ਆਈ ਤਾਜਾ ਵੱਡੀ ਖਬਰ
ਦਿੱਲੀ ਦੀਆਂ ਸਰਹੱਦਾਂ ਤੇ ਪਿਛਲੇ ਸਾਲ 26 ਨਵੰਬਰ 2020 ਤੋਂ ਕਿਸਾਨਾਂ ਵੱਲੋਂ ਖੇਤੀ ਬਿੱਲਾ ਨੂੰ ਰੱਦ ਕਰਵਾਉਣ ਲਈ ਸੰਘਰਸ਼ ਆਰੰਭ ਕੀਤਾ ਗਿਆ ਸੀ, ਜੋ ਅੱਜ ਵੀ ਦਿੱਲੀ ਦੀਆਂ ਸਰਹੱਦਾਂ ਤੇ ਨਿਰੰਤਰ ਜਾਰੀ ਹੈ। ਇਸ ਸੰਘਰਸ਼ ਦੌਰਾਨ ਹੁਣ ਤਕ ਬਹੁਤ ਸਾਰੇ ਕਿਸਾਨ ਸ਼ਹੀਦ ਹੋ ਚੁੱਕੇ ਹਨ। ਕਿਸਾਨ ਆਗੂਆਂ ਅਤੇ ਕੇਂਦਰ ਸਰਕਾਰ ਵਿਚਕਾਰ ਹੋਈਆਂ ਹੁਣ ਤੱਕ ਦੀਆਂ 11 ਦੌਰ ਦੀਆਂ ਬੈਠਕਾਂ ਬੇਨਤੀਜਾ ਰਹੀਆਂ ਹਨ। ਜਿਥੇ ਕਿਸਾਨਾਂ ਵੱਲੋਂ ਇਨ੍ਹਾਂ ਖੇਤੀ ਕਾਨੂੰਨਾਂ ਨੂੰ ਰੱਦ ਕੀਤੇ ਜਾਣ ਦੀ ਮੰਗ ਕੀਤੀ ਜਾ ਰਹੀ ਹੈ ਓਥੇ ਹੀ ਕੇਂਦਰ ਸਰਕਾਰ ਵੱਲੋਂ ਇਨ੍ਹਾਂ ਕਾਨੂੰਨਾਂ ਨੂੰ ਰੱਦ ਕਰਨ ਤੋਂ ਇਨਕਾਰ ਕੀਤਾ ਗਿਆ ਹੈ। ਸਰਕਾਰ ਵੱਲੋਂ ਇਨ੍ਹਾਂ ਖੇਤੀ ਕਾਨੂੰਨਾਂ ਵਿੱਚ ਸੋਧ ਦਾ ਪ੍ਰਸਤਾਵ ਜਾਰੀ ਕੀਤਾ ਗਿਆ ਸੀ। ਜਿਸ ਨੂੰ ਕਿਸਾਨ ਆਗੂਆਂ ਵੱਲੋਂ ਠੁਕਰਾ ਦਿੱਤਾ ਗਿਆ ਹੈ।
26 ਜੂਨ ਨੂੰ ਇਸ ਕਿਸਾਨੀ ਸੰਘਰਸ਼ ਨੂੰ ਦਿੱਲੀ ਦੀਆਂ ਸਰਹੱਦਾਂ ਤੇ ਆਰੰਭ ਹੋਏ ਸੱਤ ਮਹੀਨੇ ਦਾ ਸਮਾਂ ਬੀਤ ਜਾਵੇਗਾ। ਹੁਣ ਕਿਸਾਨਾਂ ਵੱਲੋਂ ਇੱਥੇ 18 ਜੂਨ ਲਈ ਇਹ ਐਲਾਨ ਹੋ ਗਿਆ ਹੈ,ਜਿਸ ਬਾਰੇ ਤਾਜ਼ਾ ਵੱਡੀ ਖਬਰ ਸਾਹਮਣੇ ਆਈ ਹੈ। ਪ੍ਰਾਪਤ ਹੋਈ ਜਾਣਕਾਰੀ ਅਨੁਸਾਰ ਦਿੱਲੀ ਕਿਸਾਨ ਮੋਰਚੇ ਲਈ ਗਿਣਤੀ ਵਧਾਉਣ ਅਤੇ ਬੁੱਧੀਜੀਵੀਆਂ ਦੀ ਰਿਹਾਈ ਲਈ 18 ਜੂਨ ਨੂੰ ਮਾਨਸਾ ਵਿੱਚ ਕੀਤੇ ਜਾ ਰਹੇ ਪ੍ਰਦਰਸ਼ਨ ਦੀ ਤਿਆਰੀ ਲਈ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਵੱਲੋਂ ਵੱਖ ਵੱਖ ਪਿੰਡਾ ਵਿੱਚ ਲੋਕਾਂ ਨੂੰ ਇਸ ਕਿਸਾਨੀ ਸੰਘਰਸ਼ ਨਾਲ ਜੋੜਨ ਲਈ ਮੀਟਿੰਗਾਂ ਦਾ ਸਿਲਸਿਲਾ ਸ਼ੁਰੂ ਕਰ ਦਿੱਤਾ ਗਿਆ ਹੈ।
