ਕਿਸਾਨਾਂ ਨੇ ਕਰਤਾ ਵੱਡਾ ਐਲਾਨ, 5 ਜਨਵਰੀ ਨੂੰ ਕਰਨ ਜਾ ਰਹੇ ਪੂਰੇ ਪੰਜਾਬ ਚ ਆ

ਆਈ ਤਾਜਾ ਵੱਡੀ ਖਬਰ 

ਕੇਂਦਰ ਸਰਕਾਰ ਵੱਲੋਂ ਜਿਸ ਸਮੇਂ ਤਿੰਨ ਵਿਵਾਦਤ ਖੇਤੀ ਕਾਨੂੰਨਾਂ ਨੂੰ ਲਾਗੂ ਕੀਤਾ ਗਿਆ ਸੀ। ਉਸ ਸਮੇਂ ਦੇਸ਼ ਦੇ ਕਿਸਾਨਾਂ ਵੱਲੋਂ ਇਨ੍ਹਾਂ ਕਾਨੂੰਨਾਂ ਦਾ ਵਿਰੋਧ ਕੀਤਾ ਗਿਆ ਸੀ। ਕਿਸਾਨਾਂ ਵੱਲੋਂ ਇੱਕ ਸਾਲ ਤੋਂ ਵਧੇਰੇ ਸਮੇਂ ਤੱਕ ਦਿੱਲੀ ਦੀ ਸਰਹੱਦ ਤੇ ਗਰਮੀ-ਸਰਦੀ ਦੇ ਮੌਸਮ ਵਿੱਚ ਲਗਾਤਾਰ ਸੰਘਰਸ਼ ਜਾਰੀ ਰੱਖਿਆ ਸੀ। ਖੇਤੀ ਕਾਨੂੰਨਾਂ a ਨੂੰ ਰੱਦ ਕਰਨ ਵਾਸਤੇ ਕਿਸਾਨਾਂ ਵੱਲੋਂ ਜਿਥੇ ਪੈਟਰੋਲ ਪੰਪ ਤੇ ਟੋਲ ਪਲਾਜ਼ਾ ਨੂੰ ਬੰਦ ਕੀਤਾ ਗਿਆ ਸੀ। ਉਥੇ ਹੀ ਬਹੁਤ ਸਾਰੇ ਕਿਸਾਨਾਂ ਦੀ ਜਾਨ ਵੀ ਚਲੀ ਗਈ ਸੀ। ਕਿਸਾਨਾਂ ਦੇ ਸੰਘਰਸ਼ ਨੂੰ ਦੇਖਦੇ ਹੋਏ ਕੇਂਦਰ ਸਰਕਾਰ ਵੱਲੋਂ ਇਨ੍ਹਾਂ ਖੇਤੀ ਕਾਨੂੰਨਾਂ ਨੂੰ ਰੱਦ ਕਰ ਦਿੱਤਾ ਗਿਆ ਸੀ।

ਜਿਸ ਤੋਂ ਬਾਅਦ ਕਿਸਾਨਾਂ ਵੱਲੋਂ ਆਪਣੀਆਂ ਮੰਗਾਂ ਨੂੰ ਲੈ ਕੇ ਲਗਾਤਾਰ ਸਰਕਾਰ ਕੋਲ ਉਹਨਾਂ ਨੂੰ ਪੂਰੇ ਕੀਤੇ ਜਾਣ ਦੀ ਮੰਗ ਕੀਤੀ ਜਾ ਰਹੀ ਹੈ। ਕਿਸਾਨਾਂ ਵੱਲੋਂ ਹੁਣ ਵੱਡਾ ਐਲਾਨ ਕੀਤਾ ਗਿਆ ਹੈ ਜਿਥੇ ਪੰਜ ਜਨਵਰੀ ਨੂੰ ਪੂਰੇ ਪੰਜਾਬ ਵਿੱਚ ਇਹ ਕੰਮ ਕਰਨ ਜਾ ਰਹੇ ਹਨ। ਪ੍ਰਾਪਤ ਜਾਣਕਾਰੀ ਅਨੁਸਾਰ ਪੰਜਾਬ ਵਿਚ ਹੁਣ 5 ਜਨਵਰੀ 2023 ਨੂੰ ਪੰਜਾਬ ਦੇ ਸਾਰੇ ਟੋਲ ਪਲਾਜ਼ਾ ਨੂੰ ਬੰਦ ਕਰਨ ਦਾ ਐਲਾਨ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਵੱਲੋਂ ਕਰ ਦਿੱਤਾ ਗਿਆ ਹੈ। ਦੱਸ ਦਈਏ ਕਿ ਜਿੱਥੇ 15 ਜਨਵਰੀ ਤੱਕ 18 ਟੋਲ ਪਲਾਜ਼ਿਆਂ ਨੂੰ ਕਿਸਾਨ-ਮਜ਼ਦੂਰ ਕਮੇਟੀ ਵੱਲੋਂ ਕੀਤਾ ਗਿਆ ਹੈ।

ਉਥੇ ਹੀ ਹੁਣ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਵੱਲੋਂ ਵੀ 5 ਜਨਵਰੀ ਨੂੰ ਸਾਰੇ ਟੋਲ ਪਲਾਜ਼ਾ ਬੰਦ ਕਰਨ ਦਾ ਫੈਸਲਾ ਮਜ਼ਦੂਰ ਸੰਘਰਸ਼ ਕਮੇਟੀ ਦੀ ਮੰਗ ਪੱਤਰ ਨਾਲ ਸਹਿਮਤ ਹੁੰਦਿਆਂ ਕੀਤਾ ਹੈ। ਜਿੱਥੇ ਕਿਸਾਨਾਂ ਵੱਲੋਂ ਮੰਗ ਕੀਤੀ ਗਈ ਹੈ ਕਿ ਪੰਜਾਬ ਦੇ ਸਾਰੇ ਟੋਲ ਮੁਫਤ ਕੀਤੇ ਜਾਣ, ਜਿਸ ਦੇ ਚਲਦਿਆਂ ਹੋਇਆਂ ਕਿਸਾਨਾਂ ਵੱਲੋਂ ਆਪਣੀਆਂ ਮੰਗਾਂ ਨੂੰ ਲੈ ਕੇ ਪੰਜ ਜਨਵਰੀ ਨੂੰ ਸਾਰੇ ਟੋਲ ਪਲਾਜ਼ਾ ਬੰਦ ਕਰਨ ਦਾ ਫੈਸਲਾ ਕੀਤਾ ਹੈ। ਜਿਸ ਵਾਸਤੇ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਵੱਲੋਂ ਐਲਾਨ ਕੀਤਾ ਗਿਆ ਹੈ।

ਜਿਥੇ ਕਿਸਾਨਾਂ ਵੱਲੋਂ ਮੰਗ ਕੀਤੀ ਜਾ ਰਹੀ ਹੈ ਕਿ ਕਿਸਾਨਾਂ ਦੀ ਫ਼ਸਲਾਂ ਦੇ ਨੁਕਸਾਨ ਦਾ ਮੁਆਵਜ਼ਾ ਦਿੱਤਾ ਜਾਵੇ, ਉੱਥੇ ਹੀ ਕਿਸਾਨਾਂ ਦਾ ਕਰਜ਼ਾ ਮਾਫ ਕੀਤਾ ਜਾਵੇ, ਕਿਸਾਨਾਂ ਨੂੰ ਲਾਹੇਵੰਦ ਫਸਲਾ ਦੇ ਸਹੀ ਰੇਟ ਦਿੱਤੇ ਜਾਣ। ਜਿਸ ਦੀ ਜਾਣਕਾਰੀ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੇ ਸੂਬਾ ਸਕੱਤਰ ਸ਼ਿਗਾਰਾ ਸਿੰਘ ਮਾਨ ਵੱਲੋਂ ਦਿੱਤੀ ਗਈ ਹੈ।