ਕਿਸਾਨਾਂ ਨਾਲ ਮੀਟਿੰਗ ਦੇ ਦੂਜੇ ਦਿਨ ਹੁਣ ਕੇਂਦਰ ਸਰਕਾਰ ਵਲੋਂ ਹੋ ਗਿਆ ਇਹ ਐਲਾਨ

ਆਈ ਤਾਜਾ ਵੱਡੀ ਖਬਰ

ਭਾਰਤ ਦੀਆਂ ਸਭ ਕਿਸਾਨ ਜਥੇ ਬੰਦੀਆਂ ਵੱਲੋਂ ਦਿੱਲੀ ਦੇ ਵੱਖ-ਵੱਖ ਰਸਤਿਆਂ ਨੂੰ ਰੋਕ ਕੇ ਸੰਘਰਸ਼ ਕੀਤਾ ਜਾ ਰਿਹਾ ਹੈ। ਇਸ ਕਿਸਾਨੀ ਸੰਘਰਸ਼ ਵਿੱਚ ਹਰ ਵਰਗ ਵੱਲੋਂ ਵੱਧ-ਚੜ੍ਹ ਕੇ ਸਹਿਯੋਗ ਕੀਤਾ ਜਾ ਰਿਹਾ ਹੈ। ਇਨ੍ਹਾਂ ਖੇਤੀ ਕਾਨੂੰਨਾਂ ਨੂੰ ਲੈ ਕੇ ਹੁਣ ਤੱਕ ਕੇਂਦਰ ਸਰਕਾਰ ਅਤੇ ਕਿਸਾਨ ਜਥੇ ਬੰਦੀਆਂ ਦੇ ਵਿਚਕਾਰ ਹੋਈਆਂ ਸਾਰੀਆਂ ਮੀਟਿੰਗ ਬੇਨਤੀਜਾ ਰਹੀਆਂ ਹਨ। ਕਿਸਾਨ ਜਥੇ ਬੰਦੀਆਂ ਵੱਲੋਂ ਕੀਤੇ ਜਾ ਰਹੇ ਸੰਘਰਸ਼ ਨੂੰ ਵੇਖਦੇ ਹੋਏ ਕੇਂਦਰ ਸਰਕਾਰ ਤੋਂ ਗਲ ਬਾਤ ਕਰਨ ਦਾ ਸੱਦਾ ਦਿੱਤਾ ਗਿਆ ਸੀ। ਹੁਣ ਕਿਸਾਨਾਂ ਦੀ ਕੇਂਦਰ ਨਾਲ ਹੋ ਰਹੀ ਮੀਟਿੰਗ ਸਮਾਪਤ ਹੋ ਗਈ ਹੈ ਤੇ ਨਤੀਜਾ ਸਾਹਮਣੇ ਆ ਗਿਆ ਹੈ।

ਕੱਲ ਕਿਸਾਨਾਂ ਅਤੇ ਕਿਸਾਨ ਜਥੇਬੰਦੀਆਂ ਦੇ ਵਿਚਕਾਰ ਛੇਵੇਂ ਦੌਰ ਦੀ ਗੱਲ ਬਾਤ ਦਿੱਲੀ ਦੇ ਵਿਗਿਆਨ ਭਵਨ ਵਿੱਚ ਹੋ ਗਈ ਸੀ। ਕਿਸਾਨ ਜਥੇ ਬੰਦੀਆਂ ਕੜਾਕੇ ਦੀ ਠੰਢ ਵਿੱਚ ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਸੰਘਰਸ਼ ਕਰ ਰਹੀਆਂ ਹਨ। ਮੀਟਿੰਗ ਵਿੱਚ ਕੇਂਦਰ ਸਰਕਾਰ ਨੇ ਕਿਸਾਨਾਂ ਦੀਆਂ ਮੰਗਾਂ ਨੂੰ ਸਵੀਕਾਰ ਕਰ ਲਿਆ ਹੈ ,ਜਿਸ ਵਿੱਚ ਇੱਕ ਕਰੋੜ ਰੁਪਏ ਜੁਰਮਾਨੇ ਦੀ ਤਜਵੀਜ਼ ਅਤੇ ਪਰਾਲੀ ਤੇ ਮੁੱਦੇ ਨੂੰ ਕੇਂਦਰ ਸਰਕਾਰ ਵੱਲੋਂ ਮੰਨ ਲਿਆ ਗਿਆ ਹੈ। ਅੱਜ ਦੂਜੇ ਦਿਨ ਕੀਤੀ ਗਈ ਮੀਟਿੰਗ ਬਾਰੇ ਕੇਂਦਰ ਸਰਕਾਰ ਵੱਲੋਂ ਅੱਜ ਐਲਾਨ ਹੋ ਗਿਆ ਹੈ।

