ਆਈ ਤਾਜ਼ਾ ਵੱਡੀ ਖਬਰ
ਇਸ ਸਮੇਂ ਜਿਥੇ ਅਗਲੇ ਸਾਲ ਹੋਣ ਵਾਲੀਆਂ 2022 ਦੀਆਂ ਚੋਣਾਂ ਨੂੰ ਦੇਖਦੇ ਹੋਏ ਆਮ ਆਦਮੀ ਪਾਰਟੀ ਅਤੇ ਸ਼੍ਰੋਮਣੀ ਅਕਾਲੀ ਦਲ ਵੱਲੋਂ ਚੋਣ ਹਲਕਿਆਂ ਅੰਦਰ ਰੈਲੀਆਂ ਕੀਤੀਆਂ ਜਾ ਰਹੀਆਂ ਹਨ ਉਥੇ ਹੀ ਆਪਣੇ ਉਮੀਦਵਾਰਾਂ ਦੇ ਨਾਮ ਵੀ ਐਲਾਨ ਕੀਤੇ ਜਾ ਰਹੇ ਹਨ। ਇਸ ਸਮੇਂ ਪੰਜਾਬ ਵਿੱਚ ਜਿਥੇ ਸਾਰਿਆਂ ਪਾਰਟੀਆਂ ਵੱਲੋਂ ਆਉਣ ਵਾਲੀਆਂ ਚੋਣਾਂ ਨੂੰ ਲੈ ਕੇ ਕਈ ਤਰਾਂ ਦੀਆਂ ਤਿਆਰੀਆਂ ਕੀਤੀਆਂ ਜਾ ਰਹੀਆਂ ਹਨ। ਉੱਥੇ ਹੀ ਬਹੁਤ ਸਾਰੀਆਂ ਨਵੀਆਂ ਪਾਰਟੀਆਂ ਦਾ ਗਠਨ ਵੀ ਹੋ ਰਿਹਾ ਹੈ। ਇਨ੍ਹਾਂ ਸਭ ਦੇ ਵਿਚਕਾਰ ਹੀ ਕਾਂਗਰਸ ਪਾਰਟੀ ਵਿੱਚ ਚੱਲੀਆਂ ਆ ਰਹੀਆਂ ਆਪਸੀ ਵਿਵਾਦ ਦੀਆਂ ਘਟਨਾਵਾਂ ਲਗਾਤਾਰ ਜਾਰੀ ਹਨ। ਜਿੱਥੇ ਕਾਂਗਰਸ ਪਾਰਟੀ ਵਿਚ ਚਲਿਆ ਆ ਰਿਹਾ ਕਾਟੋ ਕਲੇਸ਼ ਖ਼ਤਮ ਹੋਣ ਦਾ ਨਾਮ ਨਹੀਂ ਲੈ ਰਿਹਾ।
ਹੁਣ ਕਾਂਗਰਸ ਨੂੰ ਜਲਦੀ ਹੀ ਨਵਜੋਤ ਸਿੱਧੂ ਛੱਡ ਦੇਣਗੇ ਜਿਸ ਬਾਰੇ ਪੰਜਾਬ ਸਰਕਾਰ ਦੇ ਇਸ ਮੰਤਰੀ ਵੱਲੋਂ ਵੱਡਾ ਖੁਲਾਸਾ ਕੀਤਾ ਗਿਆ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਕਾਂਗਰਸ ਵਿੱਚ ਚਲੇ ਆ ਰਹੇ ਆਪਸੀ ਕਲੇਸ਼ ਦੇ ਕਾਰਨ ਹੀ ਇਹ ਜਾਣਕਾਰੀ ਮੌਜੂਦਾ ਤਕਨੀਕੀ ਸਿੱਖਿਆ ਮੰਤਰੀ ਰਾਣਾ ਗੁਰਜੀਤ ਸਿੰਘ ਵੱਲੋਂ ਦਿੱਤੀ ਗਈ ਹੈ, ਜਿਨ੍ਹਾਂ ਆਖਿਆ ਹੈ ਕਿ ਪੰਜਾਬ ਕਾਂਗਰਸ ਪ੍ਰਧਾਨ ਨਵਜੋਤ ਸਿੱਧੂ ਕਾਂਗਰਸ ਪਾਰਟੀ ਵਿੱਚ ਫੁੱਟ ਪਾਉਣ ਦਾ ਕੰਮ ਕਰ ਰਹੇ ਹਨ। ਉਨ੍ਹਾਂ ਉਪਰ ਇਹ ਸ਼ਬਦੀ ਹਮਲੇ ਕਰਦੇ ਹੋਏ ਰਾਣਾ ਗੁਰਜੀਤ ਸਿੰਘ ਨੇ ਦੱਸਿਆ ਹੈ ਕਿ ਨਵਜੋਤ ਸਿੱਧੂ ਜਲਦੀ ਹੀ ਕਾਂਗਰਸ ਪਾਰਟੀ ਨੂੰ ਛੱਡ ਦੇਣਗੇ।
