ਕਿਸਾਨਾਂ ਨੂੰ ਖੁਸ਼ ਕਰਨ ਲਈ ਮੋਦੀ ਸਰਕਾਰ ਨੇ ਕੀਤਾ ਇਹ ਵੱਡਾ ਐਲਾਨ – ਤਾਜਾ ਵੱਡੀ ਖਬਰ

ਆਈ ਤਾਜਾ ਵੱਡੀ ਖਬਰ

ਕੇਂਦਰ ਸਰਕਾਰ ਵੱਲੋਂ ਲੋਕਾਂ ਦੀ ਭਲਾਈ ਨੂੰ ਦੇਖਦੇ ਹੋਏ ਬਹੁਤ ਸਾਰੀਆਂ ਯੋਜਨਾਵਾਂ ਲਾਗੂ ਕੀਤੀਆਂ ਜਾ ਰਹੀਆਂ ਹਨ। ਜਿਸ ਨਾਲ ਲੋਕਾਂ ਨੂੰ ਰਾਹਤ ਮਿਲ ਸਕੇ ਅਤੇ ਦੇਸ਼ ਦਾ ਵਿਕਾਸ ਹੋ ਸਕੇ। ਜਿੱਥੇ ਸਰਕਾਰ ਵੱਲੋਂ ਬਹੁਤ ਸਾਰੀਆਂ ਨਵੀਆਂ ਯੋਜਨਾਵਾਂ ਲਾਗੂ ਕੀਤੀਆਂ ਜਾ ਰਹੀਆਂ ਹਨ ਉਥੇ ਹੀ ਕਾਨੂੰਨਾਂ ਨੂੰ ਵੀ ਸੋਧ ਕਰਕੇ ਲਾਗੂ ਕੀਤਾ ਜਾ ਰਿਹਾ ਹੈ। ਕੇਂਦਰ ਸਰਕਾਰ ਵੱਲੋਂ ਲਾਗੂ ਕੀਤੇ ਗਏ ਖੇਤੀ ਕਾਨੂੰਨਾਂ ਨੂੰ ਲੈ ਕੇ ਕਿਸਾਨਾਂ ਵੱਲੋਂ ਲਗਾਤਾਰ ਪਿਛਲੇ ਸਾਲ ਤੋਂ ਹੀ ਵਿਰੋਧ ਕੀਤਾ ਜਾ ਰਿਹਾ ਹੈ।

ਜਿਥੇ ਕੇਂਦਰ ਸਰਕਾਰ ਵੱਲੋਂ ਇਹ ਖੇਤੀ ਕਾਨੂੰਨ ਕਿਸਾਨਾਂ ਦੇ ਹਿੱਤ ਵਿੱਚ ਦੱਸੇ ਜਾ ਰਹੇ ਹਨ। ਜਿਸ ਨਾਲ ਕਿਸਾਨਾਂ ਦੀ ਆਮਦਨ ਵਿੱਚ 2022 ਤੱਕ ਵਾਧਾ ਹੋ ਜਾਵੇਗਾ। ਉੱਥੇ ਹੀ ਕਿਸਾਨਾਂ ਵੱਲੋਂ ਖੇਤੀ ਕਾਨੂੰਨ ਕਾਰਪੋਰੇਟ ਘਰਾਣਿਆਂ ਦੇ ਹਿੱਤ ਵਿੱਚ ਦੱਸੇ ਜਾ ਰਹੇ ਹਨ। ਕੇਂਦਰ ਸਰਕਾਰ ਵੱਲੋਂ ਕਿਸਾਨਾਂ ਲਈ ਵਿਸ਼ੇਸ਼ ਯੋਜਨਾਵਾਂ ਲਾਗੂ ਕੀਤੀਆਂ ਜਾ ਰਹੀਆਂ ਹਨ। ਹੁਣ ਕਿਸਾਨਾਂ ਨੂੰ ਖੁਸ਼ ਕਰਨ ਲਈ ਮੋਦੀ ਸਰਕਾਰ ਵੱਲੋਂ ਇਕ ਹੋਰ ਵੱਡਾ ਐਲਾਨ ਕੀਤਾ ਗਿਆ ਹੈ। ਕੇਂਦਰ ਦੀ ਮੋਦੀ ਸਰਕਾਰ ਵੱਲੋਂ ਜਿਥੇ ਕਿਸਾਨਾਂ ਦੇ ਖਾਤਿਆਂ ਵਿੱਚ ਪਹਿਲਾਂ ਵੀ ਯੋਜਨਾ ਦੇ ਅਨੁਸਾਰ ਪੈਸੇ ਪਾਉਣ ਦੀ ਸ਼ੁਰੂਆਤ ਕੀਤੀ ਗਈ ਸੀ।

ਜਿਸ ਦਾ ਫਾਇਦਾ ਲੈਣ ਲਈ ਕਿਸਾਨਾਂ ਨੂੰ 31 ਮਾਰਚ ਤੱਕ ਬੈਂਕ ਖਾਤਿਆਂ ਨਾਲ ਆਧਾਰ ਕਾਰਡ ਲਿੰਕ ਕਰਵਾਉਣ ਦਾ ਵੀ ਆਖਿਆ ਗਿਆ ਸੀ। ਹੁਣ ਮੋਦੀ ਸਰਕਾਰ ਨੇ ਕਿਸਾਨਾਂ ਦੇ ਖਾਤੇ ਵਿੱਚ 36, 36 ਹਜ਼ਾਰ ਪਾਉਣ ਦਾ ਐਲਾਨ ਕੀਤਾ ਹੈ। ਇਸ ਯੋਜਨਾ ਦਾ ਫਾਇਦਾ ਉਨ੍ਹਾਂ ਕਿਸਾਨਾਂ ਨੂੰ ਹੋਵੇਗਾ ਜਿਨ੍ਹਾਂ ਨੂੰ ਦੋ ਹਜ਼ਾਰ ਰੁਪਏ ਦੀ ਕਿਸ਼ਤ ਮਿਲਦੀ ਹੋਵੇ। ਇਹ ਰਾਸ਼ੀ ਉਨ੍ਹਾਂ ਦੇ ਗਰੀਬ ਵਰਗ ਦੇ ਕਿਸਾਨਾਂ ਨੂੰ ਦਿੱਤੀ ਜਾਵੇਗੀ ਜਿਨ੍ਹਾਂ ਦਾ ਨਾਂ ਪਰਧਾਨ ਮੰਤਰੀ ਕਿਸਾਨ ਸਨਮਾਨ ਨਿਧੀ ਯੋਜਨਾ ਵਿੱਚ ਸ਼ਾਮਲ ਹੋਵੇਗਾ।

ਇਸ ਯੋਜਨਾ ਦਾ ਲਾਭ ਲੈਣ ਲਈ ਲਾਭ ਪਾਤਰੀ ਦੀ ਉਮਰ 18 ਤੋਂ 40 ਸਾਲ ਦੇ ਦਰਮਿਆਨ ਹੋਣੀ ਚਾਹੀਦੀ ਹੈ। ਕਿਸਾਨ ਵੱਲੋਂ ਘੱਟੋ ਘੱਟ 20 ਅਤੇ ਵੱਧ ਤੋਂ ਵੱਧ 40 ਬਾਰ ਪ੍ਰੀਮੀਅਮ ਭਰਨਾ ਲਾਜ਼ਮੀ ਕੀਤਾ ਗਿਆ ਹੈ। ਉੱਥੇ ਹੀ ਇਸ ਸਕੀਮ ਦਾ ਫਾਇਦਾ ਲੈਣ ਲਈ ਕਿਸਾਨਾਂ ਨੂੰ ਰਜਿਸਟਰਡ ਖਾਤੇ ਵਿਚ 55 ਰੁਪਏ ਤੋਂ ਲੈ ਕੇ 200 ਰੁਪਏ ਹਰ ਮਹੀਨੇ ਜਮਾਂ ਕਰਵਾਉਣੇ ਪੈਣਗੇ। ਜਿਹੜੇ ਕਿਸਾਨ ਪਹਿਲਾਂ ਹੀ ਪ੍ਰਧਾਨ ਮੰਤਰੀ ਕਿਸਾਨ ਸਨਮਾਨ ਨਿਧੀ ਯੋਜਨਾ ਦਾ ਫਾਇਦਾ ਲੈ ਰਹੇ ਹੋਣਗੇ, ਉਹਨਾਂ ਨੂੰ ਕੋਈ ਹੋਰ ਦਸਤਾਵੇਜ਼ ਲਗਾਉਣ ਦੀ ਜ਼ਰੂਰਤ ਨਹੀਂ ਹੈ। 11 ਕਰੋੜ ਕਿਸਾਨਾਂ ਨੂੰ ਪਹਿਲਾਂ ਤੋਂ ਹੀ ਸਾਲਾਨਾ 6 ਹਜ਼ਾਰ ਰੁਪਏ ਦੀ ਸਹਾਇਤਾ ਰਾਸ਼ੀ ਮਿਲਦੀ ਹੈ।