ਇਸ ਵਿਸ਼ੇ ਤੇ ਜਾਣਕਾਰੀ ਦਿੰਦੇ ਹੋਏ ਕਿਸਾਨ ਆਗੂ ਨੇ ਕਿਹਾ ਹੈ ਕਿ ਜੋ ਲੇਖਕ,ਨਾਟਕਕਾਰ,ਕਲਾਕਾਰ ਅਤੇ ਹੋਰ ਬੁੱਧੀਜੀਵੀਆ ਨੇ ਕਿਸਾਨਾਂ ਦੇ ਸੰਘਰਸ਼ ਵਿੱਚ ਸਹਿਯੋਗ ਦਿੱਤਾ ਉਹਨਾਂ ਨੂੰ ਪੁਲੀਸ ਦੁਆਰਾ ਜੇਲਾਂ ਵਿੱਚ ਸੁੱਟ ਦਿੱਤਾ ਗਿਆ ਹੈ ਜੋ ਕਿ ਨਿੰਦਾ ਦੇ ਯੋਗ ਹੈ ਤੇ ਇਸ ਦੇ ਨਾਲ ਹੀ ਉਨ੍ਹਾਂ ਨੇ ਭਾਰਤ ਦੇ ਲੋਕਤੰਤਰ ਹੋਣ ਤੇ ਵੀ ਸਵਾਲ ਉਠਾਇਆ ਹੈ। ਜੇਲ ਵਿਚ ਕੈਦ ਕੀਤੇ ਗਏ ਇਹਨਾਂ ਬੁਧੀਜੀਵੀਆਂ ਦੀ ਰਿਹਾਈ ਲਈ ਕਿਸਾਨਾਂ ਦੁਆਰਾ ਸਰਕਾਰ ਦੇ ਵਿਰੋਧ ਵਿੱਚ 13 ਜੂਨ ਤੋਂ 19 ਜੂਨ ਤੱਕ ਪੰਜਾਬ ਦੇ ਸਾਰੇ ਹੈਡਕੁਆਟਰ ਵਿੱਚ ਰੈਲੀਆਂ ਕੀਤੀਆਂ ਜਾ ਰਹੀਆਂ ਹਨ।
ਮਾਨਸਾ ਸ਼ਹਿਰ ਦੀ ਦਾਣਾ ਮੰਡੀ ਵਿੱਚ 18 ਜੂਨ ਨੂੰ ਹੋਣ ਵਾਲੀ ਰੈਲੀ ਵਿੱਚ ਸ਼ਾਮਲ ਹੋਣ ਲਈ ਜੋਗਿੰਦਰ ਸਿੰਘ ਦਿਆਲਪੁਰਾ, ਜਗਰਾਜ ਸਿੰਘ ਮਾਨਸਾ, ਭਾਨ ਸਿੰਘ ਬਰਨਾਲਾ, ਜਗਸੀਰ ਸਿੰਘ , ਟੋਨੀ ਭੈਣੀ ਬਾਘਾ ਜਿਹੇ ਕਈ ਆਗੂਆਂ ਦੇ ਨਾਂ ਸਾਹਮਣੇ ਆ ਰਹੇ ਹਨ। ਇਸ ਰੈਲੀ ਲਈ ਦਲੇਲ ਸਿੰਘ ਵਾਲਾ, ਖੋਖਰ ਖੁਰਦ ,ਕਣਕਵਾਲ, ਜਲਵੇੜਾ ,ਭਾਦਰਾ,ਗੁੜੱਦੀ ਪਿੰਡਾਂ ਵਿਚ ਜਥੇਬੰਦੀਆਂ ਦੀਆਂ ਮੀਟਿੰਗਾਂ ਹੋਈਆਂ। ਜਥੇਬੰਦੀ ਦੇ ਜਿਲ੍ਹਾ ਪ੍ਰਧਾਨ ਰਾਮ ਸਿੰਘ ਭੈਣੀਬਾਘਾ ਨੇ ਕਿਸਾਨਾਂ ਨੂੰ ਸੰਬੋਧਿਤ ਕੀਤਾ ਅਤੇ ਮੋਦੀ ਸਰਕਾਰ ਦੀ ਨਿੰਦਾ ਕੀਤੀ ਕੀ ਉਹ ਕਾਰਪੋਰੇਟਾਂ ਨਾਲ ਚੰਗੇ ਸਬੰਧ ਕਾਇਮ ਰੱਖਣ ਲਈ ਕਿਸਾਨਾਂ ਅਤੇ ਲੋਕਾਂ ਦਾ ਸ਼ੋਸ਼ਣ ਕਰ ਰਹੀ ਹੈ ਅਤੇ ਉਨ੍ਹਾਂ ਨੇ ਸਾਰੇ ਕਿਸਾਨਾਂ ਨੂੰ ਇਸ ਰੈਲੀ ਵਿਚ ਹਿੱਸਾ ਲੈਣ ਲਈ ਪ੍ਰੇਰਿਤ ਕੀਤਾ।
Previous Postਪੰਜਾਬ ਵਾਸੀਆਂ ਲਈ ਆ ਰਹੀ ਚੰਗੀ ਖਬਰ ਹੋਣ ਲੱਗਾ ਇਹ ਕੰਮ – ਲੋਕਾਂ ਚ ਖੁਸ਼ੀ ਦੀ ਲਹਿਰ
Next Postਅਚਾਨਕ ਮੌਜੂਦਾ ਹਾਲਾਤਾਂ ਨੂੰ ਦੇਖਦੇ ਹੋਏ ਸਕੂਲਾਂ ਲਈ ਇਥੇ ਹੋ ਗਿਆ ਇਹ ਐਲਾਨ – ਤਾਜਾ ਵੱਡੀ ਖਬਰ