ਕਿਸਾਨੀ ਧਰਨੇ ਤੇ ਜਾਂਦਿਆਂ ਨਾਲ ਵਾਪਰਿਆ ਕਹਿਰ ਹੋਇਆ ਮੌਤ ਦਾ ਤਾਂਡਵ , ਛਾਈ ਸੋਗ ਦੀ ਲਹਿਰ

ਆਈ ਤਾਜ਼ਾ ਵੱਡੀ ਖਬਰ

ਕੇਂਦਰ ਸਰਕਾਰ ਵੱਲੋਂ ਲਾਗੂ ਕੀਤੇ ਗਏ ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਦੇਸ਼ ਦੇ ਕਿਸਾਨਾਂ ਵੱਲੋਂ ਪਿਛਲੇ ਲੰਮੇ ਸਮੇਂ ਤੋਂ ਸੰਘਰਸ਼ ਕੀਤਾ ਜਾ ਰਿਹਾ ਹੈ। ਕੇਂਦਰ ਸਰਕਾਰ ਅਤੇ ਕਿਸਾਨ ਆਗੂਆਂ ਦੇ ਵਿਚਕਾਰ 11 ਦੋਰ ਦੀਆਂ ਹੋਈਆਂ ਬੈਠਕ ਬੇਸਿੱਟਾ ਰਹੀਆਂ ਹਨ। ਉੱਥੇ ਹੀ ਕੇਂਦਰ ਸਰਕਾਰ ਵੱਲੋਂ ਇਨ੍ਹਾਂ ਖੇਤੀ ਕਾਨੂੰਨਾਂ ਨੂੰ ਰੱਦ ਕਰਨ ਤੋਂ ਇਨਕਾਰ ਕੀਤਾ ਗਿਆ ਹੈ ਪਰ ਕਿਸਾਨਾਂ ਵੱਲੋਂ ਆਖਿਆ ਗਿਆ ਹੈ ਕਿ ਜਦੋਂ ਤਕ ਇਨ੍ਹਾਂ ਕਾਨੂੰਨਾਂ ਨੂੰ ਰੱਦ ਨਹੀਂ ਕੀਤਾ ਜਾਂਦਾ ਉਨ੍ਹਾਂ ਦਾ ਸੰਘਰਸ਼ ਨਿਰੰਤਰ ਜਾਰੀ ਰਹੇਗਾ। ਇਸ ਕਿਸਾਨੀ ਸੰਘਰਸ਼ ਦੇ ਵਿਚ ਹੁਣ ਤੱਕ ਬਹੁਤ ਸਾਰੇ ਕਿਸਾਨ ਸ਼ਹੀਦ ਹੋ ਚੁੱਕੇ ਹਨ।

ਉਥੇ ਹੀ ਪਿਛਲੇ ਦਿਨੀਂ ਕਰਨਾਲ ਵਿੱਚ ਕਿਸਾਨਾਂ ਉਪਰ ਹੋਏ ਲਾਠੀਚਾਰਜ ਨੇ ਇਸ ਕਿਸਾਨੀ ਸੰਘਰਸ਼ ਨੂੰ ਇਕ ਵਾਰ ਫਿਰ ਤੋਂ ਗਰਮਾ ਦਿੱਤਾ ਹੈ। ਜਿਸ ਦੇ ਵਿਰੋਧ ਵਜੋਂ ਐਤਵਾਰ ਨੂੰ ਪੰਜਾਬ ਵਿੱਚ ਵੀ ਦੋ ਘੰਟੇ ਲਈ ਸਾਰੇ ਹਾਈਵੇ ਜਾਮ ਕਰ ਦਿੱਤੇ ਗਏ ਸਨ। ਜਿਸ ਤਰ੍ਹਾਂ ਕਿਸਾਨਾਂ ਵੱਲੋਂ ਹਰਿਆਣਾ ਸਰਕਾਰ ਅਤੇ ਕੇਂਦਰ ਸਰਕਾਰ ਦੇ ਖਿਲਾਫ ਰੋਸ ਮੁਜ਼ਾਹਰੇ ਕੀਤੇ ਗਏ। ਕਿਸਾਨੀ ਸੰਘਰਸ਼ ਵਿੱਚ ਸ਼ਾਮਲ ਹੋਣ ਜਾਂਦਿਆਂ ਇਕ ਕਿਸਾਨ ਨਾਲ ਵਾਪਰੇ ਹਾਦਸੇ ਵਿੱਚ ਮੌਤ ਹੋਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ ਜਿਸ ਨਾਲ ਸੋਗ ਦੀ ਲਹਿਰ ਫੈਲ ਗਈ ਹੈ।

