ਕਾਂਗਰਸ ਵਲੋਂ CM ਚਿਹਰੇ ਦੀ ਦੌੜ ਵਿਚ ਚੰਨੀ ਅਤੇ ਸਿੱਧੂ ਤੋਂ ਬਾਅਦ ਹੁਣ ਇਹ ਦਿਗਜ ਲੀਡਰ ਵੀ ਹੋ ਗਿਆ ਸ਼ਾਮਲ

ਆਈ ਤਾਜਾ ਵੱਡੀ ਖਬਰ 

ਪੰਜਾਬ ਵਿੱਚ ਕਾਂਗਰਸ ਪਾਰਟੀ ਨਾਲ ਜੁੜੀਆਂ ਹੋਈਆਂ ਬਹੁਤ ਸਾਰੀਆਂ ਅਜਿਹੀਆਂ ਖਬਰਾਂ ਸਾਹਮਣੇ ਆ ਰਹੀਆਂ ਹਨ ਜੋ ਲੋਕਾਂ ਨੂੰ ਹੈਰਾਨ ਅਤੇ ਪ੍ਰੇਸ਼ਾਨ ਵੀ ਕਰ ਰਹੀਆਂ ਹਨ। ਉਥੇ ਹੀ ਸਾਹਮਣੇ ਆਉਣ ਵਾਲੀਆਂ ਖਬਰਾਂ ਨਾਲ ਪਾਰਟੀ ਦੇ ਅਕਸ ਨੂੰ ਵੀ ਕਈ ਤਰ੍ਹਾਂ ਦੀਆਂ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਜਿੱਥੇ ਕਾਂਗਰਸ ਪਾਰਟੀ ਵਿੱਚ ਪਿਛਲੇ ਕੁਝ ਸਮੇਂ ਤੋਂ ਲਗਾਤਾਰ ਵਿਵਾਦ ਚਲਦਾ ਆ ਰਿਹਾ ਹੈ ਅਤੇ ਇਹ ਕਾਟੋ ਕਲੇਸ਼ ਖਤਮ ਹੋਣ ਦਾ ਨਾਮ ਨਹੀਂ ਲੈ ਰਿਹਾ। ਉੱਥੇ ਹੀ ਕਾਂਗਰਸ ਪਾਰਟੀ ਨਾਲ ਜੁੜੀਆਂ ਹੋਈਆਂ ਬਹੁਤ ਸਾਰੀਆਂ ਖਬਰਾਂ ਸਾਹਮਣੇ ਆ ਰਹੀਆਂ ਹਨ ਜਿੱਥੇ ਇਕ ਵਿਅਕਤੀ ਨੂੰ ਲੈ ਕੇ ਮੁੱਖ ਮੰਤਰੀ ਦੇ ਚਿਹਰੇ ਬਾਰੇ ਅਜੇ ਤੱਕ ਕੋਈ ਐਲਾਨ ਨਹੀਂ ਕੀਤਾ ਗਿਆ ਹੈ। ਉਥੇ ਹੀ ਬੀਤੇ ਦਿਨੀਂ ਪੰਜਾਬ ਆਏ ਕਾਂਗਰਸ ਦੇ ਸੀਨੀਅਰ ਆਗੂ ਰਾਹੁਲ ਗਾਂਧੀ ਵੱਲੋਂ ਆਖਿਆ ਗਿਆ ਸੀ ਕਿ ਮੁੱਖ ਮੰਤਰੀ ਦੇ ਚਿਹਰੇ ਦੀ ਚੋਣ ਕਾਂਗਰਸ ਪਾਰਟੀ ਵਰਕਰਾਂ ਵੱਲੋਂ ਕੀਤੀ ਜਾਵੇਗੀ

