ਕਾਂਗਰਸ ਦੇ ਸੀਨੀਅਰ ਆਗੂ ਪ੍ਰਤਾਪ ਸਿੰਘ ਬਾਜਵਾ ਨੇ ਦਿੱਤਾ ਅਸਤੀਫਾ – ਤਾਜਾ ਵੱਡੀ ਖਬਰ

ਆਈ ਤਾਜ਼ਾ ਵੱਡੀ ਖਬਰ 

ਫਰਵਰੀ ਦੇ ਵਿੱਚ ਜਿਥੇ ਦੇਸ਼ ਅੰਦਰ ਪੰਜ ਸੂਬਿਆਂ ਵਿੱਚ ਵਿਧਾਨ ਸਭਾ ਚੋਣਾਂ ਹੋਈਆਂ ਹਨ। ਉੱਥੇ ਹੀ ਬਹੁਤ ਸਾਰੇ ਲੋਕਾਂ ਦੀਆਂ ਨਜ਼ਰਾਂ ਪੰਜਾਬ ਦੀਆਂ ਹੋਣ ਵਾਲੀਆਂ ਚੋਣਾਂ ਉਪਰ ਲੱਗੀਆਂ ਹੋਈਆਂ ਸਨ। ਜਿੱਥੇ 20 ਫਰਵਰੀ ਨੂੰ ਹੋਈਆਂ ਵਿਧਾਨ ਸਭਾ ਦੀਆਂ ਚੋਣਾਂ ਦੇ ਨਤੀਜੇ 10 ਮਾਰਚ ਨੂੰ ਐਲਾਨੇ ਗਏ। ਉਥੇ ਹੀ ਆਮ ਆਦਮੀ ਪਾਰਟੀ ਇਕ ਵੱਡੀ ਪਾਰਟੀ ਬਣ ਕੇ ਉੱਭਰੀ ਹੈ ਜਿਥੇ ਕਾਂਗਰਸ ਪਾਰਟੀ ਅਤੇ ਸ਼੍ਰੋਮਣੀ ਅਕਾਲੀ ਦਲ ਨੂੰ ਭਾਰੀ ਹਾਰ ਦਾ ਸਾਹਮਣਾ ਕਰਨਾ ਪਿਆ। ਵਿਧਾਨ ਸਭਾ ਦੀਆਂ ਹੋਈਆਂ ਇਨ੍ਹਾਂ ਚੋਣਾਂ ਤੋਂ ਬਾਅਦ ਜਿਥੇ ਆਮ ਆਦਮੀ ਪਾਰਟੀ ਵੱਲੋਂ ਸੱਤਾ ਵਿੱਚ ਆਉਂਦੇ ਹੀ ਆਪਣਾ ਕਾਰਜਭਾਰ ਸੰਭਾਲਿਆ ਗਿਆ ਹੈ ਅਤੇ ਲੋਕਾਂ ਦੇ ਹਿੱਤਾਂ ਨੂੰ ਧਿਆਨ ਵਿੱਚ ਰੱਖਦੇ ਹੋਏ ਐਲਾਨ ਕਰ ਦਿੱਤੇ ਗਏ ਹਨ।