ਹੁਣ ਖੇਤੀਬਾੜੀ ਮੰਤਰੀ ਨਰੇਂਦਰ ਸਿੰਘ ਤੋਮਰ ਦੀ ਮੀਟਿੰਗ ਤੋਂ ਬਾਅਦ ਇਕ ਐਲਾਨ ਕੀਤਾ ਹੈ। ਉਨ੍ਹਾਂ ਨੇ ਐਗਰੋ ਇੰਡੀਆ ਹੈ ਤੱਥਾਂ ਦੇ ਪਹਿਲੇ ਅਡੀਸ਼ਨ ਦੀ ਸ਼ੁਰੂਆਤ ਕੀਤੀ ਹੈ। ਜਿਸ ਨਾਲ ਖੇਤੀ ਖੇਤਰ ਵਿੱਚ ਤਾਕਤ ਵਧੇਗੀ। ਉਨ੍ਹਾਂ ਕਿਹਾ ਕਿ ਪ੍ਰਧਾਨ ਮੰਤਰੀ ਦਾ ਇਸ ਗੱਲ ਉੱਤੇ ਜ਼ੋਰ ਹੈ ਕਿ ਡੀਜੀਟਲ ਤਕਨਾਲੋਜੀ ਦੀ ਵਰਤੋਂ ਕਰਕੇ ਖੇਤੀ ਅਰਥ ਵਿਵਸਥਾ ਵਿੱਚ ਵਾਧਾ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਖੇਤੀਬਾੜੀ ਤੇ ਪਿੰਡ ਸਾਡੀ ਤਾਕਤ ਹਨ। ਕਿਸਾਨਾਂ ਨੂੰ ਮੁਨਾਫੇਯੋਗ ਖੇਤੀ ਵੱਲ ਜਾਣ ਦੀ ਲੋੜ ਹੈ ਇਸੇ ਲਈ 10,000 ਨਵੇਂ ਐਫ ਪੀ ਓ ਬਣਾਉਣੇ ਸ਼ੁਰੂ ਕੀਤੇ ਹਨ।

ਜਿਨ੍ਹਾਂ ਉੱਤੇ 6,850 ਕਰੋੜ ਰੁਪਏ ਖਰਚ ਕੀਤੇ ਜਾਣਗੇ। ਉਨ੍ਹਾਂ ਕਿਹਾ ਕਿ ਨੌਜਵਾਨਾਂ ਦਾ ਧਿਆਨ ਖੇਤੀ ਵੱਲ ਕਿਵੇਂ ਵਧੇ,ਫ਼ਸਲਾਂ ਵਿੱਚ ਵਿਭਿੰਨਤਾ ਕਿਵੇਂ ਆਵੇ, ਖਾਦ ਦੀ ਵਰਤੋਂ ਘਟਾਈ ਜਾਵੇ। ਅਸੀਂ ਜੈਵਿਕ ਖੇਤੀ ਤੇ ਸੂਖ਼ਮ ਸਿੰਜਾਈ ਵੱਲ ਤੇਜ਼ੀ ਨਾਲ ਵਧੀਏ। ਫਸਲਾ ਵੱਲ ਜਾਣ ਉੱਤੇ ਧਿਆਨ ਦੇਣਾ ਹੋਵੇਗਾ।