ਕਿਸਾਨਾਂ ਨਾਲ ਮੀਟਿੰਗ ਤੋਂ ਪਹਿਲਾਂ ਖੇਤੀਬਾੜੀ ਮੰਤਰੀ ਤੋਮਰ ਬਾਰੇ ਆ ਗਈ ਅਜਿਹੀ ਖਬਰ, ਹਰ ਕੋਈ ਹੋ ਗਿਆ ਹੈਰਾਨ

ਆਈ ਤਾਜਾ ਵੱਡੀ ਖਬਰ

ਦਿੱਲੀ ਦੀਆਂ ਸਰਹੱਦਾਂ ਤੇ ਕੜਾਕੇ ਦੀ ਠੰਢ ਵਿੱਚ ਕਿਸਾਨ ਜਥੇ ਬੰਦੀਆਂ ਨੂੰ ਸੰਘਰਸ਼ ਕਰਦੇ ਹੋਏ ਅੱਜ 44 ਦਿਨ ਹੋਰ ਚੁੱਕੇ ਹਨ। ਤਾਨਾਸ਼ਾਹ ਕੇਂਦਰ ਸਰਕਾਰ ਵੱਲੋਂ ਲਾਗੂ ਕੀਤੇ ਗਏ ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਕਿਸਾਨ ਜਥੇਬੰਦੀਆਂ ਪਿਛਲੇ ਕਈ ਮਹੀਨਿਆਂ ਤੋਂ ਸੰਘਰਸ਼ ਕੀਤਾ ਜਾ ਰਿਹਾ ਹੈ। ਦੇਸ਼ ਦੀ ਕਿਸਾਨੀ ਇਸ ਸਮੇਂ ਦਿੱਲੀ ਦੇ ਵੱਖ-ਵੱਖ ਬਾਰਡਰਾਂ ਉਪਰ ਕੇਂਦਰ ਸਰਕਾਰ ਵੱਲੋਂ ਸੋਧ ਕਰਕੇ ਪਾਸ ਕੀਤੇ ਗਏ ਕਾਲੇ ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਦੇ ਲਈ ਇੱਕ ਜੁੱਟ ਹੋਈ ਪਈ ਹੈ। ਦੇਸ਼ ਦੇ ਵੱਖ-ਵੱਖ ਹਿੱਸਿਆਂ ਤੋਂ ਆਏ ਹੋਏ ਕਿਸਾਨ ਆਪਣੇ ਸਮਰਥਕਾਂ ਦੇ ਨਾਲ ਸਰਕਾਰ ਵਿਰੁੱਧ ਰੋਜ਼ਾਨਾ ਰੋਸ ਮੁਜ਼ਾਹਰੇ ਕਰ ਰਹੇ ਹਨ।

ਕਿਸਾਨਾਂ ਦਾ ਹੌਸਲਾ ਦਿੱਲੀ ਵਿਚ ਪੈ ਰਹੀ ਸਰਦੀ ਦੇ ਬਾਵਜੂਦ ਵੀ ਬੁਲੰਦ ਹੈ। ਹੁਣ ਤੱਕ ਕਿਸਾਨ ਜਥੇ ਬੰਦੀਆਂ ਅਤੇ ਕੇਂਦਰ ਸਰਕਾਰ ਵਿਚਕਾਰ ਹੋਇਆ ਸੱਤ ਗੇੜ ਦੀਆਂ ਮੀਟਿੰਗਾਂ ਬੇਸਿੱਟਾ ਰਹੀਆਂ ਹਨ। ਅੱਜ 8 ਜਨਵਰੀ ਨੂੰ ਅਗਲੀ ਮੀਟਿੰਗ ਵਿਗਿਆਨ ਭਵਨ ਵਿੱਚ ਕਿਸਾਨ ਜਥੇਬੰਦੀਆਂ ਅਤੇ ਸਰਕਾਰ ਦੇ ਵਿਚਕਾਰ 2 ਵਜੇ ਹੋਣ ਜਾ ਰਹੀ ਹੈ। ਕਿਸਾਨਾਂ ਨਾਲ ਮੀਟਿੰਗ ਤੋਂ ਪਹਿਲਾਂ ਖੇਤੀਬਾੜੀ ਮੰਤਰੀ ਨਰੇਂਦਰ ਸਿੰਘ ਤੋਮਰ ਬਾਰੇ ਇਕ ਹੋਰ ਵੱਡੀ ਖਬਰ ਸਾਹਮਣੇ ਆਈ ਹੈ ,ਜਿਸ ਨੂੰ ਸੁਣ ਕੇ ਹਰ ਕੋਈ ਹੈਰਾਨ ਹੋ ਗਿਆ ਹੈ।

