ਆਈ ਤਾਜਾ ਵੱਡੀ ਖਬਰ
ਖੇਤੀ ਕਨੂੰਨਾਂ ਨੂੰ ਰੱਦ ਕਰਵਾਉਣ ਦੇ ਮਕਸਦ ਨਾਲ ਕਿਸਾਨਾਂ ਨੇ ਦਿੱਲੀ ਕੂਚ ਕੀਤਾ ਸੀ। ਉਸ ਸਮੇਂ ਉਨ੍ਹਾਂ ਨੂੰ ਰੋਕਣ ਲਈ ਹਰਿਆਣਾ ਅਤੇ ਦਿੱਲੀ ਪੁਲਿਸ ਵੱਲੋਂ ਕਾਫੀ ਸਖਤ ਰੋਕਾ ਲਗਾਈਆਂ ਗਈਆਂ ਸਨ। ਜਿਸ ਨਾਲ ਕਿਸਾਨਾਂ ਨੂੰ ਅੱਗੇ ਵਧਣ ਤੋਂ ਰੋਕਿਆ ਜਾ ਸਕੇ। ਇਸ ਲਈ ਹਰਿਆਣਾ ਅਤੇ ਦਿੱਲੀ ਪੁਲਿਸ ਵੱਲੋ ਪਾਣੀ ਦੀ ਬੁਛਾੜ ਕੀਤੀ ਗਈ ,ਹੰਝੂ ਗੈਸ ਦੇ ਗੋਲੇ ਦਾਗੇ ਗਏ। ਜਿਸ ਦਾ ਸਾਹਮਣਾ ਕਰਦੇ ਹੋਏ ਕਿਸਾਨ ਦਿੱਲੀ ਕੂਚ ਕਰ ਗਏ।
ਕਿਸਾਨਾਂ ਵੱਲੋਂ ਲਗਾਤਾਰ ਕਾਫੀ ਦਿਨਾਂ ਤੋਂ ਦਿੱਲੀ ਹਰਿਆਣਾ ਬਾਡਰ ਤੇ ਹੀ ਧਰਨਾ ਜਾਰੀ ਹੈ। ਉਧਰ ਯੂਪੀ ਤੋਂ ਆਏ ਕਿਸਾਨਾਂ ਨੇ ਵੀ ਟਿਕਰੀ ਬਾਰਡਰ ਤੇ ਧਰਨਾ ਜਾਰੀ ਰੱਖਿਆ ਹੋਇਆ ਹੈ। ਕਿਸਾਨl ਜਥੇਬੰਦੀਆਂ ਨੇ ਅਮਿਤ ਸ਼ਾਹ ਨਾਲ ਮੁਲਾਕਾਤ ਕਰਨ ਤੋਂ ਨਾਂਹ ਕਰ ਦਿੱਤੀ ਸੀ ਕਿਉਂਕਿ ਉਨ੍ਹਾਂ ਕਿਹਾ ਸੀ ਕਿ ਸ਼ਰਤਾਂ ਤੋਂ ਬਿਨਾਂ ਅਗਰ ਕਿਸਾਨਾਂ ਨੂੰ ਗੱਲਬਾਤ ਲਈ ਬੁਲਾਇਆ ਜਾਂਦਾ ਹੈ ,ਤਾਂ ਜ਼ਰੂਰ ਇਸ ਵਿੱਚ ਸ਼ਿਰਕਤ ਕਰਨਗੇ।
ਕਿਸਾਨ ਜਥੇਬੰਦੀਆਂ ਨੇ ਇਹ ਵੀ ਐਲਾਨ ਕਰ ਦਿੱਤਾ ਹੈ ਕਿ ਅਗਰ ਉਨ੍ਹਾਂ ਦੀਆਂ ਮੰਗਾਂ ਨਾ ਮੰਨੀਆਂ ਗਈਆਂ ਤਾਂ ਦਿੱਲੀ ਦੇ ਖ਼ਾਸ 5 ਰਸਤਿਆਂ ਨੂੰ ਬੰਦ ਕਰ ਦਿੱਤਾ ਜਾਵੇਗਾ। ਹੁਣ ਕਿਸਾਨਾਂ ਦੇ ਰੋਹ ਨੂੰ ਦੇਖਦੇ ਹੋਏ ਕੇਂਦਰ ਸਰਕਾਰ ਵੱਲੋਂ ਇਕ ਵੱਡੀ ਖਬਰ ਦਾ ਐਲਾਨ ਕੀਤਾ ਗਿਆ ਹੈ। ਕਿਸਾਨਾਂ ਦੇ ਰੋਹ ਨੂੰ ਦੇਖਦੇ ਹੋਏ ਕੇਂਦਰ ਸਰਕਾਰ ਠੰਡੀ ਪੈ ਰਹੀ ਹੈ। ਪੰਜਾਬ ਦੀਆਂ ਕਿਸਾਨ ਜਥੇਬੰਦੀਆਂ ਨਾਲ ਗੱਲਬਾਤ ਕਰ ਰਿਹੈ ਪੰਜਾਬ ਦੇ ਸਾਬਕਾ ਕੈਬਨਿਟ ਮੰਤਰੀ ਸੁਰਜੀਤ ਕੁਮਾਰ ਜਿਆਣੀ ਨੇ ਦੱਸਿਆ ਹੈ ਕਿ 1 ਦਸੰਬਰ ਨੂੰ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਅਤੇ ਕਿਸਾਨ ਜਥੇਬੰਦੀਆਂ ਦੇ ਵਿਚਕਾਰ ਮੁਲਾਕਾਤ ਹੋਵੇਗੀ।
ਕਿਸਾਨਾਂ ਦੇ ਮਾਮਲੇ ਨੂੰ ਸੁਲਝਾਉਣ ਲਈ ਅਮਿਤ ਸ਼ਾਹ ਨੇ ਜਿਆਣੀ ਨੂੰ ਕੱਲ੍ਹ ਦਿੱਲੀ ਬੁਲਾਇਆ ਹੈ। ਤਾਂ ਜੋ ਇਸ ਮਾਮਲੇ ਨੂੰ ਸ਼ਾਂਤੀ ਪੂਰਵਕ ਤਰੀਕੇ ਨਾਲ ਨਿਪਟਾਇਆ ਜਾ ਸਕੇ। ਪਹਿਲਾਂ ਵੀ ਇਹ ਗੱਲ ਸਪੱਸ਼ਟ ਹੋ ਚੁੱਕੀ ਸੀ ਕਿ ਅਮਿਤ ਸ਼ਾਹ ਕਿਸਾਨਾਂ ਨਾਲ ਗੱਲਬਾਤ ਕਰਨ ਲਈ ਤਿਆਰ ਹਨ ।ਪਰ ਗੱਲ ਕਰਨ ਦਾ ਸਮਾਂ ਤੇ ਸਥਾਨ ਤੈਅ ਨਹੀਂ ਕੀਤਾ ਗਿਆ ਸੀ। 1 ਦਸੰਬਰ ਨੂੰ ਕਿਸਾਨ ਜਥੇਬੰਦੀਆਂ ਅਤੇ ਅਮਿਤ ਸ਼ਾਹ ਦੇ ਵਿਚਕਾਰ ਗੱਲਬਾਤ 1 ਵਜੇ ਕੀਤੀ ਜਾਵੇਗੀ ਜਿਸ ਵਿੱਚ ਰਾਜਨਾਥ ਸਿੰਘ ਵੀ ਸ਼ਾਮਲ ਹੋਣਗੇ।
ਓਧਰ ਕਿਸਾਨ ਅਜੇ ਵੀ ਸਿੰਘੂ ਅਤੇ ਟਿਕਰੀ ਬਾਰਡਰ ਤੇ ਹਜ਼ਾਰਾਂ ਦੀ ਤਾਦਾਦ ਵਿੱਚ ਜੁੜੇ ਹੋਏ ਹਨ। ਜਿਨ੍ਹਾਂ ਨੇ ਸਰਕਾਰ ਖਿਲਾਫ ਆਪਣਾ ਮੋਰਚਾ ਜਾਰੀ ਰੱਖਿਆ ਹੋਇਆ ਹੈ। ਇਹ ਕਿਸਾਨ ਪੰਜਾਬ, ਹਰਿਆਣਾ, ਰਾਜਸਥਾਨ ਅਤੇ ਯੂਪੀ ਆਦਿ ਤੋਂ ਆ ਕੇ ਇਨ੍ਹਾਂ ਮੋਰਚਿਆਂ ਤੇ ਡਟੇ ਹੋਏ ਹਨ।
Previous Postਪੰਜਾਬ ਚ ਕਰਫਿਊ ਲਗਨ ਦੇ ਸਮੇਂ ਬਾਰੇ ਆਈ ਤਾਜਾ ਵੱਡੀ ਖਬਰ
Next Postਹੁਣੇ ਹੁਣੇ ਕਿਸਾਨਾਂ ਨੇ ਕਰਤਾ ਅਚਾਨਕ ਇਕਦਮ ਇਹ ਵੱਡਾ ਐਲਾਨ – ਦਿਲੀ ਵਾਲੇ ਹੋ ਗਏ ਹੈਰਾਨ