ਕਿਸਾਨਾਂ ਅੰਦੋਲਨ : ਸੁਪ੍ਰੀਮ ਕੋਰਟ ਦੀ ਸੁਣਵਾਈ ਤੋਂ ਬਾਅਦ ਹੁਣ ਦਿੱਲੀ ਤੋਂ ਆਈ ਇਹ ਵੱਡੀ ਖਬਰ ਮੋਦੀ ਸਰਕਾਰ ਲਈ

ਆਈ ਤਾਜਾ ਵੱਡੀ ਖਬਰ

ਕੇਂਦਰ ਸਰਕਾਰ ਵੱਲੋਂ ਲਾਗੂ ਕੀਤੇ ਗਏ ਖੇਤੀ ਕਾਨੂੰਨਾਂ ਦੇ ਵਿਰੋਧ ਵਿਚ ਭਾਰਤ ਦੇ ਸਾਰੇ ਕਿਸਾਨਾਂ ਵੱਲੋਂ 47 ਵੇਂ ਦਿਨ ਵੀ ਲਗਾਤਾਰ ਸੰਘਰਸ਼ ਕੀਤਾ ਜਾ ਰਿਹਾ ਹੈ। ਪਹਿਲਾਂ ਭਾਰਤ ਦੇ ਸਾਰੇ ਕਿਸਾਨ ਸੂਬਾ ਪੱਧਰੀ ਪ੍ਰਦਰਸ਼ਨ ਕਰ ਰਹੇ ਸਨ। ਹੁਣ ਦੇਸ਼ ਦੀਆਂ ਸਭ ਕਿਸਾਨ ਜਥੇ ਬੰਦੀਆਂ 26 ਨਵੰਬਰ ਤੋਂ ਦਿੱਲੀ ਦੀਆਂ ਸਰਹੱਦਾਂ ਤੇ ਸੰਘਰਸ਼ ਕਰ ਰਹੀਆਂ ਹਨ। ਤਾਂ ਜੋ ਇਸ ਸੰਘਰਸ਼ ਨਾਲ ਖੇਤੀ ਕਾਨੂੰਨਾਂ ਨੂੰ ਰੱਦ ਕਰਵਾਇਆ ਜਾ ਸਕੇ। ਇਸ ਸੰਘਰਸ਼ ਨੂੰ ਲੈ ਕੇ ਹੁਣ ਤੱਕ ਕੇਂਦਰ ਸਰਕਾਰ ਅਤੇ ਕਿਸਾਨ ਆਗੂਆਂ ਦੇ ਵਿਚਕਾਰ ਹੋਈਆਂ ਸਾਰੀਆਂ ਮੀਟਿੰਗ ਬੇਸਿੱਟਾ ਰਹੀਆਂ ਹਨ।

ਕੇਂਦਰ ਸਰਕਾਰ ਇਹਨਾਂ ਖੇਤੀ ਕਾਨੂੰਨਾਂ ਦੇ ਵਿੱਚ ਸੋਧ ਕਰਨਾ ਮੰਨ ਰਹੀ ਹੈ। ਪਰ ਇਸ ਨੂੰ ਰੱਦ ਕਰਨ ਤੋਂ ਇਨਕਾਰ ਕਰ ਰਹੀ ਹੈ। ਉਥੇ ਹੀ ਕਿਸਾਨ ਕਾਲੇ ਕਾਨੂੰਨਾਂ ਨੂੰ ਸਿਰੇ ਤੋਂ ਰੱਦ ਕਰਵਾਉਣਾ ਚਾਹੁੰਦੇ ਹਨ। ਹੁਣ ਕਿਸਾਨ ਅੰਦੋਲਨ ਤੋਂ ਸੁਪਰੀਮ ਕੋਰਟ ਦੀ ਸੁਣਵਾਈ ਤੋਂ ਬਾਅਦ ਇਕ ਦਿੱਲੀ ਤੋਂ ਵੱਡੀ ਖਬਰ ਮੋਦੀ ਸਰਕਾਰ ਲਈ ਸਾਹਮਣੇ ਆਈ ਹੈ। ਸੁਪਰੀਮ ਕੋਰਟ ਵੱਲੋਂ ਹੁਣ ਤੱਕ ਕਿਸਾਨਾਂ ਅਤੇ ਸਰਕਾਰ ਵਿਚਕਾਰ ਹੋਣ ਵਾਲੀ ਗੱਲਬਾਤ ਤੇ ਨਿਰਾਸ਼ਾ ਜਤਾਈ ਗਈ ਹੈ। ਕਾਂਗਰਸ ਨੇ ਖੇਤੀ ਕਾਨੂੰਨਾਂ ਨੂੰ ਲੈ ਕੇ ਚੱਲ ਰਹੀ ਗੱਲਬਾਤ ਤੇ ਸੁਪਰੀਮ ਕੋਰਟ ਵੱਲੋਂ ਨਿਰਾਸ਼ਾ ਜਤਾਈ ਜਾਣ ਤੋਂ ਬਾਅਦ ਸੋਮਵਾਰ ਨੂੰ ਕਿਹਾ ਕਿ ਸਰਕਾਰ ਨੂੰ ਖੇਤੀ ਕਾਨੂੰਨਾਂ ਨੂੰ ਰੱਦ ਕਰਨਾ ਚਾਹੀਦਾ ਹੈ।