ਅੱਜ ਹੋਣ ਵਾਲੀ ਇਸ ਮੀਟਿੰਗ ਵਿੱਚ ਕਿਸਾਨਾਂ ਅਤੇ ਕੇਂਦਰ ਸਰਕਾਰ ਦੇ ਵਿਚਕਾਰ ਨਾਨਕਸਰ ਭਾਈਚਾਰੇ ਨਾਲ ਜੁੜੇ ਬਾਬਾ ਲੱਖਾ ਸਿੰਘ ਇੱਕ ਵਿਚੋਲੇ ਦੇ ਰੂਪ ਵਿਚ ਸਾਹਮਣੇ ਆਏ ਹਨ। ਜਿਨ੍ਹਾਂ ਨੇ ਖੇਤੀਬਾੜੀ ਮੰਤਰੀ ਨਰੇਂਦਰ ਸਿੰਘ ਤੋਮਰ ਨਾਲ ਖੇਤੀ ਕਨੂੰਨਾਂ ਬਾਰੇ ਗੱਲਬਾਤ ਕੀਤੀ। ਲੱਖਾ ਸਿੰਘ ਨੇ ਖੇਤੀਬਾੜੀ ਮੰਤਰੀ ਨੂੰ ਦੱਸਿਆ ਕਿ ਇਸ ਸੰਘਰਸ਼ ਦੌਰਾਨ ਲੋਕਾਂ ਦੀ ਮੌਤ ਹੋ ਰਹੀ ਹੈ। ਇਸ ਕਿਸਾਨੀ ਸੰਘਰਸ਼ ਵਿਚ ਬੱਚੇ , ਬਜ਼ੁਰਗ, ਔਰਤ ਅਤੇ ਆਦਮੀ ਸੜਕਾਂ ਤੇ ਹਨ। ਇਸ ਲਈ ਬਾਬਾ ਲੱਖਾਂ ਸਿੰਘ ਨੇ ਕਿਹਾ ਕਿ ਇਸ ਮਸਲੇ ਨੂੰ ਹੱਲ ਕਰਨਾ ਚਾਹੀਦਾ ਹੈ। ਬਾਬਾ ਲੱਖਾ ਸਿੰਘ ਪੰਜਾਬ ਦੇ ਮੋਗਾ ਦੇ ਨਾਨਕਸਰ ਸੰਪਰਦਾ ਨਾਲ ਜੁੜੇ ਹੋਏ ਹਨ ਅਤੇ ਉਹ ਅਕਸਰ ਗੁਰਦੁਆਰਾ ਕਲੇਰਾਂ ਦੇ ਮੁਖੀ ਹਨ। ਇਸ ਗੱਲਬਾਤ ਬਾਰੇ ਬਾਬਾ ਲੱਖਾ ਸਿੰਘ ਨੇ ਦੱਸਿਆ ਕਿ ਸਰਕਾਰ ਨੇ ਉਨ੍ਹਾਂ ਦੀ

ਗੱਲ ਬਾਤ ਨੂੰ ਧਿਆਨ ਨਾਲ ਸੁਣਿਆ ਅਤੇ ਇਸ ਦੌਰਾਨ ਕੇਂਦਰੀ ਖੇਤੀਬਾੜੀ ਮੰਤਰੀ ਨਾਲ ਗੱਲਬਾਤ ਕਰਦੇ ਹੋਏ ਰੋ ਪਏ ਸਨ । ਇਸ ਦੌਰਾਨ ਖੇਤੀਬਾੜੀ ਮੰਤਰੀ ਨਰੇਂਦਰ ਸਿੰਘ ਤੋਮਰ ਨੇ ਕਿਹਾ ਕਿ ਅਸੀਂ ਦਸ ਕਦਮ ਅਗੇ ਵਧਿਆ ਤੇ ਜਥੇਬੰਦੀਆਂ ਨੂੰ ਵੀ ਆਪਣੀ ਜ਼ਿਦ ਛੱਡ ਕੇ ਅੱਗੇ ਵਧਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਕਾਨੂੰਨ ਰੱਦ ਕਰਨ ਦੇ ਮੁੱਦੇ ਨੂੰ ਛੱਡ ਕੇ ਜੇਕਰ ਕੋਈ ਹੋਰ ਹੱਲ ਦੱਸਣ ਤਾਂ ਸਰਕਾਰ ਇਸ ਉੱਤੇ ਵਿਚਾਰ ਕਰੇਗੀ।