ਆਈ ਤਾਜਾ ਵੱਡੀ ਖਬਰ
ਕਿਸਾਨਾਂ ਵੱਲੋਂ ਬੀਤੇ ਤਕਰੀਬਨ ਦੋ ਮਹੀਨਿਆਂ ਤੋਂ ਸ਼ੁਰੂ ਕੀਤਾ ਗਿਆ ਖੇਤੀ ਅੰਦੋਲਨ ਹੁਣ ਇਕ ਅਹਿਮ ਪੜਾਅ ਉਤੇ ਆਣ ਪਹੁੰਚਾ ਹੈ। ਕਿਸਾਨਾਂ ਵੱਲੋਂ ਦਿੱਲੀ ਨੂੰ ਕੂਚ ਕਰਦਿਆਂ ਆਪਣੀਆਂ ਕੋਸ਼ਿਸ਼ਾਂ ਜਾਰੀ ਰੱਖੀਆਂ ਗਈਆਂ ਹਨ। ਜਿਸ ਦੇ ਤਹਿਤ ਪੰਜਾਬ ਭਰ ਵਿੱਚੋਂ ਵੱਖ ਵੱਖ ਕਿਸਾਨਾਂ ਦੇ ਜੱਥੇ ਦਿੱਲੀ ਦੇ ਰਸਤੇ ਉੱਤੇ ਅੱਗੇ ਵਧ ਰਹੇ ਹਨ। ਕਿਸਾਨਾਂ ਦੇ ਨਾਲ-ਨਾਲ ਨੌਜਵਾਨ ਅਤੇ ਔਰਤਾਂ ਦਾ ਇਨ੍ਹਾਂ ਖੇਤੀ ਬਿੱਲਾਂ ਵਿਰੁੱਧ ਗੁੱਸਾ ਸਾਫ ਝਲਕ ਰਿਹਾ ਹੈ।
ਜਥੇਬੰਦੀਆਂ ਦੇ ਆਗੂਆਂ ਵੱਲੋਂ ਨੌਜਵਾਨਾਂ ਨੂੰ ਸ਼ਾਂਤਮਈ ਢੰਗ ਦੇ ਨਾਲ ਪ੍ਰਦਰਸ਼ਨ ਕਰਨ ਦੀ ਗੱਲ ਆਖੀ ਜਾ ਰਹੀ ਹੈ। ਇਸ ਦੌਰਾਨ ਬਹੁਤ ਸਾਰੀਆਂ ਮੰਦਭਾਗੀ ਖ਼ਬਰਾਂ ਵੀ ਸੁਣਨ ਨੂੰ ਮਿਲ ਰਹੀਆਂ ਹਨ। ਕਿਸਾਨਾਂ ਦੇ ਕਾਫ਼ਲੇ ਦੌਰਾਨ ਟਰੈਕਟਰ ਤੋਂ ਡਿੱਗਣ ਕਾਰਨ ਇਕ ਕਿਸਾਨ ਦੀ ਵੀਰਵਾਰ ਨੂੰ ਮੌਤ ਹੋ ਗਈ ਸੀ। ਜਿਸ ਦੇ ਰੋਸ ਵਜੋਂ ਕਿਸਾਨਾਂ ਨੇ ਸ਼ੁੱਕਰਵਾਰ ਨੂੰ ਹਰਿਆਣਾ ਵਿਖੇ ਹਾਈਵੇ ਨੂੰ ਜਾਮ ਕਰ ਦਿੱਤਾ ਸੀ
ਅਤੇ ਹਰਿਆਣਾ ਸਰਕਾਰ ਅੱਗੇ ਮ੍ਰਿਤਕ ਦੇ ਪਰਿਵਾਰ ਨੂੰ 20 ਲੱਖ ਰੁਪਈਆ ਅਤੇ ਇਕ ਨੌਕਰੀ ਦੇਣ ਦੀ ਮੰਗ ਕੀਤੀ ਸੀ। ਜਿਸ ਨੂੰ ਹਰਿਆਣਾ ਸਰਕਾਰ ਵੱਲੋਂ ਮੰਨ ਲੈਣ ਕਰਕੇ ਕਿਸਾਨਾਂ ਵੱਲੋਂ ਹੁਣ ਇਹ ਜਾਮ ਖੋਲ੍ਹ ਦਿੱਤਾ ਗਿਆ ਹੈ। ਜ਼ਿਕਰਯੋਗ ਹੈ ਮਾਨਸਾ ਦੇ ਪਿੰਡ ਖਿਆਲੀ ਚਹਿਲਾ ਦਾ ਰਹਿਣ ਵਾਲਾ ਕਿਸਾਨ ਧੰਨਾ ਸਿੰਘ ਇਸ ਕਿਸਾਨ ਅੰਦੋਲਨ ਵਿੱਚ ਸ਼ਾਮਲ ਹੋ ਕੇ ਦਿੱਲੀ ਨੂੰ ਜਾ ਰਿਹਾ ਸੀ। ਜਦੋਂ ਇਹ ਕਿਸਾਨਾਂ ਦੇ ਨਾਲ ਮੁੰਡਾਲ ਬੈਰੀਅਰ ਨੂੰ ਪਾਰ ਕਰ ਰਿਹਾ ਸੀ ਤਾਂ ਟਰੈਕਟਰ ਤੋਂ ਡਿੱਗਣ ਨਾਲ ਧੰਨਾ ਸਿੰਘ ਟਰੱਕ ਦੀ ਚਪੇਟ ਵਿੱਚ ਆ ਗਿਆ। ਜਿਸ ਕਾਰਨ ਧੰਨਾ ਸਿੰਘ ਦੀ ਮੌਕੇ ‘ਤੇ ਹੀ ਮੌਤ ਹੋ ਗਈ।
ਇਸ ਘਟਨਾ ਦੇ ਵਿੱਚ ਦੋ ਹੋਰ ਕਿਸਾਨਾਂ ਟਰੱਕ ਦੀ ਲਪੇਟ ਵਿੱਚ ਆਉਣ ਨਾਲ ਜ਼ਖਮੀ ਹੋ ਗਏ। ਦੱਸਣਯੋਗ ਹੈ ਕਿ ਇਸ ਰੈਲੀ ਵਿੱਚ ਸ਼ਾਮਲ ਹੋ ਕੇ ਕਿਸਾਨ ਇਸ ਵੇਲੇ ਦਿੱਲੀ ਵਿਖੇ ਪਹੁੰਚ ਚੁੱਕੇ ਹਨ ਜਿਨ੍ਹਾਂ ਨੂੰ ਵਿਰੋਧ ਪ੍ਰਦਰਸ਼ਨ ਕਰਨ ਦੀ ਆਗਿਆ ਵੀ ਦਿੱਤੀ ਜਾ ਚੁੱਕੀ ਹੈ। ਇਹ ਵਿਰੋਧ ਪ੍ਰਦਰਸ਼ਨ ਕਿਸਾਨ ਦਿੱਲੀ ਦੇ ਬੁਰਾੜੀ ਦੇ ਨਿਰੰਕਾਰੀ ਗਰਾਊਂਡ ਵਿਖੇ ਕਰ ਸਕਦੇ ਹਨ। ਇਸ ਦੌਰਾਨ ਪੁਲਿਸ ਕਿਸਾਨਾਂ ਦੇ ਨਾਲ ਰਹੇਗੀ ਅਤੇ ਕਿਸਾਨਾਂ ਨੂੰ ਦਿੱਲੀ ਦੇ ਹੋਰ ਕਿਸੇ ਵੀ ਹੋਰ ਖੇਤਰ ਵਿੱਚ ਧਰਨਾ ਪ੍ਰਦਰਸ਼ਨ ਕਰਨ ਦੀ ਆਗਿਆ ਨਹੀਂ ਹੈ।
Previous Postਪੰਜਾਬ ਚ ਇਥੇ ਸਕੂਲ ਦੇ ਟੀਚਰ ਦੀ ਹੋ ਗਈ ਕੋਰੋਨਾ ਨਾਲ ਮੌਤ, ਮਾਪਿਆਂ ਅਤੇ ਬੱਚਿਆਂ ਚ ਸੋਗ ਦੀ ਲਹਿਰ
Next Postਕਿਸਾਨਾਂ ਵਲੋਂ ਪਾਣੀ ਦੀਆਂ ਬੁਛਾੜਾਂ ਰੋਕਣ ਵਾਲੇ ਨੌਜਵਾਨ ਦੇ ਲਈ ਆਈ ਇਹ ਮਾੜੀ ਖਬਰ