ਕਾਂਗਰਸ ਦੇ ਲੀਡਰਾਂ ਅਤੇ ਰਾਹੁਲ ਗਾਂਧੀ ਨੇ ਕੀਤਾ ਇਸ ਤਰਾਂ ਵੱਖਰੇ ਅੰਦਾਜ ਵਿਰੋਧ ਪ੍ਰਦਰਸ਼ਨ – ਸਾਰੇ ਪਾਸੇ ਚਰਚਾ

ਆਈ ਤਾਜ਼ਾ ਵੱਡੀ ਖਬਰ 

ਦੇਸ਼ ਵਿੱਚ ਫਰਵਰੀ ਦੇ ਮਹੀਨੇ ਜਿਥੇ ਵਿਧਾਨ ਸਭਾ ਚੋਣਾ ਪੰਜ ਸੂਬਿਆਂ ਵਿਚ ਹੋਈਆਂ ਹਨ। ਉਥੇ ਹੀ ਕਈ ਰਵਾਇਤੀ ਪਾਰਟੀਆਂ ਨੂੰ ਹਾਰ ਦਾ ਸਾਹਮਣਾ ਵੀ ਕਰਨਾ ਪਿਆ ਹੈ। ਪੰਜਾਬ ਵਿਚ ਜਿਥੇ ਆਮ ਆਦਮੀ ਪਾਰਟੀ ਵੱਲੋਂ ਸੱਤਾ ਤੇ ਕਬਜ਼ਾ ਕੀਤਾ ਗਿਆ ਹੈ। ਉਥੇ ਹੀ ਕਈ ਸੂਬਿਆਂ ਵਿੱਚ ਭਾਜਪਾ ਦੀ ਸਰਕਾਰ ਦਾ ਗਠਨ ਹੋਇਆ ਹੈ। ਕਾਂਗਰਸ ਪਾਰਟੀ ਨੂੰ ਕਈ ਜਗਹਾ ਤੇ ਹਾਰ ਦਾ ਸਾਹਮਣਾ ਕਰਨਾ ਪਿਆ ਹੈ। ਚੋਣਾਂ ਵਿੱਚ ਹਾਰਨ ਤੋਂ ਬਾਅਦ ਜਿੱਥੇ ਕਈ ਪਾਰਟੀਆਂ ਵੱਲੋਂ ਇਕ-ਦੂਸਰੇ ਉਪਰ ਕਈ ਤਰ੍ਹਾਂ ਦੇ ਸ਼ਬਦੀ ਹਮਲੇ ਕੀਤੇ ਜਾ ਰਹੇ ਹਨ। ਉਥੇ ਹੀ ਦੇਸ਼ ਵਿੱਚ ਕਈ ਵਸਤਾਂ ਦੀਆਂ ਵਧ ਰਹੀਆਂ ਕੀਮਤਾਂ ਨੂੰ ਲੈ ਕੇ ਕੇਂਦਰ ਸਰਕਾਰ ਦੇ ਖਿਲਾਫ ਰੋਸ ਵੀ ਦੇਖਿਆ ਜਾ ਰਿਹਾ ਹੈ।

ਚੋਣਾ ਪਿਛੋਂ ਜਿੱਥੇ ਪੈਟਰੋਲ-ਡੀਜ਼ਲ ਅਤੇ ਰਸੋਈ ਗੈਸ ਦੀਆਂ ਕੀਮਤਾਂ ਵਿਚ ਭਾਰੀ ਵਾਧਾ ਹੋ ਰਿਹਾ ਹੈ। ਉੱਥੇ ਹੀ ਬਹੁਤ ਸਾਰੇ ਪਰਿਵਾਰਾਂ ਨੂੰ ਆਰਥਿਕ ਤੌਰ ਤੇ ਹੋਰ ਮੁਸ਼ਕਲਾਂ ਦਰਪੇਸ਼ ਆ ਰਹੀਆਂ ਹਨ। ਹੁਣ ਕਾਂਗਰਸ ਦੇ ਲੀਡਰਾਂ ਅਤੇ ਰਾਹੁਲ ਗਾਂਧੀ ਨੇ ਇਸ ਤਰ੍ਹਾਂ ਵੱਖਰੇ ਅੰਦਾਜ਼ ਵਿਚ ਵਿਰੋਧ-ਪ੍ਰਦਰਸ਼ਨ ਕੀਤਾ ਹੈ ਜਿਸ ਦੀ ਸਾਰੇ ਪਾਸੇ ਚਰਚਾ ਹੋ ਰਹੀ ਹੈ। ਦੇਸ਼ ਅੰਦਰ ਜਿਥੇ ਪੰਜ ਸੂਬਿਆਂ ਵਿਚ ਚੋਣਾਂ ਹੋਣ ਤੋਂ ਬਾਅਦ ਕੇਂਦਰ ਸਰਕਾਰ ਵੱਲੋਂ ਡੀਜ਼ਲ ਅਤੇ ਰਸੋਈ ਗੈਸ ਦੀਆਂ ਕੀਮਤਾਂ ਵਿਚ ਭਾਰੀ ਵਾਧਾ ਕਰ ਦਿੱਤਾ ਹੈ।