ਉੱਥੇ ਹੀ 23 ਮਾਰਚ ਨੂੰ ਕੁਝ ਹੋਰ ਐਲਾਨ ਕੀਤੇ ਜਾਣ ਦੀ ਉਮੀਦ ਵੀ ਲੋਕਾਂ ਵੱਲੋਂ ਕੀਤੀ ਜਾ ਰਹੀ ਹੈ। ਦੂਜੀਆਂ ਪਾਰਟੀਆਂ ਵਿਚ ਬਹੁਤ ਸਾਰੇ ਆਗੂ ਪਾਰਟੀ ਦਾ ਸਾਥ ਛੱਡ ਰਹੇ ਹਨ। ਹੁਣ ਕਾਂਗਰਸ ਦੇ ਸੀਨੀਅਰ ਆਗੂ ਪ੍ਰਤਾਪ ਸਿੰਘ ਬਾਜਵਾ ਵੱਲੋਂ ਵੀ ਅਸਤੀਫਾ ਦੇ ਦਿਤਾ ਗਿਆ ਹੈ ਜਿਸ ਬਾਰੇ ਤਾਜਾ ਵੱਡੀ ਖਬਰ ਸਾਹਮਣੇ ਆਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਪੰਜਾਬ ਵਿਚ ਹੁਣ ਵਿਧਾਨ ਸਭਾ ਚੋਣਾਂ ਮੁਕੰਮਲ ਹੋਣ ਤੋਂ ਬਾਅਦ ਰਾਜ ਸਭਾ ਦੀਆਂ ਚੋਣਾਂ ਦਾ ਐਲਾਨ ਹੋ ਗਿਆ ਸੀ। ਜਿੱਥੇ ਰਾਜ ਸਭਾ ਵਿੱਚ ਪੰਜਾਬ ਦੇ 5 ਮੈਂਬਰਾਂ ਦਾ ਕਾਰਜਕਾਲ ਖਤਮ ਹੋ ਗਿਆ ਹੈ।

ਜਿਨ੍ਹਾਂ ਵਿੱਚ ਸ਼ਮਸ਼ੇਰ ਸਿੰਘ ਦੂਲੋ, ਰਾਜ ਸਭਾ ਮੈਂਬਰ ਕਾਂਗਰਸੀ ਆਗੂ ਪ੍ਰਤਾਪ ਸਿੰਘ ਬਾਜਵਾ, ਨਰੇਸ਼ ਗੁਜਰਾਲ, ਭਾਜਪਾ ਦੇ ਸ਼ਵੇਤ ਮਲਿਕ, ਅਕਾਲੀ ਦਲ ਦੇ ਸੁਖਦੇਵ ਸਿੰਘ ਢੀਂਡਸਾ ਦੇ ਨਾਮ ਸ਼ਾਮਲ ਹਨ। ਹੋਈਆਂ ਵਿਧਾਨ ਸਭਾ ਚੋਣਾਂ ਵਿਚ ਜਿੱਥੇ ਪਰਤਾਪ ਸਿੰਘ ਬਾਜਵਾ ਕਾਦੀਆਂ ਹਲਕੇ ਤੋਂ ਵਿਧਾਇਕ ਚੁਣੇ ਗਏ ਹਨ।

ਉਥੇ ਹੀ ਉਨ੍ਹਾਂ ਵੱਲੋਂ ਰਾਜ ਸਭਾ ਮੈਂਬਰ ਦੇ ਅਹੁਦੇ ਤੋਂ ਅਸਤੀਫਾ ਦੇ ਦਿਤਾ ਗਿਆ ਹੈ। ਕਿਉਂਕਿ ਹੁਣ ਹੋਣ ਵਾਲੀਆਂ ਚੋਣਾਂ ਦੇ ਵਿਚ ਨਵੇਂ ਮੈਂਬਰਾਂ ਵੱਲੋਂ ਨਾਮਜ਼ਦਗੀ ਪੱਤਰ ਭਰ ਦਿੱਤੇ ਗਏ ਹਨ। ਜਿੱਥੇ ਆਮ ਆਦਮੀ ਪਾਰਟੀ ਦੇ ਪੰਜ ਆਗੂ ਚੋਣ ਮੈਦਾਨ ਵਿਚ ਉਤਾਰੇ ਗਏ ਹਨ। ਕਾਂਗਰਸ ਦੇ ਸੀਨੀਅਰ ਆਗੂ ਪ੍ਰਤਾਪ ਸਿੰਘ ਬਾਜਵਾ ਵੱਲੋਂ ਲਿਖਤੀ ਰੂਪ ਵਿੱਚ ਅੱਜ ਆਪਣਾ ਅਸਤੀਫ਼ਾ ਰਾਜਸਭਾ ਦੇ ਚੇਅਰਮੈਨ ਅਤੇ ਦੇਸ਼ ਦੇ ਉਪ ਰਾਸ਼ਟਰਪਤੀ ਐਮ ਵੈਂਕਈਆ ਨਾਇਡੂ ਨੂੰ ਭੇਜ ਦਿਤਾ ਗਿਆ ਹੈ।