ਕਿਸਾਨਾਂ ਵਲੋਂ ਹੋਗਿਆ ਵੱਡਾ ਐਲਾਨ, ਇਸ ਦਿਨ ਸਵੇਰੇ 11 ਤੋਂ ਦੁਪਹਿਰ 3 ਵਜੇ ਤਕ ਹਾਈਵੇਅ ਕੀਤੇ ਜਾਣਗੇ ਠੱਪ

ਆਈ ਤਾਜ਼ਾ ਵੱਡੀ ਖਬਰ 

ਕੇਂਦਰ ਸਰਕਾਰ ਵੱਲੋਂ ਜਿਥੇ 3 ਵਿਵਾਦਤ ਕਾਲੇ ਖੇਤੀ ਕਾਨੂੰਨਾਂ ਨੂੰ ਲਾਗੂ ਕੀਤਾ ਗਿਆ ਸੀ ਜੋ ਕਿ ਕਿਸਾਨਾਂ ਦੇ ਹਿੱਤ ਵਿੱਚ ਦੱਸੇ ਗਏ ਹਨ ਪਰ ਕਿਸਾਨਾਂ ਵੱਲੋਂ ਖੇਤੀ ਨੂੰ ਅਪਣਾਉਣ ਤੋਂ ਇਨਕਾਰ ਕਰਦੇ ਹੋਏ ਇਹਨਾਂ ਦਾ ਲਗਾਤਾਰ ਵਿਰੋਧ ਕੀਤਾ। ਕਿਸਾਨਾਂ ਵੱਲੋਂ ਆਖਿਆ ਗਿਆ ਕਿ ਇਹ ਖੇਤੀ ਕਾਨੂੰਨ ਕਾਰਪੋਰੇਟ ਘਰਾਣਿਆਂ ਦੇ ਹਿੱਤ ਵਿੱਚ ਹਨ ਜਿਸ ਦੇ ਚਲਦਿਆਂ ਹੋਇਆਂ ਇੱਕ ਸਾਲ ਤੋਂ ਵਧੇਰੇ ਲੰਮਾ ਸਮਾਂ ਕਿਸਾਨਾਂ ਵੱਲੋਂ ਦਿੱਲੀ ਦੀਆਂ ਸਰਹੱਦਾਂ ਤੇ ਗੁਜਾਰਿਆ ਗਿਆ ਜਿੱਥੇ ਕਿਸਾਨਾਂ ਵੱਲੋਂ ਗਰਮੀ, ਸਰਦੀ, ਬਰਸਾਤ,ਹਨੇਰੀਆਂ ਦੇ ਵਿੱਚ ਬਿਨਾਂ ਪਰਵਾਹ ਕੀਤੇ ਆਪਣੇ ਸੰਘਰਸ਼ ਨੂੰ ਜਾਰੀ ਰੱਖਿਆ। ਉੱਥੇ ਹੀ ਇਸ ਸੰਘਰਸ਼ ਨੂੰ ਦੇਖਦੇ ਹੋਏ ਕੇਂਦਰ ਸਰਕਾਰ ਵੱਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਜਨਮ ਦਿਨ ਦੇ ਮੌਕੇ ਤੇ ਇਹਨਾਂ ਤਿੰਨ ਖੇਤੀ ਕਾਨੂੰਨਾਂ ਨੂੰ ਰੱਦ ਕੀਤੇ ਜਾਣ ਦਾ ਐਲਾਨ ਕਰ ਦਿੱਤਾ ਸੀ।

ਜਿਸ ਤੋਂ ਬਾਅਦ ਕਿਸਾਨਾਂ ਵੱਲੋਂ ਕੁਝ ਸ਼ਰਤਾਂ ਦੇ ਤਹਿਤ ਹੀ ਇਸ ਕਿਸਾਨੀ ਸੰਘਰਸ਼ ਨੂੰ ਖਤਮ ਕੀਤਾ ਗਿਆ ਸੀ। ਹੁਣ ਕਿਸਾਨਾਂ ਵੱਲੋਂ ਇਹ ਵੱਡਾ ਐਲਾਨ ਹੋ ਗਿਆ ਹੈ ਜਿੱਥੇ ਇਸ ਦਿਨ ਗਿਆਰਾਂ ਤੋਂ ਦੁਪਹਿਰ 3 ਵਜੇ ਤੱਕ ਹਾਈਵੇ ਜਾਮ ਕੀਤਾ ਜਾਵੇਗਾ। ਪ੍ਰਾਪਤ ਜਾਣਕਾਰੀ ਅਨੁਸਾਰ ਜਿੱਥੇ ਕਿਸਾਨਾਂ ਵੱਲੋਂ ਖ਼ੇਤੀ ਕਾਨੂੰਨਾਂ ਨੂੰ ਰੱਦ ਕੀਤੇ ਜਾਣ ਤੋਂ ਬਾਅਦ ਉਨ੍ਹਾਂ ਦੀਆਂ ਕੁਝ ਮੰਗਾਂ ਨੂੰ ਲੈ ਕੇ ਅਜੇ ਤੱਕ ਵੀ ਸਰਕਾਰ ਦੇ ਖਿਲਾਫ ਰੋਸ ਪ੍ਰਗਟ ਕੀਤਾ ਜਾ ਰਿਹਾ ਹੈ। ਹੁਣ ਕਿਸਾਨ ਰੇਲ ਅਤੇ ਬੱਸ ਆਵਾਜਾਈ ਨੂੰ 31 ਜੁਲਾਈ ਨੂੰ ਸਵੇਰੇ 11 ਵਜੇ ਤੋਂ ਲੈ ਕੇ ਦੁਪਹਿਰ 3 ਵਜੇ ਤੱਕ ਬੰਦ ਕਰਨਗੇ।

ਜਿੱਥੇ ਇਹ ਆਵਾਜਾਈ ਠੱਪ ਕੀਤੀ ਜਾਵੇਗੀ ਉੱਥੇ ਹੀ ਸੰਯੁਕਤ ਕਿਸਾਨ ਮੋਰਚੇ ਦੇ ਮੈਂਬਰਾਂ ਵੱਲੋਂ ਰੋਸ ਪ੍ਰਦਰਸ਼ਨਾਂ ਦੀ ਅਗਵਾਈ ਵੀ ਕੀਤੀ ਜਾਵੇਗੀ। ਇਸ ਬਾਬਤ ਜਿੱਥੇ ਬਰਨਾਲਾ ਦੀ ਅਨਾਜ ਮੰਡੀ ਦੇ ਵਿੱਚ ਕਿਸਾਨ ਸਭਾ ਦਾ ਆਯੋਜਨ ਮੰਗਲਵਾਰ ਨੂੰ ਕਿਸਾਨ ਮੋਰਚੇ ਦੇ ਸੱਦੇ ਉੱਤੇ ਕੀਤਾ ਜਾ ਰਿਹਾ ਹੈ। ਉੱਥੇ ਹੀ ਜ਼ਿਲ੍ਹਾ ਪੱਧਰੀ ਕਨਵੈਨਸ਼ਨ ਵੀ 18 ਤੋਂ 30 ਜੁਲਾਈ ਤੱਕ ਕੀਤੀ ਜਾਵੇਗੀ।

ਜਿਥੇ ਕੇਂਦਰ ਸਰਕਾਰ ਵੱਲੋਂ ਅਗਨੀਪਥ ਸਕੀਮ ਨੂੰ ਵਾਪਸ ਲੈਣ, ਕਿਸਾਨਾਂ ਤੇ ਦਰਜ ਕੀਤੇ ਝੂਠੇ ਕੇਸ ਰੱਦ ਕਰਾਉਣ, ਐਮਐਸਪੀ ਦੀ ਗਰੰਟੀ ਦੇਣ, ਅਤੇ ਲਖੀਮਪੁਰ ਖੀਰੀ ਦੇ ਕਾਤਲਾਂ ਦੀ ਸਜ਼ਾ ਨੂੰ ਲੈ ਕੇ ਵੀ ਰੋਸ ਪ੍ਰਦਰਸ਼ਨ ਕਰਦਿਆਂ ਹੋਇਆਂ ਕੱਤੀ ਜੁਲਾਈ ਨੂੰ 11 ਵਜੇ ਤੋਂ ਲੈ ਕੇ ਦੁਪਹਿਰ 3 ਵਜੇ ਤੱਕ ਰੇਲ ਅਤੇ ਸੜਕ ਆਵਾਜਾਈ ਨੂੰ ਠੱਪ ਕੀਤਾ ਜਾਵੇਗਾ। ਕਿਸਾਨਾਂ ਵੱਲੋਂ ਆਖਿਆ ਗਿਆ ਹੈ ਕਿ ਜੋ ਦਾਅਵੇ ਕੇਂਦਰ ਸਰਕਾਰ ਵੱਲੋਂ ਸੰਘਰਸ਼ ਦੇ ਦੌਰਾਨ ਕੀਤੇ ਗਏ ਸਨ ਉਨ੍ਹਾਂ ਨੂੰ ਪੂਰਾ ਨਹੀਂ ਕੀਤਾ ਜਾ ਰਿਹਾ।