ਪ੍ਰਾਪਤ ਜਾਣਕਾਰੀ ਅਨੁਸਾਰ ਇਹ ਘਟਨਾ ਜਗਰਾਉਂ ਤੋਂ ਸਾਹਮਣੇ ਆਈ ਹੈ ਜਿੱਥੇ ਕਿਸਾਨੀ ਅੰਦੋਲਨ ਵਿੱਚ ਸ਼ਾਮਲ ਹੋਣ ਲਈ ਬਲਜਿੰਦਰ ਸਿੰਘ ਆਪਣੇ ਦੋਸਤ ਨਾਲ ਮੋਟਰਸਾਈਕਲ ਤੇ ਸਵਾਰ ਹੋ ਕੇ ਜਗਰਾਉਂ ਧਰਨੇ ਵਿਚ ਸ਼ਾਮਿਲ ਹੋਣ ਲਈ ਜਾ ਰਿਹਾ ਸੀ। ਉਥੇ ਹੀ ਜਦੋਂ ਮੋਟਰਸਾਈਕਲ ਤੇ ਸਵਾਰ ਹੋ ਕੇ ਦੋਨੋ ਦੋਸਤ ਪਿੰਡ ਕਾਉਕੇ ਕਲਾਂ ਦੀ ਫਿਰਨੀ ਕੋਲ ਪੁੱਜੇ ਤਾਂ ਇਕ ਤੇਜ਼ ਰਫਤਾਰ ਚਿੱਟੇ ਰੰਗ ਦੀ ਕਾਰ ਨੇ ਦੋਹਾਂ ਨੂੰ ਟੱਕਰ ਮਾਰ ਦਿੱਤੀ। ਜਿਸ ਕਾਰਨ ਇਨ੍ਹਾਂ ਦਾ ਮੋਟਰਸਾਈਕਲ ਕੰਧ ਵਿੱਚ ਵੱਜਣ ਕਾਰਨ ਗੰਭੀਰ ਰੂਪ ਵਿੱਚ ਜ਼ਖਮੀ ਹੋ ਗਏ।

ਉੱਥੇ ਹੀ ਬਲਜਿੰਦਰ ਸਿੰਘ ਦੇ ਸਿਰ ਵਿਚ ਕਾਫ਼ੀ ਗਹਿਰੀ ਸੱਟ ਲੱਗੀ, ਜਿਸ ਕਾਰਨ ਉਸ ਦੀ ਮੌਕੇ ਤੇ ਮੌਤ ਹੋ ਗਈ। ਅਤੇ ਉਸ ਦੇ ਦੋਸਤ ਪ੍ਰਿੰਸਦੀਪ ਦੇ ਵੀ ਕਾਫ਼ੀ ਗਹਿਰੀਆਂ ਸੱਟਾਂ ਲੱਗੀਆਂ ਹੋਈਆਂ ਹਨ। ਕਾਰ ਚਾਲਕ ਮੌਕੇ ਤੋਂ ਫਰਾਰ ਹੋ ਗਿਆ ਹੈ। ਦੋਵੇਂ ਨੌਜਵਾਨ ਪਿੰਡ ਡਾਂਗੀਆਂ ਨਾਲ ਸਬੰਧਤ ਸਨ। ਇਸ ਹਾਦਸੇ ਕਾਰਨ ਇਲਾਕੇ ਵਿਚ ਸੋਗ ਦੀ ਲਹਿਰ ਫੈਲ ਗਈ ਹੈ।