ਉਹ ਅਜਿਹਾ ਕਰਦੇ ਹਨ ਤਾਂ ਕਾਂਗਰਸ ਪਾਰਟੀ ਦਾ ਭਲਾ ਹੋਵੇਗਾ। ਉਨ੍ਹਾਂ ਉਪਰ ਸ਼ਬਦੀ ਹਮਲੇ ਕਰਦੇ ਹੋਏ ਆਖਿਆ ਹੈ ਕਿ ਇਹ ਤਾਂ ਸਿੱਧੂ ਦਾ ਰਵਈਆ ਦੱਸ ਰਿਹਾ ਹੈ ਕਿ ਚੋਣਾਂ ਤੱਕ ਕਾਂਗਰਸ ਵਿੱਚ ਸ਼ਾਮਲ ਰਹਿਣਗੇ ਜਾਂ ਉਸ ਤੋਂ ਪਹਿਲਾਂ ਹੀ ਪਾਰਟੀ ਨੂੰ ਛੱਡ ਕੇ ਭੱਜ ਜਾਣਗੇ। ਕਿਉਂਕਿ ਉਨ੍ਹਾਂ ਦੇ ਕਾਰਨ ਹੀ ਪਾਰਟੀ ਵਿੱਚ ਆਪਸੀ ਵਿਵਾਦ ਪੈਦਾ ਹੋਇਆ ਹੈ। ਉੱਥੇ ਹੀ ਰਾਣਾ ਗੁਰਜੀਤ ਸਿੰਘ ਨੇ ਉਨ੍ਹਾਂ ਉਪਰ ਦੋਸ਼ ਲਗਾਉਂਦੇ ਹੋਏ ਕਿਹਾ ਹੈ ਕਿ ਉਨ੍ਹਾਂ ਵੱਲੋਂ ਸ਼ਰੇਆਮ ਮੁੱਖ ਮੰਤਰੀ ਦੀ ਆਲੋਚਨਾ ਕੀਤੀ ਜਾ ਰਹੀ ਹੈ। ਜੋ ਮੁੱਖ ਮੰਤਰੀ ਦੀ ਲੋਕਾਂ ਵਿਚ ਹਰਮਨ ਪਿਆਰਤਾ ਨੂੰ ਦੇਖ ਕੇ ਅਜਿਹਾ ਕਰ ਰਹੇ ਹਨ।
ਜਿਸ ਵੱਲੋਂ ਪਾਰਟੀ ਵਿਚ ਇਕਜੁਟਤਾ ਨੂੰ ਕਾਇਮ ਨਹੀਂ ਰਹਿਣ ਦਿੱਤਾ ਜਾ ਰਿਹਾ। ਉਨ੍ਹਾਂ ਕਿਹਾ ਕਿ ਇਸ ਸਭ ਤੋਂ ਨਵਜੋਤ ਸਿੱਧੂ ਦਾ ਇਰਾਦਾ ਸਪਸ਼ਟ ਹੋ ਰਿਹਾ ਹੈ ਕਿ ਉਹ ਆਪ ਮੁੱਖ ਮੰਤਰੀ ਬਣਨਾ ਚਾਹੁੰਦੇ ਹਨ। ਰਾਣਾ ਗੁਰਜੀਤ ਸਿੰਘ ਨੇ ਆਖਿਆ ਹੈ ਕਿ ਉਹ ਟਕਸਾਲੀ ਕਾਂਗਰਸੀ ਹਨ। ਉਥੇ ਹੀ ਨਵਜੋਤ ਸਿੱਧੂ ਨੂੰ ਕੋਈ ਹੱਕ ਨਹੀਂ ਬਣਦਾ ਕਿ ਉਹ ਉਨ੍ਹਾਂ ਦੀ ਵਫਾਦਾਰੀ ਉਪਰ ਉਂਗਲ ਉਠਾਉਣ।
Home ਤਾਜਾ ਖ਼ਬਰਾਂ ਕਾਂਗਰਸ ਨੂੰ ਜਲਦੀ ਹੀ ਛੱਡ ਦੇਣਗੇ ਨਵਜੋਤ ਸਿੱਧੂ – ਪੰਜਾਬ ਸਰਕਾਰ ਦੇ ਇਸ ਮੰਤਰੀ ਨੇ ਕਰਤਾ ਵੱਡਾ ਖੁਲਾਸਾ
Previous Postਅੱਗ ਦੀ ਧੂਣੀ ਬਾਲਣ ਤੇ ਜਮੀਨ ਥੱਲਿਓਂ ਨਿਕਲੀ ਮੌਤ , ਛਾਈ ਸੋਗ ਦੀ ਲਹਿਰ – ਤਾਜਾ ਵੱਡੀ ਖਬਰ
Next Postਕਨੇਡਾ ਤੋਂ ਆਈ ਇਹ ਤਾਜਾ ਵੱਡੀ ਖਬਰ – ਧੜਾ ਧੜ ਲੱਗਣਗੇ 4 ਲੱਖ ਵੀਜੇ ਖਿੱਚੋ ਤਿਆਰੀਆਂ