ਕਾਂਗਰਸ ਦੇ ਸੰਸਦ ਮੈਂਬਰ ਰਵਨੀਤ ਬਿੱਟੂ ਨੂੰ ਮਿਲੀ ਜਾਨੋ ਮਾਰਨ ਦੀ ਧਮਕੀ, ਤਾਜਾ ਵੱਡੀ ਖਬਰ

ਆਈ ਤਾਜ਼ਾ ਵੱਡੀ ਖਬਰ 

ਕੁਝ ਸਮੇਂ ਤੋਂ ਲੈ ਕੇ ਹੁਣ ਤੱਕ ਜਿੱਥੇ ਲਗਾਤਾਰ ਅਜਿਹੀਆਂ ਘਟਨਾਵਾਂ ਸਾਹਮਣੇ ਆ ਰਹੀਆਂ ਹਨ ਜਿਨ੍ਹਾਂ ਲੋਕਾਂ ਨੂੰ ਹੈਰਾਨ ਪ੍ਰੇਸ਼ਾਨ ਕਰ ਦਿੱਤਾ ਹੈ,ਅਤੇ ਪੰਜਾਬ ਦੇ ਉਪਰ ਵੀ ਇਨ੍ਹਾਂ ਘਟਨਾਵਾਂ ਦਾ ਅਸਰ ਪੈ ਰਿਹਾ ਹੈ। ਜਿੱਥੇ ਬਹੁਤ ਸਾਰੇ ਗ਼ੈਰ-ਸਮਾਜਿਕ ਅਨਸਰਾਂ ਵੱਲੋਂ ਪੰਜਾਬ ਦੇ ਮਾਹੌਲ ਨੂੰ ਖਰਾਬ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ ਉਥੇ ਹੀ ਪੁਲਸ ਪ੍ਰਸ਼ਾਸਨ ਨੂੰ ਅਮਨ ਅਤੇ ਸ਼ਾਂਤੀ ਨੂੰ ਸਥਾਪਤ ਕਰਨ ਵਾਸਤੇ ਅਜਿਹੇ ਅਨਸਰਾਂ ਖ਼ਿਲਾਫ਼ ਸਖ਼ਤੀ ਨਾਲ ਕਾਰਵਾਈ ਕਰਨ ਦੇ ਆਦੇਸ਼ ਵੀ ਜਾਰੀ ਕੀਤੇ ਗਏ ਹਨ। ਬੀਤੇ ਦਿਨੀਂ ਮਸ਼ਹੂਰ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੀ ਹੱਤਿਆ ਤੋਂ ਬਾਅਦ ਜਿਥੇ ਪੰਜਾਬ ਦੇ ਲੋਕਾਂ ਵਿੱਚ ਸਿੱਧੂ ਦੇ ਕਾਤਲਾਂ ਨੂੰ ਫੜੇ ਜਾਣ ਦੀ ਮੰਗ ਲਗਾਤਾਰ ਕੀਤੀ ਜਾ ਰਹੀ ਹੈ ਉਥੇ ਹੀ ਪੁਲਿਸ ਵੱਲੋ ਲਗਾਤਾਰ ਉਨ੍ਹਾਂ ਦੋਸ਼ੀਆਂ ਤੱਕ ਪਹੁੰਚਣ ਦੀਆਂ ਕੋਸ਼ਿਸ਼ਾਂ ਕੀਤੀਆਂ ਜਾ ਰਹੀਆਂ ਹਨ ਜਿਸ ਵਿੱਚ ਕਾਫੀ ਹੱਦ ਤੱਕ ਕਾਮਯਾਬ ਵੀ ਹੋ ਚੁੱਕੀ ਹੈ।

ਹੁਣ ਕਾਂਗਰਸ ਦੇ ਸੰਸਦ ਮੈਂਬਰ ਰਵਨੀਤ ਬਿੱਟੂ ਨੂੰ ਵੀ ਜਾਨੋਂ ਮਾਰਨ ਦੀ ਧਮਕੀ ਮਿਲੀ ਹੈ ਜਿਸ ਬਾਰੇ ਤਾਜਾ ਵੱਡੀ ਖਬਰ ਸਾਹਮਣੇ ਆਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਜਿਥੇ ਸਿੱਧੂ ਮੂਸੇਵਾਲਾ ਨੂੰ ਕਾਫੀ ਲੰਮੇ ਸਮੇਂ ਤੋਂ ਧਮਕੀਆਂ ਦਿੱਤੀਆਂ ਜਾ ਰਹੀਆਂ ਸਨ ਅਤੇ ਗੈਂਗਸਟਰਾਂ ਵੱਲੋਂ ਉਸ ਦਾ ਕਤਲ ਕਰ ਦਿੱਤਾ ਗਿਆ ਉਥੇ ਹੀ ਹੁਣ ਜਾਣਕਾਰੀ ਸਾਹਮਣੇ ਆਈ ਹੈ ਕਿ ਕਾਂਗਰਸੀ ਸੰਸਦ ਮੈਂਬਰ ਰਵਨੀਤ ਸਿੰਘ ਬਿੱਟੂ ਨੂੰ ਵੀ ਅੱਜ ਸਵੇਰੇ ਵਿਦੇਸ਼ੀ ਨੰਬਰ ਤੋਂ ਫੋਨ ਆਇਆ ਹੈ

ਜਿਥੇ ਉਨ੍ਹਾਂ ਨੂੰ ਜਾਨ ਤੋਂ ਮਾਰਨ ਦੀ ਧਮਕੀ ਦਿੱਤੀ ਗਈ ਹੈ। ਜਿਸ ਦੀ ਪੁਸ਼ਟੀ ਉਨ੍ਹਾਂ ਦੇ ਪੀ ਏ ਵੱਲੋਂ ਕੀਤੀ ਗਈ ਹੈ। ਜਿਸ ਨੇ ਦੱਸਿਆ ਕਿ ਇੱਕ ਵਿਦੇਸ਼ੀ ਨੰਬਰ ਤੋਂ ਫ਼ੋਨ ਕਾਲ ਆਈ ਸੀ ਜਿਸ ਵਿੱਚ ਮਾਨਸਾ ਦੇ ਕਿਸਾਨ ਆਗੂ ਰੁਲਦੂ ਸਿੰਘ ਮਾਨਸਾ, ਹਿੰਦੂ ਆਗੂ ਸੰਦੀਪ ਗੋਰਾ ਥਾਪਰ, ਅਤੇ ਰਵਨੀਤ ਸਿੰਘ ਬਿੱਟੂ ਸ਼ਾਮਲ ਸਨ।

ਇਸ ਸਮੇਂ ਜਿਥੇ ਰਵਨੀਤ ਸਿੰਘ ਬਿੱਟੂ ਵਿਦੇਸੀ ਦੌਰੇ ਤੇ ਗਏ ਹੋਏ ਹਨ ਅਤੇ ਭਾਰਤ ਵਿਚ ਨਹੀਂ ਹਨ। ਉਥੇ ਹੀ ਵਿਦੇਸ਼ੀ ਨੰਬਰ ਤੋਂ ਫੋਨ ਕਰਕੇ ਇਹ ਧਮਕੀ ਦਿੱਤੀ ਗਈ ਹੈ। ਜਿਸ ਤੋਂ ਬਾਅਦ ਰਵਨੀਤ ਸਿੰਘ ਬਿੱਟੂ ਦੀ ਸੁਰੱਖਿਆ ਨੂੰ ਵਧਾ ਦਿੱਤਾ ਗਿਆ ਹੈ।