤ ਸਾਰੀਆਂ ਸਖ਼ਸ਼ੀਅਤਾਂ ਇਸ ਕਰੋਨਾ ਦੀ ਚਪੇਟ ਵਿਚ ਆਏ ਦਿਨ ਆ ਰਹੀਆਂ ਹਨ। ਹੁਣ ਕਾਂਗਰਸ ਦੀ ਪ੍ਰਧਾਨ ਸੋਨੀਆ ਗਾਂਧੀ ਬਾਰੇ ਹਸਪਤਾਲ ਤੋ ਇਹ ਵੱਡੀ ਤਾਜਾ ਖਬਰ ਸਾਹਮਣੇ ਆਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਕਾਂਗਰਸ ਪ੍ਰਧਾਨ ਸੋਨੀਆ ਗਾਂਧੀ ਜਿੱਥੇ ਬੀਤੇ ਦਿਨੀਂ 12 ਜੂਨ ਨੂੰ ਕਰੋਨਾ ਦੀ ਚਪੇਟ ਵਿੱਚ ਆਉਣ ਤੇ ਗੰਗਾ ਰਾਮ ਹਸਪਤਾਲ ਵਿਚ ਦਾਖਲ ਹੋਏ ਸਨ।

ਉਥੇ ਹੀ ਹੁਣ ਹਸਪਤਾਲ ਦੇ ਸੂਤਰਾਂ ਵੱਲੋਂ ਦਿੱਤੀ ਗਈ ਜਾਣਕਾਰੀ ਦੇ ਅਨੁਸਾਰ ਉਹਨਾਂ ਦੀ ਹਾਲਤ ਸਥਿਰ ਹੈ ਅਤੇ ਉਹ ਹੌਲੀ ਹੌਲੀ ਠੀਕ ਹੋ ਰਹੇ ਹਨ। ਪਾਰਟੀ ਜਨਰਲ ਸਕੱਤਰ ਜੈ ਰਾਮ ਰਮੇਸ਼ ਵੱਲੋਂ ਉਨ੍ਹਾਂ ਦੀ ਸਿਹਤ ਸਬੰਧੀ ਜਾਣਕਾਰੀ ਦਿੰਦੇ ਹੋਏ ਸ਼ੁਕਰਵਾਰ ਨੂੰ ਦੱਸਿਆ ਗਿਆ ਸੀ ਕਿ ਕਾਂਗਰਸ ਪ੍ਰਧਾਨ ਸੋਨੀਆ ਗਾਂਧੀ ਨੂੰ ਉਸ ਸਮੇਂ ਸਮੱਸਿਆ ਆਈ ਸੀ ਜਦੋਂ ਉਨ੍ਹਾਂ ਦੀ ਸਾਹ ਨਾਲੀ ਵਿੱਚ ਫੰਗਲ ਇਨਫੈਕਸ਼ਨ ਹੋਣ ਬਾਰੇ ਜਾਣਕਾਰੀ ਸਾਹਮਣੇ ਆਈ ਸੀ।

ਉਸ ਤੋਂ ਬਾਅਦ ਉਨ੍ਹਾਂ ਦੇ ਕਰੋਨਾ ਤੋਂ ਪੀੜਤ ਹੋਣ ਦੀਆਂ ਸਮੱਸਿਆਵਾਂ ਦੇ ਸਾਹਮਣੇ ਆਉਣ ਦੇ ਨਾਲ ਹੀ ਉਨ੍ਹਾਂ ਨੂੰ ਡਾਕਟਰਾਂ ਦੀ ਨਿਗਰਾਨੀ ਹੇਠ ਉਸ ਹਸਪਤਾਲ ਵਿਚ ਰੱਖਿਆ ਗਿਆ ਹੈ ਅਤੇ ਉਨ੍ਹਾਂ ਦਾ ਇਲਾਜ ਕੀਤਾ ਗਿਆ। ਇਸ ਸਮੇਂ ਉਨ੍ਹਾਂ ਦੀ ਸਥਿਤੀ ਸਥਿਰ ਹੈ।