ਕਾਂਗਰਸ ਪਾਰਟੀ ਦੇ ਮੁੱਖ ਬੁਲਾਰੇ ਰਣਦੀਪ ਸਿੰਘ ਸੁਰਜੇਵਾਲਾ ਨੇ ਟਵੀਟ ਕੀਤਾ ਹੈ ਕਿ ਸੁਪਰੀਮ ਕੋਰਟ ਸਿਆਸੀ ਮੁੱਦਿਆਂ ਦਾ ਫੈਸਲਾ ਕਰਦਾ ਹੈ। ਸਿਆਸੀ ਬੇਈਮਾਨੀ ਨਾਲ ਖੇਤੀ ਨੂੰ ਪੂੰਜੀ ਪਤੀਆਂ ਦੇ ਦਰਵਾਜ਼ੇ ਤੇ ਵੇਚਣ ਦੀ ਸਾਜਿਸ਼ ਦਾ ਨਹੀਂ। ਇਸ ਦੌਰਾਨ ਰਣਦੀਪ ਨੇ ਵੀ ਕਿਹਾ ਹੈ ਕੀ ਅਜਿਹੀ ਸਾਜ਼ਿਸ਼ ਰਚੀ ਜਾ ਰਹੀ ਹੈ ਜਿਸ ਵਿੱਚ ਕਿਸਾਨ ਨੂੰ ਆਪਣੇ ਹੀ ਖੇਤਾਂ ਚ ਗੁਲਾਮ ਬਣਾਉਣ ਦਾ ਕੰਮ ਕੀਤਾ ਜਾ ਰਿਹਾ ਹੈ , ਇਸ ਲਈ ਸਰਕਾਰ ਨੂੰ ਇਨ੍ਹਾਂ ਤਿੰਨ ਖੇਤੀ ਕਾਨੂੰਨਾਂ ਨੂੰ ਰੱਦ ਕਰਨਾ ਚਾਹੀਦਾ ਹੈ। ਸਪਰੀਮ

ਕੋਰਟ ਦੇ ਚੀਫ ਜਸਟਿਸ ਐਸ ਏ ਬੋਬੜੇ ਦੀ ਪ੍ਰਧਾਨਗੀ ਵਾਲੀ ਬੈਂਚ ਨੇ ਕਿਹਾ ਹੈ ਕਿ ਅਸੀਂ ਸਰਕਾਰ ਅਤੇ ਕਿਸਾਨਾਂ ਵਿਚਕਾਰ ਹੋਣ ਵਾਲੀ ਗੱਲਬਾਤ ਦੀ ਪ੍ਰਕਿਰਿਆ ਤੋਂ ਬੇਹੱਦ ਨਿਰਾਸ਼ ਹਾਂ। ਅਸੀਂ ਤੁਹਾਡੀ ਗੱਲਬਾਤ ਨੂੰ ਭਟਕਾਉਣ ਵਾਲੀ ਕੋਈ ਟਿੱਪਣੀ ਨਹੀਂ ਕਰਨਾ ਚਾਹੁੰਦੇ। ਸੁਪਰੀਮ ਕੋਰਟ ਨੇ ਕਿਹਾ ਕਿ ਜੋ ਕੇਂਦਰ ਸਰਕਾਰ ਅਤੇ ਕਿਸਾਨਾਂ ਵਿਚਕਾਰ ਗੱਲਬਾਤ ਹੋਈ ਹੈ ਉਹ ਬੇਹੱਦ ਨਿਰਾਸ਼ਾਜਨਕ ਹੈ। ਕਾਂਗਰਸ ਵੱਲੋਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਆਲੋਚਨਾ ਕਰਦੇ ਹੋਏ ਕਿਹਾ ਗਿਆ ਹੈ ਕਿ ਉਨ੍ਹਾਂ ਨੂੰ ਕਿਸਾਨੀ ਅੰਦੋਲਨ ਵਿੱਚ ਆ ਕੇ ਸ਼ਹੀਦ ਹੋਏ ਲੋਕਾਂ ਨੂੰ ਸ਼ਰਧਾਂਜਲੀ ਭੇਟ ਕਰ ਕੇ ਉਨ੍ਹਾਂ ਤੋਂ ਮੁਆਫੀ ਮੰਗਣੀ ਚਾਹੀਦੀ ਹੈ।