ਕਿਸਾਨਾਂ ਵਲੋਂ ਬੰਦ ਕੀਤੇ ਭਾਰਤ ਨੂੰ ਦੇਖਣ ਤੋਂ ਬਾਅਦ ਆਖਰ ਕੇਂਦਰ ਵਲੋਂ ਆ ਗਈ ਹੁਣ ਇਹ ਵੱਡੀ ਖਬਰ

ਆਈ ਤਾਜ਼ਾ ਵੱਡੀ ਖਬਰ 

ਭਾਰਤ ਵਿੱਚ ਪਿਛਲੇ ਸਾਲ ਤੋਂ ਚੱਲ ਰਿਹਾ ਹੈ ਕਿਸਾਨੀ ਅੰਦੋਲਨ ਦੇਸ਼ ਦਾ ਇਕ ਅਹਿਮ ਮਾਮਲਾ ਬਣਿਆ ਹੋਇਆ ਹੈ। ਸਰਕਾਰ ਵੱਲੋਂ ਜਾਰੀ ਕੀਤੇ ਗਏ ਖੇਤੀ ਕਾਨੂੰਨਾਂ ਦੇ ਵਿਰੋਧ ਵਿੱਚ ਕਿਸਾਨਾਂ ਵੱਲੋਂ ਪਿਛਲੇ 10 ਮਹੀਨਿਆਂ ਤੋਂ ਦਿੱਲੀ ਦੀਆਂ ਸਰਹੱਦਾਂ ਤੇ ਅੰਦੋਲਨ ਜਾਰੀ ਰੱਖਿਆ ਗਿਆ ਹੈ ਅਤੇ ਇਸ ਦੇ ਬਾਵਜੂਦ ਵੀ ਸਰਕਾਰ ਇਨ੍ਹਾਂ ਕਾਨੂੰਨ ਨੂੰ ਰੱਦ ਨਹੀਂ ਕਰ ਰਹੀ ਹੈ ਜਿਸ ਦੇ ਚਲਦਿਆਂ ਕਿਸਾਨ ਹੁਣ ਆਰ-ਪਾਰ ਦੀ ਲੜਾਈ ਤੇ ਉਤਰ ਆਏ ਹਨ। ਕਿਸਾਨਾਂ ਵੱਲੋਂ ਦੇਸ਼ ਦੇ ਵੱਖ-ਵੱਖ ਇਲਾਕਿਆਂ ਵਿੱਚ ਸਰਕਾਰ ਦੇ ਵਿਰੋਧ ਵਿੱਚ ਰੋਸ ਪ੍ਰਦਰਸ਼ਨ ਕੀਤਾ ਜਾਂਦਾ ਰਹਿੰਦਾ ਹੈ ਅਤੇ ਸਰਕਾਰ ਵੱਲੋਂ ਕਿਸਾਨਾਂ ਦੀਆਂ ਇਨ੍ਹਾਂ ਗੱਲਾਂ ਨੂੰ ਸ਼ੁਰੂ ਤੋਂ ਹੀ ਅਣਗੌਲਿਆ ਕੀਤਾ ਜਾ ਰਿਹਾ ਹੈ।

ਕਿਸਾਨ ਆਗੂਆਂ ਵੱਲੋਂ 27 ਸਤੰਬਰ ਨੂੰ ਪੂਰੇ ਭਾਰਤ ਨੂੰ ਬੰਦ ਕਰਨ ਦਾ ਫੈਸਲਾ ਲਿਆ ਗਿਆ ਸੀ ਅਤੇ ਕਿਸਾਨਾਂ ਦੀ ਇਸ ਫੈਸਲੇ ਨਾਲ ਪੂਰੇ ਭਾਰਤ ਵਿਚ ਸੜਕੀ ਅਤੇ ਰੇਲ ਮਾਰਗ ਆਵਾਜਾਈ ਦੇ ਨਾਲ ਨਾਲ ਪੂਰੇ ਭਾਰਤ ਨੂੰ ਬੰਦ ਕੀਤਾ ਗਿਆ ਹੈ। ਭਾਰਤ ਬੰਦ ਹੋਣ ਕਾਰਨ ਆਮ ਜਨਤਾ ਦਾ ਜਨਜੀਵਨ ਕਾਫੀ ਪ੍ਰਭਾਵਿਤ ਹੋ ਰਿਹਾ ਹੈ ਕਿ ਉਨ੍ਹਾਂ ਨੂੰ ਬਹੁਤ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ ਜਿਸ ਦੇ ਚਲਦਿਆਂ ਖੇਤੀ ਮੰਤਰੀ ਨਰਿੰਦਰ ਸਿੰਘ ਤੋਮਰ ਦੁਆਰਾ ਕਿਸਾਨਾਂ ਲਈ ਇਕ ਵੱਡੀ ਪੇਸ਼ਕਸ਼ ਦਿੱਤੇ ਜਾਣ ਦੀ ਤਾਜ਼ਾ ਜਾਣਕਾਰੀ ਸਾਹਮਣੇ ਆਈ ਹੈ।