ਉੱਥੇ ਹੀ ਕਾਂਗਰਸ ਦੇ ਕਈ ਨੇਤਾਵਾਂ ਅਤੇ ਕਾਂਗਰਸ ਦੇ ਸੀਨੀਅਰ ਆਗੂ ਰਾਹੁਲ ਗਾਂਧੀ ਵੱਲੋਂ ਆਪਣੇ ਪਾਰਟੀ ਦੇ ਨੇਤਾਵਾਂ ਸਮੇਤ ਪੈਟਰੋਲ ਤੇ ਡੀਜ਼ਲ ਅਤੇ ਰਸੋਈ ਗੈਸ ਦੀਆਂ ਕੀਮਤਾਂ ਵਿੱਚ 9 ਗੂਣਾ ਤੱਕ ਹੋਏ ਵਾਧੇ ਨੂੰ ਲੈ ਕੇ ਦੇ ਸੱਤਾਧਾਰੀ ਪਾਰਟੀ ਦੇ ਖਿਲਾਫ ਅੱਜ ਵਿਜੈ ਚੌਕ ਵਿਖੇ ਵਿਰੋਧ ਪ੍ਰਦਰਸ਼ਨ ਸ਼ੁਰੂ ਕੀਤਾ ਹੈ। ਉੱਥੇ ਹੀ ਉਨ੍ਹਾਂ ਨੇ ਆਖਿਆ ਹੈ ਕਿ ਮੈਂ ਸਭ ਲੋਕਾਂ ਨੂੰ ਕਿਹਾ ਸੀ ਕਿ ਪਹਿਲਾਂ ਹੀ ਡੀਜ਼ਲ ਅਤੇ ਪੈਟਰੋਲ ਲੈ ਲਓ ਕਿਉਂਕਿ ਚੋਣ ਤੋਂ ਬਾਅਦ ਕੇਂਦਰ ਸਰਕਾਰ ਵੱਲੋਂ ਇਸ ਦੀਆਂ ਕੀਮਤਾਂ ਵਿੱਚ ਵਾਧਾ ਕਰ ਦਿੱਤਾ ਜਾਵੇਗਾ।

ਉਨ੍ਹਾਂ ਵੱਲੋਂ ਕੇਂਦਰ ਸਰਕਾਰ ਦੇ ਖ਼ਿਲਾਫ਼ ਆਪਣਾ ਪ੍ਰਦਰਸ਼ਨ ਕਰਨ ਦੀ ਮੁਹਿੰਮ ਆਰੰਭ ਕਰ ਦਿੱਤੀ ਹੈ, ਉਥੇ ਹੀ ਉਨ੍ਹਾਂ ਦੀ ਇਹ ਤਿੰਨ ਪੜਾਅ ਦੀ ਮੁਹਿੰਮ ਮਹਿੰਗਾਈ ਮੁਕਤ ਭਾਰਤ ਮੁਹਿੰਮ 7 ਅਪ੍ਰੈਲ ਤਕ ਜਾਰੀ ਰਹੇਗੀ। ਉਨ੍ਹਾਂ ਕਿਹਾ ਕਿ ਕੀਮਤਾ ਦੁੱਗਣੀਆਂ ਕਰਨ ਨਾਲ ਜਿਥੇ ਗਰੀਬ ਲੋਕਾਂ ਦਾ ਪੈਸਾ ਉਹਨਾਂ ਤੋਂ ਲੈ ਕੇ ਕੁਝ ਅਰਬਪਤੀਆਂ ਨੂੰ ਦਿੱਤਾ ਜਾ ਰਿਹਾ ਹੈ। ਜਿਸ ਨਾਲ ਬਹੁਤ ਸਾਰੇ ਪਰਿਵਾਰ ਆਰਥਿਕ ਤੌਰ ਤੇ ਕਮਜ਼ੋਰ ਹੋ ਰਹੇ ਹਨ।