ਕਿਸਾਨਾਂ ਨਾਲ ਮੀਟਿੰਗ ਤੋਂ ਬਾਅਦ ਹੁਣ ਕੇਂਦਰ ਸਰਕਾਰ ਵਲੋਂ ਆ ਗਈ ਇਹ ਵੱਡੀ ਖਬਰ

ਆਈ ਤਾਜਾ ਵੱਡੀ ਖਬਰ

ਦਿੱਲੀ ਦੀਆਂ ਸਰਹੱਦਾਂ ਤੇ ਕੜਾਕੇ ਦੀ ਠੰਢ ਵਿੱਚ ਕਿਸਾਨ ਜਥੇ ਬੰਦੀਆਂ ਨੂੰ ਸੰਘਰਸ਼ ਕਰਦੇ ਹੋਏ ਅੱਜ 39 ਦਿਨ ਹੋ ਚੁੱਕੇ ਹਨ। ਕੇਂਦਰ ਸਰਕਾਰ ਵੱਲੋਂ ਲਾਗੂ ਕੀਤੇ ਗਏ ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਕਿਸਾਨ ਜਥੇ ਬੰਦੀਆਂ ਵਲੋਂ ਪਿਛਲੇ ਕਈ ਮਹੀਨਿਆਂ ਤੋਂ ਸੰਘਰਸ਼ ਕੀਤਾ ਜਾ ਰਿਹਾ ਹੈ। ਦੇਸ਼ ਦੀ ਕਿਸਾਨੀ ਇਸ ਸਮੇਂ ਦਿੱਲੀ ਦੇ ਵੱਖ-ਵੱਖ ਬਾਰਡਰਾਂ ਉਪਰ ਕੇਂਦਰ ਸਰਕਾਰ ਵੱਲੋਂ ਸੋਧ ਕਰਕੇ ਪਾਸ ਕੀਤੇ ਗਏ ਕਾਲੇ ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਦੇ ਲਈ ਇੱਕ ਜੁੱਟ ਹੋਈ ਪਈ ਹੈ।

ਦੇਸ਼ ਦੇ ਵੱਖ-ਵੱਖ ਹਿੱਸਿਆਂ ਤੋਂ ਆਏ ਹੋਏ ਕਿਸਾਨ ਆਪਣੇ ਸਮਰਥਕਾਂ ਦੇ ਨਾਲ ਸਰਕਾਰ ਵਿਰੁੱਧ ਰੋਜ਼ਾਨਾ ਰੋਸ ਮੁਜ਼ਾਹਰੇ ਕਰ ਰਹੇ ਹਨ। ਕਿਸਾਨਾਂ ਦਾ ਹੌਸਲਾ ਦਿੱਲੀ ਵਿਚ ਪੈ ਰਹੀ ਭਿਆਨਕ ਸਰਦੀ ਦੇ ਬਾਵਜੂਦ ਵੀ ਬੁਲੰਦ ਹੈ। ਕੇਂਦਰ ਸਰਕਾਰ ਅਤੇ ਕਿਸਾਨ ਜਥੇ ਬੰਦੀਆਂ ਦੇ ਵਿਚਕਾਰ ਹੁਣ ਤੱਕ ਦੀਆਂ ਹੋਈਆਂ ਸਾਰੀਆਂ ਮੀਟਿੰਗ ਬੇਸਿੱਟਾ ਰਹੀਆਂ ਹਨ। ਹਰ ਮੀਟਿੰਗ ਦੇ ਵਿਚ ਕੇਂਦਰ ਸਰਕਾਰ ਵੱਲੋਂ ਇਨ੍ਹਾਂ ਤਿੰਨ ਖੇਤੀ ਕਾਨੂੰਨਾਂ ਨੂੰ ਰੱਦ ਕਰਨ ਤੋਂ ਇਨਕਾਰ ਕੀਤਾ ਜਾਂਦਾ ਰਿਹਾ ਹੈ।

ਅੱਜ ਹੋਈ 7ਵੇ ਦੌਰ ਦੀ ਬੈਠਕ ਵਿੱਚ ਵੀ ਕਿਸਾਨ ਜਥੇ ਬੰਦੀਆਂ ਅਤੇ ਕੇਂਦਰ ਸਰਕਾਰ ਵਿਚਕਾਰ ਕੋਈ ਸਹਿਮਤੀ ਨਹੀਂ ਬਣ ਸਕੀ। ਅੱਜ ਦੀ ਮੀਟਿੰਗ ਦੀ ਸਮਾਪਤੀ ਤੋਂ ਬਾਅਦ ਕੇਂਦਰ ਸਰਕਾਰ ਵੱਲੋਂ ਇੱਕ ਵੱਡੀ ਖਬਰ ਸਾਹਮਣੇ ਆਈ ਹੈ। ਅੱਜ ਦੀ ਮੀਟਿੰਗ ਵਿਗਿਆਨ ਭਵਨ ਵਿੱਚ ਦੁਪਹਿਰ 2 ਵਜੇ ਸ਼ੁਰੂ ਹੋਈ ਸੀ। ਜੋ ਬਿਨਾਂ ਕਿਸੇ ਨਤੀਜੇ ਤੇ ਪਹੁੰਚੇ ਖ਼ਤਮ ਹੋ ਗਈ ਹੈ। ਖੇਤੀਬਾੜੀ ਮੰਤਰੀ ਨਰੇਂਦਰ ਸਿੰਘ ਤੋਮਰ ਵੱਲੋਂ ਕਿਹਾ ਗਿਆ ਹੈ ਕਿ ਕਿਸਾਨ ਇਨ੍ਹਾਂ ਤਿੰਨ ਖੇਤੀ ਕਾਨੂੰਨਾਂ ਤੇ ਕਿਸਾਨ ਵਿਸਥਾਰ ਨਾਲ ਚਰਚਾ ਕਰ ਸਕਦੇ ਹਨ

ਉਨ੍ਹਾਂ ਨੇ ਉਮੀਦ ਪ੍ਰਗਟਾਈ ਹੈ ਕਿ ਅਗਲੀ 8 ਜਨਵਰੀ ਦੀ ਹੋਣ ਵਾਲੀ ਮੀਟਿੰਗ ਵਿੱਚ ਕੋਈ ਨਾ ਕੋਈ ਫ਼ੈਸਲਾ ਲਿਆ ਜਾਵੇਗਾ। ਅੱਜ ਦੀ ਮੀਟਿੰਗ ਵਿੱਚ ਕਿਸਾਨ ਜਥੇ ਬੰਦੀਆਂ ਇਹਨਾ ਤਿੰਨ ਖੇਤੀ ਕਾਨੂੰਨਾਂ ਨੂੰ ਸਿਰੇ ਤੋਂ ਰੱਦ ਕਰਨ ਦੀ ਮੰਗ ਕਰਦੀਆਂ ਰਹੀਆਂ। ਨਰਿੰਦਰ ਸਿੰਘ ਤੋਮਰ ਨੇ ਕਿਹਾ ਹੈ ਕਿ ਕਿਸਾਨ ਜਥੇ ਬੰਦੀਆਂ ਆਪਣੀ ਜ਼ਿਦ ਤੇ ਅੜਿਆ ਰਹੀਆਂ ਜਿਸ ਕਾਰਨ ਅੱਜ ਦੀ ਇਸ ਮੀਟਿੰਗ ਵਿੱਚ ਕੋਈ ਨਤੀਜਾ ਨਹੀਂ ਨਿਕਲ ਸਕਿਆ। ਉਧਰ ਭਾਰਤੀ ਕਿਸਾਨ ਯੂਨੀਅਨ ਦੇ ਬੁਲਾਰੇ ਰਾਕੇਸ਼ ਟਿਕੈਤ ਨੇ ਦਸਿਆ ਹੈ ਕਿ ਅਗਰ ਖੇਤੀ ਕਾਨੂੰਨ ਵਾਪਸ ਨਹੀਂ ਹੁੰਦੇ,ਤਾਂ ਘਰ ਵਾਪਸੀ ਨਹੀਂ ਹੋਵੇਗੀ। ਉਨ੍ਹਾਂ ਕਿਹਾ ਕਿ ਉਹਨਾਂ ਦੀ ਮੀਟਿੰਗ ਵਿੱਚ ਅੱਜ ਇੱਕ ਹੀ ਮੰਗ ਸੀ ਕਿ ਇਨ੍ਹਾਂ ਖੇਤੀ ਕਾਨੂੰਨਾਂ ਨੂੰ ਰੱਦ ਕੀਤਾ ਜਾਵੇ,ਜਿਸ ਤੇ ਸਰਕਾਰ ਦੀ ਸਹਿਮਤੀ ਨਹੀਂ ਬਣ ਸਕੀ।