ਪ੍ਰਾਪਤ ਜਾਣਕਾਰੀ ਅਨੁਸਾਰ ਕਿਸਾਨੀ ਅੰਦੋਲਨ ਦੇ 10 ਮਹੀਨਿਆਂ ਤੋਂ ਲੰਮੇ ਸੰਘਰਸ਼ ਦੇ ਬਾਵਜੂਦ ਵੀ ਸਰਕਾਰ ਵੱਲੋਂ ਇਨ੍ਹਾਂ ਕਾਨੂੰਨਾਂ ਨੂੰ ਰੱਦ ਕਰਨ ਲਈ ਕੋਈ ਕਾਰਵਾਈ ਨਹੀਂ ਕੀਤੀ ਜਾ ਰਹੀ ਹੈ ਜਿਸ ਦੇ ਚਲਦਿਆਂ 27 ਸਤੰਬਰ ਨੂੰ ਭਾਰਤ ਬੰਦ ਕਰਨ ਲਈ ਕਿਸਾਨਾਂ ਵੱਲੋਂ ਸਿਆਸੀ ਆਗੂਆਂ ਅਤੇ ਆਮ ਜਨਤਾ ਤੋਂ ਸਮਰਥਨ ਮੰਗਿਆ ਜਾ ਰਿਹਾ ਹੈ। ਭਾਰਤ ਬੰਦ ਹੋਣ ਦੇ ਕਾਰਨ ਰਾਜਧਾਨੀ ਦਿੱਲੀ ਅਤੇ ਉਸਦੇ ਨਾਲ ਦੇ ਸੂਬਿਆਂ ਵਿੱਚ ਸੁਰੱਖਿਆ ਦੇ ਕਾਫੀ ਇੰਤਜ਼ਾਮ ਕੀਤੇ ਗਏ ਹਨ ਤਾਂ ਜੋ ਭਾਰਤ ਬੰਦ ਨੂੰ ਸ਼ਾਂਤਮਈ ਢੰਗ ਨਾਲ ਮੁਕੰਮਲ ਕੀਤਾ ਜਾ ਸਕੇ।

ਉਥੇ ਹੀ ਭਾਰਤ ਦੇ ਖੇਤੀ ਮੰਤਰੀ ਨਰੇਂਦਰ ਸਿੰਘ ਤੋਮਰ ਨੇ ਜਾਣਕਾਰੀ ਦੱਸਿਆ ਕਿ ਪਹਿਲਾਂ ਵੀ ਕਈ ਵਾਰ ਕਿਸਾਨਾਂ ਨਾਲ ਗੱਲਬਾਤ ਕੀਤੀ ਗਈ ਹੈ ਪਰ ਇਸਦਾ ਕੋਈ ਵੀ ਸਿੱਟਾ ਨਹੀਂ ਨਿਕਲਿਆ ਉਨ੍ਹਾਂ ਨੇ ਕਿਸਾਨਾਂ ਨੂੰ ਅਪੀਲ ਕੀਤੀ ਹੈ ਕਿ ਉਹ ਸੰਘਰਸ਼ ਨੂੰ ਛੱਡ ਕੇ ਗੱਲਬਾਤ ਰਾਹੀਂ ਇਸ ਮਸਲੇ ਨੂੰ ਸੁਲਝਾਉਣ। ਉਨਾਂ ਅੱਗੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਕੇਂਦਰ ਸਰਕਾਰ ਕਿਸਾਨਾਂ ਵੱਲੋਂ ਖੇਤੀ ਕਾਨੂੰਨਾਂ ਵਿੱਚ ਸੁਧਾਰ ਕਰਨ ਲਈ ਵਿਚਾਰ ਕਰਨ ਨੂੰ ਤਿਆਰ ਹੈ।