ਹੁਣ ਕਾਂਗਰਸ ਪਾਰਟੀ ਵਿਚ ਮੁੱਖ ਮੰਤਰੀ ਦੀ ਦੌੜ ਵਿੱਚ ਚੰਨੀ ਅਤੇ ਸਿੱਧੂ ਤੋਂ ਬਾਅਦ ਹੁਣ ਇਹ ਲੀਡਰ ਵੀ ਸ਼ਾਮਲ ਹੋ ਗਿਆ। ਪ੍ਰਾਪਤ ਜਾਣਕਾਰੀ ਅਨੁਸਾਰ ਜਿਥੇ ਕਾਂਗਰਸ ਹਾਈ ਕਮਾਨ ਵੱਲੋਂ ਚੋਣਾਂ ਵਿਚ ਮੁਖ ਮੰਤਰੀ ਦਾ ਚਿਹਰੇ ਵਜੋਂ ਮੌਜੂਦਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਅਤੇ ਕਾਂਗਰਸ ਪ੍ਰਧਾਨ ਨਵਜੋਤ ਸਿੱਧੂ ਦੇ ਚਿਹਰੇ ਨੂੰ ਅੱਗੇ ਲਿਆਂਦਾ ਜਾ ਰਿਹਾ ਹੈ। ਉੱਥੇ ਹੀ ਹੁਣ ਕਾਂਗਰਸ ਦੇ ਸੀਨੀਅਰ ਆਗੂ ਪ੍ਰਤਾਪ ਸਿੰਘ ਬਾਜਵਾ ਵੱਲੋਂ ਵੀ ਆਪਣੇ ਆਪ ਨੂੰ ਇਸ ਮੁੱਖ ਮੰਤਰੀ ਦੇ ਅਹੁਦੇ ਦੇ ਚਿਹਰੇ ਵਿੱਚ ਸ਼ਾਮਲ ਦੱਸਿਆ ਗਿਆ ਹੈ, ਜਿਸ ਨੂੰ ਸੁਣਦੇ ਹੀ ਸਭ ਹੈਰਾਨ ਹਨ।

ਉਨ੍ਹਾਂ ਇੱਕ ਜਗ੍ਹਾ ਤੇ ਸੰਬੋਧਨ ਕਰਦੇ ਹੋਏ ਦੱਸਿਆ ਹੈ ਕਿ ਅਗਰ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਪੰਜਾਬ ਦੇ ਮੁੱਖ ਮੰਤਰੀ ਬਣ ਸਕਦੇ ਹਨ, ਤਾਂ ਉਹ ਕਿਉਂ ਨਹੀਂ ਬਣ ਸਕਦੇ। ਬੀਤੇ ਦਿਨੀਂ ਜਿਥੇ ਰਾਹੁਲ ਗਾਂਧੀ ਵੱਲੋਂ ਵੀ ਪਾਰਟੀ ਵਿੱਚ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਅਤੇ ਨਵਜੋਤ ਸਿੱਧੂ ਦਾ ਹੀ ਜ਼ਿਕਰ ਕੀਤਾ ਗਿਆ ਸੀ।

ਉੱਥੇ ਹੀ ਉਨ੍ਹਾਂ ਆਖਿਆ ਸੀ ਕੇ ਪਾਰਟੀ ਦੀ ਸਹਿਮਤੀ ਨਾਲ ਜਿਸ ਨੂੰ ਵੀ ਮੁੱਖ ਮੰਤਰੀ ਬਣਾਇਆ ਜਾਵੇਗਾ ਦੂਸਰਾ ਉਸ ਦਾ ਪੂਰਾ ਸਮਰਥਨ ਕਰੇਗਾ। ਹੁਣ ਪੰਜਾਬ ਕਾਂਗਰਸ ਦੇ ਟਵਿੱਟਰ ਹੈਂਡਲ ਤੇ ਜਾਰੀ ਕੀਤੀ ਗਈ ਇਕ ਵੀਡੀਓ ਨੇ ਲੋਕਾਂ ਨੂੰ ਹੈਰਾਨੀ ਵਿਚ ਪਾ ਦਿੱਤਾ ਹੈ । ਜਿਸ ਵਿਚ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਪੰਜਾਬ ਪ੍ਰਧਾਨ ਨਵਜੋਤ ਸਿੰਘ ਸਿੱਧੂ ਅਤੇ ਪ੍ਰਤਾਪ ਸਿੰਘ ਬਾਜਵਾ ਦੀ ਤਸਵੀਰ ਨੂੰ ਮੁੱਖ ਮੰਤਰੀ ਦੇ ਚਿਹਰੇ ਵਜੋ ਵਿਖਾਇਆ ਗਿਆ ਹੈ।