ਆਈ ਤਾਜਾ ਵੱਡੀ ਖਬਰ
ਕਿਸਾਨਾਂ ਵੱਲੋਂ ਦਿੱਲੀ ਦੀਆਂ ਸਰਹੱਦਾਂ ਤੇ ਸੰਘਰਸ਼ ਸ਼ੁਰੂ ਕੀਤੇ ਹੋਏ ਅੱਜ 72 ਵਾਂ ਦਿਨ ਚੱਲ ਰਿਹਾ ਹੈ। ਕਿਸਾਨ ਪਿਛਲੇ ਸਾਲ 26 ਨਵੰਬਰ ਤੋਂ ਲਗਾ ਤਾਰ ਦਿੱਲੀ ਦੀਆਂ ਸਰਹੱਦਾਂ ਤੇ ਸੰਘਰਸ਼ ਕਰ ਰਹੇ ਹਨ। ਇਸ ਕਿਸਾਨੀ ਸੰਘਰਸ਼ ਦੌਰਾਨ ਬਹੁਤ ਸਾਰੇ ਕਿਸਾਨ ਸ਼-ਹੀ-ਦ ਹੋ ਚੁੱਕੇ ਹਨ। 26 ਜਨਵਰੀ ਦੀ ਘਟਨਾ ਤੋਂ ਬਾਅਦ ਬਹੁਤ ਸਾਰੇ ਲੋਕਾਂ ਵੱਲੋਂ ਇਸ ਸੰਘਰਸ਼ ਨੂੰ ਅਸਫ਼ਲ ਕਰਨ ਦੀ ਕੋਸ਼ਿਸ਼ ਕੀਤੀ ਗਈ ਸੀ ਪਰ ਕਿਸਾਨਾਂ ਨੂੰ ਮਿਲ ਰਹੀ ਹਮਾਇਤ ਦੇ ਕਾਰਨ ਇਹ ਸੰਘਰਸ਼ ਪਹਿਲਾਂ ਨਾਲੋਂ ਹੋਰ ਮਜ਼ਬੂਤ ਹੋ ਚੁੱਕਾ ਹੈ। ਲਾਲ ਕਿਲੇ ਦੀ ਘਟਨਾ ਨੂੰ ਲੈ ਕੇ ਬਹੁਤ ਸਾਰੇ ਕਿਸਾਨਾਂ ਨੂੰ ਦਿੱਲੀ ਪੁਲਿਸ ਵੱਲੋਂ ਹਿਰਾਸਤ ਵਿਚ ਲਿਆ ਗਿਆ ਸੀ।
ਹੁਣ ਕਿਸਾਨ ਆਗੂਆਂ ਵੱਲੋਂ ਸੰਘਰਸ਼ ਨੂੰ ਤੇਜ਼ ਕਰਦੇ ਹੋਏ 6 ਫਰਵਰੀ ਨੂੰ ਦੇਸ਼ ਵਿਆਪੀ ਚੱਕਾ ਜਾਮ ਕਰਨ ਦਾ ਐਲਾਨ ਕੀਤਾ ਗਿਆ ਹੈ। ਉਸ ਸਬੰਧੀ ਹੁਣ ਇੱਕ ਹੋਰ ਵੱਡੀ ਖਬਰ ਸਾਹਮਣੇ ਆਈ ਹੈ। ਹੁਣ ਆਈ ਸਾਹਮਣੇ ਜਾਣਕਾਰੀ ਦੇ ਅਨੁਸਾਰ ਸਰਹੱਦਾ ਤੇ ਸੰਘਰਸ਼ ਕਰ ਰਹੇ ਕਿਸਾਨਾਂ ਵਿੱਚੋ ਕਿਸਾਨ ਆਗੂ ਰਾਕੇਸ਼ ਟਿਕੈਤ ਵੱਲੋਂ ਇਕ ਐਲਾਨ ਕੀਤਾ ਗਿਆ ਹੈ। ਉਨ੍ਹਾਂ ਆਖਿਆ ਕਿ ਜਿਥੇ 6 ਫ਼ਰਵਰੀ ਨੂੰ ਸ਼ਾਂਤੀ ਪੂਰਨ ਢੰਗ ਨਾਲ ਚੱਕਾ ਜਾਮ ਕੀਤਾ ਜਾਵੇਗਾ। ਜੋ ਦੁਪਹਿਰ 12 ਵਜੇ ਤੋਂ ਲੈ ਕੇ 3 ਵਜੇ ਤੱਕ ਜਾਰੀ ਰਹੇਗਾ। ਇਸ ਵਿਚ ਦਿੱਲੀ ਨੂੰ ਬਾਹਰ ਰੱਖਿਆ ਜਾਵੇਗਾ ਤੇ ਦਿੱਲੀ ਵਿੱਚ ਕਿਤੇ ਵੀ ਜਾਮ ਨਹੀਂ ਲਾਇਆ ਜਾਵੇਗਾ।
ਇਸ ਸਬੰਧੀ ਉਨ੍ਹਾਂ ਨੇ ਨਿਊਜ਼ ਏਜੰਸੀ ਏ ਐੱਨ ਆਈ ਨਾਲ ਗੱਲ ਬਾਤ ਕੀਤੀ ਹੈ। ਉਨ੍ਹਾਂ ਕਿਹਾ ਕੇ ਚੱਕਾ ਜਾਮ ਕਰਨ ਤੇ ਲੋਕਾਂ ਨੂੰ ਖੇਤੀ ਕਾਨੂੰਨਾਂ ਦੀਆਂ ਕਮੀਆਂ ਦੱਸੀਆਂ ਜਾਣਗੀਆਂ। ਇਸ ਐਲਾਨ ਤੋਂ ਬਾਅਦ ਪੁਲਿਸ ਵੱਲੋਂ ਸਿੰਘੂ,ਟਿਕਰੀ ਅਤੇ ਗਾਜ਼ੀਪੁਰ ਉੱਤੇ ਸੁਰੱਖਿਆ ਦੇ ਪੁਖਤਾ ਇੰਤਜ਼ਾਮ ਵਧਾ ਦਿੱਤੇ ਗਏ ਹਨ। ਇਨ੍ਹਾਂ ਸਰਹੱਦਾਂ ਉਪਰ ਸੁਰੱਖਿਆ ਬਲਾਂ ਦੀ ਤਾਇਨਾਤੀ ਨੂੰ ਪਹਿਲਾਂ ਦੇ ਮੁਕਾਬਲੇ ਵਧੇਰੇ ਕੀਤਾ ਗਿਆ ਹੈ। ਸੰਯੁਕਤ ਕਿਸਾਨ ਮੋਰਚੇ ਵੱਲੋਂ ਵੀ ਨੈਸ਼ਨਲ ਅਤੇ ਸਟੇਟ ਹਾਈਵੇਜ ਜਾਮ ਕਰਨ ਦਾ ਐਲਾਨ ਕੀਤਾ ਗਿਆ ਹੈ।
ਸੰਯੁਕਤ ਮੋਰਚੇ ਦੇ ਮੈਂਬਰਾਂ ਵੱਲੋਂ ਕਿਹਾ ਗਿਆ ਹੈ ਕਿ ਇਹ ਕਿਸਾਨੀ ਅੰਦੋਲਨ ਹੈ ਜੋ ਸ਼ਾਂਤੀ ਪੂਰਵਕ ਤਰੀਕੇ ਨਾਲ ਕੀਤਾ ਜਾ ਰਿਹਾ ਹੈ। 6 ਫ਼ਰਵਰੀ ਨੂੰ ਕੀਤੇ ਜਾਣ ਵਾਲੇ ਚੱਕਾ ਜਾਮ ਵਿੱਚ ਸਥਾਨਕ ਲੋਕਾਂ ਦੀ ਹਿੱਸੇ ਦਾਰੀ ਵਧ ਜਾਵੇਗੀ। ਕਿਉਂਕਿ ਦੇਸ਼ ਦਾ ਹਰ ਵਰਗ ਇਸ ਕਿਸਾਨੀ ਸੰਘਰਸ਼ ਨੂੰ ਹਮਾਇਤ ਕਰ ਰਿਹਾ ਹੈ। ਦਿੱਲੀ ਵਿੱਚ ਕਿਸਾਨਾਂ ਦੀਆਂ ਬੰਦ ਕੀਤੀਆਂ ਗਈਆਂ ਬਿਜਲੀ ,ਪਾਣੀ ਅਤੇ ਇੰਟਰਨੈੱਟ ਸੇਵਾਵਾਂ ਕਾਰਨ ਵੀ ਲੋਕਾਂ ਵਿਚ ਰੋਸ ਪਾਇਆ ਜਾ ਰਿਹਾ ਹੈ।
Previous Postਕਰਲੋ ਘਿਓ ਨੂੰ ਭਾਂਡਾ – ਮੋਦੀ ਸਰਕਾਰ ਲਈ ਆਈ ਖੇਤੀ ਕਨੂੰਨਾਂ ਕਰਕੇ ਇਹ ਮਾੜੀ ਖਬਰ
Next Postਕਿਸਾਨ ਅੰਦੋਲਨ ਦੇ 72 ਵੇ ਦਿਨ ਅੱਜ ਖੇਤੀ ਮੰਤਰੀ ਵਲੋਂ ਹੁਣ ਆਈ ਇਹ ਵੱਡੀ ਖਬਰ