ਕਾਂਗਰਸ ਸ਼ਾਮਿਲ ਹੋਏ ਸੁਖਪਾਲ ਖਹਿਰਾ ਬਾਰੇ ਲੱਗੇ ਇਤਰਾਜਯੋਗ ਪੋਸਟਰ – ਪੜ੍ਹਕੇ ਹਰ ਕੋਈ ਰਹਿ ਗਿਆ ਹੈਰਾਨ

ਆਈ ਤਾਜਾ ਵੱਡੀ ਖਬਰ

ਇਸ ਸਮੇਂ ਦੇਸ਼ ਅੰਦਰ ਜਿਥੇ ਕਰੋਨਾ ਦਾ ਕਹਿਰ ਅਜੇ ਤੱਕ ਜਾਰੀ ਹੈ। ਉਥੇ ਹੀ ਸਰਕਾਰਾਂ ਵੱਲੋਂ ਕਰੋਨਾ ਕੇਸਾਂ ਨੂੰ ਠੱਲ੍ਹ ਪਾਉਣ ਲਈ ਲਗਾਤਾਰ ਕੋਸ਼ਿਸ਼ਾਂ ਕੀਤੀਆਂ ਜਾ ਰਹੀਆਂ ਹਨ। ਜਿਸ ਦੇ ਚਲਦੇ ਹੋਏ ਪੰਜਾਬ ਵਿੱਚ ਵੀ ਸਰਕਾਰ ਵੱਲੋਂ 10 ਜੂਨ ਤੱਕ ਤਾਲਾਬੰਦੀ ਕੀਤੀ ਗਈ ਹੈ। ਸਰਕਾਰ ਵੱਲੋਂ ਲਗਾਤਾਰ ਲੋਕਾਂ ਨੂੰ ਕਰੋਨਾ ਸਬੰਧੀ ਜਾਰੀ ਕੀਤੀਆਂ ਗਈਆਂ ਹਦਾਇਤਾਂ ਦੀ ਪਾਲਣਾ ਕਰਨ ਲਈ ਅਪੀਲ ਕੀਤੀ ਜਾ ਰਹੀ ਹੈ। ਅੱਜ ਕਿਸਾਨੀ ਸੰਘਰਸ਼ ਵੀ ਲਗਾਤਾਰ ਦਿੱਲੀ ਦੀਆਂ ਸਰਹੱਦਾਂ ਉਪਰ ਨਿਰੰਤਰ ਚੱਲ ਰਿਹਾ ਹੈ। ਇਸ ਤਰ੍ਹਾਂ ਹੀ ਪੰਜਾਬ ਵਿਚ ਹੋਣ ਵਾਲੀਆਂ 2022 ਦੀਆਂ ਵਿਧਾਨ ਸਭਾ ਚੋਣਾਂ ਲਈ ਸਿਆਸੀ ਪਾਰਟੀਆਂ ਵੱਲੋਂ ਹੁਣ ਤੋਂ ਰਣਨੀਤੀਆਂ ਉਲੀਕੀਆਂ ਜਾ ਰਹੀਆਂ ਹਨ। ਜਿਸਦੇ ਚਲਦੇ ਹੋਏ ਬਹੁਤ ਸਾਰੇ ਪਾਰਟੀ ਵਰਕਰ ਆਪਣੀ ਪਾਰਟੀ ਨੂੰ ਛੱਡ ਕੇ ਦੂਸਰੀ ਪਾਰਟੀ ਵਿੱਚ ਸ਼ਾਮਲ ਹੋ ਰਹੇ ਹਨ।

