ਕਿਸਾਨਾਂ ਨਾਲ ਗਲ੍ਹ ਕਰਨ ਬਾਰੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵਲੋਂ ਆਈ ਇਹ ਵੱਡੀ ਖਬਰ

ਆਈ ਤਾਜਾ ਵੱਡੀ ਖਬਰ

ਕੇਂਦਰ ਸਰਕਾਰ ਵੱਲੋਂ ਖੇਤੀ ਕਾਨੂੰਨਾਂ ਨੂੰ ਲਾਗੂ ਕੀਤੇ ਗਏ ਅੱਜ ਇੱਕ ਸਾਲ ਹੋ ਗਿਆ। ਜਿੱਥੇ ਇੱਕ ਸਾਲ ਪੂਰਾ ਹੋਣ ਤੇ ਕਿਸਾਨ ਜਥੇਬੰਦੀਆਂ ਵੱਲੋਂ ਅੱਜ ਭਾਰਤ ਵਿੱਚ ਸਾਰੇ ਭਾਜਪਾ ਦੇ ਨੇਤਾਵਾਂ ਦੇ ਘਰਾਂ ਅੱਗੇ ਉਨ੍ਹਾਂ ਦਾ ਵਿਰੋਧ ਕਰਨ ਅਤੇ ਐਲਾਨ ਕੀਤਾ ਹੈ। ਉਥੇ ਹੀ ਲੋਕਾਂ ਨੂੰ ਅਪੀਲ ਕੀਤੀ ਹੈ ਕਿ ਉਹ ਵੱਧ ਤੋਂ ਵੱਧ ਇਸ ਵਿਰੋਧ ਵਿੱਚ ਕਿਸਾਨਾਂ ਦਾ ਸਾਥ ਦੇਣ। ਕਿਸਾਨ ਪਿਛਲੇ ਛੇ ਮਹੀਨਿਆਂ ਤੋਂ ਦਿੱਲੀ ਦੀਆਂ ਸਰਹੱਦਾਂ ਉਪਰ ਬੈਠੇ ਹਨ,ਤੇ ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਸਰਕਾਰ ਤੋਂ ਮੰਗ ਕਰ ਰਹੇ ਹਨ। ਹੁਣ ਤੱਕ ਕੇਂਦਰ ਸਰਕਾਰ ਅਤੇ ਕਿਸਾਨ ਆਗੂਆਂ ਦੇ ਵਿਚਕਾਰ ਹੋਈਆਂ 11 ਦੌਰ ਦੀਆਂ ਬੈਠਕ ਬੇਨਤੀਜਾ ਰਹੀਆਂ ਹਨ। ਜਿੱਥੇ ਸਰਕਾਰ ਵੱਲੋਂ ਇਨ੍ਹਾਂ ਖੇਤੀ ਕਾਨੂੰਨਾਂ ਨੂੰ ਰੱਦ ਨਾ ਕਰਨ ਦੀ ਜ਼ਿੱਦ ਕੀਤੀ ਜਾ ਰਹੀ ਹੈ।

ਉੱਥੇ ਹੀ ਕਿਸਾਨਾਂ ਵੱਲੋਂ ਵੀ ਆਖਿਆ ਗਿਆ ਹੈ ਕਿ ਜਦੋਂ ਤਕ ਸਰਕਾਰ ਵੱਲੋਂ ਇਨ੍ਹਾਂ ਖੇਤੀ ਕਾਨੂੰਨਾਂ ਨੂੰ ਰੱਦ ਨਹੀਂ ਕੀਤਾ ਜਾਂਦਾ ਤਾਂ ਉਹ ਇਸ ਸੰਘਰਸ਼ ਨੂੰ ਇਸੇ ਤਰ੍ਹਾਂ ਨਿਰੰਤਰ ਜਾਰੀ ਰੱਖਣਗੇ। ਕਿਸਾਨਾਂ ਨਾਲ ਗੱਲ ਕਰਨ ਵਾਲੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਇੱਕ ਵੱਡੀ ਖਬਰ ਸਾਹਮਣੇ ਆਈ ਹੈ। ਜਿੱਥੇ ਅੱਜ 5 ਜੂਨ ਨੂੰ ਵਿਸ਼ਵ ਵਾਤਾਵਰਨ ਦਿਵਸ ਮਨਾਇਆ ਜਾ ਰਿਹਾ ਹੈ। ਉਥੇ ਹੀ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਇਸ ਮੌਕੇ ਵਿਸ਼ਵ ਵਾਤਾਵਰਣ ਦਿਵਸ ਤੇ ਕਰਵਾਏ ਜਾ ਰਹੇ ਪ੍ਰੋਗਰਾਮ ਵਿਚ ਸ਼ਿਰਕਤ ਕਰਨ ਲਈ ਵੀਡੀਓ ਕਾਨਫਰੰਸਿੰਗ ਕੀਤੀ ਜਾ ਰਹੀ ਹੈ।

ਇਸ ਸਾਲ ਦੇ ਪ੍ਰੋਗਰਾਮਾਂ ਦਾ ਵਿਸ਼ਾ ਬਿਹਤਰ ਵਾਤਾਵਰਣ ਲਈ ਜੈਵ ਬਾਲਣ ਨੂੰ ਪ੍ਰਫੁੱਲਤ ਕਰਨਾ ਹੈ। ਅੱਜ ਵੀਡੀਓ ਕਾਨਫਰੰਸਿੰਗ ਜ਼ਰੀਏ ਕੀਤੇ ਜਾ ਰਹੇ ਇਸ ਸਮਾਰੋਹ ਵਿੱਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇਸ਼ ਦੇ ਵੱਖ-ਵੱਖ ਸੂਬਿਆਂ ਦੇ ਕਿਸਾਨਾਂ ਨਾਲ ਗੱਲ ਕਰ ਰਹੇ ਹਨ। ਉੱਥੇ ਹੀ ਇਸ ਪ੍ਰੋਗਰਾਮ ਵਿੱਚ ਪੈਟ੍ਰੋਲੀਅਮ ਅਤੇ ਕੁਦਰਤੀ ਗੈਸ ਮੰਤਰਾਲੇ ਅਤੇ ਵਾਤਾਵਰਣ ਜੰਗਲਾਤ ਅਤੇ ਜਲਵਾਯੂ ਪਰਿਵਰਤਨ ਮੰਤਰਾਲੇ ਵੱਲੋਂ ਸਾਂਝੇ ਤੌਰ ਤੇ ਇਹ ਪ੍ਰੋਗਰਾਮ ਕਰਵਾਇਆ ਜਾ ਰਿਹਾ ਹੈ।

ਕਰਵਾਏ ਜਾ ਰਹੇ ਇਸ ਪ੍ਰੋਗ੍ਰਾਮ ਵਿਚ ਕੇਂਦਰੀ ਵਾਤਾਵਰਨ ਮੰਤਰੀ ਪ੍ਰਕਾਸ਼ ਜਾਵੇਡਕਰ ਕੇਂਦਰੀ ਪੈਟਰੋਲੀਅਮ ਮੰਤਰੀ ਧਰਮਿੰਦਰ ਪ੍ਰਧਾਨ ਦੇ ਨਾਲ-ਨਾਲ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੀ ਇਸ ਮੀਟਿੰਗ ਨੂੰ ਸੰਬੋਧਨ ਕਰ ਰਹੇ ਹਨ। ਇਸ ਮੀਟਿੰਗ ਤਹਿਤ ਉਹ ਕਿਸਾਨਾਂ ਨਾਲ ਗੱਲਬਾਤ ਕਰਨਗੇ।