ਹੁਣ ਕਾਂਗਰਸ ਵਿੱਚ ਸ਼ਾਮਲ ਹੋਏ ਸੁਖਪਾਲ ਖਹਿਰਾ ਬਾਰੇ ਇਤਰਾਜ਼ਯੋਗ ਪੋਸਟਰ ਲਗਾਏ ਗਏ ਹਨ ਜਿਸ ਨੂੰ ਪੜ੍ਹ ਕੇ ਹਰ ਕੋਈ ਹੈਰਾਨ ਹੋ ਰਿਹਾ ਹੈ। ਪਿਛਲੇ ਦਿਨੀਂ ਜਿੱਥੇ ਸੁਖਪਾਲ ਸਿੰਘ ਖਹਿਰਾ ਆਪਣੇ ਦੋ ਹੋਰ ਸਾਥੀਆਂ ਨਾਲ ਕਾਂਗਰਸ ਵਿੱਚ ਸ਼ਾਮਲ ਹੋ ਗਏ ਹਨ। ਉਥੇ ਹੀ ਕੁਝ ਲੋਕਾਂ ਵੱਲੋਂ ਉਨ੍ਹਾਂ ਦਾ ਵਿਰੋਧ ਕਰਦੇ ਹੋਏ ਸੁਖਪਾਲ ਸਿੰਘ ਖਹਿਰਾ ਦੇ ਹਲਕਾ ਭੁਲੱਥ ਵਿੱਚ ਇਤਰਾਜ਼ਯੋਗ ਪੋਸਟਰਾਂ ਦਾ ਮਾਮਲਾ ਸਾਹਮਣੇ ਆਇਆ ਹੈ। ਜਿੱਥੇ ਪਿਛਲੇ ਦਿਨੀਂ ਨਵਜੋਤ ਸਿੰਘ ਸਿੱਧੂ ਅਤੇ ਸੰਨੀ ਦਿਓਲ ਦੇ ਗੁੰਮਸ਼ੁਦਾ ਦੇ ਪੋਸਟਰ ਲਗਾਏ ਗਏ ਸਨ, ਉਥੇ ਹੀ ਹੁਣ ਸੁਖਪਾਲ ਸਿੰਘ ਖਹਿਰਾ ਦਾ ਵਿਰੋਧ ਕਰਦੇ ਹੋਏ ਉਨ੍ਹਾਂ ਦੇ ਹਲਕਾ ਭੁਲੱਥ ਅਤੇ ਨਡਾਲਾ ਤੋਂ ਇਲਾਵਾ ਵੱਖ-ਵੱਖ ਥਾਵਾਂ ਉੱਪਰ ਉਨ੍ਹਾਂ ਦੇ ਇਤਰਾਜ਼ਯੋਗ ਪੋਸਟਰ ਲਗਾਏ ਗਏ ਹਨ ਜਿਨ੍ਹਾਂ ਵਿਚ ਇਤਰਾਜ਼ਯੋਗ ਭਾਸ਼ਾ ਦੀ ਵਰਤੋਂ ਕਰਦੇ ਹੋਏ ਅਰੂਸਾ ਦਾ ਜ਼ਿਕਰ ਵੀ ਕੀਤਾ ਗਿਆ ਹੈ।

ਇਨ੍ਹਾਂ ਲਗਾਏ ਗਏ ਪੋਸਟਰਾਂ ਦੀਆਂ ਤਸਵੀਰਾਂ ਖਿੱਚ ਲਈਆਂ ਗਈਆਂ ਹਨ ਅਤੇ ਪੋਸਟਰ ਲਗਾਉਣ ਵਾਲਿਆਂ ਦੀਆਂ ਥਾਵਾਂ ਦੀ ਸੀਸੀਟੀਵੀ ਕੈਮਰਿਆਂ ਦੀ ਰਿਕਾਰਡਿੰਗ ਕਢਵਾਈ ਜਾ ਰਹੀ ਹੈ। ਤਾਂ ਜੋ ਚੋਰਾਂ ਵਾਂਗ ਰਾਤੋ-ਰਾਤ ਇਨ੍ਹਾਂ ਪੋਸਟਰ ਲਗਾਏ ਜਾਣ ਵਾਲੇ ਅਪਰਾਧੀਆਂ ਦਾ ਪਤਾ ਲੱਗ ਸਕੇ।

ਜਿਨ੍ਹਾਂ ਵੱਲੋਂ ਇਸ ਘਟਨਾ ਨੂੰ ਅੰਜਾਮ ਦਿੱਤਾ ਗਿਆ ਹੈ। ਉਥੇ ਹੀ ਇਸ ਘਟਨਾ ਬਾਰੇ ਸੁਖਪਾਲ ਸਿੰਘ ਖਹਿਰਾ ਨੇ ਕਿਹਾ ਹੈ ਕਿ ਪੋਸਟਰ ਲਗਾਉਣ ਨਾਲ ਮੇਰਾ ਨਹੀਂ ਸਗੋਂ ਕੈਪਟਨ ਅਮਰਿੰਦਰ ਸਿੰਘ ਦਾ ਅਪਮਾਨ ਕੀਤਾ ਗਿਆ ਹੈ। ਹੁਣ ਤੱਕ ਕਿਸੇ ਵੱਲੋਂ ਵੀ ਇਨ੍ਹਾਂ ਪੋਸਟਰਾਂ ਨੂੰ ਲਗਾਏ ਜਾਣ ਦੀ ਜ਼ਿੰਮੇਵਾਰੀ ਨਹੀਂ ਲਈ ਗਈ ਹੈ। ਉੱਥੇ ਹੀ ਸੁਖਪਾਲ ਸਿੰਘ ਖਹਿਰਾ ਦੇ ਸਮਰਥਕਾਂ ਵੱਲੋਂ ਇਨ੍ਹਾਂ ਪੋਸਟਰਾਂ ਨੂੰ ਹਟਾ ਦਿੱਤਾ ਗਿਆ